Connect with us

Mohali

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਟੇਡੀਅਮ ਜਾਂ ਸਿਰਫ਼ ਫੋਟੋਸ਼ੂਟ ਅਤੇ ਸਰਕਾਰੀ ਇਸ਼ਤਿਹਾਰਬਾਜੀ ਦਾ ਮੰਚ : ਕੁਲਜੀਤ ਸਿੰਘ ਬੇਦੀ

Published

on

ਸਾਬਕਾ ਡਿਪਟੀ ਮੇਅਰ ਨੇ ਸੈਦਪੁਰ ਦੇ ਨਵੇਂ ਬਣੇ ਖੇਡ ਸਟੇਡੀਅਮ ਦੀ ਮਾੜੀ ਹਾਲਤ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ਤੇ ਚੁੱਕੇ ਸਵਾਲ

ਐਸ ਏ ਐਸ ਨਗਰ, 19 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ਤੇ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਤੇ ਸਵਾਲ ਚੁੱਕੇ ਹਨ। ਮੁਹਾਲੀ ਹਲਕੇ ਦੇ ਪਿੰਡ ਸੈਦਪੁਰ ਵਿੱਚ ਬਣਾਏ ਗਏ ਨਵੇਂ ਖੇਡ ਸਟੇਡੀਅਮ ਦਾਂ ਦੌਰਾ ਕਰਕੇ ਉਸਦੀ ਉਸਦੀ ਮਾੜੀ ਹਾਲਤ ਨੂੰ ਜੱਗ ਜਾਹਿਰ ਕੀਤਾ ਅਤੇ ਦੋਸ਼ ਲਗਾਇਆ ਕਿ ਸਰਕਾਰੀ ਪੈਸੇ ਨਾਲ ਸਟੇਡੀਅਮ ਦਾ ਢਾਂਚਾ ਤਾਂ ਖੜ੍ਹਾ ਕਰ ਦਿੱਤਾ ਗਿਆ ਹੈ, ਪਰ ਇਸ ਨੂੰ ਆਮ ਲੋਕਾਂ ਅਤੇ ਖਿਡਾਰੀਆਂ ਤੱਕ ਪਹੁੰਚਯੋਗ ਬਣਾਉਣ ਲਈ ਰਸਤਾ ਹੀ ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਖਿਡਾਰੀ ਮੈਦਾਨ ਤੱਕ ਆਸਾਨੀ ਨਾਲ ਪਹੁੰਚ ਹੀ ਨਹੀਂ ਸਕਦਾ ਤਾਂ ਫਿਰ ਅਜਿਹਾ ਸਟੇਡੀਅਮ ਬਣਾਉਣ ਦਾ ਮਕਸਦ ਕੀ ਹੈ?

ਸਟੇਡੀਅਮ ਵੱਲ ਜਾਂਦੇ ਰਸਤੇ ਦੀ ਹਾਲਤ ਦਿਖਾਉਂਦਿਆਂ ਬੇਦੀ ਨੇ ਕਿਹਾ ਕਿ ਇਹ ਕੋਈ ਆਮ ਖੇਡ ਮੈਦਾਨ ਨਹੀਂ, ਬਲਕਿ ਸਰਕਾਰੀ ਖ਼ਰਚੇ ਨਾਲ ਤਿਆਰ ਕੀਤਾ ਗਿਆ ਇੱਕ ਅਹਿਮ ਪ੍ਰਾਜੈਕਟ ਹੈ, ਪਰੰਤੂ ਇਸਦੇ ਬਾਵਜੂਦ ਇੱਥੇ ਪਹੁੰਚਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਪ੍ਰਾਜੈਕਟ ਤਿਆਰ ਕਰਨ ਵਾਲਿਆਂ ਨੇ ਕੀ ਸਿਰਫ਼ ਸਟੇਡੀਅਮ ਦੀਆਂ ਚਾਰ ਦੀਵਾਰਾਂ ਅਤੇ ਫੈਂਸਿੰਗ ਦੇਖੀ ਜਾਂ ਕਦੇ ਮੌਕੇ ਤੇ ਜਾ ਕੇ ਇਸ ਤੱਕ ਪਹੁੰਚਣ ਵਾਲਾ ਰਸਤਾ ਵੀ ਦੇਖਿਆ?

ਉਹਨਾਂ ਕਿਹਾ ਕਿ ਸਟੇਡੀਅਮ ਦੇ ਆਲੇ-ਦੁਆਲੇ ਫੈਂਸਿੰਗ ਸਮੇਤ ਹੋਰ ਕੰਮਾਂ ਤੇ ਲੱਖਾਂ ਰੁਪਏ ਖਰਚ ਕੀਤੇ ਗਏ ਹਨ ਅਤੇ ਕਮਰੇ ਵੀ ਬਣਾਏ ਗਏ ਹਨ, ਜਿਹਨਾਂ ਦਾ ਰੰਗ ਵੀ ਆਮ ਆਦਮੀ ਪਾਰਟੀ ਵਾਲਾ ਹੈ। ਪਰ ਬੁਨਿਆਦੀ ਸਹੂਲਤਾਂ ਦੀ ਹਾਲਤ ਤਸੱਲੀਬਖਸ਼ ਨਹੀਂ ਹੈ। ਉਨ੍ਹਾਂ ਬਾਥਰੂਮਾਂ ਦੀ ਮਾੜੀ ਹਾਲਤ ਵੱਲ ਵੀ ਧਿਆਨ ਦਿਵਾਇਆ ਅਤੇ ਕਿਹਾ ਕਿ ਜੇਕਰ ਇੱਥੇ ਖੇਡ ਮੁਕਾਬਲੇ ਕਰਵਾਉਣੇ ਹਨ ਤਾਂ ਖਿਡਾਰੀਆਂ ਅਤੇ ਦਰਸ਼ਕਾਂ ਲਈ ਮੁੱਢਲੀਆਂ ਸਹੂਲਤਾਂ ਵੀ ਲਾਜ਼ਮੀ ਹਨ।

ਉਹਨਾਂ ਸਟੇਡੀਅਮ ਦੇ ਨੇੜੇ ਲੰਘਦੇ ਨਾਲੇ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਲਖਨੌਰ ਵੱਲੋਂ ਆਉਣ ਵਾਲੇ ਨਾਲੇ ਦਾ ਪਾਣੀ ਵੱਧ ਜਾਣ ਤੇ ਆਲੇ-ਦੁਆਲੇ ਦਾ ਇਲਾਕਾ ਪ੍ਰਭਾਵਿਤ ਹੁੰਦਾ ਹੈ ਅਤੇ ਖੇਤੀਬਾੜੀ ਵਾਲੀ ਜ਼ਮੀਨ ਵਿੱਚ ਪਾਣੀ ਦਾਖਲ ਹੋਣ ਕਾਰਨ ਫਸਲਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਸਟੇਡੀਅਮ ਲਈ ਜਗ੍ਹਾ ਚੁਣਨ ਅਤੇ ਇਸ ਦਾ ਨਕਸ਼ਾ ਤਿਆਰ ਕਰਨ ਸਮੇਂ ਇਨ੍ਹਾਂ ਜ਼ਮੀਨੀ ਹਾਲਾਤਾਂ ਦਾ ਧਿਆਨ ਕਿਉਂ ਨਹੀਂ ਰੱਖਿਆ ਗਿਆ।

ਸz. ਬੇਦੀ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਪ੍ਰਾਜੈਕਟ ਦੀ ਯੋਜਨਾ ਸਿਰਫ਼ ਕਾਗਜ਼ਾਂ ਤੇ ਨਹੀਂ, ਬਲਕਿ ਜ਼ਮੀਨ ਤੇ ਹਾਲਾਤ ਵੇਖ ਕੇ ਬਣਨੀ ਚਾਹੀਦੀ ਹੈ। ਸਰਕਾਰ ਤੇ ਵਿਅੰਗ ਕਰਦਿਆਂ ਉਹਨਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਨਾਮ ਤੇ ਵੱਡੇ-ਵੱਡੇ ਦਾਅਵੇ ਅਤੇ ਪ੍ਰਚਾਰ ਤਾਂ ਕੀਤਾ ਜਾ ਰਿਹਾ ਹੈ, ਪਰ ਜ਼ਮੀਨੀ ਪੱਧਰ ਤੇ ਬਣੇ ਖੇਡ ਢਾਂਚੇ ਦੀ ਹਾਲਤ ਵੱਖਰੀ ਕਹਾਣੀ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਸਟੇਡੀਅਮ ਨਾਲ ਆਮ ਆਦਮੀ ਪਾਰਟੀ ਦੇ ਝੰਡੇ ਲਗਾ ਕੇ ਫੋਟੋਆਂ ਖਿੱਚੀਆਂ ਗਈਆਂ ਅਤੇ ਇਸ ਨੂੰ ਸਰਕਾਰ ਦੀ ਉਪਲਬਧੀ ਵਜੋਂ ਪ੍ਰਚਾਰਿਤ ਕੀਤਾ ਗਿਆ, ਪਰ ਅੱਜ ਸਵਾਲ ਇਹ ਹੈ ਕਿ ਇੱਥੇ ਖੇਡਣ ਲਈ ਖਿਡਾਰੀ ਕਿਵੇਂ ਪਹੁੰਚੇਗਾ?

ਸz. ਬੇਦੀ ਨੇ ਕਿਹਾ ਕਿ ਸਰਕਾਰ ਜੇਕਰ ਸੱਚਮੁੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਲਿਆਉਣਾ ਚਾਹੁੰਦੀ ਹੈ ਤਾਂ ਸਿਰਫ਼ ਸਟੇਡੀਅਮ ਦਾ ਬੋਰਡ ਲਗਾਉਣ ਨਾਲ ਕੰਮ ਨਹੀਂ ਚੱਲੇਗਾ। ਮੈਦਾਨ ਤੱਕ ਪਹੁੰਚ, ਸੁਰੱਖਿਆ, ਪਾਣੀ, ਬਾਥਰੂਮ, ਰੌਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਵੀ ਦੇਣੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੰਜਾਬ ਦੇ ਹਰ ਪਿੰਡ ਵਿੱਚ ਖਿਡਾਰੀਆਂ ਨੂੰ ਖੇਡ ਸਹੂਲਤਾਂ ਦੇਣ ਦੀ ਗੱਲ ਕਰਦੀ ਹੈ ਤਾਂ ਸੈਦਪੁਰ ਵਰਗੇ ਸਥਾਨਾਂ ਤੇ ਬਣਾਏ ਗਏ ਸਟੇਡੀਅਮਾਂ ਦੀ ਅਸਲ ਵਰਤੋਂ ਯਕੀਨੀ ਬਣਾਉਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਹਨਾਂ ਮੰਗ ਕੀਤੀ ਕਿ ਸੈਦਪੁਰ ਸਟੇਡੀਅਮ ਦੀ ਉਸਾਰੀ ਤੇ ਹੋਏ ਖਰਚੇ, ਇਸ ਦੇ ਨਕਸ਼ੇ, ਸਥਾਨ ਦੀ ਚੋਣ, ਨਿਰਮਾਣ ਦੀ ਗੁਣਵੱਤਾ ਅਤੇ ਸਟੇਡੀਅਮ ਤੱਕ ਪਹੁੰਚ ਲਈ ਰਸਤੇ ਦੀ ਵਿਵਸਥਾ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਨਾਲ ਬਣਿਆ ਕੋਈ ਵੀ ਪ੍ਰਾਜੈਕਟ ਸਿਰਫ਼ ਉਦਘਾਟਨ, ਫੋਟੋਆਂ ਅਤੇ ਇਸ਼ਤਿਹਾਰਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਸਟੇਡੀਅਮ ਨੂੰ ਤੁਰੰਤ ਵਰਤੋਂਯੋਗ ਬਣਾਉਣ ਲਈ ਪਹੁੰਚ ਦਾ ਪੱਕਾ ਰਸਤਾ, ਪਾਣੀ ਦੀ ਨਿਕਾਸੀ, ਬਾਥਰੂਮਾਂ ਦੀ ਮੁਰੰਮਤ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਸੈਦਪੁਰ ਦਾ ਇਹ ਖੇਡ ਮੈਦਾਨ ਸਿਰਫ਼ ਸਰਕਾਰੀ ਪ੍ਰਚਾਰ ਦਾ ਹਿੱਸਾ ਨਾ ਰਹਿ ਕੇ ਅਸਲ ਵਿੱਚ ਪਿੰਡ ਦੇ ਨੌਜਵਾਨਾਂ ਲਈ ਖੇਡਾਂ ਦਾ ਕੇਂਦਰ ਬਣ ਸਕੇ।

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending