International
ਯਾਤਰੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ, 5 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ
ਇਸਲਾਮਾਬਾਦ, 13 ਅਕਤੂਬਰ (ਸ.ਬ.) ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।
ਪਾਕਿਸਤਾਨ ਰੇਲਵੇ ਦੇ ਬੁਲਾਰੇ ਕਲੀਮ ਅਖ਼ਤਰ ਨੇ ਦੱਸਿਆ ਕਿ ਕਰਾਚੀ ਦੇ ਦੱਖਣੀ ਬੰਦਰਗਾਹ ਸ਼ਹਿਰ ਤੋਂ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ ਜਾ ਰਹੀ ਰਹਿਮਾਨ ਬਾਬਾ ਐਕਸਪ੍ਰੈਸ ਪੰਜਾਬ ਸੂਬੇ ਦੇ ਸ਼ੇਰ ਸ਼ਾਹ ਇਲਾਕੇ ਵਿੱਚ ਪਟੜੀ ਤੋਂ ਉਤਰ ਗਈ।
ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਮੁਲਤਾਨ ਦੇ ਨਿਸ਼ਤਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਦੌਰਾਨ ਬਚਾਅ ਟੀਮਾਂ ਹਾਦਸੇ ਵਾਲੀ ਥਾਂ ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਇਹ ਹਾਦਸਾ ਸਵੇਰੇ ਲਗਭਗ 5:15 ਵਜੇ ਵਾਪਰਿਆ।
ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੱਖ-ਵੱਖ ਬਿਆਨ ਜਾਰੀ ਕਰਦਿਆਂ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਦੁੱਖ ਪ੍ਰਗਟਾਇਆ। ਦੋਵਾਂ ਆਗੂਆਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕਰਨ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਹਾਦਸੇ ਤੋਂ ਬਾਅਦ ਬਚਾਅ ਕਾਰਜ ਜਾਰੀ ਹਨ ਅਤੇ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ।
International
ਮਿਸਰ ਵਿੱਚ ਤੇਲ ਟੈਂਕਰ ਵਿੱਚ ਧਮਾਕਾ ਹੋਣ ਕਾਰਨ 31 ਵਿਅਕਤੀ ਜਿਊਂਦੇ ਸੜੇ, ਕਈ ਜ਼ਖ਼ਮੀ
ਕਾਹਿਰਾ, 26 ਨਵੰਬਰ (ਸ.ਬ.) ਮਿਸਰ ਦੀ ਰਾਜਧਾਨੀ ਕਾਹਿਰਾ ਦੇ ਰਿੰਗ ਰੋਡ ਤੇ ਇੱਕ ਤੇਲ ਟੈਂਕਰ ਨੂੰ ਅੱਗ ਲੱਗਣ ਨਾਲ 31 ਲੋਕਾਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ। ਧਮਾਕੇ ਤੋਂ ਬਾਅਦ ਲੱਗੀ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਨੇ ਨੇੜੇ-ਤੇੜੇ ਦੇ ਦਰਜਨਾਂ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜ਼ਿਕਰਯੋਗ ਹੈ ਕਿ ਤੇਜ਼ ਰਫ਼ਤਾਰ ਤੇਲ ਟੈਂਕਰ ਕੰਟਰੋਲ ਗੁਆ ਬੈਠਾ ਅਤੇ ਹਾਈਵੇਅ ਤੇ ਪਲਟ ਗਿਆ, ਜਿਸ ਨਾਲ ਧਮਾਕੇ ਨਾਲ ਅੱਗ ਲੱਗ ਗਈ।
ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾ ਲਿਆ। ਫਾਇਰ ਬ੍ਰਿਗੇਡ ਨੇ ਹੁਣ ਅੱਗ ਤੇ ਕਾਬੂ ਪਾ ਲਿਆ ਹੈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ। ਇਹ ਖਦਸ਼ਾ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਜ਼ਖਮੀਆਂ ਨੂੰ ਜ਼ਾਇਦ ਸਪੈਸ਼ਲਾਈਜ਼ਡ ਇਮਬਾਬਾ ਜਨਰਲ ਅਤੇ ਵਾਰਾਕ ਸੈਂਟਰਲ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਬਚਾਅ ਕਾਰਜ ਲਈ 39 ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ।
ਮਿਸਰ ਦੇ ਅਧਿਕਾਰੀਆਂ ਨੇ ਕਿਹਾ ਕਿ ਬੀਤੇ ਦਿਨ ਕਾਹਿਰਾ ਨੇੜੇ ਇੱਕ ਬਾਲਣ ਟੈਂਕਰ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇੱਕ ਭਾਰੀ ਅੱਗ ਲੱਗ ਗਈ, ਜਿਸ ਵਿੱਚ 31 ਲੋਕਾਂ ਦੀ ਮੌਤ ਹੋ ਗਈ। ਰਾਤ ਦੇ ਅਸਮਾਨ ਵਿੱਚ ਅੱਗ ਦੀਆਂ ਲਪਟਾਂ ਉੱਚੀਆਂ ਉੱਠਦੀਆਂ ਦੇਖੀਆਂ ਗਈਆਂ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ, ਮਿਸਰ ਦੀ ਰਾਜਧਾਨੀ ਨੂੰ ਘੇਰਦੇ ਰਿੰਗ ਰੋਡ ਤੇ ਲੱਗੀ ਅੱਗ ਵਿੱਚ 21 ਲੋਕ ਜ਼ਖਮੀ ਹੋ ਗਏ ਅਤੇ ਦੋ ਦਰਜਨ ਤੋਂ ਵੱਧ ਕਾਰਾਂ ਅਤੇ ਮੋਟਰਸਾਈਕਲ ਸੜ ਗਏ।
ਇਹ ਹਾਦਸਾ ਕਾਹਿਰਾ ਦੇ ਇਮਬਾਬਾ ਉਪਨਗਰ ਦੇ ਵਾਰਾਕ ਖੇਤਰ ਵਿੱਚ ਵਾਪਰਿਆ। ਸਿਹਤ ਮੰਤਰਾਲੇ ਦੇ ਅਨੁਸਾਰ, ਅੱਗ ਗੀਜ਼ਾ ਦੇ ਅਲ-ਵਾਰਾਕ ਜ਼ਿਲ੍ਹੇ ਵਿੱਚ ਇੱਕ ਸੁਰੰਗ ਦੇ ਉੱਪਰ ਲੱਗੀ। ਰਿੰਗ ਰੋਡ ਗ੍ਰੇਟਰ ਕਾਹਿਰਾ ਦੇ ਮੁੱਖ ਹਾਈਵੇਅ ਨੂੰ ਜੋੜਦਾ ਹੈ। ਇਹ ਹਾਈਵੇਅ ਕਾਹਿਰਾ, ਗੀਜ਼ਾ ਅਤੇ ਕਲਯੂਬੀਆ ਪ੍ਰਾਂਤਾਂ ਨੂੰ ਜੋੜਨ ਵਾਲਾ ਇੱਕ ਮਹੱਤਵਪੂਰਨ ਰਸਤਾ ਹੈ।
ਘਟਨਾ ਦੀ ਫੁਟੇਜ ਵਿੱਚ ਹਾਈਵੇਅ ਤੇ ਕਈ ਵਾਹਨਾਂ ਨੂੰ ਅੱਗ ਲੱਗ ਗਈ, ਹਵਾ ਵਿੱਚ ਸੰਘਣਾ ਧੂੰਆਂ ਉੱਠ ਰਿਹਾ ਸੀ। ਬਚਾਅ ਕਰਮਚਾਰੀਆਂ ਨੇ ਪੀੜਤਾਂ ਨੂੰ ਸੜੇ ਹੋਏ ਵਾਹਨਾਂ ਤੋਂ ਬਾਹਰ ਕੱਢਿਆ ਜਦੋਂ ਕਿ ਫਾਇਰਫਾਈਟਰ ਅੱਗ ਤੇ ਕਾਬੂ ਪਾਉਣ ਲਈ ਕੰਮ ਕਰ ਰਹੇ ਸਨ। ਕਾਹਿਰਾ ਦੇ ਇੱਕ ਉਪਨਗਰ, ਇਮਬਾਬਾ ਦੇ ਵਾਰਾਕ ਜ਼ਿਲ੍ਹੇ ਵਿੱਚ ਘਟਨਾ ਸਥਾਨ ਦੇ ਨੇੜੇ ਸੈਂਕੜੇ ਲੋਕ ਇਕੱਠੇ ਹੋਏ ਸਨ।
ਅੱਗ ਲੱਗਣ ਤੋਂ ਬਾਅਦ ਅੱਗ ਬੁਝਾਊ ਦਸਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਦੇਖੇ ਗਏ, ਜੋ ਕਈ ਕਾਰਾਂ ਵਿੱਚ ਫੈਲ ਗਈ ਸੀ। ਘਟਨਾ ਤੋਂ ਬਾਅਦ ਸੈਂਕੜੇ ਲੋਕ ਘਟਨਾ ਸਥਾਨ ਦੇ ਆਲੇ-ਦੁਆਲੇ ਇਕੱਠੇ ਹੋ ਗਏ। ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸੀਸੀ ਨੇ ਇੱਕ ਬਿਆਨ ਜਾਰੀ ਕਰਕੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਲਈ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।
International
ਪਾਕਿਸਤਾਨੀ ਸਿੱਖਾਂ ਤੋਂ ਸੇਧ ਲੈਣ ਚੜ੍ਹਦੇ ਪੰਜਾਬ ਵਿੱਚ ਕੇਸ ਕਤਲ ਕਰਨ ਵਾਲੇ ਸਿੱਖ ਨੌਜਵਾਨ : ਜਥੇਦਾਰ ਗੜਗੱਜ
ਸ੍ਰੀ ਨਨਕਾਣਾ ਸਾਹਿਬ, 24 ਨਵੰਬਰ (ਸ.ਬ.) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਚੱਲਦਿਆਂ ਬੀਤੀ ਰਾਤ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਜਥੇਦਾਰ ਗੜਗੱਜ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ।
ਜਥੇਦਾਰ ਗੜਗੱਜ ਨੇ ਸਿੰਧੀ ਭਾਈਚਾਰੇ ਨਾਲ ਸਬੰਧਤ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੀ ਪਹਿਲੀ ਰਵਾਇਤ ਅਨੁਸਾਰ ਪਰਿਵਾਰਾਂ ਵਿੱਚੋਂ ਪਹਿਲਾ ਬੱਚਾ ਸਾਬਤ ਸੂਰਤ ਸਿੱਖ ਜ਼ਰੂਰ ਬਣਾਈਏ। ਉਨ੍ਹਾਂ ਕਿਹਾ ਜਿਹੜੇ ਚੜ੍ਹਦੇ ਪੰਜਾਬ ਵਾਲੇ ਸਿੱਖ ਨੌਜਵਾਨਾਂ ਕੇਸ ਕਤਲ ਕਰਦੇ ਹਨ ਉਹ ਪਾਕਿਸਤਾਨ ਦੇ ਸਿੱਖਾਂ ਤੋਂ ਸਿੱਖਿਆ ਜ਼ਰੂਰ ਲੈਣ ਕਿ ਇਨ੍ਹਾਂ ਨੇ ਔਖੇ ਤੋਂ ਔਖੇ ਹਾਲਾਤ ਵਿੱਚ ਵੀ ਸਿੱਖੀ ਨਹੀਂ ਛੱਡੀ ਅਤੇ ਕੋਈ ਵੀ ਸਿੱਖ ਇੱਥੇ ਕੇਸ ਕਤਲ ਨਹੀਂ ਕਰਦਾ। ਉਨ੍ਹਾਂ ਚੜ੍ਹਦੇ ਪੰਜਾਬ ਤੋਂ ਆਈ ਸੰਗਤ ਨੂੰ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਪਿਸ਼ੌਰੀ ਅਤੇ ਸਿੰਧੀ ਸੰਗਤ ਪਾਸੋਂ ਸੇਵਾ ਤੇ ਸ਼ਰਧਾ ਦਾ ਪ੍ਰੇਰਣਾ ਜ਼ਰੂਰ ਲੈ ਕੇ ਜਾਣ ਜੋ ਬਹੁਤ ਹੀ ਪ੍ਰੇਮ ਨਾਲ ਗੁਰਪੁਰਬ ਮੌਕੇ ਵੱਡੀਆਂ ਸੇਵਾਵਾਂ ਨਿਭਾਉਂਦੇ ਹਨ।
ਇਸ ਦੌਰਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪੁੱਜੀਆਂ ਸਿੱਖ ਸੰਗਤਾਂ ਨਾਲ ਮੁਲਾਕਾਤ ਕੀਤੀ। ਸੰਗਤਾਂ ਦੇ ਮਨਾਂ ਵਿੱਚ ਬਹੁਤ ਚਾਅ ਅਤੇ ਉਤਸ਼ਾਹ ਹੈ ਕਿ ਆਪਣੇ ਵਿਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਉਨ੍ਹਾਂ ਨੂੰ ਮੌਕਾ ਮਿਲਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੰਗਤਾਂ ਵੱਡੀ ਗਿਣਤੀ ਵਿੱਚ ਇੱਥੇ ਪੁੱਜੀਆਂ ਹਨ। ਸੰਗਤ ਨੇ ਅਰਦਾਸ ਕੀਤੀ ਕਿ ਸ੍ਰੀ ਗੁਰੂ ਨਾਨਕ ਪਾਤਸ਼ਾਹ ਕਿਰਪਾ ਕਰਨ ਅਤੇ ਉਨ੍ਹਾਂ ਨੂੰ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਪ੍ਰਾਪਤ ਹੋਣ।
International
ਯਮਨ ਵਿੱਚ ਸਾਊਦੀ ਅਰਬ ਵੱਲੋਂ ਕੀਤੇ ਹਵਾਈ ਹਮਲਿਆਂ ਕਾਰਨ 41 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
ਦੁਬਈ, 21 ਨਵੰਬਰ (ਸ.ਬ.) ਅਮਰੀਕਾ-ਇਰਾਨ ਵਿਚਾਲੇ ਛਿੜੀ ਜੰਗ ਨੇ ਪੂਰੇ ਮਿਡਲ ਈਸਟ ਨੂੰ ਆਪਣੀ ਚਪੇਟ ਵਿੱਚ ਲਿਆ ਹੋਇਆ ਹੈ। ਇਸੇ ਦੌਰਾਨ ਇਰਾਨ ਸਮਰਥਿਤ ਹੂਤੀ ਬਾਗ਼ੀਆਂ ਤੇ ਸਾਊਦੀ ਅਰਬ ਵਿਚਾਲੇ ਵੀ ਹਮਲੇ ਤੇਜ਼ ਹੋ ਰਹੇ ਹਨ। ਯਮਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਾਊਦੀ ਅਰਬ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਵਿੱਚ 11 ਬੱਚਿਆਂ ਅਤੇ 7 ਔਰਤਾਂ ਸਣੇ ਘੱਟੋ-ਘੱਟ 41 ਲੋਕ ਮਾਰੇ ਗਏ ਹਨ, ਜਦਕਿ 28 ਹੋਰ ਜ਼ਖ਼ਮੀ ਹੋਏ ਹਨ।
ਹੂਤੀ ਬਾਗ਼ੀਆਂ ਦੇ ਸਨਾ ਸਥਿਤ ਸਿਹਤ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਦੂਜੇ ਪਾਸੇ, ਹੂਤੀਆਂ ਨੇ ਜਵਾਬੀ ਕਾਰਵਾਈ ਕਰਦਿਆਂ ਦੱਖਣ-ਪੱਛਮੀ ਸਾਊਦੀ ਅਰਬ ਦੇ ਇੱਕ ਪਾਵਰ ਪਲਾਂਟ ਅਤੇ ਬੰਦਰਗਾਹ ਤੇ ਸਟੀਕ ਹਮਲੇ ਕਰਨ ਦਾ ਦਾਅਵਾ ਕੀਤਾ ਹੈ।
ਹੂਤੀ ਫ਼ੌਜੀ ਬੁਲਾਰੇ ਯਾਹੀਆ ਸਾਰੀਆ ਨੇ ਬੀਤੇ ਦਿਨ ਇੱਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੇ ਸਮੂਹ ਨੇ ਸਾਊਦੀ ਅਰਬ ਦੇ ਜਾਜ਼ਾਨ ਖੇਤਰ ਸਥਿਤ ਅਲ-ਸ਼ੁਕੈਇਕ ਪਾਵਰ ਪਲਾਂਟ ਅਤੇ ਜਾਜ਼ਾਨ ਬੰਦਰਗਾਹ ਤੇ ਸਟੀਕ ਹਮਲੇ ਕਰ ਕੇ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਯਮਨ ਦੇ ਉੱਤਰੀ ਸਾਦਾ ਸੂਬੇ, ਲਾਲ ਸਾਗਰ ਦੇ ਸ਼ਹਿਰ ਮੋਚਾ ਦੇ ਪਾਵਰ ਸਟੇਸ਼ਨਾਂ ਅਤੇ ਹੋਦੇਦਾਹ ਬੰਦਰਗਾਹ ਤੇ ਹੋਏ ਸਾਊਦੀ ਹਮਲਿਆਂ ਦੇ ਜਵਾਬ ਵਿੱਚ ਕੀਤੀ ਗਈ ਹੈ। ਸਾਰੀਆ ਨੇ ਚਿਤਾਵਨੀ ਦਿੱਤੀ ਕਿ ਜੇਕਰ ਯਮਨ ਦੀਆਂ ਬੰਦਰਗਾਹਾਂ ਜਾਂ ਬਿਜਲੀ ਘਰਾਂ ਤੇ ਹੋਰ ਹਮਲੇ ਹੋਏ, ਤਾਂ ਸਾਊਦੀ ਅਰਬ ਦੇ ਅਜਿਹੇ ਹੀ ਹੋਰ ਟਿਕਾਣਿਆਂ ਤੇ ਤੁਰੰਤ ਜਵਾਬੀ ਹਮਲੇ ਕੀਤੇ ਜਾਣਗੇ।
ਇਸ ਦੌਰਾਨ ਯਮਨ ਵਿੱਚ ਸਾਊਦੀ ਅਗਵਾਈ ਵਾਲੇ ਗੱਠਜੋੜ ਨੇ ਕਿਹਾ ਹੈ ਕਿ ਉਨ੍ਹਾਂ ਦੇ ਏਅਰ ਡਿਫੈਂਸ ਸਿਸਟਮ ਨੇ ਜਾਜ਼ਾਨ ਨੂੰ ਨਿਸ਼ਾਨਾ ਬਣਾ ਕੇ ਦਾਗੀਆਂ ਗਈਆਂ 2 ਬੈਲਿਸਟਿਕ ਮਿਜ਼ਾਈਲਾਂ ਨੂੰ ਹਵਾ ਵਿੱਚ ਹੀ ਰੋਕ ਕੇ ਤਬਾਹ ਕਰ ਦਿੱਤਾ ਹੈ। ਗੱਠਜੋੜ ਅਨੁਸਾਰ ਮਿਜ਼ਾਈਲਾਂ ਦਾ ਮਲਬਾ ਅਲ-ਸ਼ੁਕੈਇਕ ਇਲਾਕੇ ਵਿੱਚ ਡਿੱਗਿਆ ਹੈ, ਜਿੱਥੇ ਸਬੰਧਤ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਹਾਲਾਂਕਿ, ਗੱਠਜੋੜ ਨੇ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਤੇ ਨਾ ਹੀ ਯਮਨ ਵਿੱਚ ਹੋਈਆਂ ਮੌਤਾਂ ਦੇ ਅੰਕੜਿਆਂ ਤੇ ਕੋਈ ਤੁਰੰਤ ਟਿੱਪਣੀ ਕੀਤੀ ਹੈ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
