Connect with us

Chandigarh

ਭਾਰਤ ਵਿੱਚ ਔਰਤਾਂ ਨੂੰ ਹੋਣ ਵਾਲੇ ਕੈਂਸਰਾਂ ਵਿੱਚ ਛਾਤੀ ਦਾ ਕੈਂਸਰ ਸਭ ਤੋਂ ਆਮ : ਡਾ. ਸੰਦੀਪ ਕੁੱਕੜ

Published

on

60 ਫੀਸਦੀ ਮਾਮਲਿਆਂ ਵਿੱਚ ਦੇਰ ਨਾਲ ਹੁੰਦੀ ਹੈ ਪਛਾਣ

ਚੰਡੀਗੜ੍ਹ, 10 ਅਕਤੂਬਰ (ਸ.ਬ.) ਕੈਂਸਰ ਮਾਹਿਰ ਅਤੇ ਪਾਰਕ ਹਸਪਤਾਲ ਮੁਹਾਲੀ ਦੇ ਡਾਇਰੈਕਟਰ, ਮੈਡੀਕਲ ਓਨਕੋਲੋਜੀ ਡਾ. ਸੰਦੀਪ ਕੁੱਕੜ ਨੇ ਕਿਹਾ ਹੈ ਕਿ ਭਾਰਤ ਵਿੱਚ ਔਰਤਾਂ ਨੂੰ ਹੋਣ ਵਾਲੇ ਕੈਂਸਰਾਂ ਵਿੱਚ ਛਾਤੀ ਦਾ ਕੈਂਸਰ ਸਭ ਤੋਂ ਆਮ ਹੈ ਅਤੇ ਭਾਰਤ ਵਿੱਚ ਹਰ ਸਾਲ ਕਰੀਬ 1.90 ਲੱਖ ਨਵੇਂ ਮਾਮਲੇ ਸਾਹਮਣੇ ਆਉਂਦੇ ਹਨ। ਵਿਸ਼ਵ ਛਾਤੀ ਕੈਂਸਰ ਜਾਗਰੂਕਤਾ ਮਹੀਨੇ ਮੌਕੇ ਪਾਰਕ ਹਸਪਤਾਲ, ਮੁਹਾਲੀ ਦੇ ਸੀਨੀਅਰ ਕੈਂਸਰ ਮਾਹਿਰਾਂ ਦੇ ਪੈਨਲ ਨਾਲ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਦੁਨੀਆ ਭਰ ਵਿੱਚ ਹਰ ਸਾਲ ਲਗਭਗ 21 ਲੱਖ ਔਰਤਾਂ ਛਾਤੀ ਦੇ ਕੈਂਸਰ ਤੋਂ ਪ੍ਰਭਾਵਿਤ ਹੁੰਦੀਆਂ ਹਨ। ਇਸ ਮੌਕੇ ਮਾਹਿਰਾਂ ਵਲੋਂ ਛਾਤੀ ਦੇ ਕੈਂਸਰ ਨਾਲ ਸਬੰਧਤ ਅਹਿਮ ਤੱਥ ਸਾਂਝੇ ਕੀਤੇ ਅਤੇ ਭਾਰਤੀ ਔਰਤਾਂ ਵਿੱਚ ਸਮੇਂ ਸਿਰ ਜਾਂਚ ਅਤੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਦੀ ਫੌਰੀ ਲੋੜ ਤੇ ਜ਼ੋਰ ਦਿੱਤਾ।

ਇਸ ਮੌਕੇ ਡਾਇਰੈਕਟਰ, ਮੈਡੀਕਲ ਓਨਕੋਲੋਜੀ ਡਾ. (ਬ੍ਰਿਗੇਡੀਅਰ) ਹਰਿੰਦਰ ਪਾਲ ਸਿੰਘ ਨੇ ਕਿਹਾ ਕਿ ਇਹ ਬਿਮਾਰੀ ਹੁਣ ਘੱਟ ਉਮਰ ਦੀਆਂ ਔਰਤਾਂ ਨੂੰ ਵੀ ਤੇਜ਼ੀ ਨਾਲ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਛਾਤੀ ਦੇ ਕੈਂਸਰ ਦੇ 60 ਫ਼ੀਸਦੀ ਤੋਂ ਵੱਧ ਮਰੀਜ਼ਾਂ ਵਿੱਚ ਬਿਮਾਰੀ ਦੀ ਪਛਾਣ ਉੱਨਤ ਪੜਾਅ ਤੇ ਹੁੰਦੀ ਹੈ। ਇਸ ਦਾ ਮੁੱਖ ਕਾਰਨ ਜਾਂਚ ਦੀ ਘੱਟ ਦਰ ਅਤੇ ਸਮਾਜਿਕ ਝਿਜਕ ਹੈ।

ਸੀਨੀਅਰ ਕੰਸਲਟੈਂਟ, ਸਰਜੀਕਲ ਓਨਕੋਲੋਜੀ ਡਾ. ਵਿਜੇ ਜਾਗੜ ਨੇ ਇਸ ਮੌਕੇ ਕਿਹਾ ਕਿ ਭਾਰਤ ਵਿੱਚ ਔਰਤਾਂ ਨੂੰ ਹੋਣ ਵਾਲੇ ਕੁੱਲ ਕੈਂਸਰਾਂ ਵਿੱਚੋਂ 27 ਫ਼ੀਸਦੀ ਮਾਮਲੇ ਛਾਤੀ ਦੇ ਕੈਂਸਰ ਦੇ ਹਨ। ਛਾਤੀ ਦੀ ਖ਼ੁਦ ਜਾਂਚ ਅਤੇ ਮੈਮੋਗ੍ਰਾਫੀ ਵਰਗੀਆਂ ਸਰਲ ਤਕਨੀਕਾਂ ਰਾਹੀਂ ਬਿਮਾਰੀ ਦਾ ਸ਼ੁਰੂਆਤੀ ਪੜਾਅ ਤੇ ਪਤਾ ਲਗਾਇਆ ਜਾ ਸਕਦਾ ਹੈ। ਇਸ ਦੇ ਬਾਵਜੂਦ, ਸਰਵੇਖਣਾਂ ਮੁਤਾਬਕ 75 ਫ਼ੀਸਦੀ ਭਾਰਤੀ ਔਰਤਾਂ ਜਾਂਚ ਕਰਵਾਉਣ ਤੋਂ ਝਿਜਕਦੀਆਂ ਹਨ। ਇਸ ਮੌਕੇ ਡਾ. ਅਮਨ ਕੁਮਾਰ ਵੈਦ ਅਤੇ ਡਾ. ਨਿਤਿਨ ਬਾਲਚੰਦਰ ਨੇ ਵੀ ਵਿਚਾਰ ਸਾਂਝੇ ਕੀਤੇ।

ਪਾਰਕ ਹਸਪਤਾਲਜ਼ ਦੇ ਗਰੁੱਪ ਸੀਈਓ (ਨੌਰਥ), ਆਸ਼ੀਸ਼ ਚੱਢਾ ਨੇ ਦੱਸਿਆ ਕਿ ਪਾਰਕ ਹਸਪਤਾਲ, ਮੁਹਾਲੀ ਵਿੱਚ 31 ਅਕਤੂਬਰ ਤੱਕ ਮੈਮੋਗ੍ਰਾਫੀ ਜਾਂਚ ਤੇ 50 ਫ਼ੀਸਦੀ ਛੋਟ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੀ ਈ ਟੀ-ਸੀਟੀ ਸਕੈਨ ਸਿਰਫ਼ 10,999 ਰੁਪਏ ਵਿੱਚ ਉਪਲਬਧ ਕਰਵਾਇਆ ਜਾ ਰਿਹਾ ਹੈ।

Continue Reading

Chandigarh

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਤੇ ਭਲਕੇ ਲੱਗਣਗੇ ਵਿਸ਼ੇਸ਼ ਕੈਂਪ

Published

on

By

ਚੰਡੀਗੜ੍ਹ, 21 ਨਵੰਬਰ (ਸ.ਬ.) ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ਤੇ 22 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਚੱਲਣ ਵਾਲੇ ਇਨ੍ਹਾਂ ਕੈਂਪਾਂ ਦੌਰਾਨ ਵੋਟਰ ਂ ਚੋਣ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ, ਨਵੇਂ ਵੋਟਰ ਵਜੋਂ ਰਜਿਸਟਰ ਹੋ ਸਕਦੇ ਹਨ, ਜਾਂ ਆਪਣੀ ਜਾਣਕਾਰੀ ਵਿੱਚ ਸੁਧਾਰ ਲਈ ਬੇਨਤੀ ਕਰ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਹ ਕੈਂਪ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਚੋਣ ਸੂਚੀ ਦੀ ‘ਵਿਸ਼ੇਸ਼ ਸੰਖੇਪ ਸੋਧ’ ਤਹਿਤ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ, ਲੋਕ ਖਰੜਾ ਚੋਣ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵੇ ਦੇਖ ਸਕਦੇ ਹਨ, ਨਵੇਂ ਵੋਟਰ ਵਜੋਂ ਰਜਿਸਟਰ ਹੋ ਸਕਦੇ ਹਨ, ਜਾਂ ਆਪਣੇ ਨਾਮ ਅਤੇ ਪਤੇ ਵਿੱਚ ਸੁਧਾਰ ਲਈ ਅਰਜ਼ੀ ਦੇ ਸਕਦੇ ਹਨ, ਅਤੇ ਹੋਰ ਸਬੰਧਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

ਉਹਨਾਂ ਕਿਹਾ ਕਿ ਉਹ ਨੌਜਵਾਨ ਜੋ 1 ਜਨਵਰੀ, 2027 ਤੱਕ 18 ਸਾਲ ਦੀ ਉਮਰ ਪੂਰੀ ਕਰ ਲੈਣਗੇ, ਉਹ ‘ਫਾਰਮ 6’ ਭਰ ਕੇ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦੇ ਹਨ। ਚੋਣ ਸੂਚੀ ਵਿੱਚ ਨਾਮ ਸ਼ਾਮਲ ਕਰਨ, ਸੁਧਾਰ ਕਰਨ, ਜਾਂ ਹੋਰ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਲਈ ਅਰਜ਼ੀਆਂ 11 ਦਸੰਬਰ ਤੱਕ ਸਵੀਕਾਰ ਕੀਤੀਆਂ ਜਾਣਗੀਆਂ।

ਇਨ੍ਹਾਂ ਅਰਜ਼ੀਆਂ ਤੇ ਕਾਰਵਾਈ ਕੀਤੀ ਜਾਵੇਗੀ ਅਤੇ 28 ਦਸੰਬਰ ਤੱਕ ਇਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਅੰਤਿਮ ਚੋਣ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

Continue Reading

Chandigarh

ਮੁਅੱਤਲ ਡੀ. ਆਈ .ਜੀ. ਭੁੱਲਰ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਅਧਿਕਾਰੀਆਂ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ ਕ੍ਰਿਸ਼ਨੂ ਸ਼ਾਰਦਾ : ਈ ਡੀ

Published

on

By

ਚੰਡੀਗੜ੍ਹ ਦੀ ਪੀ. ਐਮ. ਐਲ. ਏ. ਅਦਾਲਤ ਵਿੱਚ ਦਾਖ਼ਲ ਚਾਰਜਸ਼ੀਟ ਵਿੱਚ ਖ਼ੁਲਾਸਾ, ਬੈਂਕ ਖ਼ਾਤਿਆਂ ਵਿੱਚ ਆਏ ਕੁੱਲ 1.00 ਕਰੋੜ ਰੁਪਏ ਤੋਂ ਵੱਧ

ਚੰਡੀਗੜ੍ਹ, 21 ਨਵੰਬਰ (ਸ.ਬ.) ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲੀਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦਾ ਕਥਿਤ ਸਹਿਯੋਗੀ ਕ੍ਰਿਸ਼ਨੂ ਸ਼ਾਰਦਾ ਨੇ ਪੁਲੀਸ, ਸਿਵਲ ਪ੍ਰਸ਼ਾਸਨ, ਮਾਲ ਵਿਭਾਗ ਅਤੇ ਹੋਰ ਸਰਕਾਰੀ ਮਹਿਕਮਿਆਂ ਵਿੱਚ ਸੰਪਰਕਾਂ ਦਾ ਇੱਕ ਵੱਡਾ ਨੈਟਵਰਕ ਬਣਾਇਆ ਹੋਇਆ ਸੀ, ਜਿਸ ਦੀ ਵਰਤੋਂ ਉਹ ਪੈਸੇ ਲੈ ਕੇ ਤਬਾਦਲਿਆਂ, ਤਾਇਨਾਤੀਆਂ, ਨੰਬਰਦਾਰੀ, ਜ਼ਮੀਨ ਨਾਲ ਸਬੰਧਤ ਮਾਮਲਿਆਂ ਅਤੇ ਹੋਰ ਸਰਕਾਰੀ ਕੰਮ ਕਰਵਾਉਣ ਲਈ ਕਰਦਾ ਸੀ ਅਤੇ ਉਹ ਸਿਰਫ਼ ਭੁੱਲਰ ਲਈ ਹੀ ਨਹੀਂ, ਬਲਕਿ ਪੰਜਾਬ ਦੇ ਕਈ ਹੋਰ ਸਿਵਲ ਅਧਿਕਾਰੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਵੀ ਵਿਚੋਲੇ (ਦਲਾਲ) ਵਜੋਂ ਕੰਮ ਕਰ ਰਿਹਾ ਸੀ।

ਈ. ਡੀ. ਵਲੋਂ ਚੰਡੀਗੜ੍ਹ ਸਥਿਤ ਵਿਸ਼ੇਸ਼ ਪੀ.ਐਮ.ਐਲ.ਏ. (ਮਨੀ ਲਾਂਡਰਿੰਗ ਰੋਕੂ ਕਾਨੂੰਨ) ਅਦਾਲਤ ਵਿੱਚ ਕ੍ਰਿਸ਼ਨੂ ਸ਼ਾਰਦਾ ਖ਼ਿਲਾਫ਼ ਦਾਖ਼ਲ ਕੀਤੀ ਇਸਤਗਾਸਾ ਸ਼ਿਕਾਇਤ (ਚਾਰਜਸ਼ੀਟ) ਵਿੱਚ ਇਹ ਦੋਸ਼ ਲਾਏ ਹਨ। ਜਾਂਚ ਏਜੰਸੀ ਨੇ ਦੱਸਿਆ ਕਿ ਪੀ. ਐਮ. ਐਲ. ਏ.-2002 ਤਹਿਤ ਕੀਤੀ ਗਈ ਪੜਤਾਲ ਤੋਂ ਸਾਹਮਣੇ ਆਇਆ ਹੈ ਕਿ ਸ਼ਾਰਦਾ ਸਰਕਾਰੀ ਫ਼ਾਇਦੇ ਲੈਣ ਦੇ ਚਾਹਵਾਨ ਵਿਅਕਤੀਆਂ ਅਤੇ ਇਨ੍ਹਾਂ ਮਾਮਲਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਲੋਕ ਸੇਵਕਾਂ ਵਿਚਕਾਰ ਇੱਕ ਕੜੀ ਵਜੋਂ ਕੰਮ ਕਰਦਾ ਸੀ। ਚਾਰਜਸ਼ੀਟ ਅਨੁਸਾਰ 2013 ਤੋਂ 2025 ਦੇ ਅਰਸੇ ਦੌਰਾਨ ਕ੍ਰਿਸ਼ਨੂ ਸ਼ਾਰਦਾ ਅਤੇ ਉਸ ਦੀ ਪਤਨੀ ਦੇ ਅੱਠ ਬੈਂਕ ਤੇ ਡਾਕਖਾਨਾ ਖ਼ਾਤਿਆਂ ਵਿੱਚ ਕੁੱਲ 1,00,62,178 ਰੁਪਏ ਜਮ੍ਹਾਂ ਹੋਏ।

ਈ ਡੀ ਅਨੁਸਾਰ ਇਨ੍ਹਾਂ ਖ਼ਾਤਿਆਂ ਦੇ ਸਾਲ-ਦਰ-ਸਾਲ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ 2023 ਤੋਂ ਪਹਿਲਾਂ ਇਨ੍ਹਾਂ ਖ਼ਾਤਿਆਂ ਵਿੱਚ ਸਿਰਫ਼ 14,30,130.35 ਰੁਪਏ ਹੀ ਜਮ੍ਹਾਂ ਹੋਏ ਸਨ, ਪਰ 2023 ਤੋਂ ਬਾਅਦ ਇਨ੍ਹਾਂ ਵਿੱਚ ਵੱਡਾ ਉਛਾਲ ਆਇਆ ਅਤੇ ਕੁੱਲ 86,32,048 ਰੁਪਏ (ਜਿਨ੍ਹਾਂ ਵਿੱਚ 58,85,500 ਰੁਪਏ ਨਕਦ ਜਮ੍ਹਾਂ ਰਾਸ਼ੀ ਵੀ ਸ਼ਾਮਲ ਹੈ) ਜਮ੍ਹਾਂ ਕਰਵਾਏ ਗਏ।

Continue Reading

Chandigarh

ਪੰਜਾਬ ਵਿੱਚ 2 ਡਿਗਰੀ ਤੱਕ ਡਿੱਗੇਗਾ ਪਾਰਾ, 10 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ

Published

on

By

ਚੰਡੀਗੜ੍ਹ, 21 ਨਵੰਬਰ (ਸ.ਬ.) ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ 2 ਤੋਂ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ 22 ਨਵੰਬਰ ਨੂੰ ਰਾਤ ਤੇ ਸਵੇਰ ਦੇ ਸਮੇਂ ਸੂਬੇ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 23 ਤੇ 24 ਨਵੰਬਰ ਨੂੰ ਮੌਸਮ ਸਾਫ਼ ਰਹੇਗਾ।

ਮੌਸਮ ਵਿਭਾਗ ਅਨੁਸਾਰ 22 ਨਵੰਬਰ ਨੂੰ ਮੌਸਮ ਖੁਸ਼ਕ ਰਹਿਣ ਦੇ ਆਸਾਰ ਹਨ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸ ਏ ਐਸ ਨਗਰ (ਮੁਹਾਲੀ), ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਤੇ ਅੰਮ੍ਰਿਤਸਰ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਰਾਤ ਤੇ ਸਵੇਰ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 23 ਅਤੇ 24 ਨਵੰਬਰ ਨੂੰ ਨਵੰਬਰ ਨੂੰ ਮੌਸਮ ਖੁਸ਼ਕ ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਧੁੰਦ ਦੇ ਆਸਾਰ ਨਹੀਂ ਹਨ।

Continue Reading

Latest News

Trending