Connect with us

Mohali

ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਅਪਮਾਨ : ਸੰਜੀਵਨ

Published

on

ਐਸ ਏ ਐਸ ਨਗਰ, 2 ਅਕਤੂਬਰ (ਸ.ਬ.) ਨਾਟਕਕਾਰ ਅਤੇ ਨਾਟ- ਨਿਰਦੇਸ਼ਕ ਸੰਜੀਵਨ ਸਿੰਘ ਨੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਵਿਭਾਗ ਦੀ ਪ੍ਰਬੰਧਕੀ ਸਕੱਤਰ ਸੋਨਾਲੀ ਗਿਰੀ ਵੱਲੋਂ ਉੱਘੇ ਸ਼ਾਇਰ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੀ ਕਾਰਵਾਈ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਅਪਮਾਨ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ੍ਰੀ ਜ਼ਫ਼ਰ ਦੇ ਸਾਹਿਤਕ ਯੋਦਗਾਨ, ਪੰਜਾਬੀ ਦੇ ਪ੍ਰਸਾਰ ਪ੍ਰਤੀ ਪ੍ਰਤੀਬੱਧਤਾ ਅਤੇ ਪ੍ਰਸ਼ਾਸ਼ਾਕੀ ਕੁੱਸ਼ਲਤਾ ਨੂੰ ਧਿਆਨ ਵਿਚ ਰੱਖਦਿਆਂ ਜੂਨ 2024 ਵਿੱਚ ਖੁਦ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ। ਉਹਨਾਂ ਕਿਹਾ ਕਿ ਇਹ ਨਿਯੁਕਤੀ ਸਧਾਰਣ ਅਤੇ ਵਿਭਾਗੀ ਨਿਯਮਾਂ ਅਧੀਨ ਨਹੀ ਸੀ ਬਲਕਿ ਵਿਸ਼ੇਸ਼ ਪ੍ਰਸਥਿਤੀਆਂ ਅਧੀਨ ਵਿਚ ਮਨੋਨੀਤ ਨਿਯੁਕਤੀ ਸੀ, ਜਿਸਦਾ ਦੇਸ਼ਾ- ਵਿਦੇਸ਼ਾਂ ਵਿਚ ਬੈਠੇ ਸਮੂਹ ਪੰਜਾਬੀਆਂ ਨੇ ਸਵਾਗਤ ਕੀਤਾ ਸੀ।

ਉਹਨਾਂ ਕਿਹਾ ਕਿ ਸ੍ਰੀ ਜਫਰ ਨੇ ਸੀਮਤ ਵਿੱਤੀ ਸਾਧਨਾ ਦੇ ਬਾਵਜੂਦ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਂਦਿਆਂ ਸਂੈਕੜੇ ਪੁਸਤਕਾਂ ਅਤੇ ਰਸਾਲਿਆਂ ਨੂੰ ਏ. ਆਈ. ਦੇ ਵਰਤਣ ਯੋਗ ਬਣਾਇਆ। ਪੰਜਾਬੀ ਦੇ ਸਾਰੇ ਸਬਦਕੋਸ਼ਾਂ, ਮੁਹਾਵਰਾਕੋਸ਼ਾਂ ਅਤੇ ਅਖਾਣਕੋਸ਼ਾਂ ਨੂੰ ਵੈਬਸਾਇਟ ਦਾ ਹਿੱਸਾ ਬਣਾਇਆ ਅਤੇ ਵਿਭਾਗ ਦੀਆ ਸਾਹਿਤਕ ਅਤੇ ਸਭਿਆਚਾਰਕ ਸਰਗਰਮੀਆ ਵਿਚ ਪਿਛਲੇ ਲੰਮੇ ਸਮੇਂ ਦੀ ਖੜੋਤ ਨੂੰ ਤੋੜਿਆ ਅਤੇ ਭਾਸ਼ਾ ਵਿਭਾਗ, ਪੰਜਾਬ ਦੀ ਟੀਮ ਨੂੰ ਮਹਾਂਕਵੀ ਰਾਮਧਾਰੀ ਸਿੰਘ ਦਿਨਕਰ ਯਾਦਗਾਰੀ ਰਾਸ਼ਟਰੀ ਸੰਸਥਾਨ ਵੱਲੋਂ ਅਟੱਲ ਭਾਸ਼ਾ ਸਨਮਾਨ ਵੀ ਪ੍ਰਦਾਨ ਕੀਤਾ ਗਿਆ।

ਉਹਨਾਂ ਕਿਹਾ ਕਿ ਜੂਨ 2024 ਵਿੱਚ ਅਧੀਨ ਸਕੱਤਰ ਵੱਲੋਂ ਨਿਯੁਕਤੀ ਪੱਤਰ ਵਿਚ ਟਰਮਜ਼ ਅਤੇ ਕੰਡੀਸ਼ਨ ਬਾਅਦ ਵਿਚ ਨਿਰਧਾਰਤ ਕਰਨ ਲਈ ਲਿਖਿਆ ਸੀ ਜੋ ਹਾਲੇ ਤੱਕ ਨਿਰਧਾਰਤ ਨਹੀ ਕੀਤੇ ਗਏ। ਉਹਨਾਂ ਕਿਹਾ ਕਿ ਪ੍ਰਬੰਧਕੀ ਸਕੱਤਰ ਉਚੇਰੀ ਸਿਖਿਆ ਅਤੇ ਭਾਸ਼ਾ ਵੱਲੋਂ 26 ਅਗਸਤ 2026 ਨੂੰ ਜਾਰੀ ਕੀਤੇ ਗਏ ਕਾਰਣ ਦੱਸੋ ਨੋਟਿਸ ਦਾ ਅਧਾਰ ਖੋਜ ਸਹਾਇਕਾਂ ਦੀ ਭਰਤੀ ਸਬੰਧੀ ਰੋਸਟਰ ਰਜਿਸਟਰ ਵਿਚ ਤਰੁੱਟੀ ਨੂੰ ਅਧਾਰ ਬਣਾਇਆ ਗਿਆ ਹੈ, ਜੋ ਕਿ ਨਿਰਮੂਲ ਅਤੇ ਅਤੇ ਗ਼ੈਰ ਵਾਜ਼ਿਬ ਹੈ ਕਿਉਂਕਿ ਸ੍ਰੀ ਜ਼ਫ਼ਰ ਅਨੁਸਾਰ ਭਰਤੀ ਦੀ ਪ੍ਰੀਕ੍ਰਿਆ ਅਧੀਨ ਸੇਵਾਵਾਂ ਬੋਰਡ ਵੱਲੋਂ ਮੁੰਕਮਲ ਕੀਤੀ ਗਈ ਹੈ ਅਤੇ ਇਸ ਪ੍ਰੀਕ੍ਰਿਆ ਦਾ ਆਰੰਭ ਉਨਾਂ ਦੀ ਨਿਯੁਕਤੀ ਤੋਂ ਪਹਿਲਾਂ ਹੀ ਹੋ ਚੁੱਕਾ ਸੀ।

ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਉਹੀ ਇਸ ਮਾਮਲੇ ਵਿੱਚ ਨਿੱਜੀ ਦਖਲ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾੳਣ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending