Connect with us

Mohali

ਆਪਣੇ ਇਲਾਜ ਦੇ ਰਕਮ ਹਾਸਿਲ ਕਰਨ ਲਈ ਸਾਲਾਂ ਤੋਂ ਖੱਜਲ ਖੁਆਰ ਹੋ ਰਹੇ ਹਨ ਪੁੱਡਾ ਦੇ ਸੇਵਾਮੁਕਤ ਮੁਲਾਜਮ : ਐਨ ਐਸ ਕਲਸੀ

Published

on

ਪੁੱਡਾ ਦੇ ਪ੍ਰਿੰਸੀਪਲ ਸਕੱਤਰ ਨੂੰ ਮੰਗ ਪੱਤਰ ਦਿੱਤਾ, ਸਰਕਾਰ ਵਲੋਂ ਬਣਦੀ ਕਾਰਵਾਈ ਨਾ ਕਰਨ ਤੇ ਅਦਾਲਤ ਵਿੱਚ ਜਾਣ ਦੀ ਚਿਤਾਵਨੀ

ਐਸ ਏ ਐਸ ਨਗਰ, 29 ਸਤੰਬਰ (ਸ.ਬ.) ਪੁੱਡਾ ਦੇ ਸੇਵਾਮੁਕਤ ਐਕਸੀਅਨ ਐਨ ਐਸ ਕਲਸੀ ਨੇ ਕਿਹਾ ਹੈ ਕਿ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਅਧਿਕਾਰੀਆਂ ਵਲੋਂ ਸੇਵਾਮੁਕਤ ਮੁਲਾਜਮਾਂ ਦੇ ਮਸਲਿਆਂ ਨੂੰ ਬਿਨਾ ਵਜ੍ਹਾ ਲਮਕਾਏ ਜਾਣ ਕਾਰਨ ਪੁੱਡਾ ਦੇ ਸੇਵਾਮੁਕਤ ਮੁਲਾਜਮ ਆਪਣੇ ਇਲਾਜਾਂ ਦੀ ਰਕਮ ਹਾਸਿਲ ਕਰਨ ਲਈ ਸਾਲਾਂ ਤੋਂ ਖੱਜਲ ਖੁਆਰ ਹੋ ਰਹੇ ਹਨ। ਇਸ ਸੰਬੰਧੀ ਉਹਨਾਂ ਵਲੋਂ ਪੁੱਡਾ ਦੇ ਸੇਵਾਮੁਕਤ ਮੁਲਾਜਮਾਂ ਦੇ ਇੱਕ ਵਫਦ ਦੇ ਨਾਲ ਪੁੱਡਾ ਦੇ ਪ੍ਰਿੰਸੀਪਲ ਸਕੱਤਰ ਨੂੰ ਮਿਲ ਕੇ ਸੇਵਾਮੁਕਤ ਪੁੱਡਾ ਕਰਮਚਾਰੀਆਂ ਦੇ ਮੈਡੀਕਲ ਰਿਇੰਬਰਸਮੈਂਟ (ਖਰਚਾ ਵਾਪਸੀ) ਦਾਅਵਿਆਂ ਨੂੰ ਜਾਰੀ ਕਰਨ ਬਾਰੇ ਮੰਗ ਪੱਤਰ ਦਿੱਤਾ ਗਿਆ ਹੈ।

ਸz. ਐਨ ਐਸ ਕਲਸੀ ਨੇ ਦੱਸਿਆ ਕਿ ਪੁੱਡਾ ਕਰਮਚਾਰੀ (ਮੈਡੀਕਲ ਸਹੂਲਤਾਂ) ਨਿਯਮਾਵਲੀ, 1997 ਦੇ ਤਹਿਤ ਸੇਵਾਮੁਕਤ ਕਰਮਚਾਰੀ ਆਪਣੇ ਡਾਕਟਰੀ ਖਰਚਿਆਂ ਦੀ ਵਾਪਸੀ (ਰਿਇੰਬਰਸਮੈਂਟ) ਦੇ ਹੱਕਦਾਰ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਇਸਦੇ ਤਹਿਤ ਸੇਵਾਮੁਕਤ ਕਰਮਚਾਰੀਆਂ ਦੇ ਮੈਡੀਕਲ ਦਾਅਵਿਆਂ ਨੂੰ ਜਾਰੀ ਕਰਨ ਦੀ ਮੰਗ ਕਰਦੇ ਆ ਰਹੇ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਸੇਵਾਮੁਕਤ ਕਰਮਚਾਰੀਆਂ ਦੇ ਮੈਡੀਕਲ ਰਿਇੰਬਰਸਮੈਂਟ ਬਿੱਲ ਕਈ ਸਾਲਾਂ ਤੋਂ ਪੁੱਡਾ ਕੋਲ ਲੰਬਿਤ ਪਏ ਹਨ ਅਤੇ ਇਨ੍ਹਾਂ ਦੀ ਅਦਾਇਗੀ ਅਜੇ ਤੱਕ ਨਹੀਂ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਪੂਡਾ ਖੁਦ ਇਹ ਮੰਨਦਾ ਹੈ ਕਿ ਇਹਨਾਂ ਬਿਲਾਂ ਦੀ ਅਦਾਇਗੀ ਕਰਨੀ ਬਣਦੀ ਹੈ ਅਤੇ ਪੂਡਾ ਵਲੋਂ 2024 ਵਿੱਚ ਜਾਰੀ ਪੱਤਰ ਨੰਬਰ 16357 ਵਿੱਚ ਲਿਖਤੀ ਰੂਪ ਵਿੱਚ ਮੰਨਿਆ ਗਿਆ ਹੈ ਕਿ ਇਹ ਅਦਾਇਗੀ ਦੇਣੀ ਬਣਦੀ ਹੈ, ਪਰੰਤੂ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੈਡੀਕਲ ਰਿਇੰਬਰਸਮੈਂਟ ਕਿਸ ਆਧਾਰ ਤੇ ਅਤੇ ਕਿਸ ਅਥਾਰਟੀ ਵੱਲੋਂ ਕੀਤੀ ਜਾਣੀ ਹੈ, ਇਹ ਪ੍ਰਕਿਰਿਆ/ਨਿਯਮਾਵਲੀ ਸਮਰੱਥ ਅਧਿਕਾਰੀ ਦੇ ਵਿਚਾਰ ਅਧੀਨ ਹਨ ਅਤੇ ਅਜਿਹੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤੇ ਜਾਣ ਤੋਂ ਬਾਅਦ ਹੀ ਦਾਅਵਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਗੱਲ ਨੂੰ ਵੀ 2 ਸਾਲਾਂ ਤੋਂ ਵੱਧ ਸਮਾਂ ਬੀਤ ਚੁੱਕਿਆ ਹੈ ਅਤੇ ਪ੍ਰਕਿਰਿਆ ਅਜੇ ਤੱਕ ਮੁਕੰਮਲ ਨਹੀਂ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਪੁੱਡਾ/ਗਮਾਡਾ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਵਿਕਰੀ ਰਾਹੀਂ ਹਰ ਸਾਲ ਭਾਰੀ ਆਮਦਨ ਕਮਾਉਂਦੇ ਹਨ ਅਤੇ ਗਮਾਡਾ ਨੇ ਹਾਲ ਹੀ ਵਿੱਚ ਅਗਸਤ 2026 ਦੌਰਾਨ 27 ਵਪਾਰਕ ਸਾਈਟਾਂ ਦੀ ਨਿਲਾਮੀਤੋਂ 5,391.49 ਕਰੋੜ ਦੀ ਕਮਾਈ ਕੀਤੀ ਹੈ। ਇਹ ਸਪੱਸ਼ਟ ਤੌਰ ਤੇ ਦਰਸਾਉਂਦਾ ਹੈ ਕਿ ਅਥਾਰਟੀ ਨੂੰ ਅਜਿਹੀ ਕਿਸੇ ਵਿੱਤੀ ਤੰਗੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਜੋ ਸੇਵਾਮੁਕਤ ਕਰਮਚਾਰੀਆਂ ਦੇ ਜਾਇਜ਼ ਮੈਡੀਕਲ ਰਿਇੰਬਰਸਮੈਂਟ (ਖਰਚੇ ਦੀ ਵਾਪਸੀ) ਦੇ ਦਾਅਵਿਆਂ ਨੂੰ ਜਾਰੀ ਕਰਨ ਵਿੱਚ ਲੰਬੀ ਦੇਰੀ ਨੂੰ ਜਾਇਜ਼ ਠਹਿਰਾ ਸਕੇ। ਉਹਨਾਂ ਕਿਹਾ ਕਿ ਇਹ ਸਮਝਣਾ ਮੁਸ਼ਕਲ ਹੈ ਕਿ ਜਦੋਂ ਪੁੱਡਾ ਕਰਮਚਾਰੀ (ਮੈਡੀਕਲ ਸਹੂਲਤਾਂ) ਨਿਯਮਾਵਲੀ, 1997 ਪਹਿਲਾਂ ਹੀ ਸੇਵਾਮੁਕਤ ਕਰਮਚਾਰੀਆਂ ਨੂੰ ਡਾਕਟਰੀ ਖਰਚਿਆਂ ਦੀ ਵਾਪਸੀ ਦੀ ਵਿਵਸਥਾ ਕਰਦੀ ਹੈ, ਤਾਂ ਇਸ ਮਾਮਲੇ ਨੂੰ ਵਾਰ-ਵਾਰ ਵਿੱਤ ਵਿਭਾਗ ਜਾਂ ਹੋਰ ਅਥਾਰਟੀਆਂ ਕੋਲ ਕਿਉਂ ਭੇਜਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸਿਤਮ ਇਹ ਵੀ ਹੈ ਕਿ ਪੁੱਡਾ ਦੇ ਸੇਵਾਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਵੀ ਨਹੀਂ ਮਿਲਦੀ। ਉਹਨਾਂ ਕਿਹਾ ਕਿ ਪੁੱਡਾ ਦੀ ਸਮਰੱਥ ਅਥਾਰਟੀ ਵੱਲੋਂ ਭਾਵੇਂ 1996 ਅਤੇ 2010 ਵਿੱਚ 01.07.1995 ਤੋਂ ਲਾਗੂ ਹੋਣ ਵਾਲੇ ਪੈਨਸ਼ਨ ਪ੍ਰਸਤਾਵ ਨੂੰ ਦੋ ਵਾਰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਪਰੰਤੂ ਲੋੜੀਂਦੇ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ। ਅਜਿਹੇ ਹਾਲਾਤਾਂ ਵਿੱਚ, ਸੇਵਾਮੁਕਤ ਕਰਮਚਾਰੀਆਂ ਵਲੋਂ ਝੱਲੀ ਜਾ ਰਹੀ ਵਿੱਤੀ ਤੰਗੀ ਅਤੇ ਮਾਨਸਿਕ ਪੀੜਾ ਨੂੰ ਚੰਗੀ ਤਰ੍ਹਾਂ ਸਮਝਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਹਰੇਕ ਸੇਵਾਮੁਕਤ ਕਰਮਚਾਰੀ ਨੇ ਪੁੱਡਾ ਲਈ 35 ਤੋਂ 40 ਸਾਲਾਂ ਦੀ ਸਮਰਪਿਤ ਸੇਵਾ ਕੀਤੀ ਹੈ ਅਤੇ ਸੇਵਾਮੁਕਤੀ ਤੋਂ ਬਾਅਦ ਅਜਿਹੇ ਵਿਵਹਾਰ ਦੀ ਕਦੇ ਉਮੀਦ ਨਹੀਂ ਕੀਤੀ ਸੀ।

ਉਹਨਾਂ ਕਿਹਾ ਕਿ ਇਸ ਸੰਬੰਧੀ ਪੁੱਡਾ ਦੇ ਮੰਤਰੀ ਵਲੋਂ ਵੀ ਕਰਮਾਰੀਆਂ ਦੀ ਮੰਗ ਨੂੰ ਜਾਇਜ ਮੰਨਦਿਆਂ ਇਸ ਸਮੱਸਿਆ ਦੇ ਹਲ ਲਈ ਕਾਰਵਾਈ ਕਰਨ ਬਾਰੇ ਨੋਟ ਲਿਖਿਆ ਜਾ ਚੁੱਕਿਆ ਹੈ ਪਰੰਤੂ ਪੁੱਡਾ ਦੇ ਸੇਵਾਮੁਕਤ ਕਰਮਚਾਰੀਆਂ ਦੇ ਸਾਰੇ ਬਕਾਇਆ ਮੈਡੀਕਲ ਰਿਇੰਬਰਸਮੈਂਟ ਦਾਅਵਿਆਂ ਦੀ ਅਦਾਇਗੀ ਨਹੀਂ ਹੋ ਰਹੀ ਹੈ। ਉਹਨਾਂ ਮੰਗ ਕੀਤੀ ਕਿ ਕੈਬਨਿਟ ਮੰਤਰੀ ਵੱਲੋਂ ਪ੍ਰਮੁੱਖ ਸਕੱਤਰ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਭੇਜੇ ਗਏ ਨੋਟ ਤੇ ਵਿਚਾਰ ਕੀਤਾ ਜਾਵੇ ਅਤੇ ਇਸ ਪੱਤਰ ਦੀ ਪ੍ਰਾਪਤੀ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਸਾਰੇ ਬਕਾਇਆ ਮੈਡੀਕਲ ਰਿਇੰਬਰਸਮੈਂਟ ਦਾਅਵਿਆਂ ਨੂੰ (ਦੇਰੀ ਦੀ ਮਿਆਦ ਦੇ ਵਿਆਜ ਸਮੇਤ) ਜਾਰੀ ਕਰਨ ਕੀਤਾ ਜਾਵੇ, ਤਾਂ ਜੋ ਸੇਵਾਮੁਕਤ ਕਰਮਚਾਰੀਆਂ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਵਿੱਤੀ ਤੰਗੀ ਅਤੇ ਮਾਨਸਿਕ ਪੀੜਾ ਤੋਂ ਰਾਹਤ ਮਿਲ ਸਕੇ।

ਉਨ੍ਹਾਂ ਮੰਗ ਕੀਤੀ ਕਿ ਜੇਕਰ ਇਸ ਸੰਬੰਧੀ ਕੋਈ ਕਾਰਵਾਈ ਨਾ ਹੋਈ ਤਾਂ ਸੇਵਾਮੁਕਤ ਕਰਮਚਾਰੀ ਸਮਰੱਥ ਅਦਾਲਤ/ਫੋਰਮ ਕੋਲ ਉਚਿਤ ਕਾਨੂੰਨੀ ਉਪਾਅ ਅਪਣਾਉਣ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਕਿ ਇਹਨਾਂ ਜਾਇਜ਼ ਮੰਗਾਂ ਦੇ ਭੁਗਤਾਨ ਵਿੱਚ ਹੋਈ ਗੈਰਵਾਜਬ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਜਵਾਬਦੇਹ ਠਹਿਰਾਉਂਦਿਆਂ ਦੇਰੀ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਤੋਂ ਵਿਆਜ ਕਾਰਨ ਪੈਦਾ ਹੋਣ ਵਾਲੀ ਵਿੱਤੀ ਦੇਣਦਾਰੀ ਵਸੂਲ ਕੀਤੀ ਜਾਣੀ ਚਾਹੀਦੀ ਹੈ।

ਇਸ ਮੌਕੇ ਉਹਨਾਂ ਦੇ ਨਾਲ ਪੁੱਡਾ ਦੇ ਸੇਵਾਮੁਕਤ ਕਰਮਚਾਰੀ ਵੀਰ ਚਾਂਦ ਵਿਜ, ਜਲਇੰਦਰ ਸਿੰਘ, ਦੇਵਾ, ਅਸ਼ੋਕ ਕੌਸ਼ਲ, ਸੋਹਣ ਲਾਲ, ਹਰਬੰਸ ਲਾਲ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending