Connect with us

Mohali

ਪੰਜਾਬ ਵਿੱਚ ਐਸ ਆਈ ਆਰ ਨੁੰ ਤੁਰੰਤ ਰੱਦ ਕੀਤਾ ਜਾਵੇ : ਕੁਲਜੀਤ ਸਿੰਘ ਬੇਦੀ

Published

on

ਸਾਬਕਾ ਡਿਪਟੀ ਮੇਅਰ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

ਐਸ ਏ ਐਸ ਨਗਰ, 24 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸਮੀਖਿਆ (ਐਸ ਆਈ ਆਰ) ਦੀ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਦੋਸ਼ ਲਾਇਆ ਹੈ ਕਿ ਵੋਟਰ ਸੂਚੀਆਂ ਦੀ ਸਮੀਖਿਆ ਦੇ ਨਾਂ ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਇੱਥੇ ਜਾਰੀ ਬਿਆਨ ਵਿੱਚ ਚੋਣ ਕਮਿਸ਼ਨ ਦੇ ਮੈਂਬਰਾਂ ਵਿਚਕਾਰ ਉੱਠੇ ਮਤਭੇਦਾਂ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਦਸਤਾਵੇਜ਼ ਅਤੇ ਇਤਰਾਜ਼ ਜਨਤਕ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਲੋਕਾਂ ਨੂੰ ਪੂਰੀ ਜਾਣਕਾਰੀ ਮਿਲ ਸਕੇ। ਇਸ ਮਾਮਲੇ ਵਿੱਚ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਤੋਂ ਵੀ ਇਸ ਮਾਮਲੇ ਵਿੱਚ ਦਖ਼ਲ ਦੀ ਮੰਗ ਕੀਤੀ।

ਉਹਨਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦੀ ਰੱਖਿਆ ਲਈ ਪਿਛਲੀਆਂ ਪੀੜ੍ਹੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ ਅਤੇ ਚੋਣ ਪ੍ਰਕਿਰਿਆ ਵਿੱਚ ਲੋਕਾਂ ਦਾ ਭਰੋਸਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣ ਪ੍ਰਕਿਰਿਆ ਬਾਰੇ ਲੋਕਾਂ ਦਾ ਭਰੋਸਾ ਕਮਜ਼ੋਰ ਹੁੰਦਾ ਹੈ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸz. ਬੇਦੀ ਨੇ ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਨਾਲ ਜੁੜੇ ਵਿਵਾਦ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦੀ ਸਥਿਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦੀ ਵੋਟ ਬਾਰੇ ਇਤਰਾਜ਼ ਜਾਂ ਨੋਟਿਸ ਜਾਰੀ ਕੀਤਾ ਜਾਂਦਾ ਹੈ ਤਾਂ ਉਸ ਦੇ ਆਧਾਰ ਅਤੇ ਸਬੰਧਤ ਜਾਣਕਾਰੀ ਨੂੰ ਪਾਰਦਰਸ਼ੀ ਢੰਗ ਨਾਲ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ।

ਮੁਹਾਲੀ ਦਾ ਜ਼ਿਕਰ ਕਰਦਿਆਂ ਬੇਦੀ ਨੇ ਦਾਅਵਾ ਕੀਤਾ ਕਿ ਇੱਥੇ ਵੀ ਵੱਡੀ ਗਿਣਤੀ ਵਿੱਚ ਵੋਟਾਂ ਨੂੰ ਸੂਚੀ ਵਿੱਚੋਂ ਹਟਾਉਣ ਜਾਂ ਮੈਪਿੰਗ ਨਾਲ ਜੁੜੀਆਂ ਗੜਬੜੀਆਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਕਈ ਅਜਿਹੇ ਲੋਕ ਹਨ ਜੋ ਪਿਛਲੀਆਂ ਚੋਣਾਂ ਵਿੱਚ ਵੋਟ ਪਾ ਚੁੱਕੇ ਹਨ, ਪਰ ਹੁਣ ਉਨ੍ਹਾਂ ਦੀਆਂ ਵੋਟਾਂ ਤੇ ‘ਲਾਜ਼ੀਕਲ ਡਿਸਕ੍ਰੈਪੈਂਸੀ’ ਵਰਗੇ ਕਾਰਨਾਂ ਦੇ ਆਧਾਰ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਸz. ਬੇਦੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਵੋਟਰ ਸੂਚੀ ਨਾਲ ਸਬੰਧਤ ਨੋਟਿਸ ਦਿੱਤੇ ਗਏ ਹਨ, ਉਨ੍ਹਾਂ ਬਾਰੇ ਪਾਰਦਰਸ਼ੀ ਜਾਣਕਾਰੀ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਿਸੇ ਵਿਅਕਤੀ ਦਾ ਵੋਟ ਦਾ ਅਧਿਕਾਰ ਖਤਮ ਕੀਤਾ ਜਾਂਦਾ ਹੈ ਤਾਂ ਉਸ ਦੇ ਪਿੱਛੇ ਕਾਰਨ ਅਤੇ ਪ੍ਰਕਿਰਿਆ ਲੋਕਾਂ ਦੇ ਸਾਹਮਣੇ ਸਪੱਸ਼ਟ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਪ੍ਰਕਿਰਿਆ ਨਾਲ ਭਾਰਤੀ ਜਨਤਾ ਪਾਰਟੀ ਨੂੰ ਸਿਆਸੀ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸz. ਬੇਦੀ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਚੱਲ ਰਹੀ ਐਸ ਆਈ ਆਰ ਪ੍ਰਕਿਰਿਆ ਨੂੰ ਤੁਰੰਤ ਰੋਕਿਆ ਜਾਂ ਰੱਦ ਕੀਤਾ ਜਾਵੇ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਸਾਰੇ ਇਤਰਾਜ਼ਾਂ, ਨੋਟਿਸਾਂ ਅਤੇ ਫੈਸਲਿਆਂ ਦੀ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸੁਪਰੀਮ ਕੋਰਟ ਤੋਂ ਵੀ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending