Connect with us

International

ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

ਕਾਬੁਲ, 1 ਅਕਤੂਬਰ (ਸ.ਬ.) ਪਾਕਿਸਤਾਨੀ ਫੌਜ ਨੇ ਇਕ ਵਾਰ ਫਿਰ ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ਵਿੱਚ ਏਅਰਸਟ੍ਰਾਈਕ ਕੀਤੀ ਹੈ। ਅਫਗਾਨ ਮੀਡੀਆ ਦੇ ਅਨੁਸਾਰ ਦੋਵੇਂ ਇਲਾਕਿਆਂ ਵਿਚ ਨਾਗਰਿਕਾਂ ਘਰਾਂ ਨੂੰ ਨਿਸ਼ਾਨਾ ਬਣਾ ਕੇ ਬੰਬਾਰੀ ਕੀਤੀ ਗਈ। ਇਸ ਬੰਬਾਰੀ ਵਿਚ ਔਰਤਾਂ ਅਤੇ ਬੱਚਿਆਂ ਸਮੇਤ ਕੁੱਲ 9 ਵਿਅਕਤੀਆਂ ਦੀ ਮੌਤ ਹੋਈ ਹੈ ਜਦਕਿ 11 ਹੋਰ ਜ਼ਖਮੀ ਹੋਏ ਹਨ। ਹਮਲੇ ਵਿਚ 3 ਘਰਾਂ ਦੇ ਤਬਾਹ ਹੋਣ ਦੀ ਵੀ ਗੱਲ ਕਹੀ ਗਈ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਕੁਨਾਰ ਸੂਬੇ ਦੇ ਸ਼ੈਲਟਨ ਜ਼ਿਲ੍ਹੇ ਦੀ ਚੋਗਾਮ ਘਾਟੀ ਵਿੱਚ ਅੱਜ ਸਵੇਰੇ 3 ਵਜੇ ਦੇ ਕਰੀਬ ਇੱਕ ਨਾਗਰਿਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਨਾਲ ਹੀ ਹੇਲਮੰਦ ਦੇ ਗਰਮਸਿਰ ਜ਼ਿਲ੍ਹੇ ਦੇ ਸਫਰ ਇਲਾਕੇ ਵਿਚ ਵੀ ਨਾਗਰਿਕਾਂ ਘਰਾਂ ਤੇ ਹਵਾਈ ਹਮਲਾ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪਾਕਿਸਤਾਨ ਦੀ ਮਿਲਟਰੀ ਸਰਕਾਰ ਨੇ ਤੜਕਸਾਰ ਸ਼ੇਲਟਨ ਜ਼ਿਲ੍ਹੇ ਦੀ ਚੋਗਾਮ ਘਾਟੀ ਵਿਚ ਇਕ ਨਾਗਰਿਕ ਦੇ ਘਰ ਤੇ ਬੰਬਾਰੀ ਕੀਤੀ। ਰਿਪੋਰਟ ਵਿਚ ਸਥਾਨਕ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਇਸ ਹਮਲੇ ਵਿੱਚ ਪੰਜ ਲੋਕ ਮਾਰੇ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਜ਼ਿਆਦਾਤਰ ਬੱਚੇ ਦੱਸੇ ਜਾ ਰਹੇ ਹਨ। ਜ਼ਖਮੀਆਂ ਵਿੱਚ ਦੋ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ।

ਹੇਲਮੰਦ ਸੂਬੇ ਦੇ ਸੂਚਨਾ ਅਤੇ ਸੱਭਿਆਚਾਰ ਦੇ ਮੁਖੀ ਮੌਲਵੀ ਸ਼ੇਰ ਮੁਹੰਮਦ ਵਾਹਦਤ ਨੇ ਰਾਇਟਰਜ਼ ਨੂੰ ਦੱਸਿਆ ਕਿ ਸ਼ੁਰੂਆਤੀ ਅੰਕੜੇ ਦੱਸਦੇ ਹਨ ਕਿ ਹਮਲੇ ਵਿੱਚ ਚਾਰ ਲੋਕ ਮਾਰੇ ਗਏ ਅਤੇ ਛੇ ਹੋਰ ਜ਼ਖਮੀ ਹੋਏ। ਉਨ੍ਹਾਂ ਅੱਗੇ ਕਿਹਾ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਵਿੱਚੋਂ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਇਸ ਹਮਲੇ ਮਗਰੋਂ ਸਥਾਨਕ ਪੱਧਰ ਤੇ ਪਾਕਿਸਤਾਨ ਖ਼ਿਲਾਫ਼ ਨਾਰਾਜ਼ਗੀ ਵੀ ਸਾਹਮਣੇ ਆਈ ਹੈ। ਅਫਗਾਨਿਸਤਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਹਮਲਾਵਰ ਕਾਰਵਾਈ ਅਤੇ ਅਪਰਾਧ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਪ੍ਰਵਾਨਿਤ ਅੰਤਰਰਾਸ਼ਟਰੀ ਸਿਧਾਂਤਾ ਦੀ ਉਲੰਘਣਾ ਹੈ। ਇਨ੍ਹਾਂ ਹਮਲਿਆਂ ਮਗਰੋਂ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਣ ਦਾ ਖਦਸ਼ਾ ਹੈ।

Continue Reading

International

ਥਾਈਲੈਂਡ ਵਿੱਚ 4 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਜਿਊਂਦਾ ਸੜੇ 11 ਵਿਅਕਤੀ, ਕਈ ਜ਼ਖਮੀ

Published

on

By

ਬੈਕਾਂਕ, 16 ਨਵੰਬਰ (ਸ.ਬ.) ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਅੱਜ ਸਵੇਰੇ ਤੜਕੇ ਇੱਕ ਚਾਰ ਮੰਜ਼ਿਲਾ ਵਪਾਰਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਠੋਸ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

ਪੁਲੀਸ ਨੇ ਦੱਸਿਆ ਕਿ ਅੱਗ ਅੱਜ ਸਵੇਰੇ ਲੱਗੀ। ਫੁਕੇਟ ਦੇ ਪਾਟੋਂਗ ਖੇਤਰ ਦੇ ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇੱਕ ਵਪਾਰਕ ਇਮਾਰਤ ਵਿੱਚ ਸਵੇਰੇ 3:30 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਫਾਇਰਫਾਈਟਰ ਤੁਰੰਤ ਮੌਕੇ ਤੇ ਪਹੁੰਚੇ। ਅਧਿਕਾਰੀ ਨੇ ਕਿਹਾ ਕਿ ਅੱਗ ਤੇ ਕਾਬੂ ਪਾਉਣ ਲਈ ਫਾਇਰਫਾਈਟਰਾਂ ਨੂੰ ਦੋ ਘੰਟੇ ਲੱਗ ਗਏ।

ਜ਼ਿਕਰਯੋਗ ਹੈ ਕਿ ਅੱਗ ਇੱਕ ਇਮਾਰਤ ਵਿੱਚ ਲੱਗੀ, ਜਿੱਥੇ ਵਾਹਨ ਕਿਰਾਏ ਤੇ ਲੈਣ ਦਾ ਕਾਰੋਬਾਰ ਸੀ ਅਤੇ ਬਾਅਦ ਵਿੱਚ ਨੇੜਲੀਆਂ ਕਈ ਹੋਰ ਇਮਾਰਤਾਂ ਵਿੱਚ ਫੈਲ ਗਈ। ਥਾਈ ਅਧਿਕਾਰੀਆਂ ਦੇ ਅਨੁਸਾਰ, ਅੱਗ ਸਵੇਰੇ 3:17 ਵਜੇ ਦੇ ਕਰੀਬ ਲੱਗੀ ਅਤੇ ਇਸ ਤੇ ਕਾਬੂ ਪਾਉਣ ਵਿੱਚ ਫਾਇਰਫਾਈਟਰਾਂ ਨੂੰ ਲਗਭਗ ਦੋ ਘੰਟੇ ਲੱਗੇ।

ਹੁਣ ਤੱਕ, ਇਮਾਰਤ ਦੇ ਅੰਦਰੋਂ 11 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮ੍ਰਿਤਕ ਥਾਈ ਅਤੇ ਮਿਆਂਮਾਰ ਦੇ ਨਾਗਰਿਕ ਦੱਸੇ ਜਾਂਦੇ ਹਨ। ਹਾਦਸੇ ਵਿੱਚ 16 ਲੋਕ ਜ਼ਖਮੀ ਹੋਏ ਹਨ। ਦਮ ਘੁੱਟਣ ਅਤੇ ਸ਼ੀਸ਼ੇ ਦੀਆਂ ਸੱਟਾਂ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਅੱਗ ਲੱਗਣ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ। ਥਾਈਲੈਂਡ ਵਿੱਚ ਪਹਿਲਾਂ ਵੀ ਕਈ ਵੱਡੀਆਂ ਅੱਗਾਂ ਲੱਗੀਆਂ ਹਨ।

Continue Reading

International

ਦਰਿਆ ਵਿੱਚ ਡਿੱਗੀ ਯਾਤਰੀ ਵੈਨ, 11 ਵਿਅਕਤੀਆਂ ਦੀ ਮੌਤ

Published

on

By

ਇਸਲਾਮਾਬਾਦ, 13 ਨਵੰਬਰ (ਸ.ਬ.) ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ ਖੇਤਰ ਵਿੱਚ ਇੱਕ ਯਾਤਰੀ ਵੈਨ ਦੇ ਦਰਿਆ ਵਿੱਚ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਹ ਹਾਦਸਾ ਬੀਤੀ ਸ਼ਾਮ ਵਾਪਰਿਆ, ਜਦੋਂ ਵੈਨ ਗਿਲਗਿਤ ਤੋਂ ਘਿਜ਼ਰ ਜ਼ਿਲ੍ਹੇ ਦੀ ਯਾਸੀਨ ਘਾਟੀ ਵੱਲ ਜਾ ਰਹੀ ਸੀ। ਪੁਲੀਸ ਨੇ ਦੱਸਿਆ ਕਿ ਮੋਰਕਾਹ ਪੁਲ ਨੇੜੇ ਡਰਾਈਵਰ ਦਾ ਵਾਹਨ ਤੇ ਕਾਬੂ ਨਹੀਂ ਰਿਹਾ, ਜਿਸ ਕਾਰਨ ਵੈਨ ਯਾਸੀਨ ਦਰਿਆ ਵਿੱਚ ਜਾ ਡਿੱਗੀ। ਬਚਾਅ ਟੀਮਾਂ ਨੇ 10 ਯਾਤਰੀਆਂ (ਜਿਨ੍ਹਾਂ ਵਿੱਚ ਦੋ ਔਰਤਾਂ ਸ਼ਾਮਲ ਸਨ) ਦੀਆਂ ਲਾਸ਼ਾਂ ਬਰਾਮਦ ਕੀਤੀਆਂ ਅਤੇ ਤਿੰਨ ਜ਼ਖਮੀ ਯਾਤਰੀਆਂ ਨੂੰ ਬਚਾਇਆ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਸੀ। ਉਨ੍ਹਾਂ ਨੂੰ ਇਲਾਜ ਲਈ ਗੁਪਿਸ ਸਿਵਲ ਹਸਪਤਾਲ ਲਿਜਾਇਆ ਗਿਆ। ਪੁਲੀਸ ਨੇ ਦੱਸਿਆ ਕਿ ਬਾਅਦ ਵਿੱਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਬੱਚੇ ਦੀ ਵੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 11 ਹੋ ਗਈ ਹੈ। ਮ੍ਰਿਤਕ ਅਤੇ ਜ਼ਖਮੀ ਪਾਕਿ-ਕਬਜ਼ੇ ਵਾਲੇ ਕਸ਼ਮੀਰ ਦੀ ਯਾਸੀਨ ਘਾਟੀ ਦੇ ਰਹਿਣ ਵਾਲੇ ਸਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਖੇਤਰ ਵਿੱਚ ਸੜਕ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ।

Continue Reading

International

ਯਾਤਰੀਆਂ ਨਾਲ ਭਰੀ ਇਲੈਕਟ੍ਰਿਕ ਵੈਨ 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ, 10 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਮਕਵਾਨਪੁਰ, 12 ਨਵੰਬਰ (ਸ.ਬ.) ਨੇਪਾਲ ਦੇ ਮਕਵਾਨਪੁਰ ਜ਼ਿਲ੍ਹੇ ਵਿੱਚ ਅੱਜ ਭੀਮਫੇਦੀ ਨਗਰਪਾਲਿਕਾ-6 ਵਿੱਚ ਚਿਸਾਪਾਨੀ ਗੜ੍ਹੀ ਨੇੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਇਲੈਕਟ੍ਰਿਕ ਵੈਨ ਕੰਟਰੋਲ ਗੁਆ ਬੈਠੀ ਅਤੇ ਸੜਕ ਤੋਂ ਲਗਭਗ 500 ਮੀਟਰ ਹੇਠਾਂ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ਹਨ। ਮੌਕੇ ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਮਧੇਸ਼ ਪ੍ਰਦੇਸ਼ ਵਾਲੀ ਇਲੈਕਟ੍ਰਿਕ ਵੈਨ ਕਾਠਮੰਡੂ ਤੋਂ ਸਰਲਾਹੀ ਜਾ ਰਹੀ ਸੀ। ਇਸ ਦੌਰਾਨ ਵਾਹਨ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਭੀਮਫੇਦੀ-ਕੁਲੇਖਾਨੀ-ਕਾਠਮੰਡੂ ਸੜਕ ਤੇ ਚਿਸਾਪਾਨੀ ਗੜ੍ਹੀ ਦੇ ਨੇੜੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਜ਼ਖਮੀਆਂ ਵਿੱਚ 33 ਸਾਲਾ ਮੁਕੇਸ਼ ਯਾਦਵ, ਪੰਜ ਸਾਲਾ ਸਕਸ਼ਮ ਕੁਮਾਰ ਯਾਦਵ ਅਤੇ ਤਿੰਨ ਸਾਲਾ ਸੁਦਨ ਯਾਦਵ ਸ਼ਾਮਲ ਹਨ, ਜੋ ਕਿ ਸਰਲਾਹੀ ਜ਼ਿਲ੍ਹੇ ਦੇ ਚੱਕਰਘਟਾ ਨਗਰਪਾਲਿਕਾ-4 ਦੇ ਸੁੰਦਰਪੁਰਟੋਲ ਦੇ ਵਸਨੀਕ ਹਨ। ਹੇਟੌਂਡਾ ਹਸਪਤਾਲ ਵਿੱਚ ਦਾਖਲ ਮੁਕੇਸ਼ ਯਾਦਵ ਦੇ ਸਿਰ ਅਤੇ ਪਿੱਠ ਵਿੱਚ ਸੱਟਾਂ ਲੱਗੀਆਂ ਹਨ, ਜਦੋਂ ਕਿ ਸਕਸ਼ਮ ਕੁਮਾਰ ਯਾਦਵ ਨੂੰ ਅੰਦਰੂਨੀ ਸੱਟਾਂ ਲੱਗੀਆਂ ਹਨ। ਦੋਵਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਤਿੰਨ ਸਾਲਾ ਸੁਦਨ ਯਾਦਵ ਦੇ ਸਿਰ ਅਤੇ ਮੂੰਹ ਵਿੱਚ ਸੱਟਾਂ ਲੱਗੀਆਂ ਹਨ। ਉਸਦੀ ਹਾਲਤ ਦਰਮਿਆਨੀ ਦੱਸੀ ਜਾ ਰਹੀ ਹੈ।

ਨੇਪਾਲ ਆਰਮਡ ਪੁਲੀਸ ਫੋਰਸ ਦੇ ਸਹਿ-ਬੁਲਾਰੇ ਸ਼ੈਲੇਂਦਰ ਥਾਪਾ ਨੇ ਕਿਹਾ ਕਿ ਇਸ ਹਾਦਸੇ ਵਿੱਚ ਕੁੱਲ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਹਾਦਸੇ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੇ ਰਾਹਤ ਅਤੇ ਬਚਾਅ ਕਾਰਜ ਚਲਾਏ ਹਨ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਵਿਸਥਾਰਤ ਜਾਂਚ ਜਾਰੀ ਹੈ।

Continue Reading

Latest News

Trending