Connect with us

Mohali

10 ਮਹੀਨੇ ਪਹਿਲਾਂ ਰੱਖਿਆ ਨੀਂਹ ਪੱਥਰ, ਸੜਕ ਹੁਣੇ ਵੀ ਅਧੂਰੀ, ਇਸ਼ਤਿਹਾਰਾਂ ਵਿੱਚ ਹੀ ਹੋ ਰਿਹਾ ਹੈ ਪੰਜਾਬ ਦਾ ਵਿਕਾਸ : ਅਮਰਜੀਤ ਸਿੰੰਘ ਜੀਤੀ ਸਿੱਧੂ

Published

on

ਗੋਬਿੰਦਗੜ੍ਹ-ਢੇਲਪੁਰ ਸੜਕ ਦੀ ਬਦਹਾਲੀ ਕਾਰਨ ਲੋਕ ਹੁੰਦੇ ਹਨ ਪ੍ਰੇਸ਼ਾਨ

ਐਸ ਏ ਐਸ ਨਗਰ, 2 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਦੀ ਆਪ ਸਰਕਾਰ ਵਲੋਂ ਸਿਰਫ ਇਸ਼ਤਿਹਾਰਾਂ ਵਿੱਚ ਹੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੁੰ ਬੁਨਿਆਦੀ ਸੁਵਿਧਾਵਾਂ ਵੀ ਨਾ ਮਿਲਣ ਕਾਰਨ ਲੋਕਾਂ ਨੂੰ ਬੁਰੀ ਤਰ੍ਹਾਂ ਖੱਜਲ ਖੁਆਰ ਹੋਣਾ ਪੈਂਦਾ ਹੈ। ਅੱਜ ਪਿੰਡ ਗੋਬਿੰਦਗੜ੍ਹ ਦਾ ਦੌਰਾ ਕਰਕੇ ਪਿੰਡ ਤੋਂ ਢੇਲਪੁਰ ਵੱਲ ਜਾਂਦੀ ਕਰੀਬ ਢਾਈ ਕਿਲੋਮੀਟਰ ਲੰਬੀ ਸੜਕ ਦੀ ਬਦਹਾਲੀ ਦਾ ਜਾਇਜ਼ਾ ਲੇਣ ਮੌਕੇ ਉਹਨਾਂ ਕਿਹਾ ਕਿ ਇਸ ਸੜਕ ਦਾ ਨੀਂਹ ਪੱਥਰ 10 ਮਹੀਨੇ ਪਹਿਲਾਂ ਰੱਖਿਆ ਗਿਆ ਸੀ ਪਰੰਤੂ ਇਹ ਸੜਕ ਹੁਣੇ ਵੀ ਅਧੂਰੀ ਹੈ ਜਿਸ ਕਾਰਨ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ।

ਜੀਤੀ ਸਿੱਧੂ ਨੇ ਮੌਕੇ ਤੇ ਉਹ ਨੀਂਹ ਪੱਥਰ ਵੀ ਦਿਖਾਇਆ, ਜਿਸ ਮੁਤਾਬਕ 20 ਜਨਵਰੀ 2026 ਨੂੰ ਇਸ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਨੀਂਹ ਪੱਥਰ ਰੱਖਣ ਤੋਂ ਬਾਅਦ ਸੜਕ ਤੇ ਪੱਥਰ ਪਾ ਦਿੱਤੇ ਗਏ, ਪਰ ਇਸ ਤੋਂ ਬਾਅਦ ਕੰਮ ਅੱਗੇ ਨਹੀਂ ਵਧਿਆ। ਉਹਨਾਂ ਕਿਹਾ ਕਿ ਸੜਕ ਦੀ ਹਾਲਤ ਇੰਨੀ ਖਰਾਬ ਹੈ ਕਿ ਇੱਥੋਂ ਲੰਘਣਾ ਲੋਕਾਂ ਲਈ ਮੁਸ਼ਕਲ ਬਣਿਆ ਹੋਇਆ ਹੈ। ਸੜਕ ਤੇ ਵੱਡੇ-ਵੱਡੇ ਅਤੇ ਤਿੱਖੇ ਪੱਥਰ ਉੱਭਰੇ ਹੋਏ ਹਨ, ਜਿਸ ਕਾਰਨ ਦੋਪਹੀਆ ਵਾਹਨ ਚਾਲਕਾਂ ਅਤੇ ਪੈਦਲ ਲੰਘਣ ਵਾਲਿਆਂ ਨੂੰ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਹਨਾਂ ਕਿਹਾ ਕਿ ਜੇਕਰ ਸੜਕ ਬਣਾਉਣੀ ਹੀ ਨਹੀਂ ਸੀ ਤਾਂ ਨੀਂਹ ਪੱਥਰ ਰੱਖਣ ਦੀ ਕੀ ਲੋੜ ਸੀ? ਇਸ ਤੋਂ ਸਰਕਾਰ ਦੀ ਨੀਤੀ ਅਤੇ ਨੀਅਤ ਬਾਰੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਹੱਥ ਖੜ੍ਹੇ ਕਰ ਦੇਵੇ ਤਾਂ ਉਹ ਆਪਣੇ ਪੱਧਰ ਤੇ ਸੜਕ ਤੇ ਕੈਰੀ ਪਵਾਉਣ ਲਈ ਵੀ ਤਿਆਰ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੜਕ ਦਾ ਕੰਮ ਤੁਰੰਤ ਪੂਰਾ ਕਰਵਾਇਆ ਜਾਵੇ।

ਨਸ਼ਿਆਂ ਅਤੇ ਬੁਨਿਆਦੀ ਢਾਂਚੇ ਦੇ ਮੁੱਦੇ ਨੂੰ ਲੈ ਕੇ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਕਰਦਿਆਂ ਉਹਨਾਂ ਦੋਸ਼ ਲਗਾਇਆ ਕਿ ਮੁਹਾਲੀ ਹਲਕੇ ਵਿੱਚ ਬੁਨਿਆਦੀ ਢਾਂਚੇ ਦੀ ਹਾਲਤ ਖਰਾਬ ਹੋ ਰਹੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਵਿਧਾਇਕ ਤੋਂ ਮੰਗ ਕੀਤੀ ਕਿ ਉਹ ਇਸ ਸੜਕ ਦੀ ਹਾਲਤ ਦਾ ਤੁਰੰਤ ਨੋਟਿਸ ਲੈ ਕੇ ਕੰਮ ਸ਼ੁਰੂ ਕਰਵਾਉਣ।

ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਗੋਬਿੰਦਗੜ੍ਹ ਤੋਂ ਢੇਲਪੁਰ ਨੂੰ ਜਾਣ ਵਾਲੀ ਇਸ ਸੜਕ ਦੇ ਅੰਤ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸਥਿਤ ਹੈ। ਉਨ੍ਹਾਂ ਮੁਤਾਬਕ ਹਰ ਦਸਵੀਂ ਦੇ ਮੌਕੇ ਇੱਥੇ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ। ਪਿੰਡ ਦੇ ਬਜ਼ੁਰਗਾਂ, ਮਹਿਲਾਵਾਂ ਅਤੇ ਹੋਰ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਤੱਕ ਪਹੁੰਚਣ ਵਿੱਚ ਭਾਰੀ ਦਿੱਕਤ ਆਉਂਦੀ ਹੈ। ਪਿੰਡ ਵਾਸੀਆਂ ਨੇ ਕਿਹਾ ਸੜਕ ਤੇ ਉੱਭਰੇ ਤਿੱਖੇ ਪੱਥਰਾਂ ਕਾਰਨ ਕਈ ਲੋਕ ਡਿੱਗ ਕੇ ਜ਼ਖ਼ਮੀ ਹੋ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਸੜਕ ਨੂੰ ਬਿਨਾਂ ਹੋਰ ਦੇਰੀ ਦੇ ਪੂਰੀ ਤਰ੍ਹਾਂ ਬਣਾਇਆ ਜਾਵੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending