Mohali
ਬਿਜਲੀ ਸਬਸਿਡੀ ਦੇਣ ਤੋਂ ਇਨਕਾਰੀ ਪੰਜਾਬ ਸਰਕਾਰ ਲੁਕਵੇਂ ਢੰਗ ਨਾਲ ਵਸੂਲ ਰਹੀ ਹੈ ਖਪਤਕਾਰਾਂ ਤੋਂ ਪੂਰੇ ਬਿਜਲੀ ਬਿਲ
ਮੀਟਰ ਰੀਡਰਾਂ ਦੀ ਹੜਤਾਲ ਦੀ ਆੜ ਲੈ ਕੇ ਇੱਕ ਸਾਲ ਦੀ ਰੀਡਿੰਗ ਦੇ ਅਨੁਸਾਰ ਵਸੂਲੇ ਜਾ ਰਹੇ ਹਨ ਬਿਲ, ਖਪਤਕਾਰਾਂ ਦੀ ਨਹੀਂ ਹੋ ਰਹੀ ਸੁਣਵਾਈ
ਖਰੜ, 25 ਸਤੰਬਰ (ਸ.ਬ.) ਪੰਜਾਬ ਸਰਕਾਰ ਵਲੋਂ ਭਾਵੇਂ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਤੋਂ ਘੱਟ ਵਰਤੋਂ ਕਰਨ ਵਾਲੇ ਖਪਤਕਾਰਾਂ ਦੇ ਬਿਜਲੀ ਬਿਲ ਮਾਫ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਇਸ ਸੰਬੰਧੀ ਸਰਕਾਰ ਦੇ ਕਾਰਜਕਾਲ ਦੇ ਸ਼ੁਰੂਆਤੀ ਸਾਲਾਂ ਦੌਰਾਨ ਇਹ ਸਹੂਲੀਅਤ ਮਿਲਦੀ ਵੀ ਰਹੀ ਹੈ ਪਰੰਤੂ ਹੁਣ ਆਰਥਿਕ ਤੰਗੀ ਦੀ ਮਾਰ ਹੇਠ ਆਈ ਸਰਕਾਰ ਵਲੋਂ ਖਪਤਕਾਰਾਂ ਨੂੰ ਬਿਜਲੀ ਸਬਸਿਡੀ ਦੇਣ ਦੀ ਥਾਂ ਉਹਨਾਂ ਤੋਂ ਲੁਕਵੇਂ ਤਰੀਕੇ ਨਾਲ ਬਿਜਲੀ ਦੀ ਪੂਰੀ ਰਕਮ ਵਸੂਲੀ ਜਾ ਰਹੀ ਹੈ।
ਖਪਤਕਾਰਾਂ ਦਾ ਕਹਿਣਾ ਹੈ ਕਿ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਇਸ ਕਾਰਵਾਈ ਨੂੰ ਪਿਛਲੇ ਸਮੇਂ ਦੌਰਾਨ ਚੱਲੀ ਮੀਟਰ ਰੀਡਰਾਂ ਦੀ ਹੜਤਾਲ ਦੀ ਆੜ ਲੈ ਕੇ ਚਲਾਇਆ ਜਾ ਰਿਹਾ ਹੈ। ਇਸ ਸੰਬੰਧੀ ਸ਼ਿਵਾਲਿਕ ਸਿਟੀ ਖਰੜ ਦੇ ਵਸਨੀਕਾਂ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਉਹਨਾਂ ਨੂੰ ਐਵਰੇਜ ਦੇ ਆਧਾਰ ਤੇ ਬਿਜਲੀ ਦੇ ਬਿਲ ਭੇਜੇ ਜਾ ਰਹੇ ਸਨ ਅਤੇ ਪਿਛਲੇ ਦਿਨੀਂ ਬਿਜਲੀ ਵਿਭਾਗ ਦੇ ਮੀਟਰ ਰੀਡਰ ਵਲੋਂ ਬਿਜਲੀ ਦੇ ਮੀਟਰ ਦੀ ਰੀਡਿੰਗ ਦੇ ਆਧਾਰ ਤੇ ਇੱਕ ਸਾਲ (ਸਤੰਬਰ 2025 ਤੋਂ ਸਤੰਬਰ 2026) ਤਕ ਦੇ ਬਿਲ ਜਾਰੀ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਇਹਨਾਂ ਨਵੇਂ ਬਿਲਾਂ ਵਿੱਚ ਮੀਟਰ ਦੀ ਨਵੀਂ ਰੀਡਿੰਗ ਦੇ ਆਧਾਰ ਤੇ ਬਿਲ ਦੀ ਰਕਮ ਬਣਾ ਕੇ, ਉਹਨਾਂ ਵਲੋਂ ਪਿਛਲੇ ਸਮੇਂ ਦੌਰਾਨ ਆਏ ਬਿਲਾਂ ਦੀ ਰਕਮ ਕੱਟ ਕੇ ਬਕਾਇਆ ਰਕਮ ਦੇ ਬਿਲ ਮੰਗੇ ਗਏ ਹਨ ਅਤੇ ਇਸ ਵਿੱਚੋਂ ਜਿਹੜੇ ਮਹੀਨਿਆਂ ਦੌਰਾਨ ਬਿਜਲੀ ਦੀ ਲਾਗਤ ਘੱਟ ਹੋਣ ਕਾਰਨ ਬਿਜਲੀ ਬਿਲ ਸਿਫਰ ਹੁੰਦਾ ਸੀ, ਉਹਨਾਂ ਮਹੀਨਿਆਂ ਦੌਰਾਨ ਵਰਤੀ ਗਈ ਬਿਜਲੀ ਦੇ ਬਿਲ ਵੀ ਜੋੜ ਦਿੱਤੇ ਗਏ ਹਨ।
ਖਪਤਕਾਰਾਂ ਦਾ ਕਹਿਣਾ ਹੈ ਕਿ ਜਦੋਂ ਉਹ ਇਸ ਸੰਬੰਧੀ ਬਿਜਲੀ ਵਿਭਾਗ ਵਿੱਚ ਸੰਪਰਕ ਕਰਦੇ ਹਨ ਤਾਂ ਉਹਨਾਂ ਨੂੰ ਬਿਜਲੀ ਮੰਤਰੀ ਵਲੋਂ ਜਾਰੀ ਨੰਬਰਾਂ 0161-3105055 ਅਤੇ 0161-6650355 ਤੇ ਸੰਪਰਕ ਕਰਨ ਲਈ ਕਿਹਾ ਜਾਂਦਾ ਹੈ। ਉਕਤ ਨੰਬਰਾਂ ਤੇ ਉਹਨਾਂ ਦੀ ਸ਼ਿਕਾਇਤ ਵੀ ਲਈ ਜਾਂਦੀ ਹੈ ਪਰੰਤੂ ਫਿਰ ਉਹਨਾਂ ਨੂੰ ਮੈਸੇਜ ਆ ਜਾਂਦਾ ਹੈ ਕਿ ਉਹਨਾਂ ਦਾ ਬਿਲ ਠੀਕ ਹੈ ਅਤੇ ਉਹ ਇਹ ਬਿਲ ਜਮ੍ਹਾਂ ਕਰਵਾਉਣ।
ਖਪਤਕਾਰਾਂ ਦੀ ਮੰਗ ਹੈ ਕਿ ਜੇਕਰ ਬਿਜਲੀ ਵਿਭਾਗ ਨੇ ਇੱਕ ਸਾਲ ਦੀ ਰੀਡਿੰਗ ਦੇ ਆਧਾਰ ਤੇ ਬਿਲ ਲੈਣਾ ਹੈ ਤਾਂ ਇਸ ਵਿੱਚੋਂ ਸਬਸਿਡੀ ਦੀ ਰਕਮ ਘੱਟ ਕੀਤੀ ਜਾਵੇ। ਇਸ ਵਾਸਤੇ ਖਪਤਕਾਰਾਂ ਵਲੋਂ 2024 ਦੇ ਅਖੀਰਲੇ ਅਤੇ 2025 ਦੇ ਸ਼ੁਰੂਆਤੀ ਮਹੀਨਿਆਂ ਦੌਰਾਨ ਜਿਹੜੇ ਬਿਲ ਆਏ ਸੀ, ਉਸਦੀ ਐਵਰੇਜ ਦੇ ਆਧਾਰ ਤੇ ਖਪਤਕਾਰਾਂ ਨੂੰ ਬਿਜਲੀ ਦੀ ਸਬਸਿਡੀ ਜਾਰੀ ਕਰਕੇ ਨਵੇਂ ਸਿਰੇ ਤੋਂ ਬਿਲ ਬਣਾਏ ਜਾਣ।
ਇਸ ਸੰਬੰਧੀ ਯੂਥ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਦੇ ਇੰਚਾਰਜ ਸz. ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਇਹ ਸਮੱਸਿਆ ਉਹਨਾਂ ਦੀ ਜਾਣਕਾਰੀ ਵਿੱਚ ਹੈ ਅਤੇ ਉਹ ਇਸ ਸੰਬੰਧੀ ਖਪਤਕਾਰਾਂ ਨੂੰ ਉਹਨਾਂ ਦੀ ਸਬਸਿਡੀ ਦੀ ਬਣਦੀ ਰਕਮ ਦਿਵਾਉਣ ਲਈ ਕੰਮ ਕਰ ਰਹੇ ਹਨ।
ਉਹਨਾਂ ਕਿਹਾ ਕਿ ਇਸ ਸੰਬੰਧੀ ਖਰੜੇ ਦੇ ਐਕਸੀਅਨ ਦਫਤਰ ਵਿੱਚ ਹਰ ਸ਼ਨੀਵਾਰ ਨੂੰ ਕੈਂਪ ਲਗਾ ਕੇ ਖਪਤਕਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਨੂੰ ਮੌਕੇ ਤੇ ਹੀ ਹਲ ਕੀਤਾ ਜਾ ਰਿਹਾ ਹੈ।
Mohali
ਏਰੋਟ੍ਰੋਪੋਲਿਸ ਦੇ ਜ਼ਮੀਨ ਮਾਲਕਾਂ ਵਲੋਂ ਐਲ ਓ ਆਈ ਤਬਦੀਲੀ ਦੀ ਸਮੱਸਿਆ ਹੱਲ ਕਰਨ ਦੀ ਮੰਗ ਨੂੰ ਲੈ ਕੇ ਧਰਨਾ 23 ਨੂੰ
ਐਸ ਏ ਐਸ ਨਗਰ, 21 ਨਵੰਬਰ (ਸ.ਬ.) ਏਰੋਟ੍ਰੋਪੋਲਿਸ ਬਲਾਕ ਈ, ਐਫ, ਜੀ, ਐਚ, ਆਈ ਅਤੇ ਜੇ ਦੇ ਜ਼ਮੀਨ ਮਾਲਕਾਂ ਨੂੰ ਮਿਲੀਆਂ ਐਲ ਓ ਆਈ ਦੀ ਤਬਦੀਲੀ ਦੀ ਸਮੱਸਿਆ ਦਾ ਕੋਈ ਹੱਲ ਨਾ ਹੋਣ ਤੇ ਹੁਣ ਜਮੀਨ ਮਾਲਕਾਂ ਵਲੋਂ 23 ਨਵੰਬਰ ਨੂੰ ਗਮਾਡਾ ਦਫਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸz. ਗੁਰਕ੍ਰਿਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਐਲ ਓ ਆਈ ਮਾਲਕ ਕਿਸਾਨਾਂ ਅਤੇ ਪ੍ਰਾਪਰਟੀ ਸਲਾਹਕਾਰਾਂ ਦੇ ਇੱਕ ਵਫਦ ਵਲੋਂ ਬੀਤੀ 2 ਨਵੰਬਰ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨਾਲ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਮੁਲਾਕਾਤ ਕੀਤੀ ਸੀ ਅਤੇ ਉਸ ਮੀਟਿੰਗ ਦੌਰਾਨ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ 15 ਨਵੰਬਰ 2026 ਤੱਕ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਇਸ ਸੰਬੰਧੀ ਪੋਰਟਲ ਅਪਡੇਟ ਹੋਣ ਤੋਂ ਬਾਅਦ ਵੀ ਗਮਾਡਾ ਦਫਤਰ ਤੋਂ ਜਦੋਂ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਇਸ ਸੰਬੰਧੀ ਹੁਣ ਜਮੀਨ ਮਾਲਕਾਂ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਐਲ ਓ ਆਈ ਤਬਦੀਲੀ ਦੀ ਮੰਗ ਦੀ ਪੈਰਵੀ ਕਰਨ ਅਤੇ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰਵਾਉਣ ਲਈ 23 ਨਵੰਬਰ ਨੂੰ ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ।
Mohali
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 21 ਨਵੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁ: ਗੋਬਿੰਦਸਰ ਸਾਹਿਬ ਫੇਜ਼-1 ਤੋਂ ਅਰੰਭ ਹੋਇਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਐਸ ਜੀ ਪੀ ਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਸੋਹਾਣਾ, ਗੁਰੂਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਚੇਅਰਮੈਨ ਸz. ਜੋਗਿੰਦਰ ਸਿੰਘ ਸੌਂਧੀ, ਜਨਰਲ ਸਕੱਤਰ ਮਨਜੀਤ ਸਿੰਘ ਮਾਨ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਅਮਨਦੀਪ ਸਿੰਘ ਅਬਿਆਣਾ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਬਾਬਾ ਧਰਮ ਸਿੰਘ ਮਹਾਕਾਲ ਜਥੇਦਾਰ ਮਿਸਲ, ਬਾਬਾ ਬਾਜ ਸਿੰਘ, ਅਕਵਿੰਦਰ ਸਿੰਘ ਗੋਸਲ, ਫੌਜਾ ਸਿੰਘ, ਭਜਨ ਸਿੰਘ ਸਾਚਾ ਧੰਨ, ਕੁਲਦੀਪ ਸਿੰਘ ਸਮਾਣਾ, ਇੰਜਨੀਅਰ ਸੁਰਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ।
ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਜੱਥੇ, ਗੱਤਕਾ ਪਾਰਟੀਆਂ, ਸਕੂਲਾਂ ਦੇ ਬੱਚਿਆਂ ਨੇ ਸ਼ਾਮਿਲ ਹੋ ਕੇ ਨਗਰ ਕੀਰਤਨ ਦੀ ਸ਼ਾਨ ਵਧਾਈ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਲੰਗਰ ਦਾ ਆਯੋਜਨ ਕੀਤਾ ਗਿਆ।
ਨਗਰ ਕੀਰਤਨ ਗੁ: ਸਾਹਿਬ ਫੇਜ਼ 1 ਸਿੰਘ ਸਭਾ ਤੋਂ ਹੁੰਦਾ ਹੋਇਆ ਪੁਰਾਣਾ ਡੀ. ਸੀ. ਆਫਿਸ, ਫਰੈਂਕੋ ਹੋਟਲ ਦੀਆਂ ਲਾਈਟਾਂ, ਡਿਪਲਾਸਟਿਕ ਚੌਂਕ ਤੋਂ 2-4 ਦੀ ਵਿਚਲੀ ਸੜਕ ਤੋਂ ਮਦਨਪੁਰਾ ਚੌਂਕ, 3-5 ਦੀ ਲਾਈਟਾਂ, ਗੁ: ਸਾਚਾ ਧਨੁ ਸਾਹਿਬ ਤੋਂ ਫੇਜ਼ 7 ਦੀ ਮਾਰਕੀਟ ਵਿੱਚੋਂ ਹੁੰਦਾ ਹੋਇਆ, ਗੁ: ਅੰਬ ਸਾਹਿਬ, ਫੇਜ਼ 9, ਫੇਜ਼ 10, ਗੁ: ਸਿੰਘ ਸਭਾ ਫੇਜ਼ 11 ਵਿਖੇ ਸੰਪੂਰਨ ਹੋਇਆ।
Mohali
ਮੁਹਾਲੀ ਪੁਲੀਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਐਸ ਏ ਐਸ ਨਗਰ, 21 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ .32 ਬੋਰ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਅਕਤੀ ਨੂੰ ਐਸ. ਐਸ. ਪੀ. ਸ੍ਰੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ.ਪੀ. (ਆਪਰੇਸ਼ਨ) ਸ੍ਰੀ ਅਕਾਸ਼ਦੀਪ ਔਲਖ, ਐਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਸੌਰਵ ਜਿੰਦਲ ਅਤੇ ਡੀ.ਐਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਆਪਰੇਸ਼ਨ ਸੈਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ।
ਪੁਲੀਸ ਅਨੁਸਾਰ ਆਪਰੇਸ਼ਨ ਸੈਲ ਮੁਹਾਲੀ ਦੀ ਟੀਮ ਵੇਵ ਐਸਟੇਟ, ਸੈਕਟਰ-85/86 ਮੁਹਾਲੀ ਨੇੜੇ ਮੌਜੂਦ ਸੀ। ਇਸ ਦੌਰਾਨ ਏ. ਐਸ. ਆਈ. ਕਮਲਪ੍ਰੀਤ ਸ਼ਰਮਾ ਨੂੰ ਸੂਚਨਾ ਮਿਲੀ ਕਿ ਹਰਦੀਪ ਸਿੰਘ ਵਾਸੀ ਪਿੰਡ ਚਨੌਲੀ, ਜ਼ਿਲ੍ਹਾ ਰੂਪਨਗਰ, ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਇਸ ਸਮੇਂ ਨਾਬੀ ਯੂਨੀਵਰਸਿਟੀ, ਸੈਕਟਰ-80 ਮੁਹਾਲੀ ਦੇ ਸਾਹਮਣੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ।
ਪੁਲੀਸ ਵਲੋਂ ਇਸ ਸੂਚਨਾ ਦੇ ਆਧਾਰ ਤੇ ਥਾਣਾ ਸੋਹਾਣਾ ਵਿਖੇ ਆਰਮਜ਼ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕਰਕੇ ਹਰਦੀਪ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ .32 ਬੋਰ ਦਾ ਇੱਕ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ। ਹਰਦੀਪ ਸਿੰਘ ਦੀ ਉਮਰ ਕਰੀਬ 32 ਸਾਲ ਹੈ। ਉਹ ਦਸਵੀਂ ਪਾਸ ਅਤੇ ਸ਼ਾਦੀਸ਼ੁਦਾ ਹੈ। ਪੁਲੀਸ ਰਿਕਾਰਡ ਅਨੁਸਾਰ, ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।
ਪੁਲੀਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਉਸ ਪਾਸੋਂ ਬਰਾਮਦ ਹਥਿਆਰ ਦੇ ਸਰੋਤ ਅਤੇ ਇਸ ਨੂੰ ਖਰੀਦਣ ਦੇ ਮਕਸਦ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
-
International2 months agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International1 month agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
