Connect with us

Chandigarh

ਵਿਧਾਨ ਸਭਾ ਚੋਣਾਂ ਤੱਕ ਐਸ ਆਈ ਆਰ ਤੇ ਰੋਕ ਲਗਾਈ ਜਾਵੇ : ਅਮਰਿੰਦਰ ਸਿੰਘ ਰਾਜਾ ਵੜਿੰਗ

Published

on

ਕਾਂਗਰਸ ਪ੍ਰਧਾਨ ਵਲੋਂ ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ਤੇ ਬਿਨਾਂ ਕਿਸੇ ਨਾਮ ਨੂੰ ਹਟਾਏ ਚੋਣਾਂ ਕਰਵਾਉਣ ਦੀ ਮੰਗ

ਚੰਡੀਗੜ੍ਹ, 24 ਸਤੰਬਰ (ਸ.ਬ.) ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਤੱਕ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੇਨਸਿਵ ਰਿਵੀਜਨ (ਐਸ ਆਈ ਆਰ) ਨੂੰ ਰੋਕ ਦਿੱਤਾ ਜਾਵੇ। ਜਿਕਰਯੋਗ ਹੈ ਕਿ ਸੂਬੇ ਵਿੱਚ ਛੇ ਮਹੀਨਿਆਂ ਬਾਅਦ ਅਗਲੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਉਨ੍ਹਾਂ ਮੰਗ ਕੀਤੀ ਕਿ ਅਗਲੀਆਂ ਚੋਣਾਂ ਮੌਜੂਦਾ ਵੋਟਰ ਸੂਚੀਆਂ ਦੇ ਆਧਾਰ ਤੇ ਹੀ ਕਰਵਾਈਆਂ ਜਾਣ, ਜਿਨ੍ਹਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਆਧਾਰ ਬਣਾਇਆ ਗਿਆ ਸੀ ਅਤੇ ਇਨ੍ਹਾਂ ਵਿੱਚੋਂ ਕੋਈ ਵੀ ਨਾਮ ਨਾ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਵੋਟਰ ਨੂੰ ਵੋਟ ਪਾਉਣ ਦੇ ਹੱਕ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ।

ਉਹਨਾਂ ਕਿਹਾ ਕਿ ਨਵੇਂ ‘ਫਾਰਮ-6’ ਨੂੰ ਭਰਨ ਦੀਆਂ ਜ਼ਿਆਦਾ ਜਟਿਲਤਾਵਾਂ ਕਾਰਨ ਹਜ਼ਾਰਾਂ ਯੋਗ ਅਤੇ ਅਸਲ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਲਈ ਆਪਣੇ ਮਾਤਾ-ਪਿਤਾ ਜਾਂ ਦਾਦਾ-ਦਾਦੀ ਦਾ ਨਾਮ ਪਿਛਲੀ ਵੋਟਰ ਸੂਚੀ ਵਿੱਚ ਹੋਣ ਦਾ ਹਵਾਲਾ ਦੇਣਾ ਸਭ ਤੋਂ ਮੁਸ਼ਕਲ ਸ਼ਰਤ ਹੈ।

ਸz. ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਲਗਾਤਾਰ ਕਹਿੰਦੀ ਆ ਰਹੀ ਹੈ ਕਿ ਐਸ ਆਈ ਆਰ ਆਪਣੇ ਮੌਜੂਦਾ ਰੂਪ ਵਿੱਚ ਅਜਿਹੇ ਲੱਖਾਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ” ਕਰਨ ਦਾ ਖੁੱਲ੍ਹਾ ਯਤਨ ਹੈ, ਜਿਨ੍ਹਾਂ ਬਾਰੇ ਭਾਜਪਾ ਨੂੰ ਸ਼ੱਕ ਹੈ ਕਿ ਉਹ ਉਸਦੇ ਸਮਰਥਕ ਨਹੀਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਡਰਾਫਟ ਵੋਟਰ ਸੂਚੀਆਂ ਅਜੇ ਜਾਰੀ ਨਹੀਂ ਹੋਈਆਂ ਹਨ, ਪਰ ਇਹ ਚਿੰਤਾ ਹੈ ਕਿ ਲੱਖਾਂ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿੱਚੋਂ ਹਟਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵੱਡੀ ਗਿਣਤੀ ਵਿੱਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨਾ ਨਿਆਂ ਅਤੇ ਲੋਕਤੰਤਰ ਨਾਲ ਧੱਕਾ ਹੋਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਤੱਕ ਐਸ ਆਈ ਆਰ ਨੂੰ ਰੋਕਿਆ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਚੋਣਾਂ ਤੋਂ ਬਾਅਦ ਪੂਰੀ ਪਾਰਦਰਸ਼ਤਾ ਨਾਲ ਅਤੇ ਬਿਨਾਂ ਕਿਸੇ ਜਟਿਲਤਾ ਦੇ ਕੀਤਾ ਜਾਣਾ ਚਾਹੀਦਾ ਹੈ।

Continue Reading

Chandigarh

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ: ਮਨਪ੍ਰੀਤ ਸਿੰਘ ਇਯਾਲੀ

Published

on

By

ਪੰਜਾਬ ਅਤੇ ਸਿੱਖ ਕੌਮ ਦੇ ਮਸਲਿਆਂ ਨੂੰ ਉਠਾਉਣ ਲਈ ਲਾਜ਼ਮੀ ਤੌਰ ਤੇ ਇਜਾਜ਼ਤ ਮਿਲੇ

ਚੰਡੀਗੜ੍ਹ, 27 ਨਵੰਬਰ (ਸ.ਬ.) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ ਤੋਂ ਮੰਗ ਕੀਤੀ ਹੈ ਕਿ 30 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਹਲਕੇ ਦੇ ਲੋਕਾਂ, ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਮਸਲਿਆਂ ਨੂੰ ਸੰਸਦ ਵਿੱਚ ਉਠਾ ਸਕਣ।

ਇੱਥੇ ਜਾਰੀ ਬਿਆਨ ਵਿੱਚ ਸz. ਇਯਾਲੀ ਨੇ ਕਿਹਾ ਕਿ ਇਹ ਬੇਹੱਦ ਹੈਰਾਨੀਜਨਕ ਅਤੇ ਅਫ਼ਸੋਸ ਦੀ ਗੱਲ ਹੈ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਅਤੇ ਖਾਡੂਰ ਸਾਹਿਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਰੀਬ ਦੋ ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਿਆ, ਪਰ ਇਸ ਦੇ ਬਾਵਜੂਦ ਉਹ ਅੱਜ ਤੱਕ ਸੰਸਦ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਸੰਸਦ ਵਿੱਚ ਆਪਣੇ ਵਿਚਾਰ ਰੱਖਣ ਦਾ ਮੌਕਾ ਮਿਲਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਐਮ ਪੀ ਲੈਡ ਫੰਡ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਖਮਿਆਜ਼ਾ ਖਡੂਰ ਸਾਹਿਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਜਿਨ੍ਹਾਂ ਨੇ ਲੋਕਤੰਤਰੀ ਪ੍ਰਕਿਰਿਆ ਰਾਹੀਂ ਆਪਣਾ ਸੰਸਦ ਮੈਂਬਰ ਚੁਣਿਆ ਹੈ। ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਦੇ ਵਿਕਾਸ ਕਾਰਜ, ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੰਸਦ ਤੱਕ ਪਹੁੰਚਣੀਆਂ ਚਾਹੀਦੀਆਂ ਹਨ, ਪਰ ਆਪਣੇ ਚੁਣੇ ਹੋਏ ਨੁਮਾਇੰਦੇ ਦੀ ਗੈਰ-ਮੌਜੂਦਗੀ ਕਾਰਨ ਉਨ੍ਹਾਂ ਦੀ ਆਵਾਜ਼ ਸੰਸਦ ਵਿੱਚ ਨਹੀਂ ਪਹੁੰਚ ਰਹੀ।

ਸz. ਇਯਾਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਝੂਠੇ ਅਤੇ ਬੇਬੁਨਿਆਦ ਤਰੀਕੇ ਨਾਲ ਲਗਾਏ ਗਏ ਐਨ. ਐਸ. ਏ. ਖ਼ਤਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ, ਤਰੱਕੀ, ਅਨਾਜ ਭੰਡਾਰ ਅਤੇ ਸਰਹੱਦਾਂ ਦੀ ਰਾਖੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਕਾਰਗਿਲ ਵਰਗੀਆਂ ਜੰਗਾਂ ਵਿੱਚ ਵੀ ਸਿੱਖ ਫ਼ੌਜੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਸ ਦੇ ਬਾਵਜੂਦ ਪੰਜਾਬ ਅਤੇ ਸਿੱਖ ਕੌਮ ਨਾਲ ਵਿਤਕਰੇ ਵਾਲਾ ਰਵੱਈਆ ਅਪਣਾਇਆ ਜਾਣਾ ਬੇਹੱਦ ਮੰਦਭਾਗਾ ਹੈ।

ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਵਿੱਚ ਆਪਣੇ ਹਲਕੇ ਦੇ ਵਿਕਾਸ, ਪੰਜਾਬ ਦੇ ਹੱਕਾਂ, ਸਿੱਖ ਕੌਮ ਦੇ ਮਸਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮੁੱਦੇ ਉਠਾਉਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਉਹਨਾਂ ਕੇਂਦਰ ਸਰਕਾਰ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਲੋਕਤੰਤਰ ਦੀ ਮਰਿਆਦਾ ਅਤੇ ਖਾਡੂਰ ਸਾਹਿਬ ਦੇ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

Continue Reading

Chandigarh

ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ ਟੈਕ ਦੇ ਵਿਦਿਆਰਥੀ ਦੀ ਲਾਸ਼ ਮਿਲੀ

Published

on

By

ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਮ੍ਰਿਤਕ

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ.ਟੈਕ ਦੇ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਆਰੀਅਨ ਵਜੋਂ ਹੋਈ ਹੈ, ਜੋ ਕਿ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ। ਉਹ ਯੂਨੀਵਰਸਿਟੀ ਵਿੱਚ ਪੜ੍ਹਾਈ ਕਰਨ ਦੇ ਨਾਲ-ਨਾਲ ਕੈਂਪਸ ਦੇ ਹੋਸਟਲ ਨੰਬਰ-5 ਵਿੱਚ ਰਹਿ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਵੇਲੇ ਉਸ ਦੇ ਰੂਮਮੇਟ (ਕਮਰੇ ਵਿੱਚ ਨਾਲ ਰਹਿਣ ਵਾਲੇ ਸਾਥੀ) ਉੱਥੇ ਮੌਜੂਦ ਨਹੀਂ ਸਨ। ਜਦੋਂ ਉਹ ਕਮਰੇ ਵਿੱਚ ਵਾਪਸ ਪਰਤੇ ਤਾਂ ਉਨ੍ਹਾਂ ਨੇ ਆਰੀਅਨ ਨੂੰ ਬੇਸੁੱਧ ਅਤੇ ਮ੍ਰਿਤਕ ਹਾਲਤ ਵਿੱਚ ਪਾਇਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

ਘਟਨਾ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਹੋਸਟਲ ਵਿੱਚ ਰਹਿਣ ਵਾਲੇ ਹੋਰਨਾਂ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਰੀਅਨ ਪਿਛਲੇ ਕੁਝ ਸਮੇਂ ਤੋਂ ਕਿਹੜੀਆਂ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ ਅਤੇ ਉਸ ਦੀ ਮੌਤ ਪਿੱਛੇ ਅਸਲ ਕਾਰਨ ਕੀ ਰਹੇ ਹਨ। ਫਿਲਹਾਲ ਪੁਲੀਸ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਹੋਰਨਾਂ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲੀਸ ਜਾਂਚ ਪੂਰੀ ਹੋਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

Continue Reading

Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ

Published

on

By

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਮਾਣ, ਅਧਿਕਾਰਾਂ ਅਤੇ ਸੁਤੰਤਰਤਾ ਦੀ ਰਾਖੀ ਵਿੱਚ ਇਸ ਦੀ ਭੂਮਿਕਾ ਬਾਰੇ ਵਿਆਪਕ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਲਾਇਬ੍ਰੇਰੀ ਵਿੱਚ ਭਾਰਤੀ ਸੰਵਿਧਾਨ ਦੀਆਂ ਜਿਲਦਾਂ ਵੀ ਰੱਖੀਆਂ ਗਈਆਂ।

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਦਾ ਹੈ ਅਤੇ ਇਹ ਲੋਕਤੰਤਰੀ ਕਦਰਾਂ-ਕੀਮਤਾਂ ਤੇ ਨਿਆਂ ਦਾ ਮੁੱਖ ਆਧਾਰ ਹੈ। ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਕਿਹਾ ਕਿ ‘ਸੰਵਿਧਾਨ ਦਿਵਸ’ ਸਾਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਦੀ ਰਾਖੀ ਕਰਨ, ਉਨ੍ਹਾਂ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੰਦਾ ਹੈ। ਇਹ ਹਰੇਕ ਨਾਗਰਿਕ ਨੂੰ ਇੱਕ ਨਿਆਂਪੂਰਨ, ਸਮਾਨਤਾ ਵਾਲੇ ਅਤੇ ਸਾਰਿਆਂ ਲਈ ਬਰਾਬਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੇ ਫਰਜ਼ ਦੀ ਯਾਦ ਦਿਵਾਉਂਦਾ ਹੈ। ਸਮਾਗਮ ਵਿੱਚ ਰਾਜ ਸੂਚਨਾ ਕਮਿਸ਼ਨਰ ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਐਸ. ਬਾਠ ਅਤੇ ਹਰਪ੍ਰੀਤ ਸੰਧੂ ਵੀ ਸ਼ਾਮਲ ਹੋਏ।

Continue Reading

Latest News

Trending