Connect with us

National

ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਖੁਦ ਦਿੱਤਾ : ਅਮਰਿੰਦਰ ਸਿੰੰਘ ਰਾਜਾ ਵੜਿੰਗ

Published

on

ਵਿਰਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਰਸਮੀ ਅਸਤੀਫ਼ਾ ਸੌਂਪਿਆ

ਨਵੀਂ ਦਿੱਲੀ, 2 ਅਕਤੂਬਰ (ਸ.ਬ.) ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਵੀਂ ਦਿੱਲੀ ਸਥਿਤ 10 ਜਨਪਥ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਕਰੀਬ ਇੱਕ ਘੰਟੇ ਤੱਕ ਮੁਲਾਕਾਤ ਕੀਤੀ। ਇਸ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਰਸਮੀ ਤੌਰ ਤੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।

ਮੁਲਾਕਾਤ ਤੋਂ ਬਾਅਦ ਬਾਹਰ ਆਏ ਵੜਿੰਗ ਨੇ ਕਿਹਾ ਕਿ ਉਨ੍ਹਾਂ ਤੋਂ ਅਸਤੀਫ਼ਾ ਲਿਆ ਨਹੀਂ ਬਲਕਿ ਉਨ੍ਹਾਂ ਨੇ ਖ਼ੁਦ ਅਸਤੀਫ਼ਾ ਦਿੱਤਾ ਹੈ। ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਮੈਂ ਰਾਹੁਲ ਗਾਂਧੀ ਨੂੰ ਮਿਲ ਕੇ ਰਸਮੀ ਤੌਰ ਤੇ ਉਨ੍ਹਾਂ ਨੂੰ ਕਾਂਗਰਸ ਦੀ ਪ੍ਰਧਾਨਗੀ ਤੋਂ ਆਪਣਾ ਅਸਤੀਫ਼ਾ ਸੌਂਪਿਆ ਹੈ, ਜਿਨ੍ਹਾਂ ਦੀ ਬਦੌਲਤ ਉਹ ਸਾਢੇ ਚਾਰ ਸਾਲ ਪਹਿਲਾਂ ਪ੍ਰਧਾਨ ਬਣੇ ਸਨ। ਉਨ੍ਹਾਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੇ ਤਜਰਬੇ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਚੁਣੌਤੀਆਂ ਤੇ ਚਰਚਾ ਕੀਤੀ ਅਤੇ ਜਦੋਂ ਵੀ ਕਾਂਗਰਸ ਨੂੰ ਉਨ੍ਹਾਂ ਦੀ ਲੋੜ ਹੋਵੇਗੀ, ਉਹ ਹਾਜ਼ਰ ਰਹਿਣਗੇ। ਵੜਿੰਗ ਨੇ ਕਿਹਾ ਕਿ ਕੋਈ ਵੀ ਵਿਅਕਤੀ ਟੀਸੀ ਤੇ ਟਿਕਿਆ ਨਹੀਂ ਰਹਿ ਸਕਦਾ ਅਤੇ ਇੱਕ ਦਿਨ ਸਾਬਕਾ ਹੋਣਾ ਹੀ ਹੁੰਦਾ ਹੈ।

ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਬਹੁਤ ਚੰਗੀ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਮੈਨੂੰ ਬਹੁਤ ਪਿਆਰ ਅਤੇ ਸਨੇਹ ਦਿੱਤਾ। ਰਾਹੁਲ ਨੇ ਉਨ੍ਹਾਂ ਤੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸਰਕਾਰ ਦੀ ਸਥਿਤੀ ਅਤੇ ਅੱਗੇ ਪਾਰਟੀ ਨੂੰ ਕਿਸ ਤਰ੍ਹਾਂ ਕੰਮ ਕਰਨਾ ਚਾਹੀਦਾ ਹੈ, ਇਸ ਬਾਰੇ ਜਾਣਕਾਰੀ ਲਈ। ਵੜਿੰਗ ਮੁਤਾਬਕ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੇ ਕਰੀਬ ਸਾਢੇ ਚਾਰ ਸਾਲ ਦੇ ਤਜਰਬੇ ਨੂੰ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਸਾਹਮਣੇ ਕਿਹੜੀਆਂ ਚੁਣੌਤੀਆਂ ਹਨ, ਇਨ੍ਹਾਂ ਨਾਲ ਕਿਸ ਤਰ੍ਹਾਂ ਨਜਿੱਠਣਾ ਹੈ ਅਤੇ ਪਾਰਟੀ ਦੀ ਤਾਕਤ ਕਿੱਥੇ ਹੈ-ਇਨ੍ਹਾਂ ਸਾਰੇ ਮੁੱਦਿਆਂ ਤੇ ਰਾਹੁਲ ਗਾਂਧੀ ਨਾਲ ਵਿਸਥਾਰ ਨਾਲ ਚਰਚਾ ਹੋਈ।

ਸਾਬਕਾ ਪ੍ਰਦੇਸ਼ ਪ੍ਰਧਾਨ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਕੁਝ ਦਿਨ ਆਰਾਮ ਦੀ ਲੋੜ ਹੈ। ਉਹ ਕੁਝ ਦਿਨਾਂ ਲਈ ਛੁੱਟੀ ਲੈਣਾ ਚਾਹੁੰਦੇ ਹਨ, ਪਰ ਕਾਂਗਰਸ ਨਾਲ ਉਨ੍ਹਾਂ ਦਾ ਜੁੜਾਅ ਪਹਿਲਾਂ ਵਾਂਗ ਹੀ ਰਹੇਗਾ। ਵੜਿੰਗ ਨੇ ਇਹ ਵੀ ਕਿਹਾ ਕਿ ਕੌਣ ਕੀ ਕਹਿੰਦਾ ਹੈ, ਇਸ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ।

ਜ਼ਿਕਰਯੋਗ ਹੈ ਕਿ ਪਾਰਟੀ ਹਾਈਕਮਾਂਡ ਨੇ ਜ਼ੁਬਾਨੀ ਤੌਰ ਤੇ ਵੜਿੰਗ ਨੂੰ ਪਾਰਟੀ ਵਿੱਚ ਕੀਤੀ ਜਾਣ ਵਾਲੀ ਤਬਦੀਲੀ ਤੋਂ ਜਾਣੂ ਕਰਾ ਦਿੱਤਾ ਸੀ ਪ੍ਰੰਤੂ ਅੱਜ ਰਸਮੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ। ਹਾਲਾਂਕਿ ਉਨ੍ਹਾਂ ਨੇ ਖ਼ੁਦ ਹੀ ਲੰਘੇ ਕੱਲ੍ਹ ਆਪਣੇ ਆਪ ਨੂੰ ‘ਸਾਬਕਾ ਪ੍ਰਧਾਨ’ ਐਲਾਨ ਦਿੱਤਾ ਸੀ ਪ੍ਰੰਤੂ ਅੱਜ ਰਸਮੀ ਪ੍ਰਕਿਰਿਆ ਤਹਿਤ ਰਾਜਾ ਵੜਿੰਗ ਨੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਲ ਦਾ ਕੋਈ ਮਲਾਲ ਨਹੀਂ ਹੈ।

ਰਾਜਾ ਵੜਿੰਗ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਉਪਰੰਤ ਹੁਣ ਕਾਂਗਰਸ ਹਾਈਕਮਾਂਡ ਤਰਫ਼ੋਂ ਹੁਣ ਨਵੇਂ ਪ੍ਰਧਾਨ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸ਼ਾਮ ਤਕ ਅਗਲੇ ਪ੍ਰਧਾਨ ਦੇ ਨਾਮ ਦਾ ਐਲਾਨ ਹੋ ਜਾਵੇਗਾ।

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending