Chandigarh
ਪਰਗਟ ਸਿੰਘ ਦੱਸਣ ਕਿ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ਤੇ ਚੁੱਪ ਕਿਉਂ ਸਨ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ 3 ਅਕਤੂਬਰ (ਸ.ਬ.) ਪੰਜਾਬ ਨੇ ਨਵੇਂ ਬਣੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਦ ਪ੍ਰਤੀਕ੍ਰਿਆ ਦਿੰਦਿਆਂ ਆਪ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਣ ਦੌਰਾਨ ਉਨ੍ਹਾਂ ਨੇ ਨਸ਼ਿਆਂ ਦੀ ਅਲਾਮਤ ਅਤੇ ‘ਬੇਅਦਬੀ’ ਦੀਆਂ ਘਟਨਾਵਾਂ ਵਿਰੁੱਧ ਆਵਾਜ਼ ਕਿਉਂ ਨਹੀਂ ਉਠਾਈ। ਚੀਮਾ ਨੇ ਕਿਹਾ ਕਿ ਅਕਾਲੀ -ਭਾਜਪਾ ਰਾਜ ਦੌਰਾਨ ਨਸ਼ੇ ਅਤੇ ‘ਬੇਅਦਬੀ’ ਪੰਜਾਬ ਦੇ ਸਭ ਤੋਂ ਵੱਡੇ ਸਿਆਸੀ ਮੁੱਦਿਆਂ ਵਿੱਚੋਂ ਸਨ, ਪਰ ਪਰਗਟ ਸਿੰਘ ਨੇ ਅਕਾਲੀ ਦਲ ਦਾ ਹਿੱਸਾ ਹੁੰਦਿਆਂ ਕਿਸੇ ਵੀ ਮੁੱਦੇ ਵਿਰੁੱਧ ਜਨਤਕ ਤੌਰ ਤੇ ਆਵਾਜ਼ ਨਹੀਂ ਉਠਾਈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣਨ ਦੇ ਹੱਕਦਾਰ ਹਨ ਕਿ ਨਵੇਂ ਕਾਂਗਰਸ ਪ੍ਰਧਾਨ ਉਨ੍ਹਾਂ ਮੁੱਦਿਆਂ ਤੇ ਚੁੱਪ ਕਿਉਂ ਰਹੇ ਜੋ ਸੂਬੇ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕਰਦੇ ਸਨ।
ਉਹਨਾਂ ਕਿਹਾ ਕਿ ਪਰਗਟ ਸਿੰਘ ਨੇ ਖੁਦ ਮੰਨਿਆ ਹੈ ਕਿ ‘ਬੇਅਦਬੀ’ ਦੇ ਮੁੱਦੇ ਤੇ ਕਾਂਗਰਸ ਦੇ ਅੰਦਰ ਦੋ ਧੜੇ ਸਨ, ਇੱਕ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਚਾਹੁੰਦਾ ਸੀ ਅਤੇ ਦੂਜਾ (ਉਨ੍ਹਾਂ ਦੇ ਅਨੁਸਾਰ) ਬਾਦਲਾਂ ਨੂੰ ਬਚਾ ਰਿਹਾ ਸੀ। ਉਹਨਾਂ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕਿਸ ਧੜੇ ਦੀ ਅਗਵਾਈ ਕਰ ਰਹੇ ਹਨ।
ਸਿੱਖਿਆ ਮੰਤਰੀ ਵਜੋਂ ਪਰਗਟ ਸਿੰਘ ਦੇ ਕਾਰਜਕਾਲ ਤੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਰਗਟ ਸਿੰਘ ਨੂੰ ਸਿੱਖਿਆ ਮੰਤਰੀ ਵਜੋਂ ਯੋਗ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨ ਅਤੇ ਪੀ ਪੀ ਐਸ ਸੀ ਰਾਹੀਂ 1,158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਦੀ ਤਾਕੀਦ ਕੀਤੀ ਗਈ ਸੀ, ਪਰ ਇਤਰਾਜ਼ਾਂ ਦੇ ਬਾਵਜੂਦ ਇਹ ਪ੍ਰਕਿਰਿਆ ਅੱਗੇ ਵਧਾਈ ਗਈ ਅਤੇ ਬਾਅਦ ਵਿੱਚ ਸੁਪਰੀਮ ਕੋਰਟ ਵੱਲੋਂ ਇਸ ਭਰਤੀ ਨੂੰ ਰੱਦ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਪਰਗਟ ਸਿੰਘ ਨੂੰ ਸਿੱਖਿਆ ਵਿਭਾਗ ਵਿੱਚ ਆਪਣੇ ਕਾਰਜਕਾਲ ਦੌਰਾਨ ਲਏ ਗਏ ਫੈਸਲਿਆਂ ਦਾ ਜਵਾਬ ਦੇਣਾ ਪਵੇਗਾ।
ਉਹਨਾਂ ਕਿਹਾ ਕਿ ਇੱਕ ਹਾਕੀ ਖਿਡਾਰੀ ਵਜੋਂ ਪਰਗਟ ਸਿੰਘ ਦੀਆਂ ਪ੍ਰਾਪਤੀਆਂ ਅਤੇ ਭਾਰਤੀ ਹਾਕੀ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਕੋਈ ਸ਼ੱਕ ਨਹੀਂ ਹੈ, ਪਰ ਖੇਡ ਮੰਤਰੀ ਵਜੋਂ ਉਨ੍ਹਾਂ ਦੇ ਰਿਕਾਰਡ ਦਾ ਵੱਖਰੇ ਤੌਰ ਤੇ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ। ਖੇਡਾਂ ਅਤੇ ਖਿਡਾਰੀਆਂ ਦੀਆਂ ਲੋੜਾਂ ਬਾਰੇ ਉਨ੍ਹਾਂ ਦੇ ਆਪਣੇ ਤਜ਼ਰਬੇ ਦੇ ਬਾਵਜੂਦ, ਪਿਛਲੀ ਸਰਕਾਰ ਦੌਰਾਨ ਖੇਡ ਬਜਟ ਲਗਭਗ 147 ਕਰੋੜ ਰੁਪਏ ਹੀ ਰਿਹਾ। ਇਸ ਦੇ ਉਲਟਭਗਵੰਤ ਸਿੰਘ ਮਾਨ ਸਰਕਾਰ ਨੇ ਖੇਡਾਂ ਲਈ ਬਜਟ ਵਿੱਚ ਵਾਧਾ ਕਰਦਿਆਂ ਮੌਜੂਦਾ ਬਜਟ ਵਿੱਚ 1,746 ਕਰੋੜ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪੂਰੇ ਪੰਜਾਬ ਵਿੱਚ ਹਜ਼ਾਰਾਂ ਖੇਡ ਮੈਦਾਨ ਅਤੇ ਸਟੇਡੀਅਮ ਵਿਕਸਤ ਕੀਤੇ ਗਏ ਹਨ ਜਾਂ ਕੀਤੇ ਜਾ ਰਹੇ ਹਨ। ਸਰਕਾਰ ਦੇ ਖੇਡ ਉੱਦਮ, ਜਿਨ੍ਹਾਂ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਵੀ ਸ਼ਾਮਲ ਹਨ, ਸੂਬੇ ਦੇ ਨੌਜਵਾਨਾਂ ਲਈ ਵੱਡੇ ਅਵਸਰ ਪੈਦਾ ਕਰ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਰਗਟ ਸਿੰਘ ਕੋਲ ਹੁਣ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਉਹ ਆਪਣੇ ਸਿਆਸੀ ਅਤੇ ਮੰਤਰੀ ਵਜੋਂ ਰਿਕਾਰਡ ਬਾਰੇ ਸਵਾਲਾਂ ਤੋਂ ਬਚ ਨਹੀਂ ਸਕਦੇ ਅਤੇ ਉਹਨਾਂ ਨੂੰਇਹਨਾਂ ਦੇ ਜਵਾਬ ਦੇਣੇ ਚਾਹੀਦੇ ਹਨ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
