Connect with us

Mohali

ਪੰਜਾਬ ਸਕਤਰੇਤ ਰਿਟਾਇਰਡ ਅਫਸਰ ਐਸੋਸੀਏਸ਼ਨ ਦੀ ਮੀਟਿੰਗ 27 ਨੂੰ

Published

on

ਐਸ ਏ ਐਸ ਨਗਰ, 24 ਸਤੰਬਰ (ਸ.ਬ.) ਪੰਜਾਬ ਸੈਕਰੀਟੇਰੀਅਟ ਸਰਵਿਸਿਜ਼ (ਰਿਟਾਇਰਡ ਆਫਿਸਰਜ਼) ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡੀ. ਏ. ਸੰਬੰਧੀ ਡਿਵੀਜ਼ਨਲ ਬੈਂਚ ਵੱਲੋਂ ਦਿੱਤੇ ਗਏ ਫੈਸਲੇ ਅਨੁਸਾਰ 18 ਫੀਸਦੀ ਡੀ ਏ ਅਤੇ ਬਣਦੇ ਸਾਰੇ ਬਕਾਏ 6 ਫੀਸਦੀ ਵਿਆਜ ਸਮੇਤ ਦਿੱਤੇ ਜਾਣ। ਪੈਨਸ਼ਨਰਾਂ ਦੀ ਪੈਨਸ਼ਨ 2.59 ਫਾਰਮੂਲੇ ਅਨੁਸਾਰ ਸੋਧੀ ਜਾਵੇ। ਪੈਨਸ਼ਨਰਜ਼ ਅਤੇ ਕਰਮਚਾਰੀਆਂ ਤੇ ਜੋ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਚਾਰਜ ਫਸੂਲ ਕੀਤਾ ਜਾ ਰਿਹਾ ਹੈ, ਉਹ ਵਾਪਸ ਲਿਆ ਜਾਵੇ। ਬੱਧਵਾਂ ਮੈਡੀਕਲ ਅਲਾਉਂਸ 1000 ਰੁਪਏ ਤੋਂ ਵਧਾ ਕੇ 3000 ਪ੍ਰਤੀ ਮਹੀਨਾ ਕੀਤਾ ਜਾਵੇ। ਮੈਡੀਕਲ ਇਲਾਜ ਸਬੰਧੀ ਪੈਨਸ਼ਨਰਾਂ ਵੱਲੋਂ ਖਰਚੇ ਦੀ ਪ੍ਰਤੀ ਪੂਰਤੀ ਲਈ ਜੋ ਬਿਲ ਪੇਸ਼ ਕੀਤੇ ਜਾਂਦੇ ਹਨ ਉਹਨਾਂ ਦੀ ਪ੍ਰਤੀ ਪੂਰਤੀ ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇ ਤਾਂ ਜੋ ਪੈਨਸ਼ਨਰਜ਼/ ਸੀਨੀਅਰ ਸਿਟੀਜਨਜ਼ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਮਾਨਯੋਗ ਹਾਈਕੋਰਟ ਵੱਲੋਂ ਆਪਣੇ ਫੈਸਲੇ ਵਿੱਚ ਮਿਤੀ 3 ਅਗਸਤ 2026 ਵਿੱਚ 14 ਦਿਨਾਂ ਦੇ ਅੰਦਰ-ਅੰਦਰ ਅਦਾਇਗੀ ਕਰਨ ਲਈ ਕਿਹਾ ਗਿਆ ਸੀ ਅਤੇ ਇਹ ਸਮਾਂ 17 ਅਗਸਤ ਨੂੰ ਪੂਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਸਿੰਗਲ ਬੈਂਚ ਵੱਲੋਂ 8 ਅਪ੍ਰੈਲ 2026 ਨੂੰ ਦਿੱਤੇ ਆਪਣੇ ਫੈਸਲੇ ਰਾਹੀਂ 30 ਜੂਨ 2026 ਤੱਕ ਅਦਾਇਗੀ ਕਰਨ ਲਈ ਕਿਹਾ ਗਿਆ ਸੀ।

ਉਹਨਾਂ ਕਿਹਾ ਕਿ ਸਰਕਾਰ ਨੂੰ ਮਾਨਯੋਗ ਸੁਪਰੀਮ ਕੋਰਟ ਤੋਂ ਵੀ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਸਰਕਾਰ ਵੱਲੋਂ ਦਾਇਰ ਕੀਤੀ ਗਈ ਐਸ ਐਲ ਪੀ ਪੈਡਿੰਗ ਪਈ ਹੈ, ਜਿਸ ਵਿੱਚ ਕੁੱਝ ਤਰੁੱਟੀਆਂ ਹਨ। ਇਸ ਲਈ ਮਾਣਯੋਗ ਹਾਈਕੋਰਟ ਦਾ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ ਅਤੇ ਜੇਕਰ ਸਰਕਾਰ ਸ਼ਰਤ ਲਗਾਉਣਾ ਚਾਹੁੰਦੀ ਹੈ ਤਾਂ ਫੈਸਲਾ ਲਾਗੂ ਕਰਦੇ ਹੋਏ ਲਿਖ ਸਕਦੀ ਹੈ ਕਿ ਇਹ ਫੈਸਲਾ ਮਾਨਯੋਗ ਸੁਪਰੀਮ ਕੋਰਟ ਵੱਲੋਂ ਕੀਤੇ ਜਾਣ ਵਾਲੇ ਫੈਸਲੇ ਤੇ ਨਿਰਭਰ ਹੋਵੇਗਾ। ਇਸ ਮੌਕੇ ਮਨੋਹਰ ਸਿੰਘ ਮੱਕੜ, ਉਮਾਕਾਂਤ ਤਿਵਾਰੀ, ਬੀ ਐਸ ਸੋਢੀ, ਅਮਰਜੀਤ ਸਿੰਘ ਵਾਲੀਆ, ਸੁਰਜੀਤ ਸਿੰਘ ਸ਼ੀਤਲ, ਧੰਨਾ ਸਿੰਘ, ਕਰਨੈਲ ਸਿੰਘ ਸੈਣੀ, ਚੰਦਰ ਸੁਰੇਖਾ, ਸਤਨਾਮ ਕੌਰ, ਆਸ਼ਾ ਸੂਦ, ਜਸਵਿੰਦਰ ਕੌਰ ਬਤਰਾ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending