Connect with us

Punjab

ਬਹਿਰੀਨ ਦੀ ਮਹਿਲਾ ਨਾਲ ਸੰਬੰਧਾਂ ਬਾਰੇ ਉਹਨਾਂ ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੀ ਹੈ ਆਮ ਆਦਮੀ ਪਾਰਟੀ : ਸਰਬਜੀਤ ਸਿੰਘ ਝਿੰਜਰ

Published

on

ਘਨੌਰ, 23 ਸਤੰਬਰ (ਸ.ਬ.) ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਆਮ ਆਦਮੀ ਪਾਰਟੀ ਤੇ ਆਪਣੇ ਖਿਲਾਫ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਦਾ ਇਲਜ਼ਾਮ ਲਗਾਇਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਜੁਲਮਾਂ ਖਿਲਾਫ ਉਹਨਾਂ ਦੀ ਆਵਾਜ਼ ਬੰਦ ਕਰਨ ਵਿੱਚ ਨਾਕਾਮ ਰਹਿਣ ਤੋਂ ਬਾਅਦ ਹੁਣ ਸੱਤਾਧਾਰੀ ਪਾਰਟੀ ਘਟੀਆ ਚਰਿੱਤਰ ਹਨਨ ਤੇ ਉਤਰ ਆਈ ਹੈ।

ਉਹਨਾਂ ਕਿਹਾ ਕਿ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਲੋਂ ਉਹਨਾਂ ਤੇ ਬਹਿਰੀਨ ਤੋਂ ਇੱਕ ਔਰਤ ਨੂੰ ਭਾਰਤ ਲਿਆਉਣ ਸੰਬੰਧੀ ਜਿਹੜਾ ਇਲਾਜਾਮ ਲਗਾਇਆ ਗਿਆ ਹੈ ਉਹ ਪੂਰੀ ਤਰ੍ਹਾਂ ਬੇਬੁਨਿਆਦ ਹੈ ਅਤੇ ਉਹ ਤਾਂ ਕਦੇ ਉਸ ਔਰਤ ਨੂੰ ਕਦੇ ਮਿਲੇ ਤਕ ਨਹੀਂ ਹਨ। ਉਹਨਾਂ ਕਿਹਾ ਕਿ ਪੰਨੂ ਹਵਾ ਵਿੱਚੋਂ ਕਹਾਣੀਆਂ ਘੜ ਰਹੇ ਹਨ ਅਤੇ ਇਹ ਸਾਰਾ ਕੁੱਝ ‘ਆਪ’ ਲੀਡਰਸ਼ਿਪ ਵੱਲੋਂ ਉਹਨਾਂ ਨੂੰ ਬਦਨਾਮ ਕਰਨ ਦੀ ਨੀਤੀ ਦੇ ਤਹਿਤ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਸਾਰਾ ਕੁੱਝ ਅਸਲ ਵਿੱਚ ਉਹਨਾਂ ਵਲੋਂ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੀ ਜਨਤਕ ਆਲੋਚਨਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਕਾਰਨ ‘ਆਪ’ ਨੇ ਉਹਨਾਂ ਵਿਰੁੱਧ ਮਨੀਸ਼ ਸਿਸੋਦੀਆ ਦੀ ਕਥਿਤ ‘ਸਾਮ, ਦਾਮ, ਦੰਡ, ਭੇਦ’ ਦੀ ਨੀਤੀ ਅਪਣਾਈ ਹੈ। ਪਹਿਲਾਂ ਉਹਨਾਂ ਨੂੰ ਵਿਧਾਨ ਸਭਾ ਸੀਟ ਦਾ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਗਈ, ਉਹਨਾਂ ਦੇ ਚੋਣ ਖਰਚੇ ਚੁੱਕਣ ਅਤੇ 5 ਕਰੋੜ ਰੁਪਏ ਦੇਣ ਦੀ ਵੀ ਪੇਸ਼ਕਸ਼ ਕੀਤੀ ਗਈ। ਫਿਰ ਜਦੋਂ ਇਹ ਕੋਸ਼ਿਸ਼ਾਂ ਨਾਕਾਮ ਰਹੀਆਂ ਤਾਂ ਉਹ ਧਮਕੀਆਂ ਤੇ ਉਤਰ ਆਏ ਪਰੰਤੂ ਜਦੋਂ ਕੁਝ ਵੀ ਕੰਮ ਨਾ ਆਇਆ, ਤਾਂ ਉਹਨਾਂ ਦੇ ਚਰਿੱਤਰ ਤੇ ਦਾਗ ਲਗਾਉਣ ਦੇ ਮਕਸਦ ਨਾਲ ਉਹਨਾਂ ਨੂੰ ਇੱਕ ਅਜਿਹੀ ਔਰਤ ਨਾਲ ਜੋੜਨ ਦੀ ਸਕ੍ਰਿਪਟ ਤਿਆਰ ਕੀਤੀ ਗਈ ਹੈ ਜਿਸਨੂੰ ਉਦ ਕਦੇ ਮਿਲੇ ਤਕ ਨਹੀਂ ਹਨ।

ਉਹਨਾਂ ਕਿਹਾ ਕਿ ਉਹ ‘ਆਪ’ ਜਾਂ ਇਸ ਦੇ ਗੁੰਡਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਸਿਰਫ਼ ਸੰਗਤ ਨੂੰ ਜਵਾਬਦੇਹ ਹਨ। ਝਿੰਜਰ ਨੇ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਜਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ।

Continue Reading

Punjab

ਏ ਜੀ ਟੀ ਐਫ ਵੱਲੋਂ ਕਾਰੋਬਾਰੀ ਦੇ ਘਰ ਤੇ ਗੋਲ਼ੀਆਂ ਵਰ੍ਹਾਉਣ ਵਾਲੇ 2 ਸ਼ੂਟਰ ਕਾਬੂ

Published

on

By

ਲੁਧਿਆਣਾ, 27 ਨਵੰਬਰ (ਸ.ਬ.) ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲੀਸ ਨਾਲ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਇਕ ਗੈਰ-ਕਾਨੂੰਨੀ .30 ਬੋਰ ਪਿਸਤੌਲ, ਇਕ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ਤੇ ਇਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿਚ ਸਨ ਅਤੇ ਆਰੋਪੀਆਂ ਨੇ ਉਸ ਦੇ ਨਿਰਦੇਸ਼ਾਂ ਤੇ ਕੰਮ ਕਰਦੇ ਹੋਏ 15 ਨਵੰਬਰ ਨੂੰ ਲੁਧਿਆਣਾ ਵਿਚ ਇਕ ਰਿਜ਼ੋਰਟ ਮਾਲਕ ਦੇ ਘਰ ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।

ਇਸ ਸਬੰਧੀ ਥਾਣਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Continue Reading

Mohali

ਰਾਜੋਆਣਾ ਦੀ ਫਾਂਸੀ ਦੇ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਪਟੀਸ਼ਨ ਦਾ ਕੇਂਦਰ ਸਰਕਾਰ ਵਲੋਂ ਵਿਰੋਧ ਕਰਨ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 27 ਨਵੰਬਰ (ਸ.ਬ.) ਪੰਥਕ ਆਗੂ ਅਤੇ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ਉੱਤੇ ਸੁਪਰੀਮ ਕੋਰਟ ਵਿਖੇ ਵਿਰੋਧ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।

ਇਸ ਸੰਬੰਧੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਦਰਾ ਗਾਂਧੀ ਦੇ ਪਦ ਚਿੰਨਾਂ ਤੇ ਚਲਦਿਆਂ ਸਿੱਖਾਂ ਨੂੰ ਸਬਕ ਸਿਖਾਉਣ ਵਾਲੀ ਨੀਤੀ ਤੇ ਚਲ ਰਹੇ ਹਨ। ਉਹਨਾਂ ਕਿਹਾ ਕਿ ਸਿੱਖਾਂ ਦੇ ਸਰਬਉੱਚ ਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕਰਕੇ ਸੁਪਰੀਮ ਕੋਰਟ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਅਪੀਲ ਪਵਾਈ ਸੀ ਜਿਸ ਦਾ ਭਾਜਪਾ ਸਰਕਾਰ ਵਲੋਂ ਵਿਰੋਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ ਹੈ ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਭਾਜਪਾ ਸਰਕਾਰ ਵਲੋਂ ਪਿਛਲੇ 30 ਸਾਲਾਂ ਤੋਂ ਜੇਲ੍ਹ ਵਿੱਚ ਸਜਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਾਣਾ ਦੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਦਬਦੀਲ ਕਰਨ ਵਾਲੀ ਪਟੀਸ਼ਨ ਦਾ ਵਿਰੋਧ ਕੀਤਾ ਗਿਆ ਹੈ ਅਤੇ ਦੂਜੇ ਪਾਸੇ ਭਾਜਪਾ ਸਰਕਾਰ ਬਲਾਤਕਾਰੀਆਂ ਦੀ ਸਜਾ ਮਾਫ ਕਰਵਾਉਣ ਦੀ ਹਮਾਇਤ ਕਰਦੀ ਹੈ ਜਿਸ ਨਾਲ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਉਸਦੀ ਕਥਨੀ ਅਤੇ ਕਰਨੀ ਵਿੱਚ ਕਿੰਨਾ ਫਰਕ ਹੈ।

ਇਸ ਮੁੱਦੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਕੌਮ ਦੀਆਂ ਭਾਵਨਾਵਾਂ ਅਨੁਸਾਰ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ। ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਸਿੱਖ ਕੌਮ ਨੂੰ ਇਸ ਗੱਲ ਦਾ ਜਵਾਬ ਦੇਣ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ ਜਾਂ ਨਿਰਾਦਰ ਕਰਦੇ ਹਨ।

Continue Reading

Mohali

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਨਾਲ ਲੋਕਾਂ ਨੂੰ ਮਿਲ ਰਹੀ ਹੈ ਵੱਡੀ ਰਾਹਤ : ਕੁਲਵੰਤ ਸਿੰਘ

Published

on

By

ਤਿੰਨ ਪਿੰਡਾਂ ਦੇ 651 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ

ਐਸ ਏ ਐਸ ਨਗਰ, 27 ਨਵੰਬਰ (ਸ.ਬ.) ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਦੇ ਅੰਦਰ ਬਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਦਸਤਾਵੇਜ਼ੀ ਰੂਪ ਵਿੱਚ ਦਿੱਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਮੁਹਾਲੀ ਹਲਕੇ ਦੇ ਪਿੰਡਾਂ ਸੈਦਪੁਰ, ਗਿੱਦੜਪੁਰ ਅਤੇ ਸੇਖਣ ਮਾਜਰਾ ਦੇ 651 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਜਾਣ ਮੌਕੇ ਉਹਨਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਨਾ ਸਿਰਫ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲ ਰਿਹਾ ਹੈ ਬਲਕਿ ਹੁਣ ਉਹ ਆਪਣੀ ਜਾਇਦਾਦ ਦੀ ਵਰਤੋਂ ਹੋਰ ਵਿੱਤੀ ਤੇ ਨਿੱਜੀ ਲੋੜਾਂ ਲਈ ਵੀ ਕਰ ਸਕਣਗੇ।

ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਲੋਕਾਂ ਨੂੰ ਲਾਲ ਲਕੀਰ ਦੇ ਘੇਰੇ ਅੰਦਰਲੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਪ੍ਰਾਪਰਟੀ ਕਾਰਡਾਂ ਦੇ ਆਧਾਰ ਤੇ ਉਹ ਆਪਣੇ ਕਾਰੋਬਾਰ ਜਾਂ ਹੋਰ ਜ਼ਰੂਰਤਾਂ ਲਈ ਕਰਜ਼ਾ ਪ੍ਰਾਪਤ ਕਰਨ ਦੇ ਵੀ ਯੋਗ ਹੋ ਸਕਣਗੇ।

ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਨਾਲ ਸਬੰਧਤ ਦਸਤਾਵੇਜ਼ ਘਰ-ਘਰ ਜਾ ਕੇ ਸੌਂਪੇ ਜਾ ਰਹੇ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੈ, ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਕਾਨੂੰਨੀ ਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਨਾ ਉਲਝਣਾ ਪਵੇ।

ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ, ਨਰਿੰਦਰ ਸਿੰਘ, ਸਰਪੰਚ ਗਗਨਜੋਤ ਕੌਰ, ਸਤਨਾਮ ਸਿੰਘ, ਬਲਾਕ ਪ੍ਰਧਾਨ ਮੁਖਤਿਆਰ ਸਿੰਘ, ਅਵਤਾਰ ਸਿੰਘ, ਨੰਬਰਦਾਰ ਨਛੱਤਰ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਮਨੌਲੀ ਦੇ ਸਰਪੰਚ ਕੁਲਬੀਰ ਸਿੰਘ, ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ, ਸਰਪੰਚ ਰਜਿੰਦਰ ਸਿੰਘ, ਝਿਊਰਹੇੜੀ ਦੇ ਸਰਪੰਚ ਕਰਮਜੀਤ ਕੁਮਾਰ ਬਿੱਟੂ, ਸਿਆਊ ਦੇ ਸਰਪੰਚ ਰਾਜਿੰਦਰ ਸਿੰਘ, ਗਿੱਦੜਪੁਰ ਦੀ ਸਰਪੰਚ ਅਮਨਦੀਪ ਕੌਰ, ਧਰਮਿੰਦਰ ਸਿੰਘ ਅਤੇ ਸਪਿੰਦਰ ਸਿੰਘ ਹੈਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Continue Reading

Latest News

Trending