Mohali
ਗਮਾਡਾ ਦੱਸੇ ਕਦੋਂ ਬਣੇਗੀ ਪੀ. ਆਰ.-6 ਸੜਕ : ਕੁਲਜੀਤ ਸਿੰਘ ਬੇਦੀ
ਗਮਾਡਾ ਦੀ ਜ਼ਮੀਨ ਤੇ ਸੁੱਟਿਆ ਜਾ ਰਿਹਾ ਹੈ ਟੀ ਡੀ ਆਈ ਦਾ ਸੀਵਰੇਜ
ਐਸ ਏ ਐਸ ਨਗਰ, 17 ਸਤੰਬਰ (ਸ.ਬ.) ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੀ ਆਰ 6 ਸੜਕ ਦੇ ਮਸਲੇ ਨੂੰ ਚੁੱਕਦਿਆਂ ਗਮਾਡਾ ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਮਸਲੇ ਦਾ ਹੱਲ ਫੌਰੀ ਤੌਰ ਤੇ ਨਾ ਕੀਤਾ ਗਿਆ ਤਾਂ ਉਹ ਟੀਡੀਆਈ ਦੇ ਵਸਨੀਕਾਂ ਨੂੰ ਨਾਲ ਲੈ ਕੇ ਸੜਕ ਉਤੇ ਸੰਘਰਸ਼ ਕਰਨਗੇ ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਤੇ ਗਮਾਡਾ ਦੀ ਹੋਵੇਗੀ।
ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਇਹ ਗਮਾਡਾ ਅਤੇ ਪੰਜਾਬ ਸਰਕਾਰ ਵਲੋਂ ਮੁਹਾਲੀ ਬਾਰੇ ਲੋਕਾਂ ਨੂੰ ਬਹੁਤ ਸੁਪਨੇ ਵਿਖਾਏ ਗਏ ਅਤੇ ਉਹ ਲੋਕ, ਜਿਨ੍ਹਾਂ ਨੇ ਉਹ ਸੁਪਨੇ ਖਰੀਦ ਕੇ ਇੱਥੇ ਆਪਣੇ ਘਰ ਬਣਾਏ ਅਤੇ ਆਪਣੀ ਜ਼ਿੰਦਗੀ ਭਰ ਦੀ ਕਮਾਈ ਲਾਈ, ਬੁਰੀ ਤਰ੍ਹਾਂ ਪਰੇਸ਼ਾਨ ਹਨ।
ਉਹਨਾਂ ਕਿਹਾ ਕਿ ਬਿਲਡਰਾਂ ਦੇ ਦਾਅਵਿਆਂ ਵਿੱਚ ਕਿਹਾ ਗਿਆ ਸੀ ਕਿ ਇੱਥੇ ਵੱਡੀਆਂ ਸੜਕਾਂ ਅਤੇ ਪਾਰਕ ਹੋਣਗੇ, ਵਸਨੀਕਾਂ ਨੂੰ ਚੰਡੀਗੜ੍ਹ, ਗੋਆ, ਦੁਬਈ ਵਰਗੀਆਂ ਸਹੂਲਤਾਂ ਮਿਲਣਗੀਆਂ। ਉਹਨਾਂ ਕਿਹਾ ਕਿ ਬਿਲਡਰਾਂ ਨੇ ਮਾਡਲ ਵਿਖਾਏ, ਗਮਾਡਾ ਨੇ ਸੀ. ਐਲ. ਯੂ. ਦਿੱਤਾ, ਪਰ ਹੁਣ ਜਦੋਂ ਮੌਕੇ ਤੇ ਜਾ ਕੇ ਦੇਖਦੇ ਹਾਂ ਤਾਂ ਸੁਪਨਿਆਂ ਦੀ ਥਾਂ ਸਿਰਫ ਗੰਦ ਮਿਲਦਾ ਹੈ।
ਉਹਨਾਂ ਕਿਹਾ ਕਿ ਟੀ ਡੀ ਆਈ ਸਿਟੀ ਅਤੇ ਪੀ. ਆਰ.-6 ਸੜਕ ਦੇ ਨਾਲ ਲੱਗਦੇ ਸੈਕਟਰਾਂ ਦੇ ਵਸਨੀਕ ਅੱਜ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਲੱਖਾਂ-ਕਰੋੜਾਂ ਰੁਪਏ ਲਾ ਕੇ ਪਲਾਟ ਅਤੇ ਕੋਠੀਆਂ ਲੈਣ ਵਾਲੇ ਲੋਕ ਅੱਜ ਆਪਣੇ ਹੀ ਘਰਾਂ ਵਿੱਚ ਸੀਵਰੇਜ ਦੇ ਪਾਣੀ ਨਾਲ ਘਿਰੇ ਹੋਏ ਹਨ। ਉਹਨਾਂ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਪੀ.ਆਰ.-6 ਸੜਕ ਦਾ ਹੈ। ਇਹ ਉਹ ਸੜਕ ਹੈ ਜੋ ਟੀ ਡੀ ਆਈ, ਜੇ. ਐਲ. ਪੀ. ਐਲ., ਸੈਕਟਰ 121, 88, 89 ਨੂੰ ਮੁਹਾਲੀ-ਚੰਡੀਗੜ੍ਹ ਨਾਲ ਜੋੜਦੀ ਹੈ। ਗਮਾਡਾ ਨੇ ਇਸ ਸੜਕ ਲਈ ਜ਼ਮੀਨ 2014 ਵਿੱਚ ਹੀ ਐਕਵਾਇਰ ਕਰ ਲਈ ਸੀ। ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਜਾ ਚੁੱਕਾ ਹੈ। ਪਰ 12 ਸਾਲ ਬੀਤ ਜਾਣ ਦੇ ਬਾਵਜੂਦ ਸੜਕ ਦੀ ਉਸਾਰੀ ਸ਼ੁਰੂ ਨਹੀਂ ਹੋਈ।
ਉਨ੍ਹਾਂ ਦੱਸਿਆ ਕਿ ਉਹਨਾਂ ਨੇ ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਪੀ. ਆਰ.-6 ਸੜਕ ਅਤੇ ਨਾਲ ਬਣਨ ਵਾਲੇ ਸਟੌਰਮ ਵਾਟਰ ਡਰੇਨੇਜ ਪ੍ਰੋਜੈਕਟ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਹਜ਼ਾਰਾਂ ਲੋਕਾਂ ਨੂੰ ਮੁਸ਼ਕਲ ਹੋ ਰਹੀ ਹੈ। ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਰਸਾਤਾਂ ਵਿੱਚ ਘਰਾਂ ਵਿੱਚ ਪਾਣੀ ਵੜ ਜਾਂਦਾ ਹੈ।
ਗਮਾਡਾ ਉੱਤੇ ਸਿੱਧੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਜਦੋਂ ਗਮਾਡਾ ਨੇ ਜ਼ਮੀਨ ਦੇ ਪੈਸੇ ਦੇ ਦਿੱਤੇਫਿਰ ਕਬਜ਼ਾ ਕਿਉਂ ਨਹੀਂ ਲੈ ਰਿਹਾ। ਕੀ ਗਮਾਡਾ ਅਧਿਕਾਰੀਆਂ ਦੀ ਟੀ ਡੀ ਆਈ ਪ੍ਰਬੰਧਕਾਂ ਨਾਲ ਕੋਈ ਮਿਲੀਭੁਗਤ ਹੈ? ਉਹਨਾਂ ਕਿਹਾ ਕਿ ਗਮਾਡਾ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਆਪਣੀ ਜ਼ਮੀਨ ਨੂੰ ਪੱਧਰਾ ਕਰਕੇ ਉੱਚੀ ਕਰੇ ਅਤੇ ਆਪਣਾ ਕਬਜ਼ਾ ਲਵੇ, ਤਾਂ ਜੋ ਟੀਡੀਆਈ ਆਪਣਾ ਸੀਵਰੇਜ ਦਾ ਪਾਣੀ ਉੱਥੇ ਨਾ ਸੁੱਟ ਸਕੇ। ਪ੍ਰਦੂਸ਼ਨ ਕੰਟਰੋਲ ਵਿਭਾਗ ਤੇ ਸਵਾਲ ਕਰਦਿਆਂ ਉਹਨਾਂ ਕਿਹਾ ਕਿ ਜਦੋਂ ਟੀ ਡੀ ਆਈ ਕੋਲ ਲੋੜੀਂਦਾ ਟ੍ਰੀਟਮੈਂਟ ਪਲਾਂਟ ਹੀ ਨਹੀਂ ਹੈ , ਤਾਂ ਪ੍ਰਦੂਸ਼ਣ ਵਿਭਾਗ ਅੱਖਾਂ ਬੰਦ ਕਰਕੇ ਕਿਉਂ ਬੈਠਾ ਹੈ?
ਗਮਾਡਾ ਅਧਿਕਾਰੀਆਂ, ਪੰਜਾਬ ਸਰਕਾਰ ਅਤੇ ਪ੍ਰਦੂਸ਼ਣ ਵਿਭਾਗ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਉਹਨਾਂ ਕਿਹਾ ਕਿ ਜੇ ਇਹ ਜਗ੍ਹਾ ਹੁਣ ਵੀ ਸਾਫ਼ ਨਾ ਹੋਈ, ਪੀ.ਆਰ.-6 ਸੜਕ ਦਾ ਕੰਮ ਤੁਰੰਤ ਸ਼ੁਰੂ ਨਾ ਹੋਇਆ, ਤਾਂ ਉਹ ਇਹਨਾਂ ਪਰਿਵਾਰਾਂ ਨੂੰ ਨਾਲ ਲੈ ਕੇ ਸੜਕਾਂ ਤੇ ਉਤਰਣਗੇ, ਲੋੜ ਪਈ ਤਾਂ ਅਦਾਲਤਾਂ ਵਿੱਚ ਜਾਣਗੇ ਅਤੇ ਹਰ ਦਰਵਾਜ਼ਾ ਖੜਕਾਉਣਗੇ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
