Connect with us

Chandigarh

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਰਾਜਪਾਲ ਕੋਲ ਉਠਾਇਆ ਪਾਰਟੀ ਰਜਿਸਟਰੇਸ਼ਨ ਦਾ ਮੁੱਦਾ

Published

on

ਚੰਡੀਗੜ੍ਹ ਵਿੱਚ ਪੰਜਾਬ ਦੀਆਂ ਸਰਕਾਰੀ ਕੋਠੀਆਂ ਤੇ ਕਬਜੇ ਮਾਮਲੇ ਨੂੰ ਲੈਕੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ

ਚੰਡੀਗੜ੍ਹ, 6 ਅਕਤੂਬਰ (ਸ.ਬ.) ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕਰਵਾਈ ਜਾ ਰਹੀ ਦੇਰੀ ਅਤੇ ਚੰਡੀਗੜ ਵਿੱਚ ਪੰਜਾਬ ਦੀਆਂ ਸਰਕਾਰੀ ਕੋਠੀਆਂ ਉਤੇ ਹੋਏ ਨਜਾਇਜ ਸਿਆਸੀ ਕਬਜ਼ੇ ਦੇ ਮਸਲੇ ਨੂੰ ਲੈਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਉੱਚ ਪੱਧਰੀ ਵਫ਼ਦ ਵਲੋਂ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨਾਲ ਮੁਲਾਕਾਤ ਕੀਤੀ ਗਈ। ਵਫ਼ਦ ਵਿੱਚ ਪਾਰਟੀ ਦੇ ਸੀਨੀਅਰ ਲੀਡਰ ਅਤੇ ਵਿਧਾਇਕ ਸz. ਮਨਪ੍ਰੀਤ ਸਿੰਘ ਇਯਾਲੀ, ਮੈਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਪਾਰਲੀਮੈਂਟ ਬੋਰਡ ਦੇ ਕਨਵੀਨਰ ਸz. ਕਾਬਲ ਸਿੰਘ ਹਾਜ਼ਰ ਰਹੇ।

ਇਸ ਮੌਕੇ ਸz ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਕੋਲ ਪਾਰਟੀ ਦੀ ਰਜਿਸਟਰੇਸ਼ਨ ਨੂੰ ਲੈਕੇ ਪਾਈ ਜਾ ਰਹੀ ਰੁਕਾਵਟ ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੇਸ਼ ਦੇ ਕਾਨੂੰਨ ਹੇਠ ਹੋਈਆਂ ਚੋਣਾਂ ਲੜ ਕੇ ਪਾਰਟੀ ਦੇ ਦੋ ਸਾਂਸਦ ਮੈਂਬਰ ਹਨ ਅਤੇ ਉਹ ਵਿਧਾਇਕ ਹਨ ਪਰੰਤੂ ਇਸ ਦੇ ਬਾਵਜੂਦ ਪਾਰਟੀ ਦੀ ਰਜਿਸਟਰੇਸ਼ਨ ਵਿੱਚ ਜਾਣਬੁੱਝ ਕੇ ਰੁਕਾਵਟਾਂ ਖੜੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਿੱਖ ਕੌਮ ਅਤੇ ਸੂਬੇ ਨੇ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ ਅਤੇ ਅੱਜ ਸਾਡੇ ਤੇ ਹੀ ਦੇਸ਼ ਦੀ ਸੁਰੱਖਿਆ ਨੂੰ ਖਤਰੇ ਦਾ ਹਵਾਲਾ ਦੇ ਕੇ ਬੇਬੁਨਿਆਦ ਸਵਾਲ ਖੜੇ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਅੱਜ ਸਿੱਖ ਰੈਜੀਮੈਂਟ ਦੇ ਜਵਾਨ ਦੇਸ਼ ਦੀ ਸਰਹੱਦਾਂ ਉਪਰ ਦੇਸ਼ ਦੀ ਰਾਖੀ ਲਈ ਤੈਨਾਤ ਹਨ ਅਤੇ ਦੇਸ਼ ਦੀ ਰਾਖੀ ਕਰਦੇ ਸਭ ਤੋ ਵੱਧ ਸ਼ਹਾਦਤਾਂ ਵੀ ਸਿੱਖ ਰੈਜੀਮੈਂਟ ਦੇ ਹਿੱਸੇ ਆਈਆਂ ਹਨ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਭ ਤੋ ਵੱਧ ਧੱਕਾ ਅਤੇ ਬੇਇਨਸਾਫ਼ੀ ਵੀ ਸਿੱਖ ਕੌਮ ਅਤੇ ਪੰਜਾਬ ਨਾਲ ਹੋਈ। ਪੰਜਾਬ ਪੁਨਰਗਠਨ ਐਕਟ ਤਹਿਤ ਸਾਡੇ ਤੋਂ ਸਾਡੇ ਪਾਣੀ, ਰਾਜਧਾਨੀ ਅਤੇ ਪੰਜਾਬੀ ਬੋਲਦੇ ਇਲਾਕੇ ਖੋਹੇ ਗਏ, ਪਰ ਹਰ ਵਾਰ ਝੂਠਾ ਵਿਸ਼ਵਾਸ ਦਿੱਤਾ ਗਿਆ। ਆਜ਼ਾਦੀ ਤੋਂ ਬਾਅਦ ਆਜ਼ਾਦ ਭਾਰਤ ਵਿੱਚ ਹੀ ਦਰਬਾਰ ਸਾਹਿਬ ਤੇ ਹਮਲਾ ਹੋਇਆ, ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ, ਅੱਜ ਤੱਕ ਇਨਸਾਫ ਨਹੀਂ ਮਿਲਿਆ। ਹਰੀ ਕ੍ਰਾਂਤੀ ਦੇ ਨਾਮ ਹੇਠ ਅੰਨ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਾ ਰਿਹਾ, ਦੇਸ਼ ਨੂੰ ਭੁੱਖ ਮਰੀ ਤੋ ਨਿਜ਼ਾਤ ਪੰਜਾਬ ਨੇ ਦਿਵਾਈ ਪਰ ਸਵਾਲ ਸਾਡੇ ਤੇ ਹੀ ਚੁੱਕੇ ਜਾ ਰਹੇ ਹਨ।

ਸz. ਇਯਾਲੀ ਨੇ ਕਿਹਾ ਕਿ ਅਸੀਂ ਸੰਵਿਧਾਨ ਅਤੇ ਕਾਨੂੰਨ ਦੇ ਦਾਇਰੇ ਹੇਠ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕੋਈ ਵੀ ਕਾਨੂੰਨ ਇਜਾਜਤ ਨਹੀਂ ਦਿੰਦਾ ਕਿ ਕਾਨੂੰਨੀ ਜਾਮੇ ਹੇਠ ਫਰਕ ਕੀਤਾ ਜਾਵੇ। ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣਾ, ਕਾਨੂੰਨ ਹੇਠ ਹੀ ਬੇਇਨਸਾਫ਼ੀ ਹੈ। ਉਹਨਾਂ ਕਿਹਾ ਕਿ ਸਾਨੂੰ ਰਾਜਧਾਨੀ ਦੇ ਹੱਕ ਤੋ ਵਾਂਝਾ ਰੱਖਣਾ, ਪੰਜਾਬ ਦੇ ਪਾਣੀਆਂ ਦੀ ਲੁੱਟ ਕਰਨਾ, ਇਹ ਸਭ ਕੁਝ ਕਾਨੂੰਨ ਅਤੇ ਸੰਵਿਧਾਨ ਹੇਠ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੀੜਤ ਵੀ ਅਸੀਂ ਹਾਂ ਅਤੇ ਸਵਾਲ ਵੀ ਸਾਡੇ ਤੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕਿਸੇ ਵੀ ਕਾਨੂੰਨ, ਸੰਵਿਧਾਨ ਦੇ ਦੋਹਰੇ ਮਾਪਦੰਡ ਨਹੀਂ ਹੋ ਸਕਦੇ ਅਤੇ ਅਜਿਹੇ ਵਿੱਚ ਸਾਡੀ ਪਾਰਟੀ ਨੂੰ ਰਜਿਸਟਰੇਸ਼ਨ ਵਿੱਚ ਦੇਰੀ ਕਰਵਾਉਣਾ ਅਤੇ ਅੜਿੱਕਾ ਪਾਉਣਾ, ਇਹ ਸਰਾਸਰ ਕਾਨੂੰਨੀ ਅਤੇ ਸੰਵਿਧਾਨਿਕ ਬੇਇਨਸਾਫ਼ੀ ਹੈ।

ਰਾਜਪਾਲ ਕੋਲ ਚੰਡੀਗੜ੍ਹ ਸਥਿਤ ਪੰਜਾਬ ਦੀਆਂ ਸਰਕਾਰੀ ਕੋਠੀਆਂ ਤੇ ਹੋ ਚੁੱਕੇ ਸਿਆਸੀ ਕਬਜ਼ੇ ਦੇ ਮਾਮਲੇ ਨੂੰ ਉਠਾਉਂਦਿਆਂ ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਵਸੀਲਿਆਂ ਦੀ ਖੁੱਲੀ ਲੁੱਟ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਨਾਮ ਹੇਠ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਤੋ ਵੱਧ ਭ੍ਰਿਸ਼ਟਾਚਾਰੀ ਨਿਕਲੀ ਅਤੇ ਅੱਜ ਦੇ ਪੰਜਾਬ ਦੇ ਵਿੱਤੀ ਵਸੀਲਿਆਂ ਨੂੰ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਲੀਡਰ ਹਰ ਪਹਿਲੂ ਤੋਂ ਲੁੱਟ ਰਹੇ ਹਨ।

ਉਹਨਾਂ ਮੰਗ ਕੀਤੀ ਕਿ ਪੰਜਾਬ ਦੀਆਂ ਸਰਕਾਰੀ ਕੋਠੀਆਂ ਤੇ ਸਿਆਸੀ ਕਬਜ਼ੇ ਦੀ ਜਾਂਚ ਕੀਤੀ ਜਾਵੇ ਅਤੇ ਪੰਜਾਬ ਦੇ ਵਸੀਲਿਆਂ ਦੀ ਅੰਨੀ ਲੁੱਟ ਤਰੁੰਤ ਬੰਦ ਕੀਤੀ ਜਾਵੇ। ਇਸ ਦੇ ਨਾਲ ਹੀ ਸਰਦਾਰ ਇਯਾਲੀ ਨੇ ਕਿਹਾ ਕਿ ਬੀਤੇ ਦਿਨ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੀ ਬੀ ਆਈ ਜਾਂਚ ਦੇ ਆਦੇਸ਼ ਦੇਣਾ, ਸਾਬਿਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੋਂ ਲੈਕੇ ਮੁੱਖ ਮੰਤਰੀ ਦਫ਼ਤਰ ਤੱਕ ਲੁੱਟ ਦਾ ਕੇਂਦਰ ਬਣ ਚੁੱਕੇ ਹਨ ।

Continue Reading

Chandigarh

ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ : ਸੁਨੀਲ ਜਾਖੜ

Published

on

By

ਰਾਜਪਾਲ ਨੂੰ ਲਿਖਿਆ ਪੱਤਰ, ਸਰਕਾਰ ਨੇ ਮੰਨਿਆ ਪੰਜਾਬ ਵਿੱਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਕੇ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਇਸ ਲਈ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ।

ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਹਨਾਂ ਲਿਖਿਆ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।

ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਪ੍ਰਸ਼ਾਸਨ ਵੱਲੋਂ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਕੀਤੇ ਇਨਕਾਰ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਉਹ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।

ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਹੋਰ ਸਮਾਂ ਦੇਣਾ ਲੋਕਾਂ ਦੇ ਮੌਲਿਕ ਅਤੇ ਮਾਨਵ ਅਧਿਕਾਰਾਂ ਦੀ ਹੋਰ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ।

Continue Reading

Chandigarh

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ ਨਸ਼ੇ ਦਾ ਕਾਰੋਬਾਰ : ਹਰਪਾਲ ਚੀਮਾ

Published

on

By

ਚੰਡੀਗੜ੍ਹ, 29 ਅਕਤੂਬਰ (ਸ.ਬ.) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਦੇਸ਼ ਵਿੱਚ ਨਸ਼ੇ ਦਾ ਕਾਰੋਬਾਰ ਸ਼ੁਰੂ ਹੋਇਆ ਅਤੇ ਕਾਂਗਰਸ ਸਰਕਾਰ ਦੇ ਸਮੇਂ ਵੀ ਇਹ ਜਾਰੀ ਰਿਹਾ।

ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਦੇਸ਼ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਬਣਦਿਆਂ ਹੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਦਾ ਗਠਨ ਕੀਤਾ ਗਿਆ, ਜਿਸ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਏਜੀਟੀਐਫ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਦੋਸ਼ੀਆਂ ਨੂੰ ਫੜਿਆ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ। ਉਨ੍ਹਾਂ ਮੁਤਾਬਕ, 188 ਅਜਿਹੇ ਲੋਕਾਂ ਨੂੰ ਵੀ ਫੜਿਆ ਗਿਆ, ਜੋ ਅਪਰਾਧ ਵਿੱਚ ਸ਼ਾਮਲ ਸਨ।

ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਬਿਓਰਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਦੇਸ਼ ਵਿੱਚ ਹੁਣ ਤੱਕ 68,545 ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 89 ਹਜ਼ਾਰ ਦੋਸ਼ੀਆਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਚਾਰ ਕੁਇੰਟਲ ਹੈਰੋਇਨ ਅਤੇ 23 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਮੈਡੀਕਲ ਨਸ਼ੇ ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ 67 ਲੱਖ ਤੋਂ ਵੱਧ ਮੈਡੀਕਲ ਨਸ਼ੇ ਦੀਆਂ ਗੋਲੀਆਂ ਜਾਂ ਹੋਰ ਸੰਬੰਧਿਤ ਸਮੱਗਰੀ ਅਤੇ 4,200 ਟੀਕੇ ਫੜੇ ਗਏ ਹਨ। ਇਸ ਤੋਂ ਇਲਾਵਾ 84 ਕਿਲੋਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ।

ਉਹਨਾਂ ਦਾਅਵਾ ਕੀਤਾ ਕਿ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਤੇ ਰੋਕ ਲਗਾਉਣ ਲਈ ਡਰੋਨ ਰਾਹੀਂ ਹੋਣ ਵਾਲੀਆਂ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ।

Continue Reading

Chandigarh

ਸਰਕਾਰ ਨੇ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 21-22 ਫੀਸਦੀ ਤੋਂ ਵਧਾ ਕੇ ਲਗਭਗ 88 ਫੀਸਦੀ ਕੀਤੀ : ਬਲਤੇਜ ਪੰਨੂ

Published

on

By

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈਟਵਰਕ ਤਬਾਹ ਕੀਤਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਪਿਛਲੀਆਂ ਸਰਕਾਰਾਂ ਤੇ ਧਰਤੀ ਹੇਠਲੇ ਪਾਣੀ ਦੇ ਗੰਭੀਰ ਮੁੱਦੇ ਨੂੰ ਅਣਗੋਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪੰਜਾਬ ਦੀ ਸੱਤਾ ਤੇ ਕਾਬਜ ਰਹੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈਟਵਰਕ ਪੂਰੀ ਤਰ੍ਹਾਂ ਤਬਾਹ ਕਰਨ ਦਾ ਕੰਮ ਕੀਤਾ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀਆਂ ਨਹਿਰਾਂ, ਸੂਇਆਂ ਤੇ ਕੱਸੀਆਂ ਨੂੰ ਸਾਜ਼ਿਸ਼ ਤਹਿਤ ਗਾਇਬ ਹੋਣ ਦਿੱਤਾ ਜਦੋਂਕਿ ਮਾਹਰ ਚੇਤਾਵਨੀ ਦਿੰਦੇ ਆ ਰਹੇ ਸਨ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ, ਪਰ ਇਨ੍ਹਾਂ ਸਰਕਾਰਾਂ ਨੇ ਇਸ ਸਮੱਸਿਆ ਵੱਲ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਜਦੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਸਵਾਈਐਲ ਦਾ ਟੱਕ ਲਾਇਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸੋਨੇ ਦੀ ਕਹੀ ਤੇ ਚਾਂਦੀ ਦਾ ਬੱਠਲ ਪੇਸ਼ ਕੀਤਾ ਸੀ। ਇਸ ਤੋਂ ਵੀ ਪਹਿਲਾਂ ਬਾਦਲ ਸਰਕਾਰ ਵੇਲੇ ਐਸ ਵਾਈ ਐਲ ਦੀ ਮਨਜ਼ੂਰੀ ਦਵਾਈ ਗਈ, ਜਿਸ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿੱਚ ਉਚੇਚੇ ਤੌਰ ਤੇ ਬਾਦਲ ਸਾਹਿਬ ਦਾ ਧੰਨਵਾਦ ਕੀਤਾ ਸੀ। ਇੰਨਾ ਹੀ ਨਹੀਂ, ਨਹਿਰਾਂ ਦੀ ਉੱਚਾਈ ਵੀ ਇਸ ਲਈ ਵਧਾਈ ਗਈ ਸੀ ਤਾਂ ਜੋ ਬਾਦਲਾਂ ਦੇ ਨਿੱਜੀ ਫਾਰਮ ਹਾਊਸ ਤੱਕ ਪਾਣੀ ਪਹੁੰਚ ਸਕੇ।

ਉਨ੍ਹਾਂ ਕਿਹਾ ਕਿ 2022 ਵਿੱਚ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬਾਗਡੋਰ ਸੰਭਾਲੀ ਸੀ, ਉਦੋਂ ਪੰਜਾਬ ਵਿੱਚ ਮਹਿਜ਼ 21-22 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾਂਦਾ ਸੀ, ਜੋ ਅੱਜ ਵਧ ਕੇ 88 ਪ੍ਰਤੀਸ਼ਤ ਦੇ ਨੇੜੇ ਪਹੁੰਚ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਆਉਂਦਿਆਂ ਹੀ ਪਹਿਲ ਦੇ ਆਧਾਰ ਤੇ ਨਹਿਰੀ ਪਾਣੀ ਨੂੰ ਰਿਵਾਈਵ ਕਰਨ ਦੇ ਹੁਕਮ ਦਿੱਤੇ ਗਏ ਅਤੇ ਮਿੱਟੀ ਹੇਠ ਦੱਬੀਆਂ ਕੱਸੀਆਂ ਲੱਭ ਕੇ ਅਤੇ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅੱਜ ਕਿਸਾਨਾਂ ਨੂੰ ਫ਼ਸਲਾਂ ਲਈ ਮਿਨਰਲ-ਰਿਚ ਨਹਿਰੀ ਪਾਣੀ ਦਿੱਤਾ ਜਾ ਰਿਹਾ ਹੈ। ਇਸ ਨਾਲ ਧਰਤੀ ਹੇਠੋਂ ਪਾਣੀ ਕੱਢਣਾ ਘਟਿਆ ਹੈ ਅਤੇ ਪਿੰਡਾਂ ਵਿੱਚ ਬੋਰਾਂ ਵਿੱਚ ਹੋਰ ‘ਟੋਟਾ’ ਪਾਉਣ ਦੀ ਨੌਬਤ ਖ਼ਤਮ ਹੋ ਕੇ ਪਾਣੀ ਦਾ ਪੱਧਰ ਸੁਧਰਨਾ ਸ਼ੁਰੂ ਹੋਇਆ ਹੈ।

ਉਹਨਾਂ ਕਿਹਾ ਕਿ ਵਿਧਾਨ ਸਭਾ ਦੇ ਹਾਲੀਆ ਸੈਸ਼ਨ ਦੇ ਆਖਰੀ ਦਿਨ ਪਾਣੀਆਂ ਨਾਲ ਸਬੰਧਤ ਇਤਿਹਾਸਕ ਮਤੇ ਲਿਆਂਦੇ ਗਏ ਸਨ, ਪਰ ਕਾਂਗਰਸ ਜਾਣਬੁੱਝ ਕੇ ਡਰਾਮਾ ਰਚ ਕੇ ਵਿਧਾਨ ਸਭਾ ਵਿੱਚੋਂ ਬਾਹਰ ਭੱਜ ਗਈ। ਉਹਨਾਂ ਕਿਹਾ ਕਿ ਵੋਟ ਚੋਰੀ ਦੇ ਮਾਮਲੇ ਤੇ ਤਾਂ ਉਹ ਪਾਸਾ ਵੱਟ ਹੀ ਰਹੇ ਸਨ, ਪਰ ਪਾਣੀਆਂ ਦੇ ਮੁੱਦੇ ਤੇ ਵੀ ਗਾਇਬ ਰਹੇ।

Continue Reading

Latest News

Trending