Connect with us

International

ਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ

Published

on

ਨਿਊਯਾਰਕ, 10 ਅਕਤੂਬਰ (ਸ.ਬ.) ਮੱਧ ਅਮਰੀਕੀ ਦੇਸ਼ ਪਨਾਮਾ ਵਿੱਚ 7.7 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਇਹ ਭੂਚਾਲ ਦੇਸ਼ ਦੇ 75 ਸਾਲਾਂ ਦਾ ਸਭ ਤੋਂ ਭਿਆਨਕ ਅਤੇ ਸ਼ਕਤੀਸ਼ਾਲੀ ਭੂਚਾਲ ਦੱਸਿਆ ਜਾ ਰਿਹਾ ਹੈ। ਰਿਪੋਰਟਾਂ ਅਨੁਸਾਰ, ਇਸ ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਦੇਸ਼ ਦੇ ਗੁਆਂਢੀ ਦੇਸ਼ਾਂ ਕੋਸਟਾ ਰਿਕਾ ਅਤੇ ਕੋਲੰਬੀਆ ਤੱਕ ਵੀ ਧਰਤੀ ਕੰਬਦੀ ਮਹਿਸੂਸ ਕੀਤੀ ਗਈ।

ਇਸ ਭੂਚਾਲ ਦਾ ਪਹਿਲਾ ਝਟਕਾ ਬੀਤੇ ਦਿਨ ਭਾਰਤੀ ਸਮੇਂ ਅਨੁਸਾਰ ਰਾਤੀਂ 11.26 ਵਜੇ ਲੱਗਾ, ਜਿਸ ਦੀ ਤੀਬਰਤਾ 7.7 ਰਹੀ। ਇਸ ਤੋਂ ਕਰੀਬ 2.5 ਘੰਟੇ ਬਾਅਦ ਰਾਤ 1.55 ਵਜੇ 6.6, ਜਦਕਿ ਸਵੇਰੇ 9.44 ਵਜੇ ਤੀਜਾ ਝਟਕਾ ਲੱਗਾ, ਜਿਸ ਦੀ ਤੀਬਰਤਾ 6.0 ਰਿਕਾਰਡ ਕੀਤੀ ਗਈ। ਇਕ ਤੋਂ ਬਾਅਦ ਇਕ ਇਨ੍ਹਾਂ ਝਟਕਿਆਂ ਨੇ ਪਨਾਮਾ ਸਣੇ ਕਈ ਗੁਆਂਢੀ ਦੇਸ਼ਾਂ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ ਤੇ ਵਾਰ-ਵਾਰ ਭੂਚਾਲ ਆਉਣ ਕਾਰਨ ਰੈਸਕਿਊ ਆਪਰੇਸ਼ਨ ਵਿੱਚ ਵੀ ਵੱਡੀ ਰੁਕਾਵਟ ਆ ਰਹੀ ਹੈ।

ਭੂਚਾਲ ਦੇ ਜ਼ਬਰਦਸਤ ਝਟਕਿਆਂ ਮਗਰੋਂ ਪ੍ਰਸ਼ਾਂਤ ਮਹਾਸਾਗਰ ਅਤੇ ਕੈਰੇਬੀਅਨ ਤੱਟਵਰਤੀ ਖੇਤਰਾਂ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਤੇ ਸਮੁੰਦਰ ਨੇੜਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਉੱਚੇ ਸਥਾਨਾਂ ਤੇ ਜਾਣ ਦੀ ਹਦਾਇਤ ਦਿੱਤੀ ਗਈ ਹੈ। ਪਨਾਮਾ ਸਿਟੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਈ ਇਮਾਰਤਾਂ ਵਿੱਚ ਤਰੇੜਾਂ ਆਉਣ ਅਤੇ ਬਿਜਲੀ ਤੇ ਸੰਚਾਰ ਸੇਵਾਵਾਂ ਠੱਪ ਹੋਣ ਦੀਆਂ ਖ਼ਬਰਾਂ ਹਨ। ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ ਹਨ, ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਰੈਸਕਿਊ ਟੀਮਾਂ ਮਲਬੇ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕੇ ਰੈਸਕਿਊ ਆਪਰੇਸ਼ਨ ਚਲਾ ਰਹੀਆਂ ਹਨ ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਨਾਮਾ ਦੇ ਭੂ-ਵਿਗਿਆਨਕ ਇਤਿਹਾਸ ਵਿੱਚ ਇਹ 1951 ਤੋਂ ਬਾਅਦ ਆਇਆ ਸਭ ਤੋਂ ਵੱਡਾ ਭੂਚਾਲ ਹੈ। ਪ੍ਰਸ਼ਾਸਨ ਨੇ ਦੇਸ਼ ਭਰ ਵਿੱਚ ਹਾਈ ਅਲਰਟ ਜਾਰੀ ਕੀਤਾ ਹੈ ਅਤੇ ਰਾਹਤ ਕਾਰਜਾਂ ਲਈ ਫੌਜ ਅਤੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਸਰਕਾਰੀ ਦਫ਼ਤਰਾਂ ਨੂੰ ਵੀ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

Continue Reading

International

ਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ

Published

on

By

ਪੇਸ਼ਾਵਰ, 15 ਅਕਤੂਬਰ (ਸ.ਬ.) ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਇੱਕ ਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ ਇੱਕ ਅਧਿਆਪਕਾ ਦੀ ਮੌਤ ਹੋ ਗਈ। ਇਹ ਜਾਣਕਾਰੀ ਅੱਜ ਇੱਕ ਸਥਾਨਕ ਹਸਪਤਾਲ ਦੇ ਬੁਲਾਰੇ ਨੇ ਦਿੱਤੀ। ਲੇਡੀ ਰੀਡਿੰਗ ਹਸਪਤਾਲ ਦੇ ਪ੍ਰਸ਼ਾਸਨ ਨੇ ਦੱਸਿਆ ਕਿ ਹਸਪਤਾਲ ਵਿੱਚ 28 ਵਿਦਿਆਰਥੀਆਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਸਨ। ਹਸਪਤਾਲ ਪ੍ਰਸ਼ਾਸਨ ਅਨੁਸਾਰ, ਘਟਨਾ ਤੋਂ ਬਾਅਦ ਇੱਕ ਮਹਿਲਾ ਅਧਿਆਪਕਾ ਦੀ ਲਾਸ਼ ਵੀ ਹਸਪਤਾਲ ਲਿਆਂਦੀ ਗਈ।

ਇਸ ਦੌਰਾਨ ਕੈਪੀਟਲ ਸਿਟੀ ਪੁਲੀਸ ਅਧਿਕਾਰੀ ਡਾ. ਮੀਆਂ ਸਈਦ ਨੇ ਦੱਸਿਆ ਕਿ ਸੂਬਾਈ ਰਾਜਧਾਨੀ ਵਿੱਚ ਛੱਤ ਡਿੱਗਣ ਦੀ ਇਸ ਘਟਨਾ ਵਿੱਚ 40 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਬਚਾਅ ਕਰਮਚਾਰੀਆਂ ਨੇ ਪਹਿਲਾਂ ਦੱਸਿਆ ਸੀ ਕਿ ਸਕੂਲ ਦੀ ਛੱਤ ਡਿੱਗਣ ਤੋਂ ਬਾਅਦ ਕਈ ਬੱਚੇ ਮਲਬੇ ਹੇਠਾਂ ਫਸ ਗਏ ਸਨ।

ਬਚਾਅ ਅਧਿਕਾਰੀਆਂ ਮੁਤਾਬਕ, ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਟੀਮਾਂ ਮਲਬੇ ਹੇਠਾਂ ਫਸੇ ਬੱਚਿਆਂ ਅਤੇ ਸਕੂਲ ਦੇ ਸਟਾਫ਼ ਦੀ ਭਾਲ ਕਰ ਰਹੀਆਂ ਹਨ।

ਖੈਬਰ ਪਖ਼ਤੂਨਖ਼ਵਾ ਵਿੱਚ ਸੂਚਨਾ ਅਤੇ ਲੋਕ ਸੰਪਰਕ ਮਾਮਲਿਆਂ ਬਾਰੇ ਗਵਰਨਰ ਦੀ ਸਲਾਹਕਾਰ ਸਮਰ ਹਾਰੂਨ ਬਿਲੌਰ ਨੇ ਸਕੂਲ ਦੀ ਛੱਤ ਡਿੱਗਣ ਦੀ ਘਟਨਾ ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਨੂੰ ਹਰ ਸੰਭਵ ਵਧੀਆ ਡਾਕਟਰੀ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

Continue Reading

International

ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ

Published

on

By

ਪਨਾਮਾ ਸਿਟੀ, 13 ਅਕਤੂਬਰ (ਸ.ਬ.) ਪਨਾਮਾ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ‘ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ’ ਅਨੁਸਾਰ ਇਸ ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 6.1 ਮਾਪੀ ਗਈ ਹੈ। ਇਹ ਝਟਕੇ ਭਾਰਤੀ ਸਮੇਂ ਅਨੁਸਾਰ ਸਵੇਰੇ 4:50:37 ਵਜੇ ਦਰਜ ਕੀਤੇ ਗਏ, ਜਿਨ੍ਹਾਂ ਦੀ ਡੂੰਘਾਈ ਧਰਤੀ ਦੀ ਸਤ੍ਹਾ ਤੋਂ ਕਰੀਬ 10 ਕਿਲੋਮੀਟਰ ਹੇਠਾਂ ਸੀ। ਸ਼ੁਰੂਆਤੀ ਰਿਪੋਰਟਾਂ ਵਿੱਚ ਇਸ ਤਾਜ਼ਾ ਭੂਚਾਲ ਕਾਰਨ ਹੋਏ ਕਿਸੇ ਵੱਡੇ ਜਾਨੀ-ਮਾਲੀ ਨੁਕਸਾਨ ਦੀ ਤੁਰੰਤ ਜਾਣਕਾਰੀ ਨਹੀਂ ਮਿਲੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਦੀ ਰਾਤ ਨੂੰ ਵੀ ਪਨਾਮਾ ਵਿੱਚ 7.7 ਤੀਬਰਤਾ ਦਾ ਇੱਕ ਬਹੁਤ ਹੀ ਸ਼ਕਤੀਸ਼ਾਲੀ ਭੁਚਾਲ ਆਇਆ ਸੀ, ਜਿਸ ਤੋਂ ਬਾਅਦ ਲਗਾਤਾਰ ਪੱਛਾੜੀ ਝਟਕੇ ਆਉਣ ਦਾ ਸਿਲਸਿਲਾ ਜਾਰੀ ਹੈ।

ਕੁਦਰਤੀ ਆਫ਼ਤ ਦੇ ਮੱਦੇਨਜ਼ਰ ਪਨਾਮਾ ਵਿੱਚ ਆਵਾਜਾਈ ਅਤੇ ਹਵਾਈ ਸੇਵਾਵਾਂ ਵੀ ਕਾਫ਼ੀ ਪ੍ਰਭਾਵਿਤ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਸਾਵਧਾਨੀ ਵਜੋਂ ਦੇਸ਼ ਦੀਆਂ ਦੋ ਮੈਟਰੋ ਲਾਈਨਾਂ ਦੀਆਂ ਸੇਵਾਵਾਂ ਨੂੰ ਅਸਥਾਈ ਤੌਰ ਤੇ ਰੋਕ ਦਿੱਤਾ ਗਿਆ ਹੈ।

Continue Reading

International

ਯਾਤਰੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ, 5 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ

Published

on

By

ਇਸਲਾਮਾਬਾਦ, 13 ਅਕਤੂਬਰ (ਸ.ਬ.) ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।

ਪਾਕਿਸਤਾਨ ਰੇਲਵੇ ਦੇ ਬੁਲਾਰੇ ਕਲੀਮ ਅਖ਼ਤਰ ਨੇ ਦੱਸਿਆ ਕਿ ਕਰਾਚੀ ਦੇ ਦੱਖਣੀ ਬੰਦਰਗਾਹ ਸ਼ਹਿਰ ਤੋਂ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ ਜਾ ਰਹੀ ਰਹਿਮਾਨ ਬਾਬਾ ਐਕਸਪ੍ਰੈਸ ਪੰਜਾਬ ਸੂਬੇ ਦੇ ਸ਼ੇਰ ਸ਼ਾਹ ਇਲਾਕੇ ਵਿੱਚ ਪਟੜੀ ਤੋਂ ਉਤਰ ਗਈ।

ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਮੁਲਤਾਨ ਦੇ ਨਿਸ਼ਤਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਦੌਰਾਨ ਬਚਾਅ ਟੀਮਾਂ ਹਾਦਸੇ ਵਾਲੀ ਥਾਂ ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਇਹ ਹਾਦਸਾ ਸਵੇਰੇ ਲਗਭਗ 5:15 ਵਜੇ ਵਾਪਰਿਆ।

ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੱਖ-ਵੱਖ ਬਿਆਨ ਜਾਰੀ ਕਰਦਿਆਂ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਦੁੱਖ ਪ੍ਰਗਟਾਇਆ। ਦੋਵਾਂ ਆਗੂਆਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕਰਨ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਹਾਦਸੇ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ ਅਤੇ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ।

Continue Reading

Latest News

Trending