Connect with us

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ

Published

on

ਚੰਡੀਗੜ੍ਹ, 22 ਸਤੰਬਰ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (ਜੋ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਵੀ ਹਨ) ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਗਜ਼ਟਿਡ ਅਧਿਕਾਰੀ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਆਗਾਮੀ ਮੀਟਿੰਗਾਂ ਵਿੱਚ ਜ਼ਰੂਰ ਸ਼ਾਮਲ ਹੋਣ।

ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਣਪ੍ਰੀਤ ਸਿੰਘ ਸੌਂਧ, ਅਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨਾਲ ਕਮਿਸ਼ਟ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਮੁਕੰਮਲ ਹੋ ਚੁੱਕੇ ਸਾਰੇ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਕਰਨ ਅਤੇ ਵਪਾਰੀਆਂ ਵੱਲੋਂ ਉਠਾਏ ਗਏ ਬਕਾਇਆ ਮਸਲਿਆਂ ਦਾ ਹੱਲ ਕਰਨ ਲਈ ਹੋਣੀਆਂ ਚਾਹੀਦੀਆਂ ਹਨ।

ਉਹਨਾਂ ਕਿਹਾ ਕਿ ‘ਰੰਗਲਾ ਪੰਜਾਬ’ ਸਕੀਮ ਤਹਿਤ ਕਮਿਸ਼ਨ ਵੱਲੋਂ ਜ਼ਿਲ੍ਹਾ ਪੱਧਰ ਤੇ ਸੁਝਾਏ ਗਏ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਦਾ ਸਮਰਪਿਤ ਫੰਡ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਪ੍ਰਵਾਨਿਤ ਕੰਮਾਂ ਲਈ ਸਬੰਧਤ ਬਿੱਲ ਪੇਸ਼ ਹੁੰਦੇ ਸਾਰ ਹੀ ਅਦਾਇਗੀਆਂ ਬਿਨਾਂ ਕਿਸੇ ਦੇਰੀ ਦੇ ਜਾਰੀ ਕਰ ਦਿੱਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਹੋਰ ਸੰਸਥਾਗਤ ਬਣਾਉਣ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਸਪੱਸ਼ਟ ਕਾਰਜ-ਪ੍ਰਣਾਲੀ ਕਾਇਮ ਕੀਤੀ ਜਾਵੇ ਜਿਸ ਵਿੱਚ ਕੰਮ ਮੁਕੰਮਲ ਕਰਨ ਦੀ ਸਮਾਂ-ਸੀਮਾ, ਹਰੇਕ ਪ੍ਰੋਜੈਕਟ ਦਾ ਸਪੱਸ਼ਟ ਵੇਰਵਾ ਅਤੇ ਕਾਰਜਕਾਰੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਹੋਵੇ।

ਵਪਾਰੀ ਭਾਈਚਾਰੇ ਨੂੰ ਭਰੋਸਾ ਦਿਵਾਉਂਦਿਆਂ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਬਿਜਲੀ ਵਿਭਾਗ ਨਾਲ ਸਬੰਧਤ ਮਸਲਿਆਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਤੇਜ਼ੀ ਨਾਲ ਹੱਲ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹੁਣ ਤੱਕ ਮੁਕੰਮਲ ਹੋਏ ਵਿਕਾਸ ਕਾਰਜਾਂ ਅਤੇ ਨਿਪਟਾਈਆਂ ਗਈਆਂ ਸ਼ਿਕਾਇਤਾਂ ਬਾਰੇ ਪੇਸ਼ਕਾਰੀ ਦਿੱਤੀ।

ਇਸ ਸਮੀਖਿਆ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ, ਖੁਰਾਕ ਤੇ ਸਿਵਲ ਸਪਲਾਈ, ਰਾਹੁਲ ਤਿਵਾੜੀ, ਵਧੀਕ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਐਸ. ਪੀ. ਐਸ. ਪਰਮਾਰ, ਵਿਸ਼ੇਸ਼ ਸਕੱਤਰ, ਸੂਚਨਾ ਤੇ ਲੋਕ ਸੰਪਰਕ, ਪੁਨੀਤ ਗੋਇਲ, ਉਦਯੋਗ, ਕਿਰਤ, ਸਥਾਨਕ ਸਰਕਾਰਾਂ ਅਤੇ ਪੀ.ਐਸ.ਪੀ.ਸੀ.ਐਲ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ, ਜਦਕਿ ਸਮੂਹ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ।

Continue Reading

Chandigarh

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ: ਮਨਪ੍ਰੀਤ ਸਿੰਘ ਇਯਾਲੀ

Published

on

By

ਪੰਜਾਬ ਅਤੇ ਸਿੱਖ ਕੌਮ ਦੇ ਮਸਲਿਆਂ ਨੂੰ ਉਠਾਉਣ ਲਈ ਲਾਜ਼ਮੀ ਤੌਰ ਤੇ ਇਜਾਜ਼ਤ ਮਿਲੇ

ਚੰਡੀਗੜ੍ਹ, 27 ਨਵੰਬਰ (ਸ.ਬ.) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ ਤੋਂ ਮੰਗ ਕੀਤੀ ਹੈ ਕਿ 30 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਹਲਕੇ ਦੇ ਲੋਕਾਂ, ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਮਸਲਿਆਂ ਨੂੰ ਸੰਸਦ ਵਿੱਚ ਉਠਾ ਸਕਣ।

ਇੱਥੇ ਜਾਰੀ ਬਿਆਨ ਵਿੱਚ ਸz. ਇਯਾਲੀ ਨੇ ਕਿਹਾ ਕਿ ਇਹ ਬੇਹੱਦ ਹੈਰਾਨੀਜਨਕ ਅਤੇ ਅਫ਼ਸੋਸ ਦੀ ਗੱਲ ਹੈ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਅਤੇ ਖਾਡੂਰ ਸਾਹਿਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਰੀਬ ਦੋ ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਿਆ, ਪਰ ਇਸ ਦੇ ਬਾਵਜੂਦ ਉਹ ਅੱਜ ਤੱਕ ਸੰਸਦ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਸੰਸਦ ਵਿੱਚ ਆਪਣੇ ਵਿਚਾਰ ਰੱਖਣ ਦਾ ਮੌਕਾ ਮਿਲਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਐਮ ਪੀ ਲੈਡ ਫੰਡ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਖਮਿਆਜ਼ਾ ਖਡੂਰ ਸਾਹਿਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਜਿਨ੍ਹਾਂ ਨੇ ਲੋਕਤੰਤਰੀ ਪ੍ਰਕਿਰਿਆ ਰਾਹੀਂ ਆਪਣਾ ਸੰਸਦ ਮੈਂਬਰ ਚੁਣਿਆ ਹੈ। ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਦੇ ਵਿਕਾਸ ਕਾਰਜ, ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੰਸਦ ਤੱਕ ਪਹੁੰਚਣੀਆਂ ਚਾਹੀਦੀਆਂ ਹਨ, ਪਰ ਆਪਣੇ ਚੁਣੇ ਹੋਏ ਨੁਮਾਇੰਦੇ ਦੀ ਗੈਰ-ਮੌਜੂਦਗੀ ਕਾਰਨ ਉਨ੍ਹਾਂ ਦੀ ਆਵਾਜ਼ ਸੰਸਦ ਵਿੱਚ ਨਹੀਂ ਪਹੁੰਚ ਰਹੀ।

ਸz. ਇਯਾਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਝੂਠੇ ਅਤੇ ਬੇਬੁਨਿਆਦ ਤਰੀਕੇ ਨਾਲ ਲਗਾਏ ਗਏ ਐਨ. ਐਸ. ਏ. ਖ਼ਤਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ, ਤਰੱਕੀ, ਅਨਾਜ ਭੰਡਾਰ ਅਤੇ ਸਰਹੱਦਾਂ ਦੀ ਰਾਖੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਕਾਰਗਿਲ ਵਰਗੀਆਂ ਜੰਗਾਂ ਵਿੱਚ ਵੀ ਸਿੱਖ ਫ਼ੌਜੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਸ ਦੇ ਬਾਵਜੂਦ ਪੰਜਾਬ ਅਤੇ ਸਿੱਖ ਕੌਮ ਨਾਲ ਵਿਤਕਰੇ ਵਾਲਾ ਰਵੱਈਆ ਅਪਣਾਇਆ ਜਾਣਾ ਬੇਹੱਦ ਮੰਦਭਾਗਾ ਹੈ।

ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਵਿੱਚ ਆਪਣੇ ਹਲਕੇ ਦੇ ਵਿਕਾਸ, ਪੰਜਾਬ ਦੇ ਹੱਕਾਂ, ਸਿੱਖ ਕੌਮ ਦੇ ਮਸਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮੁੱਦੇ ਉਠਾਉਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਉਹਨਾਂ ਕੇਂਦਰ ਸਰਕਾਰ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਲੋਕਤੰਤਰ ਦੀ ਮਰਿਆਦਾ ਅਤੇ ਖਾਡੂਰ ਸਾਹਿਬ ਦੇ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

Continue Reading

Chandigarh

ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ ਟੈਕ ਦੇ ਵਿਦਿਆਰਥੀ ਦੀ ਲਾਸ਼ ਮਿਲੀ

Published

on

By

ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਮ੍ਰਿਤਕ

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ.ਟੈਕ ਦੇ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਆਰੀਅਨ ਵਜੋਂ ਹੋਈ ਹੈ, ਜੋ ਕਿ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ। ਉਹ ਯੂਨੀਵਰਸਿਟੀ ਵਿੱਚ ਪੜ੍ਹਾਈ ਕਰਨ ਦੇ ਨਾਲ-ਨਾਲ ਕੈਂਪਸ ਦੇ ਹੋਸਟਲ ਨੰਬਰ-5 ਵਿੱਚ ਰਹਿ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਵੇਲੇ ਉਸ ਦੇ ਰੂਮਮੇਟ (ਕਮਰੇ ਵਿੱਚ ਨਾਲ ਰਹਿਣ ਵਾਲੇ ਸਾਥੀ) ਉੱਥੇ ਮੌਜੂਦ ਨਹੀਂ ਸਨ। ਜਦੋਂ ਉਹ ਕਮਰੇ ਵਿੱਚ ਵਾਪਸ ਪਰਤੇ ਤਾਂ ਉਨ੍ਹਾਂ ਨੇ ਆਰੀਅਨ ਨੂੰ ਬੇਸੁੱਧ ਅਤੇ ਮ੍ਰਿਤਕ ਹਾਲਤ ਵਿੱਚ ਪਾਇਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

ਘਟਨਾ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਹੋਸਟਲ ਵਿੱਚ ਰਹਿਣ ਵਾਲੇ ਹੋਰਨਾਂ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਰੀਅਨ ਪਿਛਲੇ ਕੁਝ ਸਮੇਂ ਤੋਂ ਕਿਹੜੀਆਂ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ ਅਤੇ ਉਸ ਦੀ ਮੌਤ ਪਿੱਛੇ ਅਸਲ ਕਾਰਨ ਕੀ ਰਹੇ ਹਨ। ਫਿਲਹਾਲ ਪੁਲੀਸ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਹੋਰਨਾਂ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲੀਸ ਜਾਂਚ ਪੂਰੀ ਹੋਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

Continue Reading

Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ

Published

on

By

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਮਾਣ, ਅਧਿਕਾਰਾਂ ਅਤੇ ਸੁਤੰਤਰਤਾ ਦੀ ਰਾਖੀ ਵਿੱਚ ਇਸ ਦੀ ਭੂਮਿਕਾ ਬਾਰੇ ਵਿਆਪਕ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਲਾਇਬ੍ਰੇਰੀ ਵਿੱਚ ਭਾਰਤੀ ਸੰਵਿਧਾਨ ਦੀਆਂ ਜਿਲਦਾਂ ਵੀ ਰੱਖੀਆਂ ਗਈਆਂ।

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਦਾ ਹੈ ਅਤੇ ਇਹ ਲੋਕਤੰਤਰੀ ਕਦਰਾਂ-ਕੀਮਤਾਂ ਤੇ ਨਿਆਂ ਦਾ ਮੁੱਖ ਆਧਾਰ ਹੈ। ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਕਿਹਾ ਕਿ ‘ਸੰਵਿਧਾਨ ਦਿਵਸ’ ਸਾਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਦੀ ਰਾਖੀ ਕਰਨ, ਉਨ੍ਹਾਂ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੰਦਾ ਹੈ। ਇਹ ਹਰੇਕ ਨਾਗਰਿਕ ਨੂੰ ਇੱਕ ਨਿਆਂਪੂਰਨ, ਸਮਾਨਤਾ ਵਾਲੇ ਅਤੇ ਸਾਰਿਆਂ ਲਈ ਬਰਾਬਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੇ ਫਰਜ਼ ਦੀ ਯਾਦ ਦਿਵਾਉਂਦਾ ਹੈ। ਸਮਾਗਮ ਵਿੱਚ ਰਾਜ ਸੂਚਨਾ ਕਮਿਸ਼ਨਰ ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਐਸ. ਬਾਠ ਅਤੇ ਹਰਪ੍ਰੀਤ ਸੰਧੂ ਵੀ ਸ਼ਾਮਲ ਹੋਏ।

Continue Reading

Latest News

Trending