Chandigarh
36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
ਜ਼ਬਤ ਦਸਤਾਵੇਜ਼ਾਂ ਦੇ ਆਧਾਰ ਤੇ ਆਉਣ ਵਾਲੇ ਦਿਨਾਂ ਵਿੱਚ ਗਮਾਡਾ ਅਧਿਕਾਰੀਆਂ ਖਿਲਾਫ ਹੋ ਸਕਦੀ ਹੈ ਕਾਰਵਾਈ
ਚੰਡੀਗੜ੍ਹ, 24 ਸਤੰਬਰ (ਸ.ਬ.) ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਚਲਾਈ ਗਈ 36 ਘੰਟਿਆਂ ਦੀ ਤਲਾਸ਼ੀ ਅਤੇ ਨਿਗਰਾਨੀ ਦੀ ਕਾਰਵਾਈ ਅੱਜ ਸਮਾਪਤ ਹੋ ਗਈ ਹੈ ਅਤੇ ਈ ਡੀ ਦੇ ਅਧਿਕਾਰੀ ਅੱਜ ਦੁਪਹਿਰ ਵੇਲੇ ਗਮਾਡਾ ਦੇ ਜਬਤ ਕੀਤੇ ਗਏ ਦਸਤਾਵੇਜ ਦੇ 30 ਦੇ ਕਰੀਬ ਬੈਗ ਲੈ ਕੇ ਉੱਥੋਂ ਰਵਾਨਾ ਹੋ ਗਏ ਹਨ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਰੋਸ਼ ਪ੍ਰਦਰਸ਼ਨ ਵਿਚਾਲੇ ਪੁਲੀਸ ਟੀਮ ਨੂੰ ਈ ਡੀ ਦੀਆਂ ਟੀਮਾਂ ਨੂੰ ਗਮਾਡਾ ਦਫ਼ਤਰ ਤੋਂ ਚੰਡੀਗੜ੍ਹ ਸਰਹੱਦ ਤੱਕ ਸੁਰੱਖਿਅਤ ਬਾਹਰ ਕੱਢਣਾ ਪਿਆ। ਸੂਤਰਾਂ ਅਨੁਸਾਰ ਈਡੀ ਦੀਆਂ ਟੀਮਾਂ ਜ਼ਬਤ ਕੀਤੇ ਦਸਤਾਵੇਜ਼ਾਂ ਦੇ 30 ਤੋਂ ਵੱਧ ਬੈਗਾਂ ਤੋਂ ਇਲਾਵਾ ਸਕੈਨ ਕੀਤੇ ਦਸਤਾਵੇਜ਼ਾਂ ਦੀਆਂ ਹਾਰਡ ਡਿਸਕਾਂ ਵੀ ਆਪਣੇ ਨਾਲ ਲੈ ਗਈਆਂ ਹਨ। ਕਿਹਾ ਜਾ ਰਿਹਾ ਹੈ ਕਿ ਕੇਂਦਰੀ ਏਜੰਸੀ ਨੇ ਅੱਗੇ ਦੀ ਕਾਰਵਾਈ ਕਰਨ ਲਈ ਕਾਫ਼ੀ ਮਹੱਤਵਪੂਰਨ ਸਮੱਗਰੀ ਇਕੱਠੀ ਕਰ ਲਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਦੀਆਂ ਟੀਮਾਂ ਵੱਲੋਂ ਗਮਾਡਾ ਦੇ ਕਿਸੇ ਵੀ ਅਧਿਕਾਰੀ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ। ਈ ਡੀ ਦੀ ਛਾਪੇਮਾਰੀ ਖਤਮ ਹੋਣ ਦੇ ਬਾਅਦ ਇਸ ਦੌਰਾਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਵਿਕਾਸ ਗਰਗ ਸਮੇਤ ਗਮਾਡਾ ਦੇ ਉੱਚ ਅਧਿਕਾਰੀ ਵਾਪਸ ਆਪਣੇ ਕੰਮ ਤੇ ਪਰਤ ਆਏ ਹਨ।
ਹਾਲਾਂਕਿ ਇਹ ਚਰਚਾ ਹੈ ਕਿ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਦੇ ਆਧਾਰ ਤੇ ਈ ਡੀ ਵਲੋਂ ਆਉਣ ਵਾਲੇ ਦਿਨਾਂ ਵਿੱਚ ਅਧਿਕਾਰੀਆਂ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਸੱਦਿਆ ਜਾ ਸਕਦਾ ਹੈ।
Chandigarh
ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ: ਮਨਪ੍ਰੀਤ ਸਿੰਘ ਇਯਾਲੀ
ਪੰਜਾਬ ਅਤੇ ਸਿੱਖ ਕੌਮ ਦੇ ਮਸਲਿਆਂ ਨੂੰ ਉਠਾਉਣ ਲਈ ਲਾਜ਼ਮੀ ਤੌਰ ਤੇ ਇਜਾਜ਼ਤ ਮਿਲੇ
ਚੰਡੀਗੜ੍ਹ, 27 ਨਵੰਬਰ (ਸ.ਬ.) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ ਤੋਂ ਮੰਗ ਕੀਤੀ ਹੈ ਕਿ 30 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਦੌਰਾਨ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਹਲਕੇ ਦੇ ਲੋਕਾਂ, ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਮਸਲਿਆਂ ਨੂੰ ਸੰਸਦ ਵਿੱਚ ਉਠਾ ਸਕਣ।
ਇੱਥੇ ਜਾਰੀ ਬਿਆਨ ਵਿੱਚ ਸz. ਇਯਾਲੀ ਨੇ ਕਿਹਾ ਕਿ ਇਹ ਬੇਹੱਦ ਹੈਰਾਨੀਜਨਕ ਅਤੇ ਅਫ਼ਸੋਸ ਦੀ ਗੱਲ ਹੈ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਅਤੇ ਖਾਡੂਰ ਸਾਹਿਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਰੀਬ ਦੋ ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਿਆ, ਪਰ ਇਸ ਦੇ ਬਾਵਜੂਦ ਉਹ ਅੱਜ ਤੱਕ ਸੰਸਦ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਸੰਸਦ ਵਿੱਚ ਆਪਣੇ ਵਿਚਾਰ ਰੱਖਣ ਦਾ ਮੌਕਾ ਮਿਲਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਐਮ ਪੀ ਲੈਡ ਫੰਡ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਖਮਿਆਜ਼ਾ ਖਡੂਰ ਸਾਹਿਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਜਿਨ੍ਹਾਂ ਨੇ ਲੋਕਤੰਤਰੀ ਪ੍ਰਕਿਰਿਆ ਰਾਹੀਂ ਆਪਣਾ ਸੰਸਦ ਮੈਂਬਰ ਚੁਣਿਆ ਹੈ। ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਦੇ ਵਿਕਾਸ ਕਾਰਜ, ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੰਸਦ ਤੱਕ ਪਹੁੰਚਣੀਆਂ ਚਾਹੀਦੀਆਂ ਹਨ, ਪਰ ਆਪਣੇ ਚੁਣੇ ਹੋਏ ਨੁਮਾਇੰਦੇ ਦੀ ਗੈਰ-ਮੌਜੂਦਗੀ ਕਾਰਨ ਉਨ੍ਹਾਂ ਦੀ ਆਵਾਜ਼ ਸੰਸਦ ਵਿੱਚ ਨਹੀਂ ਪਹੁੰਚ ਰਹੀ।
ਸz. ਇਯਾਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਝੂਠੇ ਅਤੇ ਬੇਬੁਨਿਆਦ ਤਰੀਕੇ ਨਾਲ ਲਗਾਏ ਗਏ ਐਨ. ਐਸ. ਏ. ਖ਼ਤਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ, ਤਰੱਕੀ, ਅਨਾਜ ਭੰਡਾਰ ਅਤੇ ਸਰਹੱਦਾਂ ਦੀ ਰਾਖੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਕਾਰਗਿਲ ਵਰਗੀਆਂ ਜੰਗਾਂ ਵਿੱਚ ਵੀ ਸਿੱਖ ਫ਼ੌਜੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਸ ਦੇ ਬਾਵਜੂਦ ਪੰਜਾਬ ਅਤੇ ਸਿੱਖ ਕੌਮ ਨਾਲ ਵਿਤਕਰੇ ਵਾਲਾ ਰਵੱਈਆ ਅਪਣਾਇਆ ਜਾਣਾ ਬੇਹੱਦ ਮੰਦਭਾਗਾ ਹੈ।
ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਵਿੱਚ ਆਪਣੇ ਹਲਕੇ ਦੇ ਵਿਕਾਸ, ਪੰਜਾਬ ਦੇ ਹੱਕਾਂ, ਸਿੱਖ ਕੌਮ ਦੇ ਮਸਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮੁੱਦੇ ਉਠਾਉਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਉਹਨਾਂ ਕੇਂਦਰ ਸਰਕਾਰ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਲੋਕਤੰਤਰ ਦੀ ਮਰਿਆਦਾ ਅਤੇ ਖਾਡੂਰ ਸਾਹਿਬ ਦੇ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।
Chandigarh
ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ ਟੈਕ ਦੇ ਵਿਦਿਆਰਥੀ ਦੀ ਲਾਸ਼ ਮਿਲੀ
ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਮ੍ਰਿਤਕ
ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ.ਟੈਕ ਦੇ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਆਰੀਅਨ ਵਜੋਂ ਹੋਈ ਹੈ, ਜੋ ਕਿ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ। ਉਹ ਯੂਨੀਵਰਸਿਟੀ ਵਿੱਚ ਪੜ੍ਹਾਈ ਕਰਨ ਦੇ ਨਾਲ-ਨਾਲ ਕੈਂਪਸ ਦੇ ਹੋਸਟਲ ਨੰਬਰ-5 ਵਿੱਚ ਰਹਿ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ, ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਵੇਲੇ ਉਸ ਦੇ ਰੂਮਮੇਟ (ਕਮਰੇ ਵਿੱਚ ਨਾਲ ਰਹਿਣ ਵਾਲੇ ਸਾਥੀ) ਉੱਥੇ ਮੌਜੂਦ ਨਹੀਂ ਸਨ। ਜਦੋਂ ਉਹ ਕਮਰੇ ਵਿੱਚ ਵਾਪਸ ਪਰਤੇ ਤਾਂ ਉਨ੍ਹਾਂ ਨੇ ਆਰੀਅਨ ਨੂੰ ਬੇਸੁੱਧ ਅਤੇ ਮ੍ਰਿਤਕ ਹਾਲਤ ਵਿੱਚ ਪਾਇਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।
ਘਟਨਾ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਹੋਸਟਲ ਵਿੱਚ ਰਹਿਣ ਵਾਲੇ ਹੋਰਨਾਂ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਰੀਅਨ ਪਿਛਲੇ ਕੁਝ ਸਮੇਂ ਤੋਂ ਕਿਹੜੀਆਂ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ ਅਤੇ ਉਸ ਦੀ ਮੌਤ ਪਿੱਛੇ ਅਸਲ ਕਾਰਨ ਕੀ ਰਹੇ ਹਨ। ਫਿਲਹਾਲ ਪੁਲੀਸ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਹੋਰਨਾਂ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲੀਸ ਜਾਂਚ ਪੂਰੀ ਹੋਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।
Chandigarh
ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ
ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਮਾਣ, ਅਧਿਕਾਰਾਂ ਅਤੇ ਸੁਤੰਤਰਤਾ ਦੀ ਰਾਖੀ ਵਿੱਚ ਇਸ ਦੀ ਭੂਮਿਕਾ ਬਾਰੇ ਵਿਆਪਕ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਲਾਇਬ੍ਰੇਰੀ ਵਿੱਚ ਭਾਰਤੀ ਸੰਵਿਧਾਨ ਦੀਆਂ ਜਿਲਦਾਂ ਵੀ ਰੱਖੀਆਂ ਗਈਆਂ।
ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਦਾ ਹੈ ਅਤੇ ਇਹ ਲੋਕਤੰਤਰੀ ਕਦਰਾਂ-ਕੀਮਤਾਂ ਤੇ ਨਿਆਂ ਦਾ ਮੁੱਖ ਆਧਾਰ ਹੈ। ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਕਿਹਾ ਕਿ ‘ਸੰਵਿਧਾਨ ਦਿਵਸ’ ਸਾਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਦੀ ਰਾਖੀ ਕਰਨ, ਉਨ੍ਹਾਂ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੰਦਾ ਹੈ। ਇਹ ਹਰੇਕ ਨਾਗਰਿਕ ਨੂੰ ਇੱਕ ਨਿਆਂਪੂਰਨ, ਸਮਾਨਤਾ ਵਾਲੇ ਅਤੇ ਸਾਰਿਆਂ ਲਈ ਬਰਾਬਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੇ ਫਰਜ਼ ਦੀ ਯਾਦ ਦਿਵਾਉਂਦਾ ਹੈ। ਸਮਾਗਮ ਵਿੱਚ ਰਾਜ ਸੂਚਨਾ ਕਮਿਸ਼ਨਰ ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਐਸ. ਬਾਠ ਅਤੇ ਹਰਪ੍ਰੀਤ ਸੰਧੂ ਵੀ ਸ਼ਾਮਲ ਹੋਏ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh2 months ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
