Connect with us

National

ਬੱਸ ਸਮੂਹਿਕ ਜਬਰ-ਜ਼ਨਾਹ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਵੱਲੋਂ ਬੱਸ ਡਰਾਈਵਰ ਅਤੇ ਕੰਡਕਟਰ ਖ਼ਿਲਾਫ਼ ਦੋਸ਼ ਤੈਅ

Published

on

ਨਵੀਂ ਦਿੱਲੀ, 8 ਅਕਤੂਬਰ (ਸ.ਬ.) ਦਿੱਲੀ ਦੀ ਇੱਕ ਅਦਾਲਤ ਨੇ ਅਗਸਤ ਮਹੀਨੇ ਵਿੱਚ ਇੱਕ ਸਲੀਪਰ ਬੱਸ ਦੇ ਅੰਦਰ 16 ਸਾਲਾ ਨਾਬਾਲਗ ਲੜਕੀ ਦੇ ਅਗਵਾ ਅਤੇ ਸਮੂਹਿਕ ਜਬਰ-ਜ਼ਨਾਹ ਦੇ ਮੁਲਜ਼ਮ ਬੱਸ ਡਰਾਈਵਰ ਅਤੇ ਕੰਡਕਟਰ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਹਨ। ਇਸ ਦੇ ਨਾਲ ਹੀ ਨੋਟ ਕੀਤਾ ਕਿ ਉਨ੍ਹਾਂ ਵਿਰੁੱਧ ਸਬੂਤਾਂ ਦੀ ਪਰਖ ਮੁਕੱਦਮੇ ਦੌਰਾਨ ਕੀਤੀ ਜਾਵੇਗੀ।

ਸਪੈਸ਼ਲ ਜੱਜ (ਪੋਕਸੋ) ਸੋਨਮ ਗੁਪਤਾ ਨੇ ਦਿੱਲੀ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਲਗਪਗ 400 ਪੰਨਿਆਂ ਦੀ ਚਾਰਸ਼ੀਟ ਦਾਖ਼ਲ ਕਰਨ ਤੋਂ ਇੱਕ ਹਫ਼ਤੇ ਬਾਅਦ ਦੋਸ਼ ਤੈਅ ਕੀਤੇ ਹਨ। ਦੋਸ਼ੀਆਂ, ਕੁਲਦੀਪ ਅਤੇ ਸੰਦੀਪ ਤੇ ਭਾਰਤੀ ਨਿਆਂ ਸੰਹਿਤਾ ਤਹਿਤ ਅਗਵਾ, ਗਲਤ ਤਰੀਕੇ ਨਾਲ ਬੰਦੀ ਬਣਾਉਣ, ਵਿਆਹ ਜਾਂ ਜਿਨਸੀ ਸੰਬੰਧਾਂ ਲਈ ਅਪਹਰਣ ਅਤੇ ਗੈਂਗ- ਰੇਪ ਦੇ ਦੋਸ਼ ਲਾਏ ਗਏ ਹਨ।

ਉਨ੍ਹਾਂ ਤੇ ਜਿਨਸੀ ਹਮਲੇ ਦੇ ਗੰਭੀਰ ਮਾਮਲਿਆਂ ਤਹਿਤ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ ਦੀ ਧਾਰਾ 6 ਦੇ ਤਹਿਤ ਵੀ ਦੋਸ਼ ਲਾਏ ਗਏ ਹਨ।

ਅਦਾਲਤ ਨੇ ਬਚਾਅ ਪੱਖ ਦੀ ਇਸ ਦਲੀਲ ਨੂੰ ਖਾਰਜ ਕਰ ਦਿੱਤਾ ਕਿ ਮੀਡੀਆ ਦੇ ਦਬਾਅ ਹੇਠ ਪੁਲੀਸ ਨੇ ਸਬੂਤ ਘੜੇ ਹਨ ਅਤੇ ਕਿਹਾ ਕਿ ਮੁਕੱਦਮੇ ਦੀ ਪ੍ਰਕਿਰਿਆ ਦੌਰਾਨ ਸਮੱਗਰੀ ਦੀ ਪਰਖ ਕੀਤੀ ਜਾਵੇਗੀ।

ਪੀੜਤਾ ਦੇ ਬਿਆਨ ਦਰਜ ਕਰਨ ਲਈ ਇਸ ਮਾਮਲੇ ਨੂੰ 24 ਅਕਤੂਬਰ ਲਈ ਸੂਚੀਬੱਧ ਕੀਤਾ ਗਿਆ ਹੈ। ਆਦੇਸ਼ ਦੀ ਇੱਕ ਵਿਸਤ੍ਰਿਤ ਕਾਪੀ ਹਾਲੇ ਉਪਲਬਧ ਨਹੀਂ ਸੀ।

ਸੁਣਵਾਈ ਦੌਰਾਨ, ਸਪੈਸ਼ਲ ਪਬਲਿਕ ਪ੍ਰੌਸੀਕਿਊਟਰ ਨਿਮੀ ਸਿਸੋਦੀਆ ਨੇ ਪੇਸ਼ ਕੀਤਾ ਕਿ ਲੜਕੀ ਦੇ ਬਿਆਨ ਅਤੇ ਹੋਰ ਗਵਾਹਾਂ ਨੇ ਮੁੱਢਲੇ ਤੌਰ ਤੇ (ਪ੍ਰਾਇਮਾ ਫੇਸੀ) ਇਸ ਇਲਜ਼ਾਮ ਦੇ ਪੱਖ ਦਾ ਸਮਰਥਨ ਕੀਤਾ ਹੈ ਕਿ ਲੜਕੀ ਨੂੰ ਅਗਵਾ ਕੀਤਾ ਗਿਆ ਸੀ, ਬੱਸ ਦੇ ਅੰਦਰ ਬੰਦੀ ਬਣਾ ਕੇ ਰੱਖਿਆ ਗਿਆ ਸੀ ਅਤੇ ਕਸ਼ਮੀਰੀ ਗੇਟ ਦੇ ਨੇੜੇ ਛੱਡੇ ਜਾਣ ਤੋਂ ਪਹਿਲਾਂ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ।

ਪ੍ਰੌਸੀਕਿਊਸ਼ਨ ਦੇ ਅਨੁਸਾਰ ਉੱਤਰ ਪ੍ਰਦੇਸ਼ ਦੇ ਮੈਨਪੁਰੀ ਦੀ 11ਵੀਂ ਜਮਾਤ ਦੀ ਵਿਦਿਆਰਥਣ 4 ਅਕਤੂਬਰ ਦੀ ਰਾਤ ਨੂੰ ਆਪਣੇ ਚਚੇਰੇ ਭਰਾ ਨੂੰ ਮਿਲਣ ਲਈ ਨੋਇਡਾ ਜਾ ਰਹੀ ਸੀ ਜਦੋਂ ਭਾਰੀ ਮੀਂਹ ਦੇ ਵਿਚਕਾਰ ਉਹ ਗਲਤ ਜਗ੍ਹਾ ਤੇ ਉਤਰ ਗਈ।

ਉਸਨੇ ਕਥਿਤ ਤੌਰ ਤੇ ਇੱਕ ਸਲੀਪਰ ਬੱਸ ਨੂੰ ਰੋਕਿਆ ਅਤੇ ਇਸ ਦੇ ਕੰਡਕਟਰ ਨੇ ਉਸ ਨੂੰ ਦੱਸਿਆ ਕਿ ਇਹ ਨੋਇਡਾ ਸੈਕਟਰ 63 ਵੱਲ ਜਾ ਰਹੀ ਹੈ। ਹਾਲਾਂਕਿ, ਪੁਲੀਸ ਨੇ ਦੋਸ਼ ਲਾਇਆ ਕਿ ਬੱਸ ਖਾਲੀ ਸੀ ਅਤੇ ਗਰੇਟਰ ਨੋਇਡਾ ਵਿੱਚ ਇੱਕ ਵਰਕਸ਼ਾਪ ਵਿੱਚ ਮੁਰੰਮਤ ਕਰਵਾਉਣ ਤੋਂ ਬਾਅਦ ਵਾਪਸ ਆ ਰਹੀ ਸੀ।

ਪ੍ਰੌਸੀਕਿਊਸ਼ਨ ਨੇ ਦੋਸ਼ ਲਾਇਆ ਕਿ ਬੱਸ ਦੇ ਚੱਲਣ ਤੋਂ ਬਾਅਦ ਕੰਡਕਟਰ ਨੇ ਲੜਕੀ ਨਾਲ ਅਣਉਚਿਤ ਵਿਵਹਾਰ ਕੀਤਾ ਅਤੇ ਸਫ਼ਰ ਦੌਰਾਨ ਉਸ ਨੇ ਅਤੇ ਡਰਾਈਵਰ ਦੋਵਾਂ ਨੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ।

ਪੁਲੀਸ ਨੇ ਦੋਸ਼ ਲਾਇਆ ਕਿ ਜੇ ਲੜਕੀ ਨੇ ਵਿਰੋਧ ਕੀਤਾ ਤਾਂ ਦੋਸ਼ੀਆਂ ਨੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਦੋਸ਼ੀਆਂ ਨੇ ਕਥਿਤ ਤੌਰ ਤੇ ਉਸ ਨੂੰ ਕਸ਼ਮੀਰੀ ਗੇਟ ਬੱਸ ਟਰਮੀਨਲ ਦੇ ਕੋਲ ਛੱਡ ਦਿੱਤਾ, ਜਿਸ ਤੋਂ ਬਾਅਦ ਉਸਨੇ ਇੱਕ ਆਟੋ-ਰਿਕਸ਼ਾ ਫੜਿਆ ਅਤੇ ਪੁਲੀਸ ਸਟੇਸ਼ਨ ਜਾ ਕੇ ਘਟਨਾ ਦੀ ਰਿਪੋਰਟ ਕੀਤੀ।

ਪੁਲੀਸ ਨੇ ਕਿਹਾ ਕਿ ਸ਼ਿਕਾਇਤ ਮਿਲਣ ਦੇ ਕੁਝ ਘੰਟਿਆਂ ਦੇ ਅੰਦਰ ਸੀ.ਸੀ.ਟੀ.ਵੀ. ਫੁਟੇਜ ਰਾਹੀਂ ਤਿਮਾਰਪੁਰ ਵਿੱਚ ਇੱਕ ਪਾਰਕਿੰਗ ਖੇਤਰ ਤੋਂ ਬੱਸ ਦਾ ਪਤਾ ਲਗਾ ਲਿਆ ਗਿਆ ਅਤੇ ਕਾਨਪੁਰ ਦੇ ਰਹਿਣ ਵਾਲੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Continue Reading

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending