Connect with us

Mohali

‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼

Published

on

ਐਮ.ਐਲ.ਏ. ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ ਤੌਰ ਤੇ ਕੀਤਾ ਉਦਘਾਟਨ

ਐਸ ਏ ਐਸ ਨਗਰ, 2 ਅਕਤੂਬਰ (ਸ.ਬ.) ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕੀਤਾ ਗਿਆ। ਸਥਾਨਕ ਸੈਕਟਰ-78 ਸਥਿਤ ਖੇਡ ਕੰਪਲੈਕਸ ਵਿਖੇ ਐਮ.ਐਲ.ਏ. ਮੁਹਾਲੀ ਸ੍ਰੀ ਕੁਲਵੰਤ ਸਿੰਘ ਅਤੇ ਐਮ.ਐਲ.ਏ. ਡੇਰਾਬੱਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ ਤੌਰ ਤੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਗਮ ਦੌਰਾਨ ਜਿਮਨਾਸਟਿਕ ਅਤੇ ਗੱਤਕਾ ਟੀਮਾਂ ਦੇ ਖਿਡਾਰੀਆਂ ਵੱਲੋਂ ਆਪੋ-ਆਪਣੀਆਂ ਖੇਡ ਕਲਾਵਾਂ ਦੇ ਸ਼ਾਨਦਾਰ ਜੌਹਰ ਦਿਖਾਏ ਗਏ।

ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁਕਾਬਲੇ 2 ਅਕਤੂਬਰ ਤੋਂ 6 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਨਿਰਧਾਰਤ ਵੱਖ-ਵੱਖ ਖੇਡ ਸਥਾਨਾਂ ਤੇ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਦੌਰਾਨ ਕ੍ਰਿਕਟ, ਸ਼ੂਟਿੰਗ, ਐਥਲੈਟਿਕਸ, ਖੋ-ਖੋ, ਕਬੱਡੀ ਸਰਕਲ ਸਟਾਈਲ, ਕਬੱਡੀ ਨੈਸ਼ਨਲ ਸਟਾਈਲ, ਕੁਸ਼ਤੀ, ਬੈਡਮਿੰਟਨ, ਬਾਸਕਟਬਾਲ, ਰੋਲਰ ਸਕੇਟਿੰਗ, ਫੈਂਸਿੰਗ, ਜੂਡੋ, ਟੇਬਲ ਟੈਨਿਸ, ਵਾਲੀਵਾਲ ਸ਼ੂਟਿੰਗ/ ਵਾਲੀਵਾਲ ਸਮੈਸ਼ਿੰਗ, ਬਾਕਸਿੰਗ, ਕਿੱਕ ਬਾਕਸਿੰਗ, ਤੈਰਾਕੀ, ਗੱਤਕਾ, ਸ਼ਤਰੰਜ, ਹਾਕੀ, ਹੈਂਡਬਾਲ, ਫੁੱਟਬਾਲ, ਲਾਅਨ ਟੈਨਿਸ ਅਤੇ ਵੇਟ ਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ।

ਇਸ ਮੌਕੇ ਸz ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮੰਚ ਸੂਬੇ ਦੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਬਹੁਤ ਮਹੱਤਵਪੂਰਨ ਸਾਬਤ ਹੋ ਰਿਹਾ ਹੈ। ਇਨ੍ਹਾਂ ਖੇਡਾਂ ਵਿੱਚ ਅੰਡਰ-14 ਵਰਗ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਵੀ ਭਾਗ ਲੈ ਸਕਦੇ ਹਨ ਅਤੇ ਜੇਤੂ ਖਿਡਾਰੀਆਂ ਲਈ ਨਗਦ ਇਨਾਮ ਵੀ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸੂਬੇ ਦੇ ਖਿਡਾਰੀਆਂ ਨੂੰ ਤਿਆਰੀ ਲਈ ਰਾਸ਼ੀ ਮੁਹੱਈਆ ਕਰਵਾਉਣ ਦਾ ਵੀ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਉੱਚ ਸਰਕਾਰੀ ਅਹੁਦਿਆਂ ਤੇ ਨੌਕਰੀਆਂ ਦੇਣ ਦੀ ਨੀਤੀ ਵੀ ਲਾਗੂ ਕੀਤੀ ਜਾ ਰਹੀ ਹੈ।

ਡੇਰਾਬਸੀ ਦੇ ਵਿਧਾਇਕ ਸz ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਵਧੀਆ ਸੜਕੀ ਢਾਂਚਾ ਵਿਕਸਤ ਕਰਨ ਅਤੇ ਖੇਡਾਂ ਲਈ ਢੁਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਲਿੰਧਿਆ ਏ. ਐਨ., ਆਈ. ਏ.ਐਸ. (ਅੰਡਰ ਟ੍ਰੇਨੀ), ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ, ਸ੍ਰੀ ਕੁਲਦੀਪ ਸਿੰਘ ਸਮਾਣਾ, ਸਮੇਤ ਵੱਡੀ ਗਿਣਤੀ ਵਿੱਚ ਆਗੂ, ਖੇਡ ਪ੍ਰੇਮੀ, ਖਿਡਾਰੀ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending