Punjab
ਕਿਤਾਬਾਂ ਦੀ ਦੁਕਾਨ ਤੇ ਅੱਗ ਲੱਗਣ ਕਾਰਨ ਹੋਇਆ ਭਾਰੀ ਨੁਕਸਾਨ
ਫਿਰੋਜ਼ਪੁਰ, 30 ਸਤੰਬਰ (ਸ.ਬ.) ਵਿਧਾਨ ਸਭਾ ਹਲਕਾ ਜ਼ੀਰਾ ਦੇ ਸ਼ਹਿਰ ਵਿੱਚ ਬਾਬਾ ਮੋਜਦੀਨ ਵਾਲਾ ਰੋਡ ਤੇ ਇੱਕ ਕਿਤਾਬਾਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਮਾਲਕ ਦਾ ਕਾਫੀ ਨੁਕਸਾਨ ਹੋਇਆ। ਸ਼ੁਰੂਆਤੀ ਜਾਂਚ ਵਿੱਚ ਭਿਆਨਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪਰ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਜਿਸ ਦੁਕਾਨ ਵਿੱਚ ਅੱਗ ਲੱਗੀ ਹੈ ਉੱਥੇ ਕਿਤਾਬਾਂ ਦੇ ਨਾਲ ਨਾਲ ਪਟਾਕੇ ਵੀ ਰੱਖੇ ਹੋਏ ਸੀ।
ਜ਼ਿਕਰਯੋਗ ਹੈ ਕਿ ਇਸ ਦੁਕਾਨਦਾਰ ਵੱਲੋਂ ਪਟਾਕਿਆਂ ਦਾ ਕੰਮ ਵੀ ਕੀਤਾ ਜਾ ਰਿਹਾ ਸੀ। ਜਿਸ ਕਾਰਨ ਦੁਕਾਨ ਅੰਦਰ ਪਟਾਖੇ ਕਿਤਾਬਾਂ ਕਾਪੀਆਂ ਹੋਣ ਕਾਰਨ ਜਿਸ ਸਮੇਂ ਸ਼ਾਰਟ ਸਰਕਟ ਹੋਇਆ ਅਤੇ ਅੱਗ ਦਾ ਭਾਂਬੜ ਮਚ ਗਿਆ। ਇਹ ਮਾਮਲਾ ਤੜਕਸਾਰ ਸਵੇਰੇ 7 ਵਜੇ ਦਾ ਦੱਸਿਆ ਜਾ ਰਿਹਾ ਹੈ।
ਮਾਮਲੇ ਸਬੰਧੀ ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਿ ਪਹਿਲਾਂ ਵੀ ਇਸ ਰੋਡ ਤੇ ਸ਼ਾਰਟ ਸਰਕਟ ਦੇ ਕਾਰਨ ਭਿਆਨਕ ਅੱਗ ਲੱਗੀ ਹੈ ਜਿਸ ਕਾਰਨ ਭਾਰੀ ਨੁਕਸਾਨ ਹੋਇਆ ਸੀ ਅਤੇ ਫਿਰ ਛਿੰਦਾ ਬੁੱਕ ਸਟੋਰ ਤੇ ਸ਼ਾਰਟ ਸਰਕਟ ਦੇ ਨਾਲ ਲੱਗ ਲੱਗ ਗਈ ਜਿਸ ਕਾਰਨ ਦੁਕਾਨ ਵਿੱਚ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ ਅਤੇ ਦੁਕਾਨਦਾਰ ਦਾ ਭਾਰੀ ਨੁਕਸਾਨ ਹੋਇਆ। ਫਿਲਹਾਲ ਮੌਕੇ ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਪਹੁੰਚੇ ਜਿਨ੍ਹਾਂ ਨੇ ਅੱਗ ਤੇ ਕਾਬੂ ਪਾਇਆ।
ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹਾਲਾਂਕਿ ਮਾਲੀ ਨੁਕਸਾਨ ਕਾਫੀ ਹੋਇਆ ਹੈ।
ਇਸ ਮੌਕੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਕਿ ਸਰਕਾਰ ਵੱਲੋਂ ਪੀੜਤ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਸ਼ਾਰਟ ਸਰਕਟ ਹੈ ਅਤੇ ਬਿਜਲੀ ਬੋਰਡ ਨੂੰ ਇਸ ਦੀ ਭਰਭਾਈ ਕਰਨੀ ਚਾਹੀਦੀ ਹੈ।
Punjab
2029 ਦੇ ਅੰਤ ਤੱਕ ਪੰਜਾਬ ਨੂੰ ਚਿੱਟਾ ਮੁਕਤ ਕਰ ਦੇਵੇਗੀ ਭਾਜਪਾ : ਅਮਿਤ ਸ਼ਾਹ
ਪਰਾਗਪੁਰ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਆਖਰੀ ਪੜ੍ਹਾਅ ਦੀ ਮਹਾਰੈਲੀ ਵਿੱਚ ਕੀਤੀ ਸ਼ਮੂਲੀਅਤ
ਜਲੰਧਰ, 30 ਸਤੰਬਰ (ਸ.ਬ.) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਵਿੱਚ ਸਿਰਫ ਨਸ਼ੇ ਦੇ ਮੁੱਦੇ ਤੇ ਹੀ ਚੋਣ ਲੜੇਗੀ ਅਤੇ 2029 ਦੇ ਅੰਤ ਤੱਕ ਪੰਜਾਬ ਨੂੰ ਚਿੱਟਾ ਮੁਕਤ ਕਰ ਦਿੱਤਾ ਜਾਵੇਗਾ। ਜਲੰਧਰ ਨੇੜੇ ਪਰਾਗਪੁਰ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਆਖਰੀ ਪੜ੍ਹਾਅ ਦੀ ਮਹਾਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚਿੱਟੇ ਦੇ ਕਾਰੋਬਾਰ ਨੂੰ ਸ਼ਰੇਆਮ ਚੱਲਣ ਦਿੱਤਾ। ਅੱਜ ਪੰਜਾਬ ਚਿੱਟੇ ਦੇ ਰੰਗ ਰੰਗਿਆ ਗਿਆ ਹੈ ਪਰ ਹੁਣ ਸਮਾਂ ਆ ਗਿਆ ਹੈ ਪੰਜਾਬ ਨੂੰ ਚਿੱਟਾ ਮੁਕਤ ਕੀਤਾ ਜਾਵੇ। ਉਹਨਾਂ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਅਤੇ ਮਾਵਾਂ ਨੂੰ ਕਹਿਣ ਆਏ ਹਨ ਕਿ 31 ਦਸੰਬਰ 2029 ਤੋਂ ਬਾਅਦ ਤੁਹਾਡੇ ਬੱਚਿਆਂ ਨੂੰ ਚਿੱਟਾ ਉਪਲੱਬਧ ਕਰਵਾਉਣ ਵਾਲਾ ਕੋਈ ਨਹੀਂ ਬਚੇਗਾ।
ਇਸਤੋਂ ਪਹਿਲਾਂ ਗੁਰੂਆਂ ਦੀ ਧਰਤੀ ਨੂੰ ਪ੍ਰਣਾਮ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਸਾਡੇ ਪੰਜਾਬ ਨੇ ਦਿੱਤੀਆਂ ਹਨ। ਸਾਡੇ ਸੂਰਬੀਰਾਂ ਨੇ ਹਮੇਸ਼ਾ ਦੇਸ਼ ਦੀ ਸੁਰੱਖਿਆ ਕੀਤੀ ਹੈ। ਅਸੀਂ ਜੋ ਕਿਹਾ ਕਿ ਉਹ ਕਰਕੇ ਵਿਖਾਇਆ ਹੈ, ਕਮਸ਼ੀਰ ਨੂੰ ਅੱਤਵਾਦ ਤੋਂ ਮੁਕਤ ਕੀਤਾ ਹੈ। ਅਸੀਂ ਅੱਤਵਾਦ, ਨਕਸਲਵਾਦ ਦਾ ਖ਼ਾਤਮਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਿਰਫ਼ ਭਾਜਪਾ ਹੀ ਹੈ ਜੋ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰ ਸਕਦੀ ਹੈ। ਨਸ਼ੇ ਨੂੰ ਖ਼ਤਮ ਕਰਨਾ ਸਾਡੀ ਤਰਜੀਹ ਰਹੇਗੀ। ਉਹਨਾਂ ਕਿਹਾ ਕਿ ਉਹ ਇੱਥੇ ਕਰਨ ਨਹੀਂ ਆਏ ਹਨ ਬਲਕਿ ਲੋਕਾਂ ਨੂੰ ਅਪੀਲ ਕਰਨ ਆਏ ਹਨ ਕਿ ਤੁਸੀਂ ਭਾਜਪਾ ਦਾ ਸਮਰਥਨ ਕਰੋ, ਅਸੀਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਮੁਕਤ ਕਰਾਂਗੇ। ਉਹਨਾਂ ਕਿਹਾ ਕਿ ਉਹ ਪੀੜਤ ਪਰਿਵਾਰਾਂ ਨੂੰ ਮਿਲਣ ਆਏ ਹਨ। ਭਾਜਪਾ ਦੀ ਸਰਕਾਰ ਆਉਣ ਤੇ ਨੌਜਾਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ। ਪੰਜਾਬ ਦੇ ਪਿੰਡ-ਪਿੰਡ ਵਿੱਚ ਨਸ਼ਾ ਪੂਰੀ ਤਰ੍ਹਾਂ ਨਾਲ ਖ਼ਤਮ ਹੋਵੇਗਾ।
ਐਮ. ਐਸ. ਪੀ. ਮੁੱਦੇ ਤੇ ਬੋਲਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਐਮ. ਐਸ. ਪੀ. ਵਾਲਾ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀਆਂ ਪਰੇਸ਼ਾਨੀਆਂ ਦਾ ਹੱਲ ਕੀਤਾ ਜਾਵੇਗਾ। ਹਰਿਆਣਾ ਵਿੱਚ ਕਿਸਾਨਾਂ ਨੂੰ ਐਮ. ਐਸ. ਪੀ. ਦਿੱਤੀ ਜਾ ਰਹੀ। ਪੰਜਾਬ ਦੀ ਵਿੱਤੀ ਹਾਲਤ ਨੂੰ ਠੀਕ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਹੈਲੀਕਾਪਟਰ ਰਾਹੀਂ ਸਿੱਧੇ ਜਲੰਧਰ ਸਥਿਤ ਇਤਿਹਾਸਕ ਸ਼੍ਰੀ ਦੇਵੀ ਤਲਾਬ ਮੰਦਿਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਰੈਲੀ ਲਈ ਰਵਾਨਾ ਹੋਏ। ਅੱਜ ਸਵੇਰੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਸਮੇਤ ਦੇਵੀ ਤਲਾਬ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਖ਼ਾਲਿਸਤਾਨੀ ਧਮਕੀ ਤੋਂ ਬਾਅਦ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲੀਸ ਵੱਲੋਂ ਮੰਦਿਰ ਪਰਿਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
Mohali
ਜ਼ਿਲ੍ਹੇ ਵਿੱਚ 18 ਖਰੀਦ ਕੇਂਦਰਾਂ ਰਾਹੀਂ 2,06,148 ਮੀਟ੍ਰਿਕ ਟਨ ਝੋਨਾ ਖਰੀਦਣ ਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਝੋਨੇ ਦੀ ਸਰਕਾਰੀ ਖਰੀਦ ਲਈ ਮੰਡੀਆਂ ਦੀ ਅਲਾਟਮੈਂਟ ਤੇ ਰਾਈਸ ਮਿੱਲਾਂ ਨਾਲ ਲਿੰਕੇਜ ਦੀ ਪ੍ਰਕਿਰਿਆ ਮੁਕੰਮਲ
ਐਸ ਏ ਐਸ ਨਗਰ, 30 ਸਤੰਬਰ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਹੈ ਕਿ ਸਾਉਣੀ ਸੀਜ਼ਨ 2026-27 ਦੌਰਾਨ ਝੋਨੇ ਦੀ ਸਰਕਾਰੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ 18 ਖਰੀਦ ਕੇਂਦਰਾਂ ਰਾਹੀਂ ਲਗਭਗ 2,06,148 ਮੀਟ੍ਰਿਕ ਟਨ ਝੋਨੇ ਦੀ ਖਰੀਦ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਰਾਈਸ ਮਿੱਲਾਂ ਦੀ ਅਲਾਟਮੈਂਟ ਅਤੇ ਖਰੀਦ ਕੇਂਦਰਾਂ ਨਾਲ ਲਿੰਕੇਜ ਦੀ ਪ੍ਰਕਿਰਿਆ ਵੀ ਨਿਯਮਾਂ ਅਨੁਸਾਰ ਜਾਰੀ ਹੈ।
ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਸਰਕਾਰੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਿਆ ਹੋਇਆ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨਾਲ ਤਾਲਮੇਲ ਕਰਕੇ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 33 ਰਾਈਸ ਮਿੱਲਾਂ ਦੀ ਅਲਾਟਮੈਂਟ ਹੋ ਚੁੱਕੀ ਹੈ, ਜਦਕਿ ਬਾਕੀ ਰਾਈਸ ਮਿੱਲਾਂ ਦੀ ਅਲਾਟਮੈਂਟ ਅਤੇ ਲਿੰਕੇਜ ਦੀ ਪ੍ਰਕਿਰਿਆ ਵੀ ਨਿਰਧਾਰਤ ਨਿਯਮਾਂ ਅਨੁਸਾਰ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਸਾਰੀਆਂ ਸਬੰਧਤ ਮੰਡੀਆਂ ਵਿੱਚ ਲੋੜੀਂਦਾ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਖਰੀਦ, ਲਿਫ਼ਟਿੰਗ ਅਤੇ ਸਟੋਰੇਜ ਨਾਲ ਸਬੰਧਤ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਅਤੇ ਸੁਚਾਰੂ ਖਰੀਦ ਸਹੂਲਤ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਦਾ ਨਿਪਟਾਰਾ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨਾਲ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ।
Chandigarh
6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਐਸ ਆਈ ਟੀ ਵਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤਲਬ
ਬਿਕਰਮ ਸਿੰਘ ਮਹੀਠੀਆ ਅਤੇ ਜਗਦੀਸ਼ ਭੋਲਾ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ
ਚੰਡੀਗੜ੍ਹ, 30 ਸਤੰਬਰ (ਸ.ਬ.) 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਐਸ. ਆਈ. ਟੀ. ਵੱਲੋਂ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਤਲਬ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਾਂਚ ਟੀਮ ਵੱਲੋਂ ਪਹਿਲੀ ਵਾਰ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਮਜੀਠੀਆ ਦਾ ਨਾਂ ਸਭ ਤੋਂ ਪਹਿਲਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਵਿੱਚ ਉਭਰਿਆ ਸੀ। ਇਸ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਂਚ ਦੌਰਾਨ ਇਸ ਮਨੀ ਲਾਂਡਰਿੰਗ ਅਤੇ ਡਰੱਗ ਰੈਕੇਟ ਦੇ ਨੈਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਸੀ। ਇਸ ਮਾਮਲੇ ਵਿੱਚ ਭੋਲਾ ਨੇ 2014 ਵਿੱਚ ਮਜੀਠੀਆ ਦਾ ਨਾਂ ਲਿਆ ਸੀ।
ਪੰਜਾਬ ਪੁਲੀਸ ਨੇ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੀ ਸਿਫ਼ਾਰਸ਼ ਦੇ ਆਧਾਰ ਤੇ ਦਸੰਬਰ 2021 ਵਿੱਚ ਮਜੀਠੀਆ ਵਿਰੁੱਧ ਐਨ. ਡੀ. ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾਗਿਆ ਸੀ।
-
National2 months ago
ਨਾਸਿਕ ਅਤੇ ਚੰਬਾ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਅਫ਼ਗਾਨਿਸਤਾਨ ਵਿੱਚ ਵੀ ਆਇਆ ਭੂਚਾਲ
-
Punjab2 months agoਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਦੌਰਾਨ ਨੌਜਵਾਨ ਦੀ ਮੌਤ, ਛੋਟਾ ਭਰਾ ਗੰਭੀਰ ਜ਼ਖ਼ਮੀ
-
Mohali1 month ago
ਮਨਿਸਟੀਰੀਅਲ ਕਾਮਿਆਂ ਦੀ ਦੋ ਰੋਜ਼ਾ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ
-
International3 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National1 month agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
National2 months agoਬੇਕਾਬੂ ਹੋ ਕੇ ਖੇਤ ਵਿੱਚ ਪਲਟੀ ਟਰੈਕਟਰ-ਟਰਾਲੀ, 3 ਵਿਅਕਤੀਆਂ ਦੀ ਮੌਤ, 2 ਗੰਭੀਰ ਜ਼ਖ਼ਮੀ
-
National2 months agoਫਰਨੀਚਰ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ 1 ਵਿਅਕਤੀ ਦੀ ਮੌਤ, 1 ਗੰਭੀਰ
-
National2 months agoਇਮਾਰਤ ਦੀ 11ਵੀਂ ਮੰਜਲ ਤੇ ਅੱਗ ਲੱਗਣ ਕਾਰਨ 2 ਵਿਅਕਤੀਆਂ ਦੀ ਮੌਤ, 4 ਜ਼ਖ਼ਮੀ
