Connect with us

Mohali

ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ 1 ਨਵੰਬਰ ਨੂੰ ਕਰਵਾਏ ਜਾਣਗੇ ਸਮੂਹਿਕ ਆਨੰਦ ਕਾਰਜ

Published

on

ਹਲਕਾ ਵਿਧਾਇਕ ਕੁਲਵੰਤ ਸਿੰਘ ਵਲੋਂ ਸਮਾਗਮ ਦਾ ਪੋਸਟਰ ਰਿਲੀਜ

ਐਸ ਏ ਐਸ ਨਗਰ, 12 ਅਕਤੂਬਰ (ਸ.ਬ.) ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ.) ਮੁਹਾਲੀ ਵੱਲੋਂ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਦੀ ਸਰਪਸਤੀ ਹੇਠ 1 ਨਵੰਬਰ ਨੂੰ ਸਮੂਹਿਕ ਆਨੰਦ ਕਾਰਜ ਕਰਵਾਏ ਜਾਣਗੇ। ਸੁਸਾਇਟੀ ਦੇ ਪ੍ਰਧਾਨ ਸz. ਫੂਲਰਾਜ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਵਿਸ਼ੇਸ਼ ਸਹਿਯੋਗ ਕਰਵਾਏ ਜਾ ਰਹੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਸੈਕਟਰ 90-91, ਮੁਹਾਲੀ ਵਿਖੇ ਹੋਣਗੇ।

ਪੋਸਟਰ ਰਿਲੀਜ਼ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਸੋਸਾਇਟੀ ਵੱਲੋਂ ਪ੍ਰਧਾਨ ਫੂਲਰਾਜ ਸਿੰਘ ਦੀ ਅਗਵਾਈ ਹੇਠ ਹਰ ਸਾਲ ਇਹ ਵੱਡਾ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਅਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਇਸ ਵਾਸਤੇ ਸੁਸਾਇਟੀ ਦੇ ਤਮਾਮ ਮੈਂਬਰ ਵਧਾਈ ਦੇ ਹੱਕਦਾਰ ਹਨ ਜਿਹੜੇ ਸਮਾਜ ਸੇਵਾ ਦੇ ਕੰਮਾਂ ਵਿੱਚ ਆਪਣਾ ਨਿਜੀ ਕੰਮ ਕਾਜ ਛੱਡ ਕੇ ਸਮਾਂ ਦਿੰਦੇ ਹਨ।

ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਗੁਰਦੀਪ ਸਿੰਘ ਟਿਵਾਣਾ ਸੀਨੀਅਰ ਮੀਤ ਪ੍ਰਧਾਨ, ਨਿਹਾਲ ਸਿੰਘ ਵਿਰਕ ਮੀਤ ਪ੍ਰਧਾਨ, ਬਲਵਿੰਦਰ ਸਿੰਘ ਗੁਰਾਇਆ ਮੀਤ ਪ੍ਰਧਾਨ, ਗੁਰਵੀਰ ਸਿੰਘ ਬੱਗਾ ਜਨਰਲ ਸਕੱਤਰ, ਗੁਰਮੀਤ ਸਿੰਘ ਖਜਾਨਚੀ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਕਬੱਡੀ ਕੋਚ, ਹਰਮੇਸ਼ ਸਿੰਘ ਕੁੰਬੜਾ ਸਰਪ੍ਰਸਤ, ਹਰਮਿੰਦਰ ਸਿੰਘ ਮਾਖਾ ਜਨਰਲ ਸਕੱਤਰ ਤੇ ਅਧਾਰਤ ਸਮੁੱਚੀ ਟੀਮ ਵੱਲੋਂ ਵਿਆਹ ਸਮਾਗਮ ਦੀਆਂ ਤਿਆਰੀਆਂ ਵੱਡੇ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵਲੋਂ ਸਮੂਹਿਕ ਆਨੰਦ ਕਾਰਜ ਨੂੰ ਲੈ ਕੇ ਸੁਸਾਇਟੀ ਅਤੇ ਕਲੱਬ ਦੇ ਸਮੁੱਚੇ ਮੈਂਬਰ ਅਤੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸਮਾਗਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਹੈ ਅਤੇ ਇਸ ਸਮਾਗਮ ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਇਸ ਸੰਬੰਧੀ ਲੋੜਵੰਦ ਪਰਿਵਾਰ20 ਅਕਤੂਬਰ 2026 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਉਹਨਾਂ ਦੱਸਿਆ ਕਿ ਇਸ ਵਿਆਹ ਸਮੂਹਿਕ ਵਿਆਹ ਸਮਾਗਮ ਦੌਰਾਨ ਲੜਕੀਆਂ ਦੇ ਧਾਰਮਿਕ ਅਕੀਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖ, ਹਿੰਦੂ ਅਤੇ ਮੁਸਲਿਮ ਭਾਈਚਾਰੇ ਨਾਲ ਸੰਬੰਧਿਤ ਰੀਤੀ ਰਿਵਾਜਾਂ ਅਨੁਸਾਰ ਕਾਰਜ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਬਰਾਤੀਆਂ ਅਤੇ ਲੜਕਾ- ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਲਈ ਬਰੇਕਫਾਸਟ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਸੁਸਾਇਟੀ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਲੋੜਵੰਦ ਲੜਕੀਆਂ ਨੂੰ ਘਰੇਲੂ ਵਰਤੋ ਵਿੱਚ ਆਉਣ ਵਾਲਾ 80 ਹਜ਼ਾਰ ਦੀ ਕੀਮਤ ਦਾ ਸਮਾਨ ਵੀ ਦਿੱਤਾ ਜਾਵੇਗਾ। ਇਸ ਮੌਕੇ ਗੁਰਮੀਤ ਸਿੰਘ, ਹਰਜਿੰਦਰ ਸਿੰਘ ਭਾਟੀਆ, ਬਿਕਰਮ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਤਰਲੋਚਨ ਸਿੰਘ, ਜਗਦੀਸ਼ ਸਿੰਘ, ਗੁਰਨਾਮ ਸਿੰਘ, ਹਰਜਿੰਦਰ ਸਿੰਘ ਹੁੰਦਲ, ਜਸਜੀਤ ਸਿੰਘ ਭਾਟੀਆ, ਅਮਰਜੀਤ ਸਿੰਘ ਵੀ ਹਾਜ਼ਰ ਸਨ।

Continue Reading

Mohali

ਗ੍ਰੀਨ ਬੈਲਟ ਵਿੱਚ ਲਗਾਏ ਬੂਟੇ ਪੁੱਟੇ, ਟੈਂਟ ਵੀ ਚੋਰੀ ਕੀਤਾ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸਥਾਨਕ ਫੇਜ਼ 5 ਅਤੇ ਸ਼ਾਹੀ ਮਾਜਰਾ ਦੇ ਵਿਚਕਾਰ ਸਥਿਤ ਗ੍ਰੀਨ ਬੈਲਟ ਵਿੱਚ ਬੀਤੇ ਦਿਨ ਵਸਨੀਕਾਂ ਵਲੋਂ ਲਗਾਏ ਗਏ 35 ਦੇ ਕਰੀਬ ਬੂਟੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਜੇ ਸੀ ਬੀ ਮਸ਼ੀਨ ਚਲਾ ਜਮੀਂਦੋਜ ਕਰ ਦਿੱਤੇ ਗਏ। ਇਸਦੇ ਨਾਲ ਹੀ ਤੜਕਸਾਰ ਇੱਥੇ ਆਏ ਕੁੱਝ ਵਿਅਕਤੀਆਂ ਵਲੋਂ ਇੱਥੇ ਲੱਗਿਆ ਟੈਂਟ ਅਤੇ ਪਾਈਪਾਂ ਵੀ ਚੋਰੀ ਕਰ ਲਈਆਂ ਗਈਆਂ ਅਤੇ ਇਹ ਸਾਰਾ ਸਾਮਾਨ ਇੱਕ ਜੀਪ ਨੁਮਾ ਗੱਡੀ ਵਿੱਚ ਲੱਦ ਕੇ ਲੈ ਗਏ।

ਵਾਰਡ ਨੰਬਰ 9 ਦੀ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ, ਸਮਾਜ ਸੇਵੀ ਐਨ ਐਸ ਕਲਸੀ ਅਤੇ ਸਥਾਨਕ ਵਸਨੀਕਾਂ ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਅਤੇ ਹੋਰਨਾਂ ਨੇ ਇਲਜਾਮ ਲਗਾਇਆ ਕਿ ਇਹ ਸਾਰਾ ਕੁੱਝ ਵਸਨੀਕਾਂ ਤੇ ਦਬਾਅ ਪਾਉਣ ਦੀ ਨੀਤੀ ਦੇ ਤਹਿਤ ਕੀਤਾ ਗਿਆ ਹੈ ਕਿਉਂਕਿ ਵਸਨੀਕਾਂ ਵਲੋਂ ਇੱਥੇ ਟੈਂਟ ਲਗਾ ਕੇ ਧਰਨਾ ਲਗਾਇਆ ਗਿਆ ਸੀ ਅਤੇ ਇੱਥੇ ਹਫਤਾਵਾਰੀ ਸਬਜੀ ਮੰਡੀ ਲਗਾਉਣ ਦਾ ਵਿਰੋਧ ਕਰ ਰਹੇ ਹਨ।

ਉਹਨਾਂ ਕਿਹਾ ਕਿ ਜਾਹਿਰ ਤੌਰ ਤੇ ਇਹ ਕੰਮ ਇਸ ਲਈ ਕੀਤਾ ਗਿਆ ਹੈ ਤਾਂ ਜੋ ਇੱਥੇ ਜਬਰੀ ਮੰਡੀ ਲਗਵਾਈ ਜਾ ਸਕੇ।

ਉਹਨਾਂ ਕਿਹਾ ਕਿ ਵਸਨੀਕ ਇੱਥੇ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਇਸ ਕਾਰਵਾਈ ਦੇ ਖਿਲਾਫ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।

Continue Reading

Mohali

ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਪਸ਼ਚਾਤਾਪ ਕਰਨ ਦੀ ਥਾਂ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਕਾਂਗਰਸ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਪੰਥਕ ਆਗੂ ਅਤੇ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਕਾਂਗਰਸ ਪਾਰਟੀ ਪਸ਼ਚਾਤਾਪ ਕਰਨ ਅਤੇ ਮਾਫੀ ਮੰਗਣ ਦੀ ਥਾਂ ਤੇ ਦਿੱਲੀ ਅਤੇ ਪੰਜਾਬ ਅੰਦਰ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਅਤੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਨਹੀਂ ਕੀਤਾ। ਪਹਿਲਾਂ ਆਪਰੇਸ਼ਨ ਬਲੂ ਸਟਾਰ ਵੇਲੇ ਪੰਜਾਬ ਵਿੱਚ 35 ਗੁਰੂ ਧਾਮਾਂ ਤੇ ਫੌਜ ਤੋਂ ਹਮਲਾ ਕਰਵਾਇਆ ਜਦੋਂ ਸਿੱਖ ਨੌਜਵਾਨਾਂ ਨੇ ਇਸ ਦਾ ਬਦਲਾ ਲਿਆ ਤਾਂ ਨਵੰਬਰ ਦੇ ਪਹਿਲੇ ਹਫਤੇ ਤੇ ਦੇਸ਼ ਦੇ ਬਹੁਤ ਸਾਰੇ ਸ਼ਹਿਰਾਂ ਵਿੱਚ ਸਿੱਖ ਨਸਲਕੁਸ਼ੀ ਕਰਵਾਈ, ਜਿਸ ਦਾ ਇਨਸਾਫ ਲੈਣ ਲਈ ਕੌਮ ਅੱਜ 42 ਸਾਲਾਂ ਬਾਅਦ ਵੀ ਦਰ ਦਰ ਭਟਕ ਰਹੀ ਹੈ ਅਤੇ ਕਾਂਗਰਸ ਪਾਰਟੀ ਪੀੜਿਤ ਪਰਿਵਾਰਾਂ ਦੇ ਜ਼ਖਮਾਂ ਤੇ ਮਰਹਮ ਲਗਾਉਣ ਦੀ ਥਾਂ ਆਪਣੇ ਦੋਸ਼ੀ ਲੀਡਰ ਬਚਾ ਰਹੀ ਹੈ। ਉਹਨਾਂ ਨੂੰ ਉੱਚ ਅਹੁਦੇ ਤੇ ਸਨਮਾਨਿਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਆਗੂ ਆਪਣੀ ਜਮੀਰ ਮਾਰ ਕੇ ਦੋਸ਼ੀ ਲੀਡਰਾਂ ਸਾਹਮਣੇ ਝੁੱਕ ਝੁੱਕ ਕੇ ਸਲਾਮ ਕਰਕੇ ਆਪਣਾ ਮਨ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਲਾਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਕਾਂਗਰਸ ਦੀਆਂ ਸਿੱਖ ਵਿਰੋਧੀ ਨੀਤੀਆਂ ਅਤੇ ਭਾਈਚਾਰਕ ਸਾਂਝ ਤੋੜਨ ਦੀਆਂ ਪੁਰਾਣੀਆਂ ਚਾਲਾਂ ਨੂੰ ਨਕਾਰ ਕੇ ਉਹਨਾਂ ਨੂੰ ਸਬਕ ਸਿਖਾਇਆ ਜਾਵੇ।

Continue Reading

Mohali

ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਲੱਗੀ ਅੱਗ ਨਾਲ 22 ਸ਼ੈਡ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

Published

on

By

ਜ਼ੀਰਕਪੁਰ, 4 ਨਵੰਬਰ (ਸ.ਬ.) ਜ਼ੀਰਕਪੁਰ ਦੀ ਮਸ਼ਹੂਰ ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਅੱਜ ਤੜਕੇ ਲੱਗੀ ਭਿਆਨਕ ਅੱਗ ਕਾਰਨ ਟੀਨ ਦੇ 22 ਟੀਨ ਸ਼ੈਡ ਸੜ ਕੇ ਸੁਆਹ ਹੋ ਗਏ। ਅੱਜ ਸਵੇਰੇ 4 ਵਜੇ ਦੇ ਕਰੀਬ ਲੱਗੀ ਇਹ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ ਅਤੇ ਇਹਨਾਂ ਦੁਕਾਨਾਂ ਵਿੱਚ ਪਿਆ ਲੱਖਾਂ ਰੁਪਏ ਦਾ ਕੀਮਤੀ ਫ਼ਰਨੀਚਰ ਅਤੇ ਸਾਮਾਨ ਸੜ ਕੇ ਸੁਆਹ ਹੋ ਗਿਆ।

ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਤੜਕੇ 4 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਅੱਗ ਦੀ ਭਿਆਨਕਤਾ ਨੂੰ ਦੇਖਦਿਆਂ ਮੌਕੇ ਤੇ ਜ਼ੀਰਕਪੁਰ ਤੋਂ ਇਲਾਵਾ ਮੁਹਾਲੀ, ਡੇਰਾਬੱਸੀ, ਪੰਚਕੂਲਾ ਅਤੇ ਏਅਰ ਫੋਰਸ ਸਟੇਸ਼ਨ ਤੋਂ ਫਾਇਰ ਟੈਂਡਰ ਸੱਦੇ ਗਏ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਸਮਾਨ ਛੂੰਹਦੀਆਂ ਅੱਗ ਦੀਆਂ ਲਪਟਾਂ ਇੱਕ ਸ਼ੈਡ ਤੋਂ ਦੂਜੇ ਸ਼ੈਡ ਤੱਕ ਫੈਲਦੀਆਂ ਦੇਖ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਬਾਲਟੀਆਂ ਵਿੱਚ ਪਾਣੀ ਭਰ ਕੇ ਅੱਗ ਬੁਝਾਉਣ ਵਿੱਚ ਫਾਇਰ ਕਰਮੀਆਂ ਦੀ ਮਦਦ ਲਈ ਅੱਗੇ ਆਏ।

ਸਥਾਨਕ ਵਸਨੀਕਾਂ ਅਨੁਸਾਰ ਅੱਗ ਬਹੁਤ ਭਿਆਨਕ ਸੀ। ਸ਼ੁਰੂਆਤ ਵਿੱਚ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਭਾਂਬੜ ਇੰਨੇ ਤੇਜ਼ ਸਨ ਕਿ ਦੁਕਾਨਦਾਰ ਆਪਣੇ ਮਾਲ ਨੂੰ ਸੁਆਹ ਹੁੰਦਾ ਦੇਖ ਬੇਵੱਸ ਨਜ਼ਰ ਆਏ। ਇੱਕ ਦੁਕਾਨਦਾਰ ਨੇ ਕਿਹਾ ਕਿ ਘਟਨਾ ਦੇ ਪੰਜ ਘੰਟੇ ਬਾਅਦ ਵੀ ਸਾਮਾਨ ਬਚਾਉਣ ਦਾ ਕੰਮ ਜਾਰੀ ਸੀ ਅਤੇ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ। ਪੁਲੀਸ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੇ ਤੌਰ ਤੇ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਮਾਰਕੀਟ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਨਹੀਂ ਵਾਪਰੀ। ਇੱਥੇ ਨਾਜਾਇਜ਼ ਤੌਰ ਤੇ ਬਣੇ ਸ਼ੈਡਾਂ ਵਿੱਚ ਲੱਕੜ ਦੇ ਫ਼ਰਨੀਚਰ ਦੇ ਨਾਲ-ਨਾਲ ਪੇਂਟ, ਥਿਨਰ, ਕੈਮੀਕਲ ਤੇ ਤੇਲ ਜਮ੍ਹਾਂ ਰੱਖੇ ਹੋਏ ਹਨ ਅਤੇ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਲਏ ਹੋਏ ਹਨ, ਜਿਸ ਕਾਰਨ ਇਹ ਬਾਜ਼ਾਰ ਹਰ ਸਮੇਂ ਵੱਡੇ ਹਾਦਸਿਆਂ ਦੇ ਖ਼ਤਰੇ ਹੇਠ ਰਹਿੰਦਾ ਹੈ।

Continue Reading

Latest News

Trending