Mohali
ਸ਼ਹਿਰ ਵਿੱਚ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਤਿੰਨ ਸੈਂਟਰਾਂ ਤੇ ਛਾਪਾ
ਕਈ ਲੜਕੀਆਂ ਨੂੰ ਕੀਤਾ ਗਿਆ ਰੈਸਕਿਊ, ਤਿੰਨੋ ਸਪਾ ਸੈਂਟਰ ਸੰਚਾਲਕ ਗ੍ਰਿਫਤਾਰ, ਦੋ ਹਾਲੇ ਵੀ ਫਰਾਰ
ਐਸ ਏ ਐਸ ਨਗਰ, 3 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਵੱਲੋਂ ਸ਼ਹਿਰ ਵਿੱਚ ਚਲ ਰਹੇ ਸਪਾ ਸੈਂਟਰਾਂ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਕਈ ਲੜਕੀਆਂ ਨੂੰ ਰੈਸਕਿਊ ਕਰਕੇ ਛੁਡਾਇਆ ਗਿਆ ਹੈ ਅਤੇ ਗੈਰਕਾਨੂੰਨੀ ਤੌਰ ਤੇ ਚਲਾਏ ਜਾ ਰਹੇ ਇਸ ਨਜਾਇਜ਼ ਧੰਦੇ ਦੇ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਵਲੋਂ ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਅਜੀਤ ਸਿੰਘ ਸੰਜੂ ਵਾਸੀ ਕਰਨਾਲ, ਰਮਨਦੀਪ ਸਿੰਘ ਔਲਖ ਵਾਸੀ ਪਿੰਡ ਕੁੰਬੜਾ, ਸ਼ਰਮਾ ਵਾਸੀ ਪਿੰਜੌਰ, ਕ੍ਰਿਸ਼ਨਾ ਪਦਮ ਸ਼ਰਮਾ ਵਾਸੀ ਸੈਕਟਰ 66 ਅਤੇ ਰਾਜੇਸ਼ ਮਹਿਤਾ ਵਾਸੀ ਸੈਕਟਰ 46 ਚੰਡੀਗੜ੍ਹ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਸੰਦੀਪ ਅਤੇ ਦੀਪਕ ਵਾਸੀ ਸੈਕਟਰ 68 ਫਰਾਰ ਹਨ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਜਿਲਾ ਪੁਲੀਸ ਮੁਖੀ ਵਰੁਣ ਸ਼ਰਮਾ ਅਤੇ ਐਸਪੀ ਸਿਟੀ ਦਿਲਪ੍ਰੀਤ ਸਿੰਘ ਦੀਆਂ ਹਿਦਾਇਤਾਂ ਤੇ ਸਮਾਜਵਿਰੋਧੀ ਅਨਸਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਥਾਣਾ ਫੇਜ਼ 8, ਥਾਣਾ ਸੁਹਾਣਾ ਅਤੇ ਥਾਣਾ ਫੇਜ਼ 11 ਦੀ ਪੁਲੀਸ ਵਲੋਂ ਗੁਪਤ ਦੇ ਆਧਾਰ ਤੇ ਕਾਰਵਾਈ ਕਰਦਿਆਂ ਇਲਾਕੇ ਵਿੱਚ ਚੱਲ ਰਹੇ ਸਪਾ ਸੈਂਟਰਾਂ ਵਿੱਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਕੇਂਦਰਾਂ ਦੇ ਸੰਚਾਲਕ ਹੋਰਨਾਂ ਰਾਜਾਂ ਤੋਂ ਲੜਕੀਆਂ ਨੂੰ ਚੰਗਾ ਰੁਜ਼ਗਾਰ ਅਤੇ ਚੰਗੀ ਕਮਾਈ ਦਾ ਲਾਲਚ ਦੇ ਕੇ ਬੁਲਾਉਂਦੇ ਸਨ ਅਤੇ ਇਸ ਤੋਂ ਬਾਅਦ ਲੜਕੀਆਂ ਨੂੰ ਦੇਹ ਵਪਾਰ ਲਈ ਮਜਬੂਰ ਕੀਤਾ ਜਾਂਦਾ ਸੀ।
ਉਹਨਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਥਾਣਾ ਸੁਹਾਣਾ ਦੀ ਪੁਲੀਸ ਵੱਲੋਂ ਟਰੀ ਫੈਮਲੀ ਸਪਾ ਸੈਕਟਰ 79 ਵਿੱਚ ਛਾਪਾ ਮਾਰ ਕੇ ਕਈ ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਅਤੇ ਬਾਅਦ ਵਿੱਚ ਉਹਨਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ। ਇਸ ਮਾਮਲੇ ਵਿੱਚ ਮੁਲਜਮ ਰਮਨਦੀਪ ਸਿੰਘ ਅਤੇ ਪੀਯੂਸ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਦੂਜੇ ਮਾਮਲੇ ਵਿੱਚ ਥਾਣਾ ਫੇਜ਼ 8 ਦੀ ਪੁਲੀਸ ਨੇ ਮੋਜੋ ਸਪਾ ਸੈਂਟਰ ਸੈਕਟਰ 68 ਵਿੱਚ ਛਾਪਾ ਮਾਰ ਕੇ ਕਈ ਲੜਕੀਆਂ ਨੂੰ ਬਰਾਮਦ ਕੀਤਾ। ਇਸ ਮਾਮਲੇ ਵਿੱਚ ਅਜੀਤ ਸਿੰਘ ਸੰਜੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਸਪਾ ਸੈਂਟਰ ਨੂੰ ਚਲਾ ਰਿਹਾ ਸੀ। ਤੀਜੇ ਮਾਮਲੇ ਵਿੱਚ ਕਿਓਰਾ ਸਪਾ ਅਤੇ ਬਿਊਟੀ ਸੈਂਟਰ ਵਿੱਚ ਛਾਪਾ ਮਾਰ ਕੇ ਤਿੰਨ ਲੜਕੀਆਂ ਨੂੰ ਛੁਡਵਾਇਆ ਗਿਆ ਹੈ ਅਤੇ ਉਹਨਾਂ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਸੈਂਟਰ ਨੂੰ ਚਲਾਉਣ ਵਾਲੇ ਕ੍ਰਿਸ਼ਨਾ ਪਦਮ ਸ਼ਰਮਾ ਅਤੇ ਰਾਜੇਸ਼ ਮਹਿਤਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਡੀ ਐਸ ਪੀ ਬਲ ਨੇ ਕਿਹਾ ਕਿ ਪੁਲੀਸ ਵਲੋਂ ਸ਼ਹਿਰ ਵਿੱਚ ਚੌਕਸੀ ਵਰਤੀ ਜਾ ਰਹੀ ਹੈ ਅਤੇ ਕਿਸੇ ਵੀ ਨਾਜਾਇਜ਼ ਕਾਰੋਬਾਰ ਕਰਨ ਜਾਂ ਬਿਨਾਂ ਲਾਈਸੈਂਸ ਤੋਂ ਚਲਾ ਰਹੇ ਇਮੀਗ੍ਰੇਸ਼ਨ ਦਫਤਰਾਂ ਦ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
15 ਗ੍ਰਾਮ ਚਿੱਟੇ ਸਮੇਤ ਗੱਡੀ ਚਾਲਕ ਗ੍ਰਿਫਤਾਰ
ਐਸ ਏ ਐਸ ਨਗਰ, 3 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 15 ਗ੍ਰਾਮ ਚਿੱਟੇ ਸਮੇਤ ਇੱਕ ਗੱਡੀ ਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਫੇਜ਼ 8 ਦੀ ਪੁਲੀਸ ਵੱਲੋਂ 1 ਵਿਅਕਤੀ ਨੂੰ 15 ਗ੍ਰਾਮ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫੇਜ਼ 8 ਦੇ ਪੁਰਾਣੇ ਬੱਸ ਅੱਡੇ ਕੋਲ 1 ਸਫਾਰੀ ਗੱਡੀ ਸਵਾਰ ਆਪਣੇ ਕਿਸੇ ਗ੍ਰਾਹਕ ਨੂੰ ਚਿੱਟੇ ਦੀ ਸਪਲਾਈ ਦੇਣ ਲਈ ਖੜ੍ਹਾ ਹੈ। ਪੁਲੀਸ ਨੂੰ ਉਕਤ ਸੂਚਨਾ ਦੇ ਆਧਾਰ ਤੇ ਤਰੁੰਤ ਕਾਰਵਾਈ ਕਰਦਿਆਂ ਫੇਜ਼ 8 ਵਿਖੇ ਛਾਪਾ ਮਾਰ ਕੇ ਸਫਾਰੀ ਗੱਡੀ ਚਾਲਕ ਅਜੈ ਕੁਮਾਰ ਉਰਫ ਅਮਨ ਵਾਸੀ ਨਵਾਂਗਰਾਓ ਨੂੰ ਕਾਬੂ ਕੀਤਾ। ਪੁਲੀਸ ਨੇ ਜਦੋਂ ਅਜੈ ਕੁਮਾਰ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 15 ਗ੍ਰਾਮ ਚਿੱਟਾ ਬਰਾਮਦ ਹੋਇਆ। ਪੁਲੀਸ ਨੇ ਅਜੈ ਕੁਮਾਰ ਖਿਲਾਫ ਐਨ ਡੀ ਪੀ ਐਸ ਐਕਟ ਮਾਮਲਾ ਦਰਜ ਕਰ ਲਿਆ ਹੈ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
