National
ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿੱਚ ਪੁੱਜਾ ਭਾਰਤ, ਪਾਕਿਸਤਾਨ ਨਾਲ ਹੋਵੇਗਾ ਸਾਮ੍ਹਣਾ
ਨਵੀਂ ਦਿੱਲੀ, 1 ਅਕਤੂਬਰ (ਸ.ਬ.) ਭਾਰਤ ਨੇ ਏਸ਼ੀਆਈ ਖੇਡਾਂ ਦੇ ਸੈਮੀ ਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਹੁਣ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ। ਅੱਜ ਟੀਮ ਇੰਡੀਆ ਨੇ ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਸੋਨ ਤਗਮੇ ਦੇ ਮੁਕਾਬਲੇ ਲਈ ਕੁਆਲੀਫਾਈ ਕੀਤਾ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਪਹਿਲੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ ਸੀ।
ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 7 ਵਿਕਟਾਂ ਤੇ 169 ਦੌੜਾਂ ਬਣਾਈਆਂ ਜਿਸਦੇ ਜਵਾਬ ਵਿੱਚ, ਸ਼੍ਰੀਲੰਕਾ 9.5 ਓਵਰਾਂ ਵਿੱਚ 45 ਦੌੜਾਂ ਤੇ ਆਲ ਆਊਟ ਹੋ ਗਿਆ।
ਭਾਰਤ ਲਈ ਈਸ਼ਾਨ ਕਿਸ਼ਨ ਨੇ 80 ਦੌੜਾਂ ਦੀ ਅਜੇਤੂ ਪਾਰੀ ਖੇਡੀ। ਵੈਭਵ ਸੂਰਿਆਵੰਸ਼ੀ ਨੇ ਵੀ 21 ਗੇਂਦਾਂ ਤੇ 38 ਦੌੜਾਂ ਬਣਾਈਆਂ। ਗੇਂਦਬਾਜ਼ੀ ਵਿੱਚ, ਜਸਪ੍ਰੀਤ ਬੁਮਰਾਹ, ਅਕਸ਼ਰ ਪਟੇਲ ਅਤੇ ਅਭਿਸ਼ੇਕ ਸ਼ਰਮਾ ਨੇ 2-2 ਵਿਕਟਾਂ ਲਈਆਂ, ਜਦੋਂ ਕਿ ਸ਼੍ਰੀਲੰਕਾ ਦੇ 6 ਬੱਲੇਬਾਜ਼ ਆਪਣਾ ਖਾਤਾ ਨਹੀਂ ਖੋਲ੍ਹ ਸਕੇ।
National
ਮੰਦਰ ਵਿੱਚ ਦੋ ਸਾਧੂਆਂ ਦਾ ਕਤਲ ਕਰਨ ਤੋਂ ਬਾਅਦ ਲਾਸ਼ਾਂ ਸਾੜੀਆਂ
ਸ਼ਾਹਜਹਾਂਪੁਰ, 1 ਅਕਤੂਬਰ (ਸ.ਬ.) ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਇਕ ਮੰਦਰ ਵਿੱਚ ਰਹਿਣ ਵਾਲੇ 2 ਸਾਧੂਆਂ ਦਾ ਇਕ ਵਿਅਕਤੀ ਨੇ ਭਾਰੀ ਵਸਤੂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਉਨ੍ਹਾਂ ਤੇ ਜਲਣਸ਼ੀਲ ਪਦਾਰਥ ਨਾਲ ਪਾ ਕੇ ਸਾੜ ਦਿੱਤਾ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਸੁਪਰਡੈਂਟ ਸੌਰਭ ਦੀਕਸ਼ਿਤ ਨੇ ਅੱਜ ਕਿਹਾ ਕਿ ਖੁਦਾਗੰਜ ਥਾਣਾ ਖੇਤਰ ਦੇ ਅਧੀਨ ਆਉਂਦੇ ਸੂਥਾ ਪਿੰਡ ਵਿੱਚ ਇਕ ਧਾਰਮਿਕ ਸਥਾਨ ਹੈ, ਜਿੱਥੇ ਸਾਧੂ ਬਿਹਾਰੀ ਦਾਸ (60) ਅਤੇ ਗੋਪਾਲ ਦਾਸ (70) ਲੰਬੇ ਸਮੇਂ ਤੋਂ ਇਸ ਦੀ ਦੇਖਭਾਲ ਲਈ ਰਹਿ ਰਹੇ ਹਨ। ਮੰਦਰ ਦੇ ਨੇੜੇ ਜ਼ਮੀਨ ਹੈ, ਜੋ ਸਾਧੂ ਗੋਪਾਲ ਦਾਸ ਦੇ ਨਾਮ ਤੇ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਸੁਮਿਤ ਸਿੰਘ, ਜੋ ਕਿ ਉਸੇ ਪਿੰਡ ਦਾ ਰਹਿਣ ਵਾਲਾ ਹੈ, ਅਗਸਤ ਵਿੱਚ ਜੇਲ੍ਹ ਤੋਂ ਰਿਹਾਅ ਹੋਇਆ ਸੀ ਅਤੇ ਮੰਦਰ ਵਿੱਚ ਹੀ ਸਾਧੂਆਂ ਨਾਲ ਬੈਠਣਾ ਲੱਗਾ।
ਉਹ ਮੰਦਰ ਵਿੱਚ ਖੁਦ ਰਹਿਣਾ ਚਾਹੁੰਦਾ ਸੀ ਅਤੇ ਇਸ ਮਕਸਦ ਲਈ ਸੁਮਿਤ ਨੇ ਅੱਜ ਸਵੇਰੇ ਕਥਿਤ ਤੌਰ ਤੇ ਸਾਧੂਆਂ ਨੂੰ ਮਾਰ ਦਿੱਤਾ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਜਲਣਸ਼ੀਲ ਪਦਾਰਥ ਨਾਲ ਸਾੜ ਦਿੱਤਾ। ਦੀਕਸ਼ਿਤ ਨੇ ਕਿਹਾ ਕਿ ਇਕ ਪਿੰਡ ਵਾਸੀ ਨੇ ਪੁਲੀਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲੀਸ ਪਹੁੰਚੀ ਅਤੇ ਸਾਧੂਆਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਪੁਲੀਸ ਨੇ ਦੋਸ਼ੀ ਸੁਮਿਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਿਸ ਨੇ ਮੁੱਢਲੀ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਸ ਨੇ ਪਹਿਲਾਂ 2 ਸਾਧੂਆਂ ਨੂੰ ਭਾਰੀ ਚੀਜ਼ ਨਾਲ ਵਾਰ ਕਰਕੇ ਮਾਰਿਆ ਅਤੇ ਫਿਰ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਾੜ ਦਿੱਤਾ। ਉਹ ਮੰਦਰ ਨੂੰ ਆਪਣੀ ਸੁਰੱਖਿਆ ਹੇਠ ਲੈਣਾ ਚਾਹੁੰਦਾ ਸੀ। ਪੁਲੀਸ ਨੇ ਸੁਮਿਤ ਸਿੰਘ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ, ਦੋਵਾਂ ਸਾਧੂਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
National
ਅਦਾਲਤ ਵਿੱਚ ਵੜ੍ਹ ਕੇ ਵਕੀਲ ਤੇ ਜਾਨਲੇਵਾ ਹਮਲਾ
ਪਾਣੀਪਤ, 1 ਅਕਤੂਬਰ (ਸ.ਬ.) ਪਾਣੀਪਤ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਅੰਦਰ ਇਕ ਵਕੀਲ ਤੇ ਜਾਨਲੇਵਾ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਮਲਾ ਅਦਾਲਤ ਦੇ ਗੇਟ ਦੇ ਬਿਲਕੁਲ ਨੇੜੇ ਹੋਇਆ, ਜਿਸ ਵਿੱਚ ਵਕੀਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਵਕੀਲ ਕੰਮਕਾਜ ਮੁਅੱਤਲ ਕਰਨ ਤੋਂ ਬਾਅਦ ਅਦਾਲਤ ਦੇ ਗੇਟ ਤੇ ਬੈਠੇ ਹੋਏ ਸਨ।
ਵਕੀਲਾਂ ਨੇ ਪੁਲੀਸ ਨੂੰ ਘਟਨਾ ਬਾਰੇ ਸੂਚਿਤ ਕੀਤਾ। ਸੂਚਨਾ ਮਿਲਣ ਤੇ ਪੁਲੀਸ ਮੌਕੇ ਤੇ ਪਹੁੰਚੀ ਅਤੇ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਹਮਲੇ ਵਿਚ ਜ਼ਖ਼ਮੀ ਹੋਏ ਵਕੀਲ ਨਵੀਨ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਤੇ ਪਿਸਤੌਲ ਤਾਣਿਆ, ਚਾਕੂ ਨਾਲ ਉਸ ਦੀ ਗਰਦਨ ਤੇ ਵਾਰ ਕੀਤਾ ਅਤੇ ਉਸ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੇ ਰਵਿੰਦਰ ਗੋਇਲ ਅਤੇ ਉਸ ਦੇ ਭਰਾ ਪੰਕਜ ਤੇ ਇਹ ਹਮਲਾ ਕਰਨ ਦਾ ਦੋਸ਼ ਲਗਾਇਆ ਹੈ।
ਜ਼ਖ਼ਮੀ ਵਕੀਲ ਦੇ ਭਰਾ ਪ੍ਰਵੀਨ ਰਾਵਲ ਨੇ ਦੱਸਿਆ ਕਿ ਨਵੀਨ ਅਦਾਲਤ ਵਿੱਚ ਆਪਣੀ ਹਾਜ਼ਰੀ ਲਗਵਾਉਣ ਆਇਆ ਸੀ ਜਦੋਂ ਮੁਲਜ਼ਮਾਂ ਨੇ ਉਸ ਤੇ ਹਮਲਾ ਕਰ ਦਿੱਤਾ।
National
ਸਕੂਲ ਵਿੱਚ ਅਚਾਨਕ ਬੇਹੋਸ਼ ਹੋਈਆਂ ਵਿਦਿਆਰਥਣਾਂ, ਹਸਪਤਾਲ ਦਾਖਲ
ਕਠੂਆ, 1 ਅਕਤੂਬਰ (ਸ.ਬ.) ਜੰਮੂ ਡਿਵੀਜ਼ਨ ਦੇ ਕਠੂਆ ਦੇ ਸਰਕਾਰੀ ਕੰਨਿਆ ਹਾਈ ਸੈਕੰਡਰੀ ਸਕੂਲ ਵਿੱਚ ਅੱਜ ਸਵੇਰੇ ਇੱਕ ਤੋਂ ਬਾਅਦ ਇੱਕ 12 ਤੋਂ ਵੱਧ ਵਿਦਿਆਰਥਣਾਂ ਬੇਹੋਸ਼ ਹੋ ਕੇ ਡਿੱਗ ਪਈਆਂ, ਜਿਨ੍ਹਾਂ ਨੂੰ ਇਲਾਜ ਲਈ ਸਭ ਤੋਂ ਪਹਿਲਾਂ ਕਠੂਆ ਦੇ ਪੁਰਾਣੇ ਹਸਪਤਾਲ ਵਿੱਚ ਲਿਆਂਦਾ ਗਿਆ।
ਇੱਥੋਂ ਤਿੰਨ ਵਿਦਿਆਰਥਣਾਂ ਨੂੰ ਜੀ.ਐਮ.ਸੀ. ਕਠੂਆ ਵਿਖੇ ਭੇਜਿਆ ਗਿਆ ਹੈ। ਨੌਂ ਵਿਦਿਆਰਥਣਾਂ ਨੂੰ ਪੁਰਾਣੇ ਹਸਪਤਾਲ ਵਿੱਚ ਹੀ ਰੱਖਿਆ ਗਿਆ ਹੈ।
ਵਿਦਿਆਰਥਣਾਂ ਨਾਲ ਗੱਲ ਕਰਨ ਤੇ ਪਤਾ ਲੱਗਾ ਕਿ ਸਾਰੀਆਂ ਵਿਦਿਆਰਥਣਾਂ ਸਵੇਰ ਦੀ ਅਸੈਂਬਲੀ ਵਿੱਚ ਇਕੱਠੀਆਂ ਹੋਈਆਂ ਸਨ। ਇਸ ਦੌਰਾਨ ਅਚਾਨਕ ਇੱਕ ਤੋਂ ਬਾਅਦ ਇੱਕ ਕਿਸੇ ਨੂੰ ਚੱਕਰ ਆਉਣ ਲੱਗੇ, ਕਿਸੇ ਨੂੰ ਛਾਤੀ ਵਿੱਚ ਦਰਦ ਹੋਣ ਲੱਗ ਪਿਆ ਅਤੇ ਕਿਸੇ ਨੂੰ ਘਬਰਾਹਟ ਹੋਣ ਲੱਗੀ।
ਹਸਪਤਾਲ ਲਿਆਂਦੀਆਂ ਗਈਆਂ ਵਿਦਿਆਰਥਣਾਂ ਨਾਲ ਆਏ ਅਧਿਆਪਕਾਂ ਨੇ ਇਸ ਬਾਰੇ ਕੁਝ ਵੀ ਦੱਸਣ ਤੋਂ ਮਨ੍ਹਾਂ ਕਰ ਦਿੱਤਾ। ਉੱਥੇ ਹੀ, ਇਸ ਬਾਰੇ ਅਜੇ ਤੱਕ ਸਕੂਲ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ।
-
National2 months ago
ਨਾਸਿਕ ਅਤੇ ਚੰਬਾ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਅਫ਼ਗਾਨਿਸਤਾਨ ਵਿੱਚ ਵੀ ਆਇਆ ਭੂਚਾਲ
-
International3 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Mohali2 months ago
ਮਨਿਸਟੀਰੀਅਲ ਕਾਮਿਆਂ ਦੀ ਦੋ ਰੋਜ਼ਾ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ
-
National1 month agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
National2 months agoਫਰਨੀਚਰ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ 1 ਵਿਅਕਤੀ ਦੀ ਮੌਤ, 1 ਗੰਭੀਰ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
