Connect with us

Mohali

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਤੇ ਚੋਣ ਲੜੇਗੀ ਲੋਕ ਜਨ ਸ਼ਕਤੀ ਪਾਰਟੀ : ਕੇ. ਪੀ. ਚੌਧਰੀ

Published

on

ਸਵਰਗੀ ਰਾਮ ਬਿਲਾਸ ਪਾਸਵਾਨ ਦੀ ਬਰਸੀ ਮੌਕੇ ਯਾਦ ਕੀਤਾ

ਐਸ ਏ ਐਸ ਨਗਰ, 8 ਅਕਤੂਬਰ (ਸ.ਬ.)ਲੋਕ ਜਨ ਸ਼ਕਤੀ ਪਾਰਟੀ ਦੇ ਕੌਮੀ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਪਾਰਟੀ ਪ੍ਰਭਾਰੀ ਕੇ.ਪੀ. ਚੌਧਰੀ ਨੇ ਕਿਹਾ ਹੈ ਕਿ ਲੋਕ ਜਨ ਸ਼ਕਤੀ ਪਾਰਟੀ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ 117 ਵਿਧਾਨ ਸਭਾ ਹਲਕਿਆਂ ਤੇ ਆਪਣੇ ਉਮੀਦਵਾਰ ਉਤਾਰਨ ਜਾ ਰਹੀ ਹੈ, ਜਿਸ ਦੇ ਲਈ ਪਾਰਟੀ ਵੱਲੋਂ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ।

ਸਾਬਕਾ ਕੇਂਦਰੀ ਮੰਤਰੀ ਅਤੇ ਪਾਰਟੀ ਦੇ ਸੰਸਥਾਪਕ ਰਾਮ ਬਿਲਾਸ ਪਾਸਵਾਨ ਦੀ ਬਰਸੀ ਮੌਕੇ ਰੱਖੇ ਗਏ ਸਮਾਗਮ ਵਿੱਚ ਸ਼ਾਮਿਲ ਹੋਣ ਪਹੁੰਚੇ ਪਾਰਟੀ ਦੇ ਕੌਮੀ ਨੇਤਾ ਕੇ.ਪੀ. ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲੋਕ ਜਨ ਸ਼ਕਤੀ ਪਾਰਟੀ ਬੇਰੁਜ਼ਗਾਰੀ, ਪ੍ਰਵਾਸ, ਨਸ਼ਾਖੋਰੀ ਦੀ ਰੋਕਥਾਮ, ਕਾਨੂੰਨ ਵਿਵਸਥਾ, ਪਾਣੀ ਦੀ ਵੰਡ ਦੇ ਮੁੱਦਿਆਂ ਨੂੰ ਹੱਲ ਕਰਨ ਦੇ ਲਈ ਕੰਮ ਕਰੇਗੀ। ਇਸ ਤੋਂ ਇਲਾਵਾ ਪਾਰਟੀ ਘੱਟ ਗਿਣਤੀ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ, ਪੰਜਾਬ ਵਿੱਚ ਨਵੇਂ ਤੇ ਆਧੁਨਿਕ ਉਦਯੋਗ ਸਥਾਪਿਤ ਕਰਨ, ਮੌਜੂਦਾ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ, ਆਧੁਨਿਕ ਤਕਨੀਕੀ ਢਾਂਚਾ ਮੁਹਈਆ ਕਰਵਾਉਣ ਦੇ ਲਈ ਬਚਨਵਧ ਹੈ।

ਇਸ ਮੌਕੇ ਤੇ ਪਾਰਟੀ ਦੇ ਪੰਜਾਬ ਦੇ ਕਨਵੀਨਰ ਰਵਿੰਦਰਪਾਲ ਸਿੰਘ ਬਾਵਾ, ਪ੍ਰਸਿੱਧ ਸਮਾਜ ਸੇਵੀ ਅਤੇ ਕਾਰੋਬਾਰੀ ਸੁਖਦੇਵ ਸਿੰਘ ਪੰਜੇਟਾ ਅਤੇ ਸੁਖਮਿੰਦਰ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਜੁੜੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਸਵਰਗੀ ਰਾਮ ਬਿਲਾਸ ਪਾਸਵਾਨ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਸਵਰਗੀ ਰਾਮ ਬਿਲਾਸ ਪਾਸਵਾਨ ਨੂੰ ਯਾਦ ਕਰਦਿਆਂ ਕੇ.ਪੀ. ਚੌਧਰੀ ਨੇ ਕਿਹਾ ਕਿ ਸਵਰਗੀ ਰਾਮ ਬਿਲਾਸ ਪਾਸਵਾਨ ਨੇ ਭਾਰਤ ਦੇ 6 ਪ੍ਰਧਾਨ ਮੰਤਰੀਆਂ ਵੀ.ਪੀ. ਸਿੰਘ, ਐਚ.ਡੀ. ਦੇਵਗੜਾ, ਇੰਦਰ ਕੁਮਾਰ ਗੁਜਰਾਲ, ਅਟਲ ਬਿਹਾਰੀ ਬਾਜਪਾਈ, ਡਾਕਟਰ ਮਨਮੋਹਨ ਸਿੰਘ ਅਤੇ ਸ੍ਰੀ ਨਰਿੰਦਰ ਮੋਦੀ ਦੇ ਨਾਲ ਕੰਮ ਕਰਕੇ ਰਾਸ਼ਟਰ ਨਿਰਮਾਣ ਦੇ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਭਾਰਤ ਦੀ ਸੰਸਦ ਦੇ ਵਿੱਚ ਡਾਕਟਰ ਬੀ. ਆਰ. ਅੰਬੇਡਕਰ ਜੀ ਦੀ ਤਸਵੀਰ ਲਗਵਾ ਕੇ ਇੱਕ ਇਤਿਹਾਸਿਕ ਕਾਰਜ ਕੀਤਾ। ਉਹਨਾਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਰਾਮ ਬਿਲਾਸ ਪਾਸਵਾਨ ਦੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਨੇ ਡਾਕਟਰ ਬੀ. ਆਰ. ਅੰਬੇਡਕਰ ਨੂੰ ਦੇਸ਼ ਦੇ ਸਰਬਉਚ ਸਨਮਾਨ ਭਾਰਤ ਰਤਨ ਨਾਲ ਨਿਵਾਜਿਆ।

ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਕੇ. ਪੀ. ਚੌਧਰੀ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਹਰ ਬੱਚੇ ਨੂੰ ਲਾਜ਼ਮੀ, ਮੁਫਤ ਸਿੱਖਿਆ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਪੂਰੀ ਦ੍ਰਿੜਤਾ ਅਤੇ ਲਗਾਤਾਰਤਾ ਦੇ ਨਾਲ ਕੰਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਖੇਤਰ ਦੇ ਵਿੱਚ ਪੰਜਾਬ ਦੀਆਂ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ। ਕਿਸਾਨਾਂ ਦੇ ਲਾਭ ਲਈ ਜਮੀਨ ਨਾਲ ਸੰਬੰਧਿਤ ਵੱਖ-ਵੱਖ ਕਾਨੂੰਨਾਂ ਵਿੱਚ ਸੋਧ ਕਰਨਾ ਅਤੇ ਉਹਨਾਂ ਨੂੰ ਵਾਜਿਬ ਕੀਮਤ ਤੇ ਆਧੁਨਿਕ ਤਕਨੀਕੀ ਉਪਕਰਨ ਅਤੇ ਖਾਦਾਂ ਮੁਹਈਆ ਕਰਵਾਉਣ ਦੇ ਲਈ ਪਾਰਟੀ ਵੱਲੋਂ ਪੂਰੀ ਸੁਹਿਰਦਤਾ ਦੇ ਨਾਲ ਯਤਨ ਕੀਤੇ ਜਾਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਕਜ ਭਾਰਤਵਾਜ, ਪ੍ਰੇਮ ਸਿੰਘ ਸਫਰੀ, ਮੁੱਖਤੋਲ ਸਿੰਘ, ਸਤਪਾਲ ਸਿੰਘ, ਰੋਮੀ ਮਸੀ, ਸਿਮਰਨਜੀਤ ਸਿੰਘ, ਸੁਖਵਿੰਦਰ ਸਿੰਘ ਸੰਧੂ, ਗੁਲਜ਼ਾਰ ਪਾਸਵਾਨ ਕੁਮਾਰ, ਰੰਜਨ ਸਿੰਘ, ਰਿਸ਼ੀਪਾਲ ਸਿੰਘ, ਮਨਦੀਪ ਕੌਰ, ਮਨਜੀਤ ਸਿੰਘ, ਭੁਪਿੰਦਰ ਸਿੰਘ, ਵਿਸ਼ਵਦੀਪ ਸਿੰਘ, ਬਿਕਰਮਜੀਤ ਸਿੰਘ ਧਾਲੀਵਾਲ, ਸਵਰਨ ਸਿੰਘ ਬੰਗੜ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਸ਼ੇਰਗਿਲ ਸਮੇਤ ਵੱਡੀ ਗਿਣਤੀ ਵਿੱਚ ਲੋਕ ਜਨ ਸ਼ਕਤੀ ਪਾਰਟੀ ਦੇ ਵਰਕਰ ਅਤੇ ਸਮਰਥਕ ਮੌਜੂਦ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending