Connect with us

Punjab

ਰਾਜਪੁਰਾ ਪ੍ਰੈਸ ਕਲੱਬ ਵੱਲੋਂ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ, 477 ਮਰੀਜ਼ਾਂ ਦੀ ਜਾਂਚ ਕੀਤੀ

Published

on

ਰਾਜਪੁਰਾ, 22 ਸਤੰਬਰ (ਜਤਿੰਦਰ ਲਕੀ) ਦ ਰਾਜਪੁਰਾ ਪ੍ਰੈਸ ਕਲੱਬ ਵੱਲੋਂ ਸਨਾਤਨ ਧਰਮ ਮੰਦਰ, ਨੇੜੇ ਕੇ.ਕੇ. ਸਕੂਲ, ਰਾਜਪੁਰਾ ਟਾਊਨ ਵਿਖੇ ਲੋਕ-ਭਲਾਈ ਅਤੇ ਮਾਨਵ ਸੇਵਾ ਨੂੰ ਸਮਰਪਿਤ ਇੱਕ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ ਬੜੀ ਸਫ਼ਲਤਾਪੂਰਵਕ ਕੀਤਾ ਗਿਆ। ਇਸ ਕੈਂਪ ਵਿੱਚ ਰਾਜਪੁਰਾ ਦੇ ਨਾਮੀ ਅਤੇ ਤਜਰਬੇਕਾਰ ਡਾਕਟਰਾਂ ਐਸ. ਐਮ. ਓ. ਡਾ. ਸ਼ਰਨਪ੍ਰੀਤ ਸਿੰਘ, ਡਾ. ਸੁਰਿੰਦਰ ਕੁਮਾਰ, ਡਾ. ਗੁਰਿੰਦਰਪਾਲ ਸਿੰਘ, ਡਾ. ਰਮਨਜੀਤ ਸਿੰਘ, ਡਾ. ਸੁਖਚੈਨ ਭੁੱਲਰ, ਡਾ. ਕਾਤਯਾਨੀ, ਡਾ. ਅੰਜੂ, ਡਾ. ਸ਼ਰੂਤੀ ਚੌਧਰੀ ਅਤੇ ਸੁਸ਼ਮਾ ਸ਼ਰਮਾ ਵੱਲੋਂ ਮਰੀਜ਼ਾਂ ਦੀਆਂ ਵੱਖ-ਵੱਖ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਤਕਰੀਬਨ 477 ਮਰੀਜ਼ਾਂ ਨੇ ਆਪਣੀ ਜਾਂਚ ਕਰਵਾਈ ਅਤੇ ਸਿਹਤ ਸਹੂਲਤਾਂ ਦਾ ਲਾਭ ਉਠਾਇਆ।

ਇਸ ਸਮਾਗਮ ਦੇ ਵਿੱਚ ਮੁੱਖ ਮਹਿਮਾਨ ਵਜੋਂ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਅਤੇ ਰਾਜਪੁਰਾ ਦੇ ਵਿਧਾਇਕ ਮੈਡਮ ਨੀਨਾ ਮਿੱਤਲ ਦੇ ਪਤੀ ਸੀਨੀਅਰ ਆਪ ਆਗੂ ਅਜੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੀਨੀਅਰ ਵਾਈਸ ਚੇਅਰਮੈਨ ਪ੍ਰਵੀਨ ਛਾਬੜਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਕੁਮਾਰ ਸ਼ਾਸਤਰੀ, ਮਾਰਕੀਟ ਕਮੇਟੀ ਰਾਜਪਰਾ ਦੇ ਚੇਅਰਮੈਨ ਦੀਪਕ ਸੂਦ, ਸੀਨੀਅਰ ਭਾਜਪਾ ਆਗੂ ਡਾਕਟਰ ਸੰਜੀਵ ਚੌਧਰੀ ਕਾਕੂ, ਭਾਜਪਾ ਆਗੂ ਸਿਮਰਨਜੀਤ ਸਿੰਘ ਬਿੱਲਾ, ਸਮਾਜ ਸੇਵੀ ਸੁਖਜਿੰਦਰ ਸਿੰਘ ਸੋਖੇ ਸਮੇਤ ਵੱਡੀ ਗਿਣਤੀ ਦੇ ਵਿੱਚ ਰਾਜਪੁਰਾ ਦੀ ਸਨਮਾਨਯੋਗ ਸ਼ਖਸ਼ੀਅਤਾਂ ਮੌਜੂਦ ਰਹੀਆਂ।

ਇਸ ਮੌਕੇ ਲਾਈਫ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਰੀਜ਼ਾਂ ਦੇ ਖ਼ੂਨ ਦੇ ਜ਼ਰੂਰੀ ਟੈਸਟ (ਬਲੱਡ ਟੈਸਟ) ਬਿਲਕੁਲ ਮੁਫ਼ਤ ਕੀਤੇ ਗਏ ਅਤੇ ਮਰੀਜ਼ਾਂ ਲਈ ਨਿਸ਼ੁਲਕ ਫਿਜ਼ੀਓਥੈਰੇਪੀ ਦਾ ਵੀ ਪ੍ਰਬੰਧ ਕੀਤਾ ਗਿਆ ਸੀ।

ਕੈਂਪ ਦੀ ਸਫ਼ਲਤਾ ਉਪਰੰਤ ਪ੍ਰੈਸ ਕਲੱਬ ਦੇ ਪ੍ਰਬੰਧਕਾਂ ਨੇ ਆਈ ਹੋਈ ਸਮੁੱਚੀ ਡਾਕਟਰਾਂ ਦੀ ਟੀਮ, ਲਾਈਫ ਕੇਅਰ ਫਾਊਂਡੇਸ਼ਨ, ਸਮਾਜ ਸੇਵੀਆਂ, ਸ਼ਹਿਰ ਵਾਸੀਆਂ ਅਤੇ ਕਲੱਬ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।

Continue Reading

Punjab

ਏ ਜੀ ਟੀ ਐਫ ਵੱਲੋਂ ਕਾਰੋਬਾਰੀ ਦੇ ਘਰ ਤੇ ਗੋਲ਼ੀਆਂ ਵਰ੍ਹਾਉਣ ਵਾਲੇ 2 ਸ਼ੂਟਰ ਕਾਬੂ

Published

on

By

ਲੁਧਿਆਣਾ, 27 ਨਵੰਬਰ (ਸ.ਬ.) ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲੀਸ ਨਾਲ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਇਕ ਗੈਰ-ਕਾਨੂੰਨੀ .30 ਬੋਰ ਪਿਸਤੌਲ, ਇਕ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ਤੇ ਇਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿਚ ਸਨ ਅਤੇ ਆਰੋਪੀਆਂ ਨੇ ਉਸ ਦੇ ਨਿਰਦੇਸ਼ਾਂ ਤੇ ਕੰਮ ਕਰਦੇ ਹੋਏ 15 ਨਵੰਬਰ ਨੂੰ ਲੁਧਿਆਣਾ ਵਿਚ ਇਕ ਰਿਜ਼ੋਰਟ ਮਾਲਕ ਦੇ ਘਰ ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।

ਇਸ ਸਬੰਧੀ ਥਾਣਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Continue Reading

Mohali

ਰਾਜੋਆਣਾ ਦੀ ਫਾਂਸੀ ਦੇ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਪਟੀਸ਼ਨ ਦਾ ਕੇਂਦਰ ਸਰਕਾਰ ਵਲੋਂ ਵਿਰੋਧ ਕਰਨ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 27 ਨਵੰਬਰ (ਸ.ਬ.) ਪੰਥਕ ਆਗੂ ਅਤੇ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ਉੱਤੇ ਸੁਪਰੀਮ ਕੋਰਟ ਵਿਖੇ ਵਿਰੋਧ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।

ਇਸ ਸੰਬੰਧੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਦਰਾ ਗਾਂਧੀ ਦੇ ਪਦ ਚਿੰਨਾਂ ਤੇ ਚਲਦਿਆਂ ਸਿੱਖਾਂ ਨੂੰ ਸਬਕ ਸਿਖਾਉਣ ਵਾਲੀ ਨੀਤੀ ਤੇ ਚਲ ਰਹੇ ਹਨ। ਉਹਨਾਂ ਕਿਹਾ ਕਿ ਸਿੱਖਾਂ ਦੇ ਸਰਬਉੱਚ ਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕਰਕੇ ਸੁਪਰੀਮ ਕੋਰਟ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਅਪੀਲ ਪਵਾਈ ਸੀ ਜਿਸ ਦਾ ਭਾਜਪਾ ਸਰਕਾਰ ਵਲੋਂ ਵਿਰੋਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ ਹੈ ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਭਾਜਪਾ ਸਰਕਾਰ ਵਲੋਂ ਪਿਛਲੇ 30 ਸਾਲਾਂ ਤੋਂ ਜੇਲ੍ਹ ਵਿੱਚ ਸਜਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਾਣਾ ਦੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਦਬਦੀਲ ਕਰਨ ਵਾਲੀ ਪਟੀਸ਼ਨ ਦਾ ਵਿਰੋਧ ਕੀਤਾ ਗਿਆ ਹੈ ਅਤੇ ਦੂਜੇ ਪਾਸੇ ਭਾਜਪਾ ਸਰਕਾਰ ਬਲਾਤਕਾਰੀਆਂ ਦੀ ਸਜਾ ਮਾਫ ਕਰਵਾਉਣ ਦੀ ਹਮਾਇਤ ਕਰਦੀ ਹੈ ਜਿਸ ਨਾਲ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਉਸਦੀ ਕਥਨੀ ਅਤੇ ਕਰਨੀ ਵਿੱਚ ਕਿੰਨਾ ਫਰਕ ਹੈ।

ਇਸ ਮੁੱਦੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਕੌਮ ਦੀਆਂ ਭਾਵਨਾਵਾਂ ਅਨੁਸਾਰ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ। ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਸਿੱਖ ਕੌਮ ਨੂੰ ਇਸ ਗੱਲ ਦਾ ਜਵਾਬ ਦੇਣ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ ਜਾਂ ਨਿਰਾਦਰ ਕਰਦੇ ਹਨ।

Continue Reading

Mohali

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਨਾਲ ਲੋਕਾਂ ਨੂੰ ਮਿਲ ਰਹੀ ਹੈ ਵੱਡੀ ਰਾਹਤ : ਕੁਲਵੰਤ ਸਿੰਘ

Published

on

By

ਤਿੰਨ ਪਿੰਡਾਂ ਦੇ 651 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ

ਐਸ ਏ ਐਸ ਨਗਰ, 27 ਨਵੰਬਰ (ਸ.ਬ.) ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਦੇ ਅੰਦਰ ਬਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਦਸਤਾਵੇਜ਼ੀ ਰੂਪ ਵਿੱਚ ਦਿੱਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਮੁਹਾਲੀ ਹਲਕੇ ਦੇ ਪਿੰਡਾਂ ਸੈਦਪੁਰ, ਗਿੱਦੜਪੁਰ ਅਤੇ ਸੇਖਣ ਮਾਜਰਾ ਦੇ 651 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਜਾਣ ਮੌਕੇ ਉਹਨਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਨਾ ਸਿਰਫ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲ ਰਿਹਾ ਹੈ ਬਲਕਿ ਹੁਣ ਉਹ ਆਪਣੀ ਜਾਇਦਾਦ ਦੀ ਵਰਤੋਂ ਹੋਰ ਵਿੱਤੀ ਤੇ ਨਿੱਜੀ ਲੋੜਾਂ ਲਈ ਵੀ ਕਰ ਸਕਣਗੇ।

ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਲੋਕਾਂ ਨੂੰ ਲਾਲ ਲਕੀਰ ਦੇ ਘੇਰੇ ਅੰਦਰਲੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਪ੍ਰਾਪਰਟੀ ਕਾਰਡਾਂ ਦੇ ਆਧਾਰ ਤੇ ਉਹ ਆਪਣੇ ਕਾਰੋਬਾਰ ਜਾਂ ਹੋਰ ਜ਼ਰੂਰਤਾਂ ਲਈ ਕਰਜ਼ਾ ਪ੍ਰਾਪਤ ਕਰਨ ਦੇ ਵੀ ਯੋਗ ਹੋ ਸਕਣਗੇ।

ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਨਾਲ ਸਬੰਧਤ ਦਸਤਾਵੇਜ਼ ਘਰ-ਘਰ ਜਾ ਕੇ ਸੌਂਪੇ ਜਾ ਰਹੇ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੈ, ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਕਾਨੂੰਨੀ ਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਨਾ ਉਲਝਣਾ ਪਵੇ।

ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ, ਨਰਿੰਦਰ ਸਿੰਘ, ਸਰਪੰਚ ਗਗਨਜੋਤ ਕੌਰ, ਸਤਨਾਮ ਸਿੰਘ, ਬਲਾਕ ਪ੍ਰਧਾਨ ਮੁਖਤਿਆਰ ਸਿੰਘ, ਅਵਤਾਰ ਸਿੰਘ, ਨੰਬਰਦਾਰ ਨਛੱਤਰ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਮਨੌਲੀ ਦੇ ਸਰਪੰਚ ਕੁਲਬੀਰ ਸਿੰਘ, ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਰਜਿੰਦਰ ਸਿੰਘ, ਝਿਊਰਹੇੜੀ ਦੇ ਸਰਪੰਚ ਕਰਮਜੀਤ ਕੁਮਾਰ ਬਿੱਟੂ, ਸਿਆਊ ਦੇ ਸਰਪੰਚ ਰਾਜਿੰਦਰ ਸਿੰਘ, ਗਿੱਦੜਪੁਰ ਦੀ ਸਰਪੰਚ ਅਮਨਦੀਪ ਕੌਰ, ਧਰਮਿੰਦਰ ਸਿੰਘ ਅਤੇ ਸਪਿੰਦਰ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Continue Reading

Latest News

Trending