Connect with us

Mohali

ਈ ਡੀ ਵੱਲੋਂ ਗਮਾਡਾ ਦਫ਼ਤਰ ਵਿੱਚ ਛਾਪੇਮਾਰੀ ਜਾਰੀ

Published

on

ਪੰਜਾਬ ਦੇ ਮਕਾਨ ਉਸਾਰੀ ਸਕੱਤਰ ਵਿਕਾਸ ਗਰਗ ਦੇ ਚੰਡੀਗੜ੍ਹ ਸਥਿਤ ਘਰ ਤੇ ਵੀ ਪਹੁੰਚੀ ਟੀਮ

ਐਸ ਏ ਐਸ ਨਗਰ, 23 ਸਤੰਬਰ (ਸ.ਬ.) ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਬੀਤੇ ਦਿਨ ਫੇਜ਼ 8 ਵਿੱਚ ਸਥਿਤ ਗਮਾਡਾ ਦਫ਼ਤਰ ਵਿੱਚ ਸ਼ੁਰੂ ਕੀਤੀ ਛਾਪੇਮਾਰੀ ਰਾਤ ਭਰ ਜਾਰੀ ਰਹੀ ਹੈ। ਇਸ ਦੌਰਾਨ ਈ ਡੀ ਦੇ ਅਧਿਕਾਰੀਆਂ ਵੱਲੋਂ ਸਾਰੀ ਰਾਤ ਗਮਾਡਾ ਦਫ਼ਤਰ ਵਿੱਚ ਬੈਠ ਕੇ ਵੱਖ-ਵੱਖ ਫ਼ਾਈਲਾਂ ਦੀ ਪੜਤਾਲ ਕੀਤੀ ਗਈ ਅਤੇ ਹੋਰ ਦਸਤਾਵੇਜ਼ ਖੰਗਾਲੇ ਗਏ ਹਨ। ਖਬਰ ਲਿਖੇ ਜਾਣ ਤਕ ਛਾਪੇਮਾਰੀ ਦੀ ਇਹ ਕਾਰਵਾਈ ਜਾਰੀ ਸੀ ਅਤੇ ਈ ਡੀ ਵਲੋਂ ਗਮਾਡਾ ਦਫਤਰ ਦੇ ਬਾਹਰ ਦਫਤਰ ਬੰਦ ਰਹਿਣ ਦਾ ਨੋਟਿਸ ਲਗਾ ਦਿੱਤਾ ਗਿਆ ਸੀ। ਜਿਕਰਯੋਗ ਹੈ ਕਿ ਬੀਤੇ ਕੱਲ ਸਵੇਰੇ ਸਾਢੇ ਗਿਆਰਾ ਵਜੇ ਦੇ ਕਰੀਬ ਈ ਡੀ ਦੀਆਂ ਟੀਮਾਂ ਵਲੋਂ ਗਮਾਡਾ ਦਫਤਰ ਵਿੱਚ ਪਹੁੰਚ ਕੇ ਛਾਪੇਮਾਰੀ ਦੀ ਕਾਰਵਾਈ ਆਰੰਭ ਕੀਤੀ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਦੀ ਟੀਮ ਗਮਾਡਾ ਅਧਿਕਾਰੀਆਂ ਵਲੋਂ ਨਿੱਜੀ ਬਿਲਡਰਾਂ ਨੂੰ ਫਾਇਦਾ ਪਹੁੰਚਾਉਣ ਲਈ ਨਿਯਮਾਂ ਦੀ ਉਲੰਘਣਾ ਕਰਕੇ ਸਰਕਾਰ ਨੂੰ ਲਗਭਗ 150 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਗਿਆ ਹੈ ਅਤੇ ਈ ਡੀ ਵੱਲੋਂ ਇਸ ਮਾਮਲੇ ਵਿੱਚ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਗਮਾਡਾ ਵਿੱਚ ਹੋਈਆਂ ਕਥਿਤ ਵਿੱਤੀ ਬੇਨਿਯਮੀਆਂ ਅਤੇ ਘਪਲਿਆਂ ਦੀ ਜਾਂਚ ਕਰ ਰਹੀ ਈ ਡੀ ਦੀ ਟੀਮ ਨੇ ਪੰਜਾਬ ਦੇ ਹਾਊਸਿੰਗ ਸਕੱਤਰ ਵਿਕਾਸ ਗਰਗ ਦੇ ਚੰਡੀਗੜ੍ਹ ਸਥਿਤ ਘਰ ਵਿੱਚ ਛਾਪੇਮਾਰੀ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਵੱਲੋਂ ਬੀਤੀ ਰਾਤ ਕਰੀਬ 11 ਵਜੇ ਉਹਨਾਂ ਦੇ ਘਰ ਪਹੁੰਚ ਕੇ ਇਹ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ ਦੇਰ ਰਾਤ ਤੱਕ ਜਾਰੀ ਰਹੀ। ਇਸ ਜਾਂਚ ਦੌਰਾਨ ਹੁਣ ਅਥਾਰਟੀ ਲਈ ਲੈਂਡ ਐਗਰੀਗੇਟਰ ਵਜੋਂ ਕੰਮ ਕਰਨ ਵਾਲੀ ਕੰਪਨੀ ‘ਟਿਲਾ ਕੰਸਲਟੈਂਟਸ ਐਂਡ ਕੰਟਰੈਕਟਰਜ਼ ਪ੍ਰਾਈਵੇਟ ਲਿਮਟਿਡ’ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗਮਾਡਾ ਵਲੋਂ ਜ਼ਮੀਨ ਐਕਵਾਇਰ ਕਰਨ ਅਤੇ ਨਿੱਜੀ ਰੀਅਲਟਰਾਂ ਨੂੰ ਜ਼ਮੀਨ ਦੀ ਵਰਤੋਂ ਤਬਦੀਲੀ ਦੀਆਂ ਮਨਜ਼ੂਰੀਆਂ ਦੇਣ ਵਿੱਚ ਕਥਿਤ ਗੜਬੜੀਆਂ ਹੋਈਆਂ ਹਨ। ਇਹਨਾਂ ਵਿੱਚ ਕੀਰਤੀ ਸਾਧੂ ਬਾਸ ਦੀ ਮਲਕੀਅਤ ਵਾਲੀ ਇਸ ਕੰਪਨੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਕੰਸਲਟੈਂਸੀ ਕੰਪਨੀ ਕਈ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਦੀਆਂ ਅਥਾਰਟੀਆਂ ਲਈ ਕੰਮ ਕਰਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਵੱਲੋਂ ਉਨ੍ਹਾਂ ਵਿਅਕਤੀਆਂ ਦੇ ਰਿਕਾਰਡਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਜ਼ਮੀਨ ਹਾਲ ਹੀ ਵਿੱਚ ਗਮਾਡਾ ਵੱਲੋਂ ਨਿਊ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਐਕਵਾਇਰ ਕੀਤੀ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵੱਲੋਂ ਮੁਹਾਲੀ ਵਿੱਚ ਗਮਾਡਾ ਮੁੱਖ ਦਫ਼ਤਰ ਸਮੇਤ ਦਿੱਲੀ, ਚੰਡੀਗੜ੍ਹ, ਪੰਚਕੂਲਾ ਅਤੇ ਲੁਧਿਆਣਾ ਸਮੇਤ ਕੁੱਲ 27 ਠਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ ਹੈ। ਈ ਡੀ ਦੀਆਂ ਟੀਮਾਂ ਨੇ ਸੀ.ਆਰ.ਪੀ.ਐਫ. ਦੇ ਜਵਾਨਾਂ ਦੀ ਮਦਦ ਨਾਲ ਗਮਾਡਾ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਮੁੱਖ ਇੰਜੀਨੀਅਰ ਦੇ ਕਮਰੇ ਨੂੰ ਵੀ ਆਪਣੇ ਘੇਰੇ ਵਿੱਚ ਲਿਆ। ਜਾਂਚ ਦੌਰਾਨ ਪ੍ਰਾਈਵੇਟ ਬਿਲਡਰਾਂ ਨੂੰ ਗ਼ਲਤ ਤਰੀਕੇ ਨਾਲ ਜ਼ਮੀਨ ਦੀ ਵਰਤੋਂ ਤਬਦੀਲੀ ਦੀ ਮਨਜ਼ੂਰੀ ਦੇਣ ਨਾਲ ਜੁੜੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਗਮਾਡਾ ਵਿੱਚ ਕਥਿਤ ਤੌਰ ਤੇ ਗ਼ਲਤ ਢੰਗ ਨਾਲ ਜ਼ਮੀਨਾਂ ਦੀ ਸੀਐਲਯੂ ਦੇਣ ਨੂੰ ਲੈ ਕੇ ਗਮਾਡਾ ਦੇ ਮੌਜੂਦਾ ਅਧਿਕਾਰੀਆਂ ਅਤੇ ਸਾਬਕਾ ਅਧਿਕਾਰੀਆਂ ਨੂੰ ਨਿਸ਼ਾਨੇ ਉੱਤੇ ਲਿਆ ਜਾ ਰਿਹਾ ਹੈ।

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending