National
ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
ਪਣਜੀ, 8 ਅਕਤੂਬਰ (ਸ.ਬ.) ਦਿੱਗਜ਼ ਅਦਾਕਾਰ ਨਾਨਾ ਪਾਟੇਕਰ ਦਾ ਅੱਜ ਤੜਕੇ 76 ਸਾਲ ਦੀ ਉਮਰ ਵਿੱਚ ਗੋਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਡਾਕਟਰਾਂ ਦੇ ਅਨੁਸਾਰ ਦਿੱਗਜ਼ ਅਦਾਕਾਰ ਨਾਨਾ ਪਾਟੇਕਰ ਨੇ ਅੱਜ ਸਵੇਰੇ ਕਰੀਬ 3:30 ਵਜੇ ਇੱਕ ਦੋਸਤ ਨੂੰ ਮੈਸੇਜ ਕੀਤਾ ਸੀ ਕਿ ਉਹ ਠੀਕ ਮਹਿਸੂਸ ਨਹੀਂ ਕਰ ਰਹੇ ਹਨ। ਜਿਸ ਤੋਂ ਕੁਝ ਘੰਟਿਆਂ ਬਾਅਦ ਗੋਆ ਵਿੱਚ ਉਨ੍ਹਾਂ ਦੀ ਰਿਹਾਇਸ਼ ਤੇ ਉਨ੍ਹਾਂ ਦੀ ਮੌਤ ਹੋ ਗਈ। ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਡਾ. ਸ਼ੇਖਰ ਸਾਲਕਰ ਨੇ ਕਿਹਾ ਕਿ 76 ਸਾਲਾ ਅਦਾਕਾਰ ਨਾਨਾ ਪਾਟੇਕਰ ਗੋਆ ਦੇ ਇੱਕ ਅਪਾਰਟਮੈਂਟ ਵਿੱਚ ਇੱਕ ਕੇਅਰਟੇਕਰ ਨਾਲ ਰਹਿ ਰਹੇ ਸਨ। ਅਦਾਕਾਰ ਦੇ ਦੋਸਤ ਨੇ ਸਵੇਰੇ 4 ਵਜੇ ਦੇ ਕਰੀਬ ਮੈਸੇਜ ਦੇਖਿਆ ਅਤੇ ਉਨ੍ਹਾਂ ਦੀ ਰਿਹਾਇਸ਼ ਵੱਲ ਭੱਜੇ। ਨਾਨਾ ਪਾਟੇਕਰ ਪਣਜੀ ਨੇੜੇ ਡੋਨਾ ਪੌਲਾ ਵਿਖੇ ਆਪਣੇ ਅਪਾਰਟਮੈਂਟ ਵਿੱਚ ਬੇਹੋਸ਼ ਪਏ ਮਿਲੇ ਗਏ ਸਨ। ਉਹਨਾਂ ਨੂੰ ਐਂਬੂਲੈਂਸ ਰਾਂਹੀ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਸਾਲਕਰ ਨੇ ਕਿਹਾ ਕਿ ਐਂਬੂਲੈਂਸ ਵਿੱਚ ਹੀ ਇਲਾਜ ਸ਼ੁਰੂ ਕਰ ਦਿੱਤਾ ਗਿਆ ਸੀ। ਪਾਟੇਕਰ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਲਗਭਗ 45 ਮਿੰਟ ਤੱਕ ਸੀ.ਪੀ.ਆਰ. ਦਿੱਤਾ। ਹਾਲਾਂਕਿ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਸਵੇਰੇ 5:10 ਵਜੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਉਹਨਾਂ ਕਿਹਾ ਕਿ ਇਸ ਸੰਬੰਧੀ ਇੱਕ ਮੈਡੀਕਲ-ਕਾਨੂੰਨੀ ਕੇਸ ਦਰਜ ਕੀਤਾ ਗਿਆ ਹੈ ਅਤੇ ਉਨਾਂ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ ਭੇਜਿਆ ਗਿਆ ਹੈ। ਸਾਲਕਰ ਨੇ ਕਿਹਾ ਕਿ ਜਾਂਚ ਨਾਲ ਮੌਤ ਦੇ ਅਸਲ ਕਾਰਨ ਦਾ ਪਤਾ ਲਗਾਉਣ ਵਿੱਚ ਮਦਦ ਮਿਲੇਗੀ।
ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਪਿੰਡ ਮੁਰੂਦ-ਜੰਜੀਰਾ ਵਿੱਚ 1 ਜਨਵਰੀ, 1951 ਨੂੰ ਜਨਮੇ ਨਾਨਾ ਪਾਟੇਕਰ ਦਾ ਅਸਲੀ ਨਾਮ ਵਿਸ਼ਵਨਾਥ ਗਜਾਨਨ ਪਾਟੇਕਰ ਸੀ। ਉਨ੍ਹਾਂ ਨੇ ਆਪਣੇ ਕਰਿਅਰ ਦੀ ਸ਼ੁਰੂਆਤ ਫਿਲਮ ‘ਗਮਨ’ ਨਾਲ ਕੀਤੀ ਸੀ। ਉਨ੍ਹਾਂ ਨੇ 1991 ਵਿੱਚ ਆਈ ਫੌਜੀ ਪਿਛੋਕੜ ਤੇ ਆਧਾਰਿਤ ਫਿਲਮ ‘ਪ੍ਰਹਾਰ’ ਲਈ ਤਿੰਨ ਸਾਲਾਂ ਤੱਕ ਫੌਜੀ ਸਿਖਲਾਈ ਪ੍ਰਾਪਤ ਕੀਤੀ, ਜਿਸ ਦੌਰਾਨ ਉਨ੍ਹਾਂ ਨੂੰ ਕੈਪਟਨ ਦਾ ਆਨਰੇਰੀ ਰੈਂਕ ਦਿੱਤਾ ਗਿਆ ਸੀ। ਨਾਨਾ ਪਾਟੇਕਰ ਕਾਰਗਿਲ ਵਿੱਚ ਦੋ ਮਹੀਨਿਆਂ ਲਈ ਫੌਜ ਦੇ ਨਾਲ ਤਾਇਨਾਤ ਰਹੇ ਸਨ। ਉਹ ਉੱਥੇ ‘ਕੁਇੱਕ ਰਿਐਕਸ਼ਨ ਟੀਮ’ ਦਾ ਹਿੱਸਾ ਸਨ।
ਇਸ ਤੋਂ ਇਲਾਵਾ ਨਾਨਾ ਪਾਟੇਕਰ ਨੇ ਆਪਣੇ ਕਰੀਅਰ ਕਈ ਫਿਲਮਾਂ ਨੇ ਕਈ ਤਰ੍ਹਾਂ ਦੇ ਚੁਣੌਤੀਪੂਰਨ ਕਿਰਦਾਰ ਨਿਭਾਏ। ਉਨ੍ਹਾਂ ਨੂੰ ਆਪਣੇ ਕੈਰੀਅਰ ਵਿੱਚ 3 ਨੈਸ਼ਨਲ ਅਵਾਰਡ ਵੀ ਮਿਲੇ ਸਨ।
National
ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ
ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।
ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।
ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।
ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।
ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।
National
2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ
ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।
ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
National
ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ
ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।
ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।
ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
