Connect with us

Chandigarh

ਬੈਰੀਕੇਡ ਤੋੜ ਕੇ ਚੋਣ ਕਮਿਸ਼ਨ ਦੇ ਦਫਤਰ ਵੱਲ ਵਧੇ ਕਾਂਗਰਸੀਆਂ ਤੇ ਪੁਲੀਸ ਨੇ ਚਲਾਈਆਂ ਜਲ ਤੋਪਾਂ

Published

on

ਰਾਜਾ ਵੜਿੰਗ ਸਮੇਤ ਕਈ ਆਗੂ ਹਿਰਾਸਤ ਵਿੱਚ

ਚੰਡੀਗੜ੍ਹ, 25 ਸਤੰਬਰ (ਸ.ਬ.) ਪੰਜਾਬ ਕਾਂਗਰਸ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਵਿਰੁੱਧ ਅੱਜ ਚੰਡੀਗੜ੍ਹ ਦੇ ਸੈਕਟਰ-17 ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਸਥਿਤੀ ਤਣਾਅਪੂਰਨ ਹੋ ਗਈ। ਚੋਣ ਕਮਿਸ਼ਨ ਦੇ ਦਫ਼ਤਰ ਵੱਲ ਵਧ ਰਹੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਰੋਕਣ ਲਈ ਪੁਲੀਸ ਨੇ ਕਈ ਪੱਧਰਾਂ ਤੇ ਬੈਰੀਕੇਡ ਲਗਾਏ ਸਨ। ਇਸ ਦੌਰਾਨ ਜਦੋਂ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਪੁਲੀਸ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਕਾਂਗਰਸੀ ਵਰਕਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਵੱਧ ਰਹੇ ਸਨ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਪਹੁੰਚਣ ਤੋਂ ਰੋਕਣ ਲਈ ਸੈਕਟਰ-17 ਵਿੱਚ ਸੁਰੱਖਿਆ ਦਾ ਸਖ਼ਤ ਘੇਰਾ ਬਣਾਇਆ ਹੋਇਆ ਸੀ। ਜਿਵੇਂ ਹੀ ਕਾਂਗਰਸੀ ਵਰਕਰਾਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਪਿੱਛੇ ਧੱਕਣਾ ਸ਼ੁਰੂ ਕਰ ਦਿੱਤਾ। ਭੀੜ ਨੂੰ ਕਾਬੂ ਕਰਨ ਲਈ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਗਈ। ਇਸ ਤੋਂ ਬਾਅਦ ਕਈ ਆਗੂਆਂ ਨੂੰ ਪੁਲੀਸ ਦੀਆਂ ਗੱਡੀਆਂ ਵਿੱਚ ਬਿਠਾ ਕੇ ਥਾਣੇ ਲਿਜਾਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ। ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਅਤੇ ਵਾਧੂ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ ਅਤੇ ਕਈ ਪੱਧਰਾਂ ਤੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।

ਪ੍ਰਦਰਸ਼ਨ ਦੌਰਾਨ ਸੈਕਟਰ-17 ਵਿੱਚ ਕਾਂਗਰਸੀ ਵਰਕਰਾਂ ਅਤੇ ਪੁਲੀਸ ਵਿਚਕਾਰ ਕਾਫ਼ੀ ਦੇਰ ਤੱਕ ਧੱਕਾ-ਮੁੱਕੀ ਅਤੇ ਤਣਾਅ ਦੀ ਸਥਿਤੀ ਬਣੀ ਰਹੀ। ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਵੀ ਕਾਂਗਰਸੀ ਵਰਕਰ ਮੌਕੇ ਤੇ ਡਟੇ ਰਹੇ ਅਤੇ ਚੋਣ ਕਮਿਸ਼ਨ ਦੇ ਵਿਰੁੱਧ ਨਾਅਰੇਬਾਜ਼ੀ ਕਰਦੇ ਰਹੇ। ਕਾਂਗਰਸ ਦੀ ਮੰਗ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਕੇ ਕਾਰਵਾਈ ਕੀਤੀ ਜਾਵੇ। ਪਾਰਟੀ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸੋਧ (ਐਸ ਆਈ ਆਰ) ਨੂੰ ਲੈ ਕੇ ਵੀ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ।

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਵਿੱਚ ਕੱਢੇ ਗਏ ਇਸ ਰੋਸ ਮਾਰਚ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਨਹੀਂ ਹੋਏ। ਹਾਲਾਂਕਿ, ਡਾ. ਰਾਜਕੁਮਾਰ ਵੇਰਕਾ, ਪਰਗਟ ਸਿੰਘ ਸਮੇਤ ਕੁਝ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਇਸ ਵਿੱਚ ਸ਼ਾਮਲ ਹੋਏ।

Chandigarh

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਐਸ ਆਈ ਟੀ ਵਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤਲਬ

Published

on

By

ਬਿਕਰਮ ਸਿੰਘ ਮਹੀਠੀਆ ਅਤੇ ਜਗਦੀਸ਼ ਭੋਲਾ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ

ਚੰਡੀਗੜ੍ਹ, 30 ਸਤੰਬਰ (ਸ.ਬ.) 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਐਸ. ਆਈ. ਟੀ. ਵੱਲੋਂ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਤਲਬ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਾਂਚ ਟੀਮ ਵੱਲੋਂ ਪਹਿਲੀ ਵਾਰ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਮਜੀਠੀਆ ਦਾ ਨਾਂ ਸਭ ਤੋਂ ਪਹਿਲਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਵਿੱਚ ਉਭਰਿਆ ਸੀ। ਇਸ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਂਚ ਦੌਰਾਨ ਇਸ ਮਨੀ ਲਾਂਡਰਿੰਗ ਅਤੇ ਡਰੱਗ ਰੈਕੇਟ ਦੇ ਨੈਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਸੀ। ਇਸ ਮਾਮਲੇ ਵਿੱਚ ਭੋਲਾ ਨੇ 2014 ਵਿੱਚ ਮਜੀਠੀਆ ਦਾ ਨਾਂ ਲਿਆ ਸੀ।

ਪੰਜਾਬ ਪੁਲੀਸ ਨੇ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੀ ਸਿਫ਼ਾਰਸ਼ ਦੇ ਆਧਾਰ ਤੇ ਦਸੰਬਰ 2021 ਵਿੱਚ ਮਜੀਠੀਆ ਵਿਰੁੱਧ ਐਨ. ਡੀ. ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾਗਿਆ ਸੀ।

Continue Reading

Chandigarh

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

Published

on

By

ਚੰਡੀਗੜ੍ਹ, 29 ਸਤੰਬਰ (ਸ.ਬ.) ਪੰਜਾਬ ਦੀਆਂ ਆਂਗਣਵਾੜੀ ਵਰਕਰ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜ ਕੇ ਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ਤੇ ਇੱਕ ਨੈਟਵਰਕ ਤਿਆਰ ਕਰ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ‘ਨਸ਼ਾ ਮੁਕਤੀ ਮਿੱਤਰ’ ਵਜੋਂ ਸੇਵਾਵਾਂ ਨਿਭਾਅ ਰਹੀਆਂ 20 ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।

ਬੁਲਾਰੇ ਨੇ ਕਿਹਾ ਕਿ ਪਰਿਵਾਰਾਂ ਅਤੇ ਬੱਚਿਆਂ ਦੇ ਨਾਲ ਨਿਯਮਿਤ ਸੰਪਰਕ ਵਿੱਚ ਰਹਿਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਭਾਈਚਾਰਕ ਪੱਧਰ ਤੇ ਜਾਗਰੂਕਤਾ ਦੂਤ ਵਜੋਂ ਭੂਮਿਕਾ ਦਿੱਤੀ ਜਾ ਰਹੀ ਹੈ। ਉਹ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਜਾਗਰੂਕ ਕਰਨ, ਸਮੇਂ ਸਿਰ ਦਖ਼ਲ ਲਈ ਪ੍ਰੇਰਿਤ ਕਰਨ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਸੇਵਾਵਾਂ ਨਾਲ ਜੋੜਨ ਵਿੱਚ ਮਦਦ ਕਰਨਗੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਸਿਹਤਮੰਦ ਵਿਕਲਪ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਰੀਬ 3,000 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਜਨਵਰੀ ਵਿੱਚ 500 ਪਿੰਡ ਜਿੰਮਾਂ ਦਾ ਉਦਘਾਟਨ ਕੀਤਾ ਸੀ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਬਠਿੰਡਾ ਤੋਂ ਸ਼ੁਰੂ ਹੋਏ ਸਾਲਾਨਾ ਖੇਡ ਮਹੋਤਸਵ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਰਾਹੀਂ ਵੀ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Continue Reading

Chandigarh

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਰਿਪੋਰਟ ਤਲਬ

Published

on

By

ਚੰਡੀਗੜ੍ਹ, 28 ਸਤੰਬਰ (ਸ.ਬ.) ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਹਾਲ ਹੀ ਵਿੱਚ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਘਟਨਾਵਾਂ ਦੇ ਸੰਦਰਭ ਵਿੱਚ ਰਿਪੋਰਟ ਤਲਬ ਕੀਤੀ ਹੈ। ਮਹਿਲਾ ਕਮਿਸ਼ਨ ਨੇ ਇਨ੍ਹਾਂ ਦੋਵੇਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਵਾਪਰੇ ਮਾਮਲਿਆਂ ਦਾ ਸੂ ਮੋਟੋ ਨੋਟਿਸ ਲਿਆ ਹੈ ਅਤੇ ਇਸ ਬਾਬਤ ਵਿਸਥਾਰਤ ਰਿਪੋਰਟ ਮੰਗੀ ਗਈ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵੇਂ ਯੂਨੀਵਰਸਿਟੀਆਂ ਵਿੱਚ ਉੱਪਰੋਥਲੀ ਵਾਪਰੀਆਂ ਘਟਨਾਵਾਂ ਕਾਰਨ ਸੂਬਾ ਸਰਕਾਰ ਦੀ ਕਿਰਕਿਰੀ ਹੋਈ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਵਿਗਾੜ ਨੂੰ ਲੈ ਕੇ ‘ਆਪ’ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਗਿਆ ਹੈ ਅਤੇ ਸਰਕਾਰ ਤੇ ਸਵਾਲ ਚੁੱਕੇ ਗਏ ਹਨ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਦੇ ਮਾਮਲੇ ਤੇ ਦੋਵੇਂ ਯੂਨੀਵਰਸਿਟੀਆਂ ਦੇ ਕੈਂਪਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ, ਵਾਪਰੀਆਂ ਘਟਨਾਵਾਂ ਬਾਰੇ ਸਪਸ਼ਟੀਕਰਨ ਅਤੇ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਪੁਲੀਸ ਕੇਸਾਂ ਦੇ ਸਬੰਧ ਵਿੱਚ ਵੇਰਵੇ ਤਲਬ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਅਹਿਮ ਹੈ ਅਤੇ ਕਮਿਸ਼ਨ ਲਈ ਵਿਦਿਆਰਥੀਆਂ ਦੀ ਸੁਰੱਖਿਆ ਤਰਜੀਹ ਹੈ। ਮਹਿਲਾ ਕਮਿਸ਼ਨ ਨੇ ਵਿਦਿਆਰਥਣਾਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਹੈ।

Continue Reading

Latest News

Trending