Connect with us

Chandigarh

ਹਾਈ ਕੋਰਟ ਨੇ ਡੀ ਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

Published

on

ਮੁੱਖ ਸਕੱਤਰ ਨੂੰ ਨਿੱਜੀ ਤੌਰ ਤੇ ਪੇਸ਼ ਹੋਣ ਦਾ ਹੁਕਮ ਦਿੱਤਾ

ਚੰਡੀਗੜ੍ਹ, 5 ਅਕਤੂਬਰ (ਸ.ਬ.) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਮਹਿੰਗਾਈ ਭੱਤੇ (ਡੀ ਏ) ਮਾਮਲੇ ਵਿੱਚ ਲੁੱਕਣ-ਮੀਟੀ ਦਾ ਖੇਡ ਖੇਡਣ ਲਈ ਫਟਕਾਰ ਲਗਾਈ। ਅਦਾਲਤ ਨੇ ਸਰਕਾਰ ਦੇ ਇਸ ਦਾਅਵੇ ਤੇ ਸਵਾਲ ਉਠਾਏ ਕਿ ਸੁਪਰੀਮ ਕੋਰਟ ਵਿੱਚ ਕੀਤੀ ਗਈ ਅਪੀਲ ਵਿੱਚ ਖਾਮੀਆਂ ਨੂੰ ਦੂਰ ਕਰ ਦਿੱਤਾ ਗਿਆ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਹਾਈ ਕੋਰਟ ਰਜਿਸਟਰੀ ਨੂੰ ਅਪੀਲ ਦੀ ਸਥਿਤੀ ਬਾਰੇ ਸੁਪਰੀਮ ਕੋਰਟ ਤੋਂ ਤੁਰੰਤ ਸਟੇਟਸ ਰਿਪੋਰਟ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮੁੱਖ ਸਕੱਤਰ ਨੂੰ ਮੰਗਲਵਾਰ ਸਵੇਰੇ ਅਦਾਲਤ ਵਿੱਚ ਨਿੱਜੀ ਤੌਰ ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਬੈਂਚ ਨੇ ਕਿਹਾ ਕਿ ਅਸੀਂ ਇਹ ਸਮਝਣ ਤੋਂ ਅਸਮਰੱਥ ਹਾਂ ਕਿ ਪੰਜਾਬ ਸਰਕਾਰ ਲੁਕਣ-ਮੀਟੀ ਖੇਡ ਕੇ ਅਸਲ ਵਿੱਚ ਕੀ ਕਰਨਾ ਚਾਹੁੰਦੀ ਹੈ। ਜੇਕਰ ਅਪੀਲ 1 ਸਤੰਬਰ ਨੂੰ ਦਾਇਰ ਕੀਤੀ ਗਈ ਹੁੰਦੀ, ਤਾਂ ਇਸ ਦੀ ਸੁਣਵਾਈ ਹੁਣ ਤੱਕ ਹੋ ਚੁੱਕੀ ਹੁੰਦੀ।

ਮਾਣਯੋਗ ਅਦਾਲਤ ਦੀ ਬੈਂਚ ਨੇ ਖੁੱਲ੍ਹੀ ਅਦਾਲਤ ਵਿੱਚ ਆਪਣਾ ਹੁਕਮ ਸੁਣਾਉਂਦਿਆਂ ਕਿਹਾ ਕਿ ਇਹ ਸਪਸ਼ਟ ਹੈ ਕਿ ਕੋਈ ਰਾਜ ਅਦਾਲਤ ਦੇ ਸਾਹਮਣੇ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਲਈ ਕਿਸ ਹੱਦ ਤੱਕ ਜਾ ਸਕਦਾ ਹੈ। ਅਦਾਲਤ ਨੇ ਨੋਟ ਕੀਤਾ ਕਿ ਉਸਨੇ ਪਿਛਲੀ ਸੁਣਵਾਈ ਦੀ ਮਿਤੀ ਤੇ ਮੁੱਖ ਸਕੱਤਰ ਨੂੰ ਤਲਬ ਕੀਤਾ ਸੀ। ਉਹ ਸੁਣਵਾਈ ਦੌਰਾਨ ਅਦਾਲਤ ਵਿੱਚ ਮੌਜੂਦ ਸਨ ਅਤੇ ਇੱਕ ਹਲਫ਼ਨਾਮਾ ਦਾਇਰ ਕੀਤਾ ਸੀ।

ਹਲਫ਼ਨਾਮੇ ਨੂੰ ਪੜ੍ਹਨ ਤੋਂ ਬਾਅਦ, ਅਦਾਲਤ ਨੇ ਕਿਹਾ ਕਿ ਅਸੀਂ ਤੁਹਾਨੂੰ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਸਰਕਾਰ ਨੇ 1 ਸਤੰਬਰ ਨੂੰ ਆਪਣੀ ਐਸ ਐਲ ਪੀ ਦਾਇਰ ਕੀਤੀ ਸੀ ਅਤੇ ਅੱਜ 5 ਅਕਤੂਬਰ ਹੈ। ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਵੀ, ਅਪੀਲ ਵਿੱਚ ਦੱਸੀਆਂ ਗਈਆਂ ਖਾਮੀਆਂ ਨੂੰ ਦੂਰ ਨਹੀਂ ਕੀਤਾ ਗਿਆ ਹੈ। ਅਸੀਂ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਆਪਣਾ ਕੇਸ ਪੇਸ਼ ਕਰਨ ਦਾ ਮੌਕਾ ਦੇਣ ਲਈ ਕੇਸ ਨੂੰ ਤਿੰਨ ਵਾਰ ਮੁਲਤਵੀ ਕੀਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਅਦਾਲਤ ਨੇ ਪਹਿਲਾਂ ਕਿਹਾ ਸੀ ਕਿ ਸੂਬੇ ਨੂੰ ਇਸ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣ ਦਾ ਅਧਿਕਾਰ ਹੈ ਅਤੇ ਅਜਿਹਾ ਕਰਨ ਦਾ ਇੱਕ ਉਚਿਤ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਸਰਕਾਰ ਦੀ ਅਪੀਲ ਨੂੰ ਅਲਾਟ ਕੀਤੇ ਗਏ ਡਾਇਰੀ ਨੰਬਰ ਦੇ ਹਵਾਲੇ ਨਾਲ ਸੁਪਰੀਮ ਕੋਰਟ ਦੀ ਵੈਬਸਾਈਟ ਸਪਸ਼ਟ ਤੌਰ ਤੇ ਦਰਸਾਉਂਦੀ ਹੈ ਕਿ ਕੇਸ ਵਿੱਚ ਅਜੇ ਵੀ ਖਾਮੀਆਂ ਹਨ।

ਬੈਂਚ ਨੇ ਕਿਹਾ ਕਿ ਪੀ ਐਸ ਪੀ ਸੀ ਐਲ ਵੱਲੋਂ ਦਾਇਰ ਕੀਤੇ ਗਏ ਅਗਲੇ ਕੇਸ ਵਿੱਚ ਵੀ ਖਾਮੀਆਂ ਪਈਆਂ ਹਨ। ਅਜਿਹਾ ਲੱਗਦਾ ਹੈ ਕਿ ਸੁਪਰੀਮ ਕੋਰਟ ਵਿੱਚ ਕਾਨੂੰਨੀ ਚਾਰਾਜੋਈ ਦੇ ਬਹਾਨੇ ਸਿਰਫ ਸਮਾਂ ਬਿਤਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮਾਣਯੋਗ ਅਦਾਲਤ ਨੇ ਆਪਣੇ ਆਦੇਸ਼ ਵਿੱਚ ਐਡਵੋਕੇਟ ਜਨਰਲ ਦੀ ਦਲੀਲ ਨੂੰ ਨੋਟ ਕੀਤਾ ਕਿ ਖਾਮੀਆਂ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਸੁਪਰੀਮ ਕੋਰਟ ਵਿੱਚ ਲੰਬਿਤ ਅਪੀਲ ਹੁਣ ਸਹੀ ਸਥਿਤੀ ਵਿੱਚ ਹੈ। ਹਾਲਾਂਕਿ ਦੂਜੇ ਪੱਖ ਵੱਲੋਂ ਇਸ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ ਗਿਆ। ਬੈਂਚ ਨੇ ਕਿਹਾ ਕਿ ਜੇਕਰ ਅਦਾਲਤ ਦੇ ਸਾਹਮਣੇ ਕੋਈ ਗਲਤ ਬਿਆਨ ਦਿੱਤਾ ਜਾਂਦਾ ਹੈ, ਤਾਂ ਅਜਿਹਾ ਬਿਆਨ ਦੇਣ ਵਾਲੀ ਧਿਰ ਨੂੰ ਨਤੀਜੇ ਭੁਗਤਣੇ ਪੈਣਗੇ।

ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਮੰਗਲਵਾਰ ਨੂੰ ਨਿਰਧਾਰਤ ਕੀਤੀ। ਬੈਂਚ ਨੇ ਕਿਹਾ ਕਿ ਰਜਿਸਟਰੀ ਨੂੰ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਉਹ ਪੰਜਾਬ ਰਾਜ ਵੱਲੋਂ ਦਾਇਰ ਕੀਤੀ ਗਈ ਅਪੀਲ ਦੀ ਸਥਿਤੀ ਬਾਰੇ ਭਾਰਤ ਦੀ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਤੁਰੰਤ ਇੱਕ ਸਟੇਟਸ ਰਿਪੋਰਟ ਪ੍ਰਾਪਤ ਕਰੇ, ਜਿਸ ਦਾ ਜ਼ਿਕਰ ਅੱਜ ਦਾਇਰ ਕੀਤੇ ਗਏ ਹਲਫਨਾਮੇ ਵਿੱਚ ਕੀਤਾ ਗਿਆ ਹੈ।

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending