Mohali
ਡੀ ਸੀ ਵੱਲੋਂ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ
ਐਸ ਏ ਐਸ ਨਗਰ, 13 ਅਕਤੂਬਰ (ਸ.ਬ.) ਜ਼ਿਲ੍ਹਾ ਸੈਨਿਕ ਬੋਰਡ, ਐਸ. ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ, ਐਸ. ਏ. ਐਸ. ਨਗਰ ਨੇ ਵਿਭਾਗ ਦੀ 1 ਅਪ੍ਰੈਲ 2026 ਤੋਂ 30 ਸਤੰਬਰ 2026 ਤੱਕ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਲਾਗੂ ਕੀਤੀਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪੰਜਾਬ ਅਮਲਗਾਮੇਟਿਡ ਫੰਡ ਅਧੀਨ ਸ਼ੁਰੂ ਕੀਤੀਆਂ ਗਈਆਂ ਨਵੀਆਂ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ। ਇਨ੍ਹਾਂ ਸਕੀਮਾਂ ਦਾ ਉਦੇਸ਼ ਸਾਬਕਾ ਸੈਨਿਕਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਹੋਰ ਯੋਗ ਲਾਭਪਾਤਰੀਆਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਹੈ।
ਇਸ ਮੌਕੇ ਵਿਭਾਗ ਦੀਆਂ ਭਲਾਈ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਯੋਗ ਲਾਭਪਾਤਰੀਆਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਉਣ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿੱਚ ਅਫ਼ਸਰਾਂ ਅਤੇ ਸੈਨਿਕਾਂ ਵਜੋਂ ਭਰਤੀ ਹੋਣ ਲਈ ਪ੍ਰੇਰਿਤ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ ਗਿਆ।
ਜ਼ਿਲ੍ਹਾ ਸੈਨਿਕ ਬੋਰਡ ਦੇ ਸਕੱਤਰ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਵਿਖੇ ਦਾਖ਼ਲੇ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਇਹ ਵੀ ਦੱਸਿਆ ਗਿਆ ਕਿ ਐਨ ਡੀ ਏ ਵਿੱਚ ਜਾਣ ਵਾਲੇ ਕੈਡੇਟਾਂ ਨੂੰ ਇੱਕ ਲੱਖ ਰੁਪਏ ਦੀ ਹੌਂਸਲਾ ਅਫਜ਼ਾਈ ਮਿਲਣ ਦੇ ਨਾਲ ਨਾਲ, ਜਿਸ ਸਕੂਲ ਵਿੱਚੋਂ ਉਨ੍ਹਾਂ 10+2 ਪਾਸ ਕੀਤੀ ਹੈ, ਉਸ ਲਈ ਵੀ ਇੱਕ ਲੱਖ ਰੁਪਏ ਦੀ ਗ੍ਰਾਂਟ ਉਪਲਬਧ ਹੈ। ਜਿਸ ਲਈ ਸਕੂਲ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ 7 ਦਸੰਬਰ ਨੂੰ ਆਉਣ ਵਾਲੇ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਜ਼ਿਲ੍ਹੇ ਵਿੱਚੋਂ ਵੱਧ ਤੋਂ ਵੱਧ ਫੰਡ ਯੋਗਦਾਨ ਪਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਫੰਡ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਰਤਿਆ ਜਾਂਦਾ ਹੈ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 11655 ਸਾਬਕਾ ਸੈਨਿਕਾਂ ਸਮੇਤ 16506 ਸਾਬਕਾ ਸੈਨਿਕ ਤੇ ਵੀਰ ਨਾਰੀਆਂ/ਪਰਿਵਾਰ ਹਨ, ਜਿਨ੍ਹਾਂ ਦੀ ਭਲਾਈ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਫੇਜ਼ 10, ਮੁਹਾਲੀ ਹਰ ਵੇਲੇ ਸਰਗਰਮ ਰਹਿੰਦਾ ਹੈ। ਇਸ ਮੌਕੇ ਹਵਾਲਦਾਰ ਤੋਂ ਘੱਟ ਰੈਂਕ ਤੱਕ ਦੇ ਸੈਨਿਕਾਂ ਦੇ ਦਸਵੀਂ, ਬਾਰਵੀਂ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਵਿੱਚੋਂ ਕਰਮਵਾਰ 95 ਫੀਸਦੀ, 90 ਫੀਸਦੀ, 85 ਫੀਸਦੀ ਅਤੇ 80 ਫੀਸਦੀ ਅੰਕ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਲਾਨਾ ਵਜੀਫੇ ਦੀ ਯੋਜਨਾ ਬਾਰੇ ਵੀ ਜਾਗਰੂਕ ਕਰਨ ਲਈ ਕਿਹਾ ਗਿਆ।
ਮੀਟਿੰਗ ਵਿੱਚ ਸਿੱਖਿਆ ਵਿਭਾਗ ਵੱਲੋਂ ਸ੍ਰੀ ਅੰਗਰੇਜ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵੱਲੋਂ ਸ੍ਰੀ ਰਵੀ ਇੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਸ੍ਰੀ ਬਲਜਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਵਿਭਾਗ ਦੇ ਸੁਪਰਡੰਟ ਸ੍ਰੀ ਗੁਰਨਾਮ ਸਿੰਘ, ਜੂਨੀਅਰ ਸਹਾਇਕ ਸ੍ਰੀਮਤੀ ਸੁਰਿੰਦਰ ਕੌਰ, ਸ੍ਰੀ ਇੰਦਰਜੀਤ ਸਿੰਘ, ਸ੍ਰੀ ਗੁਰਪ੍ਰੀਤ ਸਿੰਘ ਅਤੇ ਦਫ਼ਤਰ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
