Connect with us

Mohali

ਪੂਰੀ ਧੂਮ ਧਾਮ ਨਾਲ ਮਨਾਇਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

Published

on

ਐਸ ਏ ਐਸ ਨਗਰ, 28 ਸਤੰਬਰ (ਸ.ਬ.) ਰਾਮਗੜੀਆ ਸਭਾ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਭਾ ਦੇ ਪ੍ਰਧਾਨ ਸz. ਗੁਰਚਰਨ ਸਿੰਘ ਨੰਨੜਾ ਦੀ ਅਗਵਾਈ ਹੇਠ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੁਰਵਕ ਮਨਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਨਾਂ ਵਿੱਚ ਭਾਈ ਪੁਰਸ਼ੋਤਮ ਸਿੰਘ ਜੀ ਹਜ਼ੂਰੀ ਰਾਗੀ, ਹੈਡ ਗ੍ਰੰਥੀ ਭਾਈ ਬਲਿਹਾਰ ਸਿੰਘ ਇਸਤਰੀ ਸਤਿਸੰਗ ਜੱਥਾ ਰਾਮਗੜੀਆ ਸਭਾ ਮੁਹਾਲੀ, ਭਾਈ ਪ੍ਰੇਮ ਸਿੰਘ ਚੰਡੀਗੜ੍ਹ ਵਾਲੇ , ਭਾਈ ਕੁਲਦੀਪ ਸਿੰਘ ਪੰਥਕ ਕਵੀ ਨੇ ਭਾਈ ਲਾਲੋ ਜੀ ਦੇ ਜੀਵਨ ਬ੍ਰਿਤਾਂਤ ਤੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਤੋਂ ਇਲਾਵਾ ਭਾਈ ਜਰਨੈਲ ਸਿੰਘ ਕੋਹਾੜਕਾ ਅਤੇ ਸਾਥੀ ਹਜ਼ੂਰੀ ਰਾਗੀ ਜੱਥਾ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਸਾਹਿਬ ਵੱਲੋ ਸੰਗਤਾਂ ਨੂੰ ਇਲਾਹੀ ਬਾਣੀ ਸਰਵਣ ਕਰਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਸਭਾ ਦੇ ਪ੍ਰਧਾਨ ਸ ਗੁਰਚਰਨ ਸਿੰਘ ਨੰਨੜਾ ਵਲੋਂ ਮੁੱਖ ਮਹਿਮਾਨ ਰਮਨਜੀਤ ਸਿੰਘ ਮਣਕੂ, ਵਿਸ਼ੇਸ਼ ਮਹਿਮਾਨ ਰਵਿੰਦਰ ਸਿੰਘ ਨਾਗੀ, ਮੇਜਰ ਸਿੰਘ ਭੁੱਲਰ, ਰਣਜੀਤ ਸਿੰਘ ਹੰਸਪਾਲ, ਕੁਲਵਿੰਦਰ ਸਿੰਘ ਸਹਿੰਭੀ ਅਤੇ ਐਮ ਸੀ ਗੁਰਮੁੱਖ ਸਿੰਘ ਸੋਹਲ ਦਾ ਸਨਮਾਨ ਕੀਤਾ ਗਿਆ।

ਸਭਾ ਦੇ ਜਨਰਲ ਸਕੱਤਰ ਸz. ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸੋਹਾਣਾ ਹਸਪਤਾਲ ਦੇ ਸਹਿਯੋਗ ਨਾਲ ਵਿਸ਼ੇਸ਼ ਮੈਡੀਕਲ ਕੇਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਪ੍ਰਬੰਧਕ ਕਮੇਟੀ ਵਲੋਂ ਦਿੱਤੀ।

ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਹਲਕਾ ਮੁਹਾਲੀ ਦੇ ਵਿਧਾਇਕ ਸ ਕੁਲਵੰਤ ਸਿੰਘ, ਮੇਅਰ ਸ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਐਮ ਸੀ ਪਰਮਜੀਤ ਸਿੰਘ ਕਾਹਲੋਂ, ਨਸੀਬ ਸਿੰਘ ਸੰਧੂ, ਸਾਬਕਾ ਡਿਪਟੀ ਮੈਅਰ ਕੁਲਜੀਤ ਸਿੰਘ ਬੇਦੀ, ਅਕਾਲੀ ਲੀਡਰ ਸ ਪਰਮਿੰਦਰ ਸਿੰਘ ਸੋਹਾਣਾ, ਬੀਬੀ ਪਰਮਜੀਤ ਕੌਰ ਲਾਂਡਰਾਂ( ਐਸ ਜੀ ਪੀ ਸੀ ਮੈਂਬਰ), ਕਾਂਗਰਸੀ ਆਗੂ ਐਡਵੋਕੇਟ ਸ ਕੰਵਰਦੀਪ ਸਿੰਘ ਰੂਬੀ ਸਿੱਧੂ, ਕੁਲਦੀਪ ਸਿੰਘ ਜਲਪਲ, ਡਾ ਆਰ ਪੀ ਸਿੰਘ (ਏਡੀ ਸੀ ਲੁਧਿਆਣਾ) ਰਾਮਗੜੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਸ ਮਨਵਿੰਦਰ ਸਿੰਘ ਰਣੌਤਾ, ਜਨਰਲ ਸਕੱਤਰ ਸ ਰਣਬੀਰ ਸਿੰਘ ਸਹਿੰਬੀ ਅਤੇ ਇੰਜ ਪਵਿੱਤਰ ਸਿੰਘ ਵਿਰਦੀ ਸਮੇਤ ਉਪਰੋਕਤ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਸਭਾ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਲਸੀ, ਅਜੀਤ ਸਿੰਘ ਰਣੌਤਾ, ਨਿਰਮਲ ਸਿੰਘ ਸਭੱਰਵਾਲ, ਮਨਜੀਤ ਸਿੰਘ ਮਾਨ, ਡਾ ਸਤਵਿੰਦਰ ਸਿੰਘ ਭੰਮਰਾ, ਕਰਮ ਸਿੰਘ ਬਬਰਾ, ਸੂਰਤ ਸਿੰਘ ਕਲਸੀ, ਸੀਨੀਅਰ ਮੀਤ ਪ੍ਰਧਾਨ ਪਰਦੀਪ ਸਿੰਘ ਭਾਰਜ, ਪਰਮਜੀਤ ਸਿੰਘ ਖੁਰਲ, ਮੀਤ ਪ੍ਰਧਾਨ ਭੁਪਿੰਦਰ ਸਿੰਘ ਚੰਨਾ, ਦੀਦਾਰ ਸਿੰਘ ਕਲਸੀ ਅਤੇ ਕੁਲਵਿੰਦਰ ਸਿੰਘ ਸੋਖੀ, ਸਰਵਣ ਸਿੰਘ ਕਲਸੀ ਆਡੀਟਰ ਤੋ ਇਲਾਵਾ ਕਮੇਟੀ ਮੈਂਬਰ ਅਤੇ ਅਹੁਦੇਦਾਰ ਸ ਤਰਸੇਮ ਸਿੰਘ ਖੋਖਰ, ਸੁਰਿੰਦਰ ਸਿੰਘ ਜੰਡੂ, ਮੋਨਿੰਦਰ ਸਿੰਘ ਸੋਹਲ, ਹਰਬਿੰਦਰ ਸਿੰਘ ਰਣੌਤਾ, ਜਸਪਾਲ ਸਿੰਘ ਵਿਰਕ, ਨਰਾਇਣ ਸਿੰਘ ਭੁੱਲਰ, ਚੰਨਪ੍ਰੀਤ ਸਿੰਘ ਭੁੱਲਰ, ਬਲਵਿੰਦਰ ਸਿੰਘ ਕਲਸੀ ਖ਼ਜ਼ਾਨਚੀ, ਸਤਨਾਮ ਸਿੰਘ ਅਤੇ ਕਈ ਪਤਵੰਤੇ ਸਜੱਣ ਹਾਜਰ ਸਨ।

Continue Reading

Mohali

ਮੁਹਾਲੀ ਪੁਲੀਸ ਨੇ ਸੁਲਝਾਈ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ, ਪੜੌਸੀ ਮਹਿਲਾ ਨੇ ਕੀਤਾ ਸੀ ਗਲਾ ਘੁੱਟ ਕੇ ਕਤਲ

Published

on

By

ਸੀ. ਸੀ. ਟੀ. ਵੀ. ਫੁਟੇਜ ਅਤੇ ਤਕਨੀਕੀ ਤੇ ਵਿਗਿਆਨਕ ਸਬੂਤਾਂ ਦੀ ਮਦਦ ਨਾਲ ਸੁਲਝਿਆ ਮਾਮਲਾ, ਮਹਿਲਾ ਗ੍ਰਿਫ਼ਤਾਰ

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਲਾਲੜੂ ਥਾਣਾ ਖੇਤਰ ਦੇ ਪਿੰਡ ਬੱਲੋਪੁਰ ਵਿਖੇ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਇੱਕ ਮਹਿਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਇੱਕ ਪਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਐਸ ਪੀ (ਦਿਹਾਤੀ) ਐਸ. ਏ. ਐਸ. ਨਗਰ, ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ 15 ਨਵੰਬਰ ਨੂੰ ਪਿੰਡ ਬੱਲੋਪੁਰ ਦੇ ਵਸਨੀਕ ਗੁਰਵਿੰਦਰ ਸਿੰਘ ਦੇ ਦੋ ਸਾਲ ਦੇ ਪੁੱਤਰ ਗੁਰਸਾਂਝ ਸਿੰਘ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਬਰਾਮਦ ਹੋਈ ਸੀ। ਮੁੱਢਲੀ ਜਾਂਚ ਵਿੱਚ ਬੱਚੇ ਦਾ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ।

ਉਹਨਾਂ ਦੱਸਿਆ ਕਿ ਇਸ ਸੰਬੰਧੀ ਗੁਰਵਿੰਦਰ ਸਿੰਘ ਨੇ ਪੁਲੀਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦਾ ਪੁੱਤਰ ਗੁਰਸਾਂਝ ਸਿੰਘ 14 ਨਵੰਬਰ ਨੂੰ ਦੁਪਹਿਰ ਕਰੀਬ 1:30 ਵਜੇ ਘਰ ਦੇ ਬਾਹਰ ਖੇਡਦਿਆਂ ਲਾਪਤਾ ਹੋ ਗਿਆ ਸੀ ਅਤੇ ਬੱਚੇ ਦੀ ਭਾਲ ਦੌਰਾਨ 15 ਨਵੰਬਰ ਦੀ ਸਵੇਰ ਨੂੰ ਉਸ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਬਰਾਮਦ ਹੋਈ ਸੀ।

ਉਹਨਾਂ ਦੱਸਿਆ ਕਿ ਇਸ ਘਟਨਾ ਸਬੰਧੀ ਥਾਣਾ ਲਾਲੜੂ ਵਿਖੇ 15 ਨਵੰਬਰ ਨੂੰ ਬੀ ਐਨ ਐਸ ਦੀ ਧਾਰਾ 140(1), 103(1) ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਅਤੇ ਮੁਲਜ਼ਮ ਦੀ ਪਛਾਣ ਲਈ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀਆਂ ਹਦਾਇਤਾਂ ਤੇ ਐਸ ਪੀ ਦਿਹਾਤੀ ਸ੍ਰੀ ਜਸਪਿੰਦਰ ਸਿੰਘ ਗਿੱਲ ਅਤੇ ਡੀ ਐਸ ਪੀ ਵਰਿੰਦਰ ਸਿੰਘ ਖੋਸਾ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਰਦੀਪ ਸਿੰਘ ਬਾਜਵਾ, ਸਪੈਸ਼ਲ ਸੈਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਲਾਲੜੂ ਇੰਸਪੈਕਟਰ ਆਕਾਸ਼ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ।

ਉਹਨਾਂ ਦੱਸਿਆ ਕਿ ਪੁਲੀਸ ਟੀਮਾਂ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਗਈ ਜਿਸ ਦੌਰਾਨ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਪੜਤਾਲੇ ਜਾਣ ਤੋਂ ਇਲਾਵਾ ਹੋਰ ਤਕਨੀਕੀ ਅਤੇ ਵਿਗਿਆਨਕ ਸਬੂਤ ਵੀ ਇਕੱਠੇ ਕੀਤੇ ਗਏ। ਇਨ੍ਹਾਂ ਯਤਨਾਂ ਸਦਕਾ ਪੁਲੀਸ ਨੇ ਅੱਜ ਸੋਨਿਕਾ ਵਾਸੀ ਪਿੰਡ ਬੱਲੋਪੁਰ, ਥਾਣਾ ਲਾਲੜੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਉਹਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਬੱਚੇ ਨੂੰ ਅਗਵਾ ਕਰਕੇ ਉਸ ਦਾ ਕਤਲ ਕਰਨ ਅਤੇ ਬਾਅਦ ਵਿੱਚ ਲਾਸ਼ ਘਰ ਦੀ ਛੱਤ ਉੱਪਰ ਰੱਖਣ ਦੀ ਗੱਲ ਕਬੂਲ ਕੀਤੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਾ ਕੁਝ ਦਿਨ ਪਹਿਲਾਂ ਗਰਭਪਾਤ ਹੋਇਆ ਸੀ, ਜਿਸ ਤੋਂ ਬਾਅਦ ਉਹ ਮਾਨਸਿਕ ਤਣਾਅ ਵਿੱਚ ਸੀ। ਪੁਲੀਸ ਮੁਤਾਬਕ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਗੁੱਸੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਉਹਨਾਂ ਦੱਸਿਆ ਕਿ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਵਾਰਦਾਤ ਵਿੱਚ ਵਰਤੇ ਗਏ ਦੱਸੇ ਜਾ ਰਹੇ ਇੱਕ ਕੰਬਲ ਅਤੇ ਇੱਕ ਚਾਦਰ ਦੀ ਬਰਾਮਦਗੀ ਕੀਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Mohali

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਅਤੇ ਲੰਬਿਤ ਮਾਮਲਿਆਂ ਦੀ ਸਮੀਖਿਆ

Published

on

By

ਸਵਾਮਿਤਵਾ ਯੋਜਨਾ, ਇੰਤਕਾਲਾਂ, ਜਮ੍ਹਾਂਬੰਦੀਆਂ, ਕਿਸਾਨ ਰਜਿਸਟਰੀ ਅਤੇ ਬਕਾਇਆ ਵਸੂਲੀਆਂ ਸਮੇਤ ਵੱਖ-ਵੱਖ ਮੁੱਦਿਆਂ ਦਾ ਲਿਆ ਜਾਇਜ਼ਾ

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਡਚਲਵਾਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ ਮਾਲ ਵਿਭਾਗ, ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਜੁੜੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਵਾਮਿਤਵਾ ਯੋਜਨਾ, ਲੰਬਿਤ ਇੰਤਕਾਲਾਂ, ਜਮ੍ਹਾਂਬੰਦੀਆਂ ਦੇ ਲੰਬਿਤ ਮਾਮਲਿਆਂ, ਕਿਸਾਨ ਰਜਿਸਟਰੀ ਦੀ ਪ੍ਰਵਾਨਗੀ, ਬਕਾਇਆ ਵਸੂਲੀਆਂ, ਅਦਾਲਤੀ ਮਾਮਲਿਆਂ ਅਤੇ ਜਨਗਣਨਾ ਨਾਲ ਸਬੰਧਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਡਿਪਟੀ ਕਪਿਮਸ਼ਨਰ ਵਲੋਂ ਸਵਾਮਿਤਵਾ ਯੋਜਨਾ ਬਾਰੇ ਸਬੰਧਤ ਅਧਿਕਾਰੀਆਂ ਨੂੰ ਇਸ ਯੋਜਨਾ ਤਹਿਤ ਕੀਤੇ ਜਾ ਰਹੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਜਲਦ ਮਿੱਥੇ ਸਮੇਂ ਦੌਰਾਨ ਪੂਰਾ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਸਬੰਧੀ ਮਾਲਕੀ ਦੇ ਅਧਿਕਾਰਾਂ ਬਾਰੇ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ।

ਮੀਟਿੰਗ ਦੌਰਾਨ ਲੰਬਿਤ ਇੰਤਕਾਲਾਂ ਅਤੇ ਜਮ੍ਹਾਂਬੰਦੀਆਂ ਦੇ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਬੰਧਤ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨੀ ਰਿਕਾਰਡ ਨਾਲ ਸਬੰਧਤ ਮਾਮਲਿਆਂ ਨੂੰ ਬੇਲੋੜਾ ਲੰਬਿਤ ਨਾ ਰੱਖਿਆ ਜਾਵੇ ਅਤੇ ਨਿਯਮਾਂ ਅਨੁਸਾਰ ਇਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਸਿੱਧੇ ਤੌਰ ਤੇ ਜੁੜੀਆਂ ਹੋਈਆਂ ਹਨ, ਇਸ ਲਈ ਇਨ੍ਹਾਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਰਜਿਸਟਰੀ ਨਾਲ ਜੁੜੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਸਮੇਂ ਸਿਰ ਪੂਰੀ ਕਰਨ ਲਈ ਕਿਹਾ ਗਿਆ, ਤਾਂ ਜੋ ਕਿਸਾਨਾਂ ਨੂੰ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਬਕਾਇਆ ਵਸੂਲੀਆਂ ਅਤੇ ਅਦਾਲਤਾਂ ਵਿੱਚ ਚੱਲ ਰਹੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਲੋੜੀਂਦੀ ਕਾਰਵਾਈ ਨੂੰ ਸਮਾਂਬੱਧ ਢੰਗ ਨਾਲ ਅੱਗੇ ਵਧਾਉਣ ਅਤੇ ਲੰਬਿਤ ਵਸੂਲੀਆਂ ਦਾ ਕੰਮ ਜਲਦ ਪੂਰਾ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਜਨਗਣਨਾ ਸਬੰਧੀ ਤਿਆਰੀਆਂ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਜਨਗਣਨਾ ਨਾਲ ਜੁੜੇ ਕੰਮਾਂ ਵਿੱਚ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਨਿਰਧਾਰਤ ਹਦਾਇਤਾਂ ਅਨੁਸਾਰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਅਤੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਸਵੈ-ਗਣਨਾ ਦਾ ਕੰਮ 16 ਨਵੰਬਰ ਤੋਂ 30 ਨਵੰਬਰ 2026 ਤੱਕ ਕੀਤਾ ਜਾਵੇਗਾ। ਇਸ ਦੌਰਾਨ ਨਾਗਰਿਕ ਨਿਰਧਾਰਤ ਆਨਲਾਈਨ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰ ਕਰਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਐਸ.ਡੀ.ਐਮ. ਡੇਰਾਬੱਸੀ, ਅਮਿਤ ਗੁਪਤਾ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਕਾਰਜਕਾਰੀ ਅਧਿਕਾਰੀਆਂ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।

Continue Reading

Mohali

ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦੇ ਦੂਜੇ ਪੜਾਅ ਦਾ ਲੈਂਟਰ ਪਾਇਆ

Published

on

By

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦੇ ਦੂਜੇ ਪੜਾਅ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਇਸ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦੇ ਦੂਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਲਈ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਤੀਜੀ ਮੰਜਿਲ ਦੇ ਦੂਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਕਰਵਾਈ ਗਈ। ਆਧੁਨਿਕ ਸਹੁਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੇਂਟ ਸਮੇਤ 7 ਮੰਜਿਲਾ ਬਣਵਾਈ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਇਸ ਅਸਥਾਨ ਤੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤਾਂ ਦੀ ਸਹੁਲਤ ਲਈ ਬਹੁਮੰਜਿਲੀ ਕਾਰ ਪਾਰਕਿੰਗ ਦਾ ਨਿਰਮਾਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਕਈ ਸੰਤ ਮਹਾਂਪੁਰਖ, ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਕਾਰ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪੁੱਜੇ ਹੋਏ ਸਨ। ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਮਠਿਆਈਆਂ ਅਤੇ ਦੁੱਧ ਚਾਹ ਦਾ ਅਤੁੱਟ ਲੰਗਰ ਵਰਤਾਇਆ ਗਿਆ।

Continue Reading

Latest News

Trending