Mohali
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗਾਂਧੀ ਜਯੰਤੀ ਦੇ ਮੌਕੇ ਤੇ ਸੱਚ ਅਤੇ ਅਹਿੰਸਾ ਦਾ ਸੰਦੇਸ਼ ਦਿੱਤਾ
ਐਸ ਏ ਐਸ ਨਗਰ, 1 ਅਕਤੂਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7 ਵਿਖੇ ਗਾਂਧੀ ਜਯੰਤੀ ਮਨਾਉਣ ਲਈ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਸਕੂਲ ਦੀ ਸਵੇਰ ਦੀ ਸਭਾ ਨਾਲ ਆਰੰਭ ਹੋਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਅਤੇ ਸੱਚ ਤੇ ਅਹਿੰਸਾ ਦੇ ਸਿਧਾਂਤਾਂ ਤੋਂ ਜਾਣੂ ਕਰਵਾਉਣ ਲਈ ਉਹਨਾਂ ਦੇ ਆਦਰਸ਼ਾਂ ਤੇ ਆਧਾਰਿਤ ਭਾਸ਼ਣਾਂ ਅਤੇ ਸੁੰਦਰ ਕਵਿਤਾਵਾਂ ਰਾਹੀਂ ਸੱਚ, ਅਹਿੰਸਾ, ਸਫਾਈ ਅਤੇ ਸਾਦਗੀ ਦਾ ਸੰਦੇਸ਼ ਦਿੱਤਾ,
ਇਸ ਮੌਕੇ ਸਕੂਲ ਦੇ ਐਨ. ਸੀ. ਸੀ. ਕੈਡਿਟਾਂ ਨੇ ਗਾਂਧੀ ਜੀ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਰੈਲੀ ਆਯੋਜਿਤ ਕੀਤੀ। ਇਸ ਦੌਰਾਨ ਪੋਸਟਰ ਬਣਾਉਣ ਦੀ ਗਤੀਵਿਧੀ ਵੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਸਫਾਈ, ਸ਼ਾਂਤੀ ਅਤੇ ਦੇਸ਼-ਭਗਤੀ ਦੇ ਵਿਸ਼ਿਆਂ ਤੇ ਆਧਾਰਿਤ ਆਕਰਸ਼ਕ ਪੋਸਟਰ ਤਿਆਰ ਕੀਤੇ।
ਗਾਂਧੀ ਜੀ ਦੇ ‘ਸਵੱਛ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ, ਵਿਦਿਆਰਥੀਆਂ ਨੇ ਸਕੂਲ ਵਿੱਚ ਸਫਾਈ ਮੁਹਿੰਮ ਚਲਾਈ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਦਾ ਪ੍ਰਣ ਲਿਆ। ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਸੱਚ ਨੂੰ ਅਪਣਾਉਣ ਅਤੇ ਅਹਿੰਸਾ ਦੇ ਰਾਹ ਤੇ ਚੱਲਣ ਦਾ ਸੰਦੇਸ਼ ਦਿੱਤਾ। ਡਾਇਰੈਕਟਰ ਸ਼੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।
Mohali
ਭਾਜਪਾ ਨੇ ਦੇਸ਼ ਵਿੱਚ ਅਸਿੱਧੇ ਤੌਰ ਤੇ ਐਮਰਜੈਂਸੀ ਲਾਗੂ ਕੀਤੀ : ਖੱਬੀਆਂ ਪਾਰਟੀਆਂ
ਨਵੇਂ ਤਰੀਕੇ ਅਪਣਾ ਕੇ ਤਾਨਾਸ਼ਾਹੀ ਰਾਜ ਪੈਦਾ ਕਰਨ ਦਾ ਇਲਜਾਮ ਲਗਾਇਆ
ਐਸ ਏ ਐਸ ਨਗਰ, 1 ਅਕਤੂਬਰ (ਸ.ਬ.) ਖੱਬੀਆਂ ਪਾਰਟੀਆਂ ਵੱਲੋਂ ਮੁਖ ਚੋਣ ਕਮਿਸ਼ਨਰ (ਭਾਰਤ) ਦੀਆਂ ਕਥਿਤ ਪੱਖਪਾਤੀ ਅਤੇ ਗੈਰ-ਕਾਨੂੰਨੀ ਕਾਰਵਾਈਆਂ ਦੇ ਖਿਲਾਫ਼ ਦਿੱਤੇ ਸੱਦੇ ਤਹਿਤ, ਭਾਰਤੀ ਕਾਮੂਨਿਸਟ ਪਾਰਟੀ ਜਿਲ੍ਹਾ ਮੁਹਾਲੀ ਵੱਲੋਂ ਕਾਮਰੇਡ ਬੰਤ ਸਿੰਘ ਬਰਾੜ ਅਤੇ ਵਕੀਲ ਜਸਪਾਲ ਸਿੰਘ ਦੱਪਰ ਦੀ ਅਗਵਾਈ ਵਿੱਚ ਡੀ. ਸੀ. ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਮੰਗ ਕੀਤੀ ਗਈ ਮੁਖ ਚੋਣ ਕਮਿਸ਼ਨਰ ਦੇ ਖਿਲਾਫ਼ ਅਪਰਾਧਿਕ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸੰਵਿਧਾਨਿਕ ਅਹੁਦੇ ਤੋਂ ਵੀ ਬਰਖ਼ਾਸਤ ਕੀਤਾ ਜਾਵੇ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ 13 ਕਰੋੜ ਭਾਰਤੀ ਮੱਤਦਾਤਾਵਾਂ ਦੀਆਂ ਗੈਰ-ਕਾਨੂੰਨੀ ਤਰੀਕੇ ਨਾਲ ਵੋਟਾਂ ਕੱਟਣ ਦੀ ਕਥਿਤ ਸਾਜਿਸ਼ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਸ਼ਾਮਿਲ ਦੱਸਦਿਆਂ ਉਹਨਾਂ ਦੇ ਅਸਤੀਫ਼ਿਆਂ ਦੀ ਵੀ ਮੰਗ ਕੀਤੀ ਗਈ।
ਇਸ ਮੌਕੇ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤੀ ਲੋਕਤੰਤਰ ਨੂੰ ਇੱਕ ਡੂੰਘੀ ਸਾਜਿਸ਼ ਰਾਹੀ ਕਮਜੋਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਮਤ ਦਾ ਅਧਿਕਾਰ ਨੂੰ ਗੈਰਕਾਨੂੰਨੀ ਤਰੀਕੇ ਨਾਲ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੇ ਕਹਿਣ ਤੇ ਮੁਖ ਚੋਣ ਕਮਿਸ਼ਨਰ ਨੇ ਆਪਣੇ ਸਹਿਯੋਗੀ ਚੋਣ ਇਲੈਕਸ਼ਨ ਕਮਿਸ਼ਨਰਾਂ ਦੀ ਸਹਿਮਤੀ ਤੋਂ ਬਿਨਾਂ ਦੇਸ਼ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਐਸ. ਆਈ. ਆਰ. ਰਾਂਹੀ ਦੇਸ਼ ਦੇ ਕਰੋੜਾਂ ਨਾਗਰਿਕਾਂ ਦੀਆ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਤੋਂ ਉਨ੍ਹਾਂ ਦੇ ਪੁਰਖਿਆਂ ਨਾਲ ਸਬੰਧਿਤ ਦਸਤਾਵੇਜ਼ ਪੇਸ ਕਰਨ ਦੀ ਹੁਕਮ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਚੋਣਾਂ ਜਿੱਤਣ ਦੇ ਉਦੇਸ਼ ਨਾਲ ਚੋਣ ਕਮਿਸ਼ਨਰਾਂ ਦੇ ਪੱਖ ਵਿੱਚ ਸੰਸਦ ਵਿੱਚ ਇਲੈਕਸ਼ਨ ਕਮਿਸ਼ਨਰ ਐਕਟ 2023, ਪਾਸ ਕੀਤਾ ਗਿਆ ਹੈ ਜਿਸ ਵਿੱਚ ਇਲੈਕਸ਼ਨ ਕਮਿਸ਼ਨਰਾਂ ਦੇ ਖਿਲਾਫ ਕਿਸੇ ਵੀ ਤਰ੍ਹਾਂ ਦਾ ਅਪਰਾਧਿਕ ਕੇਸ਼ ਨਾ ਦਰਜ ਹੋ ਸਕੇ ਅਤੇ ਉਸਨੂੰ ਰਾਸ਼ਟਰਪਤੀ ਦੀ ਤਰ੍ਹਾਂ ਪੂਰੀ ਕਾਨੂੰਨੀ ਸਰੁਖਿਆ ਪ੍ਰਦਾਨ ਕੀਤੀ ਗਈ ਹੈ। ਉਸਨੂੰ ਇਹ ਗਾਰੰਟੀ ਵੀ ਦਿੱਤੀ ਗਈ ਹੈ ਕਿ ਉਸਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਕੋਈ ਕਾਨੂੰਨੀ ਕਾਰਵਾਈ ਨਹੀ ਹੋਵੇਗੀ।
ਇਸ ਮੌਕੇ ਐਡਵੋਕੇਟ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਜਦੋਂ ਦੀ ਬੀਜੇਪੀ ਸੱਤਾ ਵਿੱਚ ਆਈ ਹੈ ਉਸਨੇ ਦੇਸ਼ ਦੀਆਂ ਸਾਰੀਆਂ ਸੰਵਿਧਾਨਿਕ ਸੰਸਥਾਵਾਂ ਨੂੰ ਇੱਕ-ਇੱਕ ਕਰਕੇ ਖਤਮ ਕਰ ਦਿੱਤਾ ਹੈ। ਇਸ ਦੌਰਾਨ ਇਲੈਕਸ਼ਨ ਕਮਿਸ਼ਨ, ਪ੍ਰੈਸ, ਆਜਾਦ ਨਿਆਂਪਾਲਿਕਾ ਦੇ ਸਵੰਤਤਰਾ ਤੇ ਅਧਿਕਾਰਾਂ ਨੂੰ ਖਤਮ ਕੀਤਾ ਗਿਆ ਹੈ। ਦੇਸ਼ ਦੇ ਵਿੱਚ ਇਕ ਤਰ੍ਹਾਂ ਦੀ ਬਗੈਰ ਐਲਾਨ ਕੀਤੇ ਐਮਰਜੈਂਸੀ ਲਾਈ ਹੋਈ ਹੈ ਅਤੇ ਨਾਗਰਿਕਾਂ ਦੇ ਸਾਰੇ ਅਧਿਕਾਰ ਜਿਵੇਂ ਕਿ ਬੋਲਣ ਦੀ, ਖਾਣ ਦੀ, ਪਹਿਨਣ ਦੀ, ਵੋਟ ਪਾਉਣ ਦੀ ਤੇ ਭਾਸ਼ਾ ਬੋਲਣ ਅਤੇ ਆਪਣੇ ਧਰਮ ਮੰਨਣ ਦੀ ਆਜਾਦੀ ਨੂੰ ਖਤਮ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਚੋਣ ਕਮਿਸ਼ਨ ਰਾਹੀ ਰਾਜਾਂ ਦੇ ਈ. ਆਰ. ਓ. ਦੇ ਅਧਿਕਾਰਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਈ. ਨੈਟ ਰਾਹੀ ਪੂਰੀ ਚੋਣ ਪ੍ਰਕਿਰਿਆ ਨੂੰ ਕੇਂਦਰੀ ਕਰਨ ਕੀਤਾ ਜਾ ਰਿਹਾ ਹੈ, ਜੋ ਕਿ ਸੰਵਿਧਾਨ ਦੇ ਮੁਤਾਬਿਕ ਗੈਰ ਕਾਨੂੰਨੀ ਹੈ। ਉਹਨਾਂ ਮੰਗ ਕੀਤੀ ਕਿ ਐਸ.ਆਈ. ਆਰ. ਨੂੰ ਤੁਰੰਤ ਬੰਦ ਕੀਤਾ ਜਾਵੇ ਤੇ 13 ਕਰੋੜ ਰੱਦ ਕੀਤੀਆਂ ਵੋਟਾਂ ਨੂੰ ਤੁਰੰਤ ਬਹਾਲ ਕਰਕੇ ਜਾਂ 2025 ਦੀ ਵੋਟਰ ਸੂਚੀ ਦੇ ਅਨੁਸਾਰ ਚੋਣਾਂ ਕਰਵਾਈਆਂ ਜਾਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਲਦਾਰ ਸਿੰਘ, ਗੁਰਦਿਆਲ ਸਿੰਘ, ਵਿਨੋਦ ਚੁੱਗ, ਅਵਤਾਰ ਸਿੰਘ ਦੱਪਰ, ਹਰਮੇਲ ਸਿੰਘ ਖਰੜ, ਕਾਮਰੇਡ ਰਾਜ ਕੁਮਾਰ ਚੰਡੀਗੜ੍ਹ, ਕਾਮਰੇਡ ਦੇਵੀ ਦਿਆਲ, ਬਲਵਿੰਦਰ ਸਿੰਘ ਜੜੋਤ, ਅਸ਼ਵਨੀ ਕੁਮਾਰ, ਜਸ਼ਮੇਰ ਸਿੰਘ ਮਗਰਾ, ਨਸੀਬ ਸਿੰਘ ਜੜੋਤ, ਸੁਰਿੰਦਰ ਲੋਹਾਰੀਆ ਅਤੇ ਮਹਿੰਦਰਪਾਲ ਸਿੰਘ ਨੇ ਵੀ ਸੰਬੋਧਨ ਕੀਤਾ।
Mohali
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀਆਂ ਦੇ ਹੱਕ ਵਿੱਚ ਸੀਟੂ ਵਲੋਂ ਗੇਟ ਰੈਲੀ
ਐਸ ਏ ਐਸ ਨਗਰ, 1 ਅਕਤੂਬਰ (ਸ.ਬ.) ਸੀਟੂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀਆਂ ਲਈ ਬੋਰਡ ਵੱਲੋਂ ਨੁਕਸਾਨ ਦੇਹ ਬਣਾਈ ਪਾਲਿਸੀ ਨੂੰ ਜਬਰਦਸਤੀ ਥੋਪਣ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਵਿਰੁੱਧ ਗੇਟ ਰੈਲੀ ਕੀਤੀ ਗਈ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪਿਛਲੇ 15-20 ਸਾਲ ਤੋਂ ਕੰਮ ਕਰਦੇ ਡੇਲੀਵੇਜ਼ ਕਰਮਚਾਰੀਆਂ ਨੂੰ ਮੈਨਜਮੈਂਟ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਡੇਲੀਵੇਜ਼ ਕਰਮਚਾਰੀਆਂ ਨੇ ਪਾਲਿਸੀ ਨੂੰ ਹਾਈ ਕੋਰਟ ਵਿੱਚ ਚੈਲੇਜ ਕੀਤਾ ਗਿਆ ਹੈ ਜਿਸ ਤੇ ਕੋਰਟ ਵੱਲੋਂ 27-10-2026 ਤੱਕ ਕੋਈ ਵੀ ਕਾਰਵਾਈ ਨਾ ਕਰਨ ਦੇ ਆਦੇਸ਼ ਹਨ। ਉਹਨਾਂ ਕਿਹਾ ਕਿ ਬੋਰਡ ਮੈਨੇਜਮੈਂਟ ਨੇ ਡੇਲੀਵੇਜ਼ ਕਰਮਚਾਰੀਆਂ ਦੀਆਂ ਪੰਜਾਬ ਵਿੱਚ ਦੂਰ ਦੁਰਾਡੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ 24 ਸਤੰਬਰ ਤੋਂ 30 ਸਤੰਬਰ ਬਿਨਾਂ ਕਿਸੇ ਆਦੇਸ਼ਾਂ ਦੇ ਹਾਜ਼ਰੀ ਬੰਦ ਕਰਕੇ ਸੀਟਾਂ ਤੇ ਬੈਠਣ ਤੋਂ ਮਨਾ ਕਰ ਦਿੱਤਾ ਗਿਆ ਹੈ।
ਬੁਲਾਰਿਆਂ ਨੇ ਕਿਹਾ ਕਿ ਇਸ ਸਬੰਧੀ ਡੇਲੀਵੇਜ਼ ਕਰਮਚਾਰੀਆਂ ਵਲੋਂ ਇਸ ਕਾਰਵਾਈ ਦੇ ਆਰਡਰ ਦੀ ਮੰਗ ਕੀਤੀ ਤਾਂ ਕਿਸੇ ਵੀ ਅਧਿਕਾਰੀ ਨੇ ਕੋਈ ਵੀ ਸੁਣਵਾਈ ਨਹੀਂ ਕੀਤੀ ਅਤੇ ਕੋਰਟ ਦੇ ਆਰਡਰ ਨੂੰ ਵੀ ਅਦਦੇਖਿਆ ਕੀਤਾ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਇਹ ਕਾਰਾਵਈਆਂ ਬੰਦ ਨਹੀਂ ਕੀਤੀਆਂ ਗਈਆਂ ਤਾਂ ਸੀਟੂ ਵੱਲੋਂ ਸੰਘਰਸ਼ ਦੀ ਅਗਲੀ ਰੂਪ ਰੇਖਾ ਜਲਦ ਹੀ ਤੈਅ ਕੀਤੀ ਜਾਵੇਗੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਜੇਕਰ ਡੇਲੀਵੇਜ਼ ਕਰਮਚਾਰੀਆਂ ਨਾਲ ਧੱਕਾ ਬੰਦ ਨਾ ਕੀਤਾਤਾਂ ਅਗਲੇ ਸਘਰਸ਼ ਦੀ ਪੂਰੀ ਹਮਾਇਤ ਕੀਤੀ ਜਾਵੇਗੀ।
ਇਸ ਮੌਕੇ ਸੀਟੂ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ, ਜਨਰਲ ਸਕੱਤਰ ਰਕੇਸ਼ ਰਾਨਾ, ਬੋਰਡ ਕਾਰਪੋਰੇਸ਼ਨ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਮੀਤ ਪ੍ਰਧਾਨ ਬਲਵੰਤ ਸਿੰਘ, ਸੀਨਾ ਮੁਹਾਲੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲਾ ਪ੍ਰਧਾਨ ਕਿਰਪਾਲ ਸਿੰਘ ਸਿਆਉ ਅਤੇ ਖਜਾਨਚੀ ਗੁਰਵਿੰਦਰ ਸਿੰਘ ਸਿਆਉ, ਡੇਲੀਵੇਜ਼ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਜਨਰਲ ਸਕੱਤਰ ਇੰਦਰਜੀਤ ਸਿੰਘ, ਬੂਟਾ ਸਿੰਘ, ਭਗਵੰਤ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਬਿਕਰਮਜੀਤ ਸਿੰਘ, ਕਰਨ ਸਿੰਘ, ਸੁਰੇਸ਼ ਕੁਮਾਰ, ਮਨਦੀਪ ਸਿੰਘ, ਗੁਰਮੀਤ ਸਿੰਘ, ਨਵੀਨ ਵਾਲੀਆ, ਸਤਵੰਤ ਸਿੰਘ, ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ, ਨਰਿੰਦਰ ਕੌਰ, ਸੁਸ਼ਮ ਕੁਮਾਰੀ, ਪ੍ਰੀਤੀ ਸ਼ਰਮਾ, ਆਦਿ ਵੱਡੀ ਗਿਣਤੀ ਵਿੱਚ ਮਹਿਲਾ ਕਰਮਚਾਰੀ ਹਾਜਰ ਸਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ 2 ਬੱਸਾਂ ਰਵਾਨਾ, ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 1 ਅਕਤੂਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੁਹਾਲੀ ਤੋਂ 2 ਬੱਸਾਂ ਰਵਾਨਾ ਕੀਤੀਆਂ ਗਈਆਂ, ਜਿਨਾਂ ਵਿੱਚੋਂ ਇੱਕ ਬੱਸ ਫੇਜ਼ 4 ਤੋਂ ਆਪ ਆਗੂ ਅਨੂ ਬੱਬਰ ਅਤੇ ਦੂਸਰੀ ਪਿੰਡ ਮੋਟੇ ਮਾਜਰਾ ਤੋਂ ਰਵਾਨਾ ਹੋਈ ਇਹਨਾਂ ਬਸਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਸz. ਫੂਲਰਾਜ ਸਿੰਘ ਵਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਫੂਲਰਾਜ ਸਿੰਘ ਨੇ ਕਿਹਾ ਕਿ ਇਸ ਯਾਤਰਾ ਦੇ ਦੌਰਾਨ ਸ਼ਰਧਾਲੂਆਂ ਦੇ ਨਾਲ ਹਮੇਸ਼ਾ ਗਾਈਡ ਵੀ ਉਪਲਬਧ ਰਹਿੰਦਾ ਹੈ, ਜੋ ਇਹਨਾਂ ਤੀਰਥ ਅਸਥਾਨਾਂ ਦੀ ਇਤਿਹਾਸਿਕ ਮਹੱਤਤਾ ਦੇ ਬਾਰੇ ਵਿੱਚ ਸ਼ਰਧਾਲੂਆਂ ਨੂੰ ਪੂਰੀ ਜਾਣਕਾਰੀ ਮੁਹਈਆ ਕਰਵਾਉਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ, ਨਿਹਾਲ ਸਿੰਘ ਵਿਰਕ, ਕਰਮਜੀਤ ਕੌਰ, ਸਰਪੰਚ ਮਨਿੰਦਰਜੀਤ ਸਿੰਘ, ਪਰਮਿੰਦਰ ਸਿੰਘ, ਗੁਰਬੰਤ ਸਿੰਘ ਬਿੱਲਾ ਪ੍ਰਧਾਨ ਸੁੱਖ ਸੁਧਾਰ ਕਮੇਟੀ, ਰਾਜ ਕੌਰ ਮੈਂਬਰ ਪੰਚਾਇਤ, ਬਲਵਿੰਦਰ ਸਿੰਘ ਪ੍ਰਸਿੱਧ ਸਮਾਜ ਸੇਵੀ, ਜੋਰਾ ਸਿੰਘ ਸਾਬਕਾ ਮੈਂਬਰ ਪੰਚਾਇਤ ਸਮੇਤ ਇਲਾਕੇ ਦੇ ਮੋਹਤਬਰ ਵੀ ਮੌਜੂਦ ਰਹੇ।
-
National2 months ago
ਨਾਸਿਕ ਅਤੇ ਚੰਬਾ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਅਫ਼ਗਾਨਿਸਤਾਨ ਵਿੱਚ ਵੀ ਆਇਆ ਭੂਚਾਲ
-
Mohali2 months ago
ਮਨਿਸਟੀਰੀਅਲ ਕਾਮਿਆਂ ਦੀ ਦੋ ਰੋਜ਼ਾ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ
-
International3 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਫਰਨੀਚਰ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ 1 ਵਿਅਕਤੀ ਦੀ ਮੌਤ, 1 ਗੰਭੀਰ
-
National1 month agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
Chandigarh1 month agoਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਮਹਾਂਬੰਦ
-
International3 weeks ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
