Connect with us

Chandigarh

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਐਸ ਆਈ ਟੀ ਵਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤਲਬ

Published

on

ਬਿਕਰਮ ਸਿੰਘ ਮਹੀਠੀਆ ਅਤੇ ਜਗਦੀਸ਼ ਭੋਲਾ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ

ਚੰਡੀਗੜ੍ਹ, 30 ਸਤੰਬਰ (ਸ.ਬ.) 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਐਸ. ਆਈ. ਟੀ. ਵੱਲੋਂ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਤਲਬ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਾਂਚ ਟੀਮ ਵੱਲੋਂ ਪਹਿਲੀ ਵਾਰ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਮਜੀਠੀਆ ਦਾ ਨਾਂ ਸਭ ਤੋਂ ਪਹਿਲਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਵਿੱਚ ਉਭਰਿਆ ਸੀ। ਇਸ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਂਚ ਦੌਰਾਨ ਇਸ ਮਨੀ ਲਾਂਡਰਿੰਗ ਅਤੇ ਡਰੱਗ ਰੈਕੇਟ ਦੇ ਨੈਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਸੀ। ਇਸ ਮਾਮਲੇ ਵਿੱਚ ਭੋਲਾ ਨੇ 2014 ਵਿੱਚ ਮਜੀਠੀਆ ਦਾ ਨਾਂ ਲਿਆ ਸੀ।

ਪੰਜਾਬ ਪੁਲੀਸ ਨੇ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੀ ਸਿਫ਼ਾਰਸ਼ ਦੇ ਆਧਾਰ ਤੇ ਦਸੰਬਰ 2021 ਵਿੱਚ ਮਜੀਠੀਆ ਵਿਰੁੱਧ ਐਨ. ਡੀ. ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾਗਿਆ ਸੀ।

Continue Reading

Chandigarh

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

Published

on

By

ਚੰਡੀਗੜ੍ਹ, 29 ਸਤੰਬਰ (ਸ.ਬ.) ਪੰਜਾਬ ਦੀਆਂ ਆਂਗਣਵਾੜੀ ਵਰਕਰ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜ ਕੇ ਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ਤੇ ਇੱਕ ਨੈਟਵਰਕ ਤਿਆਰ ਕਰ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ‘ਨਸ਼ਾ ਮੁਕਤੀ ਮਿੱਤਰ’ ਵਜੋਂ ਸੇਵਾਵਾਂ ਨਿਭਾਅ ਰਹੀਆਂ 20 ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।

ਬੁਲਾਰੇ ਨੇ ਕਿਹਾ ਕਿ ਪਰਿਵਾਰਾਂ ਅਤੇ ਬੱਚਿਆਂ ਦੇ ਨਾਲ ਨਿਯਮਿਤ ਸੰਪਰਕ ਵਿੱਚ ਰਹਿਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਭਾਈਚਾਰਕ ਪੱਧਰ ਤੇ ਜਾਗਰੂਕਤਾ ਦੂਤ ਵਜੋਂ ਭੂਮਿਕਾ ਦਿੱਤੀ ਜਾ ਰਹੀ ਹੈ। ਉਹ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਜਾਗਰੂਕ ਕਰਨ, ਸਮੇਂ ਸਿਰ ਦਖ਼ਲ ਲਈ ਪ੍ਰੇਰਿਤ ਕਰਨ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਸੇਵਾਵਾਂ ਨਾਲ ਜੋੜਨ ਵਿੱਚ ਮਦਦ ਕਰਨਗੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਸਿਹਤਮੰਦ ਵਿਕਲਪ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਰੀਬ 3,000 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਜਨਵਰੀ ਵਿੱਚ 500 ਪਿੰਡ ਜਿੰਮਾਂ ਦਾ ਉਦਘਾਟਨ ਕੀਤਾ ਸੀ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਬਠਿੰਡਾ ਤੋਂ ਸ਼ੁਰੂ ਹੋਏ ਸਾਲਾਨਾ ਖੇਡ ਮਹੋਤਸਵ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਰਾਹੀਂ ਵੀ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Continue Reading

Chandigarh

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਰਿਪੋਰਟ ਤਲਬ

Published

on

By

ਚੰਡੀਗੜ੍ਹ, 28 ਸਤੰਬਰ (ਸ.ਬ.) ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਹਾਲ ਹੀ ਵਿੱਚ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਘਟਨਾਵਾਂ ਦੇ ਸੰਦਰਭ ਵਿੱਚ ਰਿਪੋਰਟ ਤਲਬ ਕੀਤੀ ਹੈ। ਮਹਿਲਾ ਕਮਿਸ਼ਨ ਨੇ ਇਨ੍ਹਾਂ ਦੋਵੇਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਵਾਪਰੇ ਮਾਮਲਿਆਂ ਦਾ ਸੂ ਮੋਟੋ ਨੋਟਿਸ ਲਿਆ ਹੈ ਅਤੇ ਇਸ ਬਾਬਤ ਵਿਸਥਾਰਤ ਰਿਪੋਰਟ ਮੰਗੀ ਗਈ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵੇਂ ਯੂਨੀਵਰਸਿਟੀਆਂ ਵਿੱਚ ਉੱਪਰੋਥਲੀ ਵਾਪਰੀਆਂ ਘਟਨਾਵਾਂ ਕਾਰਨ ਸੂਬਾ ਸਰਕਾਰ ਦੀ ਕਿਰਕਿਰੀ ਹੋਈ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਵਿਗਾੜ ਨੂੰ ਲੈ ਕੇ ‘ਆਪ’ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਗਿਆ ਹੈ ਅਤੇ ਸਰਕਾਰ ਤੇ ਸਵਾਲ ਚੁੱਕੇ ਗਏ ਹਨ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਦੇ ਮਾਮਲੇ ਤੇ ਦੋਵੇਂ ਯੂਨੀਵਰਸਿਟੀਆਂ ਦੇ ਕੈਂਪਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ, ਵਾਪਰੀਆਂ ਘਟਨਾਵਾਂ ਬਾਰੇ ਸਪਸ਼ਟੀਕਰਨ ਅਤੇ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਪੁਲੀਸ ਕੇਸਾਂ ਦੇ ਸਬੰਧ ਵਿੱਚ ਵੇਰਵੇ ਤਲਬ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਅਹਿਮ ਹੈ ਅਤੇ ਕਮਿਸ਼ਨ ਲਈ ਵਿਦਿਆਰਥੀਆਂ ਦੀ ਸੁਰੱਖਿਆ ਤਰਜੀਹ ਹੈ। ਮਹਿਲਾ ਕਮਿਸ਼ਨ ਨੇ ਵਿਦਿਆਰਥਣਾਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਹੈ।

Continue Reading

Chandigarh

ਭਾਰਤੀ ਮਹਿਲਾ ਅਤੇ ਪੁਰਸ਼ ਕਬੱਡੀ ਟੀਮਾਂ ਨੇ ਜਿੱਤੇ ਸੋਨ ਤਗ਼ਮੇ

Published

on

By

ਚੰਡੀਗੜ੍ਹ, 26 ਸਤੰਬਰ (ਸ.ਬ.), ਭਾਰਤੀ ਮਹਿਲਾ ਕਬੱਡੀ ਟੀਮ ਨੇ ਏਸ਼ਿਆਈ ਖੇਡਾਂ ਵਿੱਚ ਇਰਾਨ ਨੂੰ 37-34 ਨਾਲ ਹਰਾ ਕੇ ਸੋਨ ਤਗ਼ਮਾ ਜਿੱਤ ਲਿਆ। ਭਾਰਤੀ ਟੀਮ ਨੇ ਫਾਈਨਲ ਵਿੱਚ ਸ਼ਾਨਦਾਰ ਖੇਡ ਦਿਖਾਉਂਦਿਆਂ ਸਖ਼ਤ ਮੁਕਾਬਲੇ ਵਿੱਚ ਇਰਾਨ ਨੂੰ ਮਾਤ ਦਿੱਤੀ ਅਤੇ ਖ਼ਿਤਾਬ ਆਪਣੇ ਨਾਂ ਕੀਤਾ। ਇਹ ਮੁਕਾਬਲਾ ਆਇਚੀ-ਨਾਗੋਆ ਵਿੱਚ ਹੋਇਆ।

ਭਾਰਤੀ ਟੀਮ ਲਈ ਇਹ ਜਿੱਤ ਇਸ ਲਈ ਵੀ ਮਹੱਤਵਪੂਰਨ ਰਹੀ ਕਿਉਂਕਿ ਉਸ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣਾ ਜੇਤੂ ਸਫ਼ਰ ਜਾਰੀ ਰੱਖਿਆ। ਭਾਰਤ ਨੇ ਗਰੁੱਪ ਗੇੜ ਵਿੱਚ ਬੰਗਲਾਦੇਸ਼, ਇਰਾਨ ਅਤੇ ਜਾਪਾਨ ਨੂੰ ਹਰਾਇਆ ਸੀ। ਇਸ ਤੋਂ ਬਾਅਦ ਸੈਮੀਫਾਈਨਲ ਵਿੱਚ ਨੇਪਾਲ ਨੂੰ 48-24 ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ ਸੀ।

ਫਾਈਨਲ ਵਿੱਚ ਭਾਰਤ ਅਤੇ ਇਰਾਨ ਵਿਚਾਲੇ ਸ਼ੁਰੂ ਤੋਂ ਹੀ ਸਖ਼ਤ ਟੱਕਰ ਦੇਖਣ ਨੂੰ ਮਿਲੀ। ਦੋਵਾਂ ਟੀਮਾਂ ਨੇ ਲਗਾਤਾਰ ਅੰਕ ਹਾਸਲ ਕੀਤੇ ਅਤੇ ਮੁਕਾਬਲਾ ਆਖ਼ਰ ਤੱਕ ਰੋਮਾਂਚਕ ਬਣਿਆ ਰਿਹਾ। ਭਾਰਤੀ ਖਿਡਾਰਨਾਂ ਨੇ ਦਬਾਅ ਦੇ ਬਾਵਜੂਦ ਆਪਣੀ ਖੇਡ ਵਿੱਚ ਇਕਾਗਰਤਾ ਬਣਾਈ ਰੱਖੀ ਅਤੇ ਆਖ਼ਰ ਵਿੱਚ 37-34 ਨਾਲ ਜਿੱਤ ਦਰਜ ਕਰ ਲਈ।

ਇਸਤੋਂ ਪਹਿਲਾਂ ਸੈਮੀਫਾਈਨਲ ਵਿੱਚ ਭਾਰਤ ਨੇ ਨੇਪਾਲ ਨੂੰ 48-24 ਨਾਲ ਹਰਾਇਆ ਸੀ। ਉਸ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਪਹਿਲੇ ਅੱਧ ਵਿੱਚ ਹੀ 31-17 ਦੀ ਵੱਡੀ ਲੀਡ ਬਣਾ ਲਈ ਸੀ। ਭਾਰਤ ਨੇ ਇਸ ਦੌਰਾਨ ਚਾਰ ਆਲ-ਆਊਟ ਅਤੇ ਚਾਰ ਬੋਨਸ ਅੰਕ ਹਾਸਲ ਕੀਤੇ ਸਨ। ਦੂਜੇ ਅੱਧ ਵਿੱਚ ਵੀ ਭਾਰਤੀ ਟੀਮ ਨੇ ਆਪਣਾ ਦਬਦਬਾ ਕਾਇਮ ਰੱਖਿਆ ਅਤੇ 48-24 ਨਾਲ ਜਿੱਤ ਦਰਜ ਕਰਕੇ ਫਾਈਨਲ ਵਿੱਚ ਦਾਖ਼ਲਾ ਲਿਆ।

ਮਹਿਲਾ ਕਬੱਡੀ ਨੂੰ 2010 ਵਿੱਚ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਸੀ ਅਤੇ ਭਾਰਤ ਨੇ ਇਸ ਤੋਂ ਬਾਅਦ ਹਰ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ ਹੈ। 2026 ਦੀਆਂ ਏਸ਼ਿਆਈ ਖੇਡਾਂ ਵਿੱਚ ਵੀ ਭਾਰਤੀ ਟੀਮ ਨੇ ਆਪਣਾ ਖ਼ਿਤਾਬ ਕਾਇਮ ਰੱਖਿਆ ਹੈ।

ਇਸ ਦੌਰਾਨ ਭਾਰਤ ਦੀ ਪੁਰਸ਼ ਟੀਮ ਨੇ ਏਸ਼ਿਆਈ ਖੇਡਾਂ 2026 ਵਿੱਚ ਫਾਈਨਲ ਮੈਚ ਦੌਰਾਨ ਇਰਾਨ ਨੂੰ 40-34 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ ਹੈ। ਇਸ ਜਿੱਤ ਨਾਲ ਭਾਰਤੀ ਪੁਰਸ਼ ਕਬੱਡੀ ਟੀਮ ਨੇ ਏਸ਼ਿਆਈ ਖੇਡਾਂ ਵਿੱਚ ਆਪਣਾ ਨੌਵਾਂ ਸੋਨ ਤਗਮਾ ਜਿੱਤਿਆ ਹੈ। ਭਾਰਤ ਨੇ 2018 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਨੂੰ ਛੱਡ ਕੇ ਹਰ ਵਾਰ ਪੁਰਸ਼ ਕਬੱਡੀ ਵਿੱਚ ਸੋਨ ਤਗਮਾ ਜਿੱਤਿਆ ਹੈ। 2018 ਵਿੱਚ ਇਰਾਨ ਨੇ ਖ਼ਿਤਾਬ ਜਿੱਤਿਆ ਸੀ, ਜਦੋਂਕਿ ਭਾਰਤ ਨੂੰ ਕਾਂਸੀ ਤਗਮੇ ਨਾਲ ਸਬਰ ਕਰਨਾ ਪਿਆ ਸੀ।

Continue Reading

Latest News

Trending