Connect with us

Mohali

ਏ.ਡੀ.ਸੀ. ਵੱਲੋਂ ਦੋ ਵੀਜਾ ਸਲਾਹਕਾਰ ਫਰਮਾਂ ਦੇ ਲਾਇਸੰਸ ਰੱਦ

Published

on

ਸੈਟਲ ਵੇਵ ਕੰਸਲਟੈਂਟਸ ਅਤੇ ਅਰਬਨ ਵੀਜ਼ਾ ਐਡਵਾਈਜ਼ਰਜ਼ ਦੇ ਖਿਲਾਫ ਹੋਈ ਕਾਰਵਾਈ

ਐਸ ਏ ਐਸ ਨਗਰ, 17 ਸਤੰਬਰ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਦੋ ਵੀਜਾ ਸਲਾਹਕਾਰ ਫਰਮਾਂ ਸੈਟਲ ਵੇਵ ਕੰਸਲਟੈਂਟਸ ਅਤੇ ਅਰਬਨ ਵੀਜ਼ਾ ਐਡਵਾਈਜ਼ਰਜ਼ ਦੇ ਲਾਈਸੰਸ ਰੱਦ ਕਰ ਦਿੱਤੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸੈਟਲਵੇਵ ਕੰਸਲਟੈਂਟਸ ਐਸ. ਸੀ. ਓ. ਨੰ: 538, ਪਹਿਲੀ ਮੰਜ਼ਿਲ, ਸੈਕਟਰ-70, ਮੁਹਾਲੀ ਦੇ ਮਾਲਕਾਂ ਪੁਸ਼ਪਿੰਦਰ ਸਿੰਘ ਵਾਸੀ ਧਨੋਲਾ, ਜ਼ਿਲ੍ਹਾ ਬਰਨਾਲਾ ਅਤੇ ਸ੍ਰੀ ਸੰਨੀ ਕੁਮਾਰ ਵਾਸੀ ਪਿੰਡ ਦੋਹੜੂ, ਤਹਿਸੀਲ ਘੁਮਾਰਵੀਨ, ਜ਼ਿਲ੍ਹਾ ਬਿਲਾਸਪੁਰ (ਦੋਵੇਂ ਮੌਜੂਦਾ ਵਸਨੀਕ ਮੋਤੀਆ ਰਾਇਲ ਫੇਮ-2, ਸੈਕਟਰ-117, ਖਰੜ) ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 727/ ਆਈ.ਸੀ. ਮਿਤੀ 29.10. 2024 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 28.10.2029 ਤੱਕ ਸੀ।

ਉਹਨਾਂ ਦੱਸਿਆ ਕਿ ਦੂਜੀ ਫਰਮ ਅਰਬਨ ਵੀਜ਼ਾ ਐਡਵਾਈਜ਼ਰਜ਼ ਐਸ. ਸੀ. ਓ. 656, ਦੂਜੀ ਮੰਜ਼ਿਲ, ਸੈਕਟਰ-70, ਮੁਹਾਲੀ ਦੇ ਮਾਲਕ ਸ੍ਰੀ ਸੌਰਮ ਵਾਸੀ ਸੈਕਟਰ-70, ਮਟੌਰ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 806/ਆਈ.ਸੀ. ਮਿਤੀ 5.9.2025 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ 4.9.2030 ਤੱਕ ਸੀ।

ਉਹਨਾਂ ਦੱਸਿਆ ਗਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਅਤੇ ਇਸ ਅਧੀਨ ਬਣੇ ਰੂਲਾਂ ਅਨੁਸਾਰ ਲਾਇਸੰਸ ਧਾਰਕਾਂ ਵੱਲੋਂ ਆਪਣੇ ਕੰਮ ਸਬੰਧੀ ਮਹੀਨਾਵਾਰ ਰਿਪੋਰਟਾਂ ਅਤੇ ਮਾਸਿਕ ਸਵੈ-ਘੋਸ਼ਣਾ ਫਾਰਮ ਸਬੰਧਤ ਦਫ਼ਤਰ ਨੂੰ ਪੇਸ਼ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ ਛਿਮਾਹੀ ਰਿਪੋਰਟਾਂ ਗ੍ਰਹਿ ਮਾਮਲੇ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਨੂੰ ਭੇਜਣੀਆਂ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਉਕਤ ਫਰਮਾਂ ਨੂੰ ਇਸ ਸਬੰਧੀ ਸਮੇਂ-ਸਮੇਂ ਤੇ ਨੋਟਿਸ ਜਾਰੀ ਕਰਕੇ ਲੋੜੀਂਦੀਆਂ ਰਿਪੋਰਟਾਂ ਅਤੇ ਸਵੈ-ਘੋਸ਼ਣਾ ਫਾਰਮ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਸੀ। ਇਸ ਦੇ ਬਾਵਜੂਦ ਇਹਨਾਂ ਫਰਮਾਂ ਵੱਲੋਂ ਨਾ ਤਾਂ ਇਸ ਦਫ਼ਤਰ ਨੂੰ ਲੋੜੀਂਦੀਆਂ ਰਿਪੋਰਟਾਂ ਪੇਸ਼ ਕੀਤੀਆਂ ਗਈਆਂ ਅਤੇ ਨਾ ਹੀ ਗ੍ਰਹਿ ਮਾਮਲੇ ਵਿਭਾਗ ਨੂੰ ਭੇਜੀਆਂ ਗਈਆਂ ਰਿਪੋਰਟਾਂ ਸਬੰਧੀ ਇਸ ਦਫ਼ਤਰ ਨੂੰ ਕੋਈ ਸੂਚਨਾ ਦਿੱਤੀ ਗਈ।

ਉਹਨ ਦੱਸਿਆ ਕਿ ਉਕਤ ਤੱਥਾਂ ਦੇ ਸਨਮੁੱਖ ਲਾਇਸੰਸ ਦੀਆਂ ਸ਼ਰਤਾਂ ਅਤੇ ਐਕਟ/ਰੂਲਾਂ ਦੀ ਪਾਲਣਾ ਨਾ ਕਰਨ ਦੇ ਮੱਦੇਨਜ਼ਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਤਹਿਤ ਦੋਵਾਂ ਫਰਮਾਂ ਨੂੰ ਜਾਰੀ ਲਾਈਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥੀ/ਫਰਮ/ਫਰਮ ਦੇ ਮਾਲਕਾਂ ਦੇ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਫਰਮ ਦੇ ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਖੁਦ ਜ਼ਿੰਮੇਵਾਰ ਹੋਵੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending