Connect with us

Mohali

ਪਿਛਲੇ ਚਾਰ ਦਹਾਕਿਆਂ ਤੋਂ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਜੁੜੇ ਹਨ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਉਮੀਦਵਾਰ ਸੁਰਜੀਤ ਸਿੰਘ

Published

on

ਐਸ ਏ ਐਸ ਨਗਰ, 17 ਸਤੰਬਰ (ਸ.ਬ.) ਆਉਣ ਵਾਲੀ 20 ਸਤੰਬਰ ਨੂੰ ਹੋਣ ਜਾ ਰਹੀ ਰਜਿਸਟਰਡ ਗਰੈਜੂਏਟ ਹਲਕੇ ਤੋਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲਈ ਰਿਟਾਇਰਡ ਲੈਕਚਰਾਰ ਸੁਰਜੀਤ ਸਿੰਘ (ਲੜੀ ਨੰਬਰ 48) ਇੱਕ ਮਜਬੂਤ ਉਮੀਦਵਾਰ ਹਨ ਅਤੇ ਉਹਨਾਂ ਨੂੰ ਪੰਜਾਬ ਦੀਆਂ ਵੱਖ ਵੱਖ ਅਧਿਆਪਕ ਜੱਥੇਬੰਦੀਆਂ ਦਾ ਸਮਰਥਨ ਹਾਸਿਲ ਹੈ।

ਵਿੱਦਿਅਕ ਯੋਗਤਾ ਪੱਖੋਂ ਬੋਟਨੀ ਅਤੇ ਅੰਗਰੇਜ਼ੀ ਵਿੱਚ ਪੋਸਟ ਗ੍ਰੈਜੂਏਟ ਸੁਰਜੀਤ ਸਿੰਘ ਪਿਛਲੇ ਲਗਭਗ 40 ਸਾਲਾਂ ਤੋਂ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਜੁੜੇ ਰਹੇ ਹਨ। ਸੁਰਜੀਤ ਸਿੰਘ ਪੰਜਾਬ ਸਬਆਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਨਵ ਨਿਯੁਕਤ ਅਧਿਆਪਕ ਯੂਨੀਅਨ ਦੇ ਜਨਰਲ ਸਕੱਤਰ, ਗੋਰਮਿੰਟ ਟੀਚਰਜ ਯੂਨੀਅਨ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਗੋਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਪ੍ਰੈਸ ਸਕੱਤਰ ਰਹੇ ਹਨ। ਉਹਨਾਂ ਨੇ ਮੁਲਾਜ਼ਮ ਹੱਕਾਂ ਦੀ ਆਵਾਜ਼ ਬੁਲੰਦ ਕਰਦਿਆਂ ਅਨੇਕਾਂ ਸੰਘਰਸ਼ ਲੜੇ ਅਤੇ ਕਈ ਵਾਰ ਨੌਕਰੀ ਤੋਂ ਸਸਪੈਂਡ ਹੋਣ ਦੇ ਸਰਕਾਰੀ ਜ਼ਬਰ ਵੀ ਸਹੇ। ਮੁਲਾਜ਼ਮਾਂ ਦੇ ਹੱਕੀ ਅਤੇ ਸਫਲ ਸੰਘਰਸ਼ਾਂ ਵਿੱਚ ਯੋਗਦਾਨ ਪਾਉਣ ਦੇ ਨਾਲ ਉਹਨਾਂ ਨੇ ਸਮਾਜ ਪ੍ਰਤੀ ਆਪਣੇ ਜ਼ਿੰਮੇਦਾਰੀ ਬਖੂਬੀ ਨਿਭਾਈ ਹੈ ਅਤੇ ਆਰ ਪਾਰ ਦੇ ਹੱਕੀ ਸੰਘਰਸ਼ ਦੌਰਾਨ ਉਨ੍ਹਾਂ ਦਾ ਸੰਜਮ, ਧੀਰਜ ਅਤੇ ਫੈਸਲਾਕੁੰਨ ਸੋਚ ਉਹਨਾਂ ਦੇ ਉੱਚ ਸਮਰਥਾ ਦਾ ਪ੍ਰਤੀਕ ਹੈ।

ਸੁਰਜੀਤ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਦਾ ਮੁੱਖ ਉਦੇਸ਼ ਸਿੱਖਿਆ ਦੇ ਭਗਵਾਕਰਨ, ਨਿਜੀਕਰਨ ਅਤੇ ਵਪਾਰੀਕਰਨ ਤੇ ਰੋਕ ਲਗਾਉਣ ਲਈ ਸੈਨੇਟ ਵਿੱਚ ਆਵਾਜ਼ ਬੁਲੰਦ ਕਰਨਾ ਹੈ। ਉਹਨਾਂ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕਰਨ ਦੇ ਮਾਰੂ ਫੈਸਲੇ ਵਿਰੁੱਧ ਸੈਨੇਟ ਵਿੱਚ ਆਵਾਜ਼ ਉਠਾਈ ਜਾਵੇਗੀ। ਸਿਲੇਬਸ ਵਿੱਚ ਕੀਤੇ ਗੈਰਵਿਗਿਆਨਕ ਤੋੜ ਮਰੋੜ ਨੂੰ ਰੋਕਿਆ ਜਾਵੇਗਾ। ਯੂਨੀਵਰਸਿਟੀ ਦਾ ਮੌਜੂਦਾ ਕਾਨੂੰਨੀ ਢਾਂਚਾ ਬਹਾਲ ਰੱਖਣ ਅਤੇ ਪੰਜਾਬ ਦੇ ਹਿੱਤਾਂ ਵਿਰੁੱਧ ਚੁੱਕੇ ਜਾਣ ਵਾਲੇ ਕਿਸੇ ਵੀ ਕਦਮ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।

ਸੁਰਜੀਤ ਸਿੰਘ ਸਮਾਜਸੇਵਾ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਹੁਣ ਤੱਕ 71 ਵਾਰ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਪ੍ਰਤੀ ਆਪਣੀ ਵਚਨਬੱਤਾ ਦਾ ਸਬੂਤ ਦੇ ਚੁੱਕੇ ਹਨ। ਪੀ ਜੀ ਆਈ ਚੰਡੀਗੜ੍ਹ ਵਿੱਚ ਲੰਮੇ ਸਮੇਂ ਤੋਂ ਲੰਗਰ ਸੇਵਾ ਅਤੇ ਹੋਰ ਸਮਾਜ ਸੇਵੀ ਵੀ ਕੰਮ ਕਰਦੇ ਰਹੇ ਹਨ। ਵਹਿਮਾਂ ਭਰਮਾਂ ਅਤੇ ਅੰਧਵਿਸ਼ਵਾਸਾਂ ਤੇ ਮੱਕੜ ਜਾਲ ਨੂੰ ਤੋੜਨ ਲਈ ਵਿਗਿਆਨਕ ਸੋਚ ਵਾਲੇ ਸਾਥੀਆਂ ਨਾਲ ਮਿਲ ਕੇ ਉਹ ਤਰਕਸ਼ੀਲ ਲਹਿਰ ਵਿੱਚ ਸਰਗਰਮ ਹਨ। ਮੌਜੂਦਾ ਸਮੇਂ ਤਰਕਸ਼ੀਲ ਸੁਸਾਇਟੀ ਮੁਹਾਲੀ ਜੋਨ ਦੇ ਜੱਥੇ ਬੰਧਕ ਸਕੱਤਰ ਹਨ।

ਧਰਮ ਨਿਰਪੱਖ ਸੋਚ ਦੇ ਅਲੰਬਰਦਾਰ ਸੁਰਜੀਤ ਸਿੰਘ ਅਗਾਂਹਵਧੂ ਸੋਚ, ਸਹਿਯੋਗ, ਸੰਜਮ, ਧੀਰਜ ਅਤੇ ਲੀਡਰਸ਼ਿਪ ਦੇ ਗੁਣਾਂ ਨਾਲ ਭਰਪੂਰ ਬਹੁਪੱਖੀ ਸ਼ਖਸ਼ੀਅਤ ਹਨ। ਅਕਾਦਮਿਕ ਸਮਾਜਿਕ ਅਤੇ ਜਥੇਬੰਦਕ ਖੇਤਰ ਵਿੱਚ ਵੱਖ-ਵੱਖ ਜਿੰਮੇਵਾਰੀਆਂ ਸਫਲਤਾ ਪੂਰਵਕ ਨਿਭਾਉਣ ਵਾਲੇ ਸੁਰਜੀਤ ਸਿੰਘ ਕਹਿੰਦੇ ਹਨ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਵੋਟਰ ਉਹਨਾਂ ਨੂੰ ਪਹਿਲੀ ਪਸੰਦ ਦੱਸ ਕੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿੱਚ ਜਰੂਰ ਭੇਜਣਗੇ ਤਾਂ ਜੋ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਆਵਾਜ਼ ਬੁਲੰਦ ਕਰ ਸਕਣ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending