Connect with us

Mohali

ਪੰਜਾਬ ਸਰਕਾਰ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੇ ਦਾਅਵੇ ਝੂਠੇ : ਅਮਰਜੀਤ ਸਿੰਘ ਜੀਤੀ ਸਿੱਧੂ

Published

on

ਪਿੰਡ ਕੁੰਬੜਾ ਦੇ ਗਰੀਬ ਪਰਿਵਾਰਾਂ ਨੂੰ ਭੇਜੇ 12,000 ਰੁਪਏ ਤੋਂ 50,000 ਰੁਪਏ ਤੱਕ ਦੇ ਬਿਜਲੀ ਬਿੱਲ

ਐਸ ਏ ਐਸ ਨਗਰ, 23 ਸਤੰਬਰ (ਸ.ਬ.) ਸਾਬਕਾ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੇ ਦਾਅਵੇ ਝੂਠੇ ਅਤੇ ਹਵਾ ਹਵਾਈ ਹਨ ਅਤੇ ਅਸਲੀਅਤ ਇਹ ਹੈ ਕਿ ਇਹ ਸਰਕਾਰ ਗਰੀਬ ਲੋਕਾਂ ਨੂੰ ਹਜਾਰਾਂ ਰੁਪਏ ਦੇ ਬਿਲ ਭੇਜ ਕੇ ਉਹਨਾਂ ਦੀ ਲੁੱਟ ਕਰ ਰਹੀ ਹੈ।

ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਪਿੰਡ ਕੁੰਬੜਾ ਦੇ ਗਰੀਬ ਪਰਿਵਾਰਾਂ ਨੂੰ 12,000 ਰੁਪਏ ਤੋਂ ਲੈ ਕੇ 50,000 ਰੁਪਏ ਤੱਕ ਦੇ ਬਿਲ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਵਿੱਚ ਕਈ ਵਿਧਵਾ ਔਰਤਾਂ ਵੀ ਸ਼ਾਮਲ ਹਨ, ਜਿਨ੍ਹਾਂ ਲਈ ਇੰਨੀ ਵੱਡੀ ਰਕਮ ਦੇ ਬਿਜਲੀ ਬਿੱਲਾਂ ਦੀ ਅਦਾਇਗੀ ਕਰਨਾ ਮੁਸ਼ਕਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਔਰਤ ਨੇ 50,000 ਰੁਪਏ ਦਾ ਬੈਂਕ ਕਰਜ਼ਾ ਲੈ ਕੇ ਪੀਐਸਪੀਸੀਐਲ ਦੇ ਬਕਾਇਆ ਬਿੱਲ ਦੀਆਂ 18,000-18,000 ਰੁਪਏ ਦੀਆਂ ਦੋ ਕਿਸ਼ਤਾਂ ਜਮ੍ਹਾਂ ਕਰਵਾਈਆਂ ਹਨ, ਪਰ ਇਸ ਦੇ ਬਾਵਜੂਦ ਉਸ ਵੱਲ ਅਜੇ ਵੀ ਲਗਭਗ 16,000 ਰੁਪਏ ਬਕਾਇਆ ਹੈ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਕੁੰਬੜਾ ਵਿੱਚ ਸਾਹਮਣੇ ਆ ਰਹੇ ਮਾਮਲੇ ਵੱਖਰੀ ਤਸਵੀਰ ਪੇਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਗਰੀਬ ਪਰਿਵਾਰਾਂ ਨੂੰ ਰਾਹਤ ਕਦੋਂ ਮਿਲੇਗੀ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਬਹੁਤ ਛੋਟੇ ਕਮਰਿਆਂ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦੀ ਬਿਜਲੀ ਦੀ ਖਪਤ ਵੀ ਸੀਮਤ ਹੈ। ਕੁੱਝ ਘਰਾਂ ਵਿੱਚ ਇੱਕ ਕਮਰੇ ਵਿੱਚ ਸਿਰਫ਼ ਇੱਕ ਪੱਖਾ, ਇੱਕ ਲਾਈਟ ਅਤੇ ਇੱਕ ਫਰਾਟਾ ਪੱਖਾ ਹੋਣ ਦੇ ਬਾਵਜੂਦ ਹਜ਼ਾਰਾਂ ਰੁਪਏ ਦੇ ਬਿੱਲ ਆ ਰਹੇ ਹਨ ਜਿਸ ਨਾਲ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਉਠਦੇ ਹਨ।

ਉਹਨਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਤੇ ੲਨ੍ਹਾਂ ਪਰਿਵਾਰਾਂ ਦੇ ਬਿਜਲੀ ਬਿੱਲਾਂ ਦੀ ਜਾਂਚ ਕਰਵਾ ਕੇ ਲੀਕ ਮਾਰੀ” ਜਾਵੇਗੀ ਅਤੇ ਜਿਨ੍ਹਾਂ ਦੇ ਮੀਟਰ ਕੱਟੇ ਗਏ ਹਨ, ਉਨ੍ਹਾਂ ਦੇ ਮੁੜ ਮੀਟਰ ਲਗਵਾਏ ਜਾਣਗੇ। ਇਸ ਮੌਕੇ ਪਿੰਡ ਕੁੰਬੜਾ ਦੇ ਆਗੂ ਬਲਵਿੰਦਰ ਸਿੰਘ ਕੁੰਬੜਾ ਤੋਂ ਇਲਾਵਾ ਕਰੀਬ 8 ਤੋਂ 10 ਪਰਿਵਾਰਾਂ ਦੀਆਂ ਔਰਤਾਂ ਵੀ ਮੌਜੂਦ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending