Connect with us

Chandigarh

ਸੀ ਬੀ ਆਈ ਤੋਂ ਬਾਅਦ ਹੁਣ ਈ ਡੀ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਐਫ ਆਈ ਆਰ ਦਰਜ

Published

on

ਚੰਡੀਗੜ੍ਹ, 13 ਅਕਤੂਬਰ (ਸ.ਬ.) ਈ. ਡੀ. ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਵਿਅਕਤੀਆਂ ਵੱਲੋਂ ਭ੍ਰਿਸ਼ਟਾਚਾਰ ਅਤੇ ਰਸੂਖ਼ ਦੀ ਵਰਤੋਂ ਕਰਨ ਦੇ ਦੋਸ਼ਾਂ ਦੇ ਸਬੰਧ ਵਿੱਚ ਜਲੰਧਰ ਵਿੱਚ ਕੇਸ ਦਰਜ ਕੀਤਾ ਹੈ।

ਇਹ ਕਾਰਵਾਈ ਸੁਪਰੀਮ ਕੋਰਟ ਵੱਲੋਂ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਦਰਜ ਕੇਸ ਵਿੱਚ ਕੋਈ ਸਖ਼ਤ ਕਾਰਵਾਈ ਨਾ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ, ਜਦਕਿ ਅਦਾਲਤ ਨੇ ਐਫ. ਆਈ. ਆਰ. ਤੇ ਰੋਕ ਲਗਾਉਣ ਜਾਂ ਜਾਂਚ ਰੋਕਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।

ਇਸ ਸੰਬੰਧੀ ਆਮ ਆਦਮੀ ਪਾਰਟੀ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਈ. ਡੀ. ਵੱਲੋਂ ਘੁੰਮਣ ਖ਼ਿਲਾਫ਼ ਕੇਸ ਦਰਜ ਕਰਨ ਵਿੱਚ ਦਿਖਾਈ ਗਈ ਕਾਹਲੀ ਹੈਰਾਨੀਜਨਕ ਹੈ, ਕਿਉਂਕਿ ਸੁਪਰੀਮ ਕੋਰਟ ਨੇ ਸੀ. ਬੀ. ਆਈ. ਨੂੰ 21 ਜਨਵਰੀ 2027 ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਕੋਈ ਵੀ ਸਖ਼ਤ ਕਾਰਵਾਈ ਨਾ ਕਰਨ ਲਈ ਕਿਹਾ ਹੈ।

ਈ. ਡੀ. ਵੱਲੋਂ ਇਹ ਕਾਰਵਾਈ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਨੂੰ ਭੇਜੇ ਗਏ ਪੱਤਰਾਂ ਤੋਂ ਬਾਅਦ ਹੋਈ ਹੈ ਜਿਹਨਾਂ ਤੋਂ ਉਪਜਿਆ ਹੈ, ਜਿਸ ਵਿੱਚ ਸਰਕਾਰੀ ਤਬਾਦਲਿਆਂ ਅਤੇ ਤੈਨਾਤੀਆਂ, ਟੈਂਡਰ ਪ੍ਰਕਿਰਿਆਵਾਂ, ਪ੍ਰਸ਼ਾਸਨਿਕ ਮਨਜ਼ੂਰੀਆਂ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਅਤੇ ਹੋਰ ਅਧਿਕਾਰਤ ਫੈਸਲਿਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਉਜਾਗਰ ਕੀਤਾ ਗਿਆ ਸੀ।

ਇਹ ਦੋਸ਼ ਸਰਕਾਰੀ ਰਿਆਇਤਾਂ ਦੇਣ ਦੇ ਬਦਲੇ ਵਿੱਤੀ ਜਾਂ ਹੋਰ ਲਾਭਾਂ ਦੇ ਕਥਿਤ ਲੈਣ ਦੇਣ ਨਾਲ ਸੰਬੰਧਿਤ ਹਨ। ਈ.ਡੀ. ਵਲੋਂ ਦਿੱਤੀ ਜਾਂਣਕਾਰੀ ਦੇ ਆਧਾਰ ਤੇ ਪੰਜਾਬ ਪੁਲੀਸ ਵੱਲੋਂ ਐਫ. ਆਈ. ਆਰ. ਦਰਜ ਨਾ ਕੀਤੇ ਜਾਣ ਤੋਂ ਬਾਅਦ ਐਡਵੋਕੇਟ ਨਿਖਿਲ ਸਰਾਫ਼ ਨੇ ਆਜ਼ਾਦ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਕੀਤੀ ਸੀ। 5 ਅਕਤੂਬਰ ਨੂੰ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਸੀ.ਬੀ.ਆਈ. ਨੂੰ ਇੱਕ ਫੌਜਦਾਰੀ ਕੇਸ ਦਰਜ ਕਰਨ ਅਤੇ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸੀ। ਏਜੰਸੀ ਨੂੰ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਸੌਂਪਣ ਦਾ ਵੀ ਨਿਰਦੇਸ਼ ਦਿੱਤਾ ਗਿਆ ਸੀ ਅਤੇ ਰਾਜ ਸਰਕਾਰ ਤੇ ਪੰਜਾਬ ਪੁਲੀਸ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ ਗਿਆ ਸੀ।

ਇਸ ਤੋਂ ਬਾਅਦ ਸੀ. ਬੀ. ਆਈ. ਨੇ ਘੁੰਮਣ ਅਤੇ ਪੰਜ ਹੋਰਾਂ ਖ਼ਿਲਾਫ਼ ਐਫ. ਆਈ. ਆਰ. ਦਰਜ ਕੀਤੀ ਅਤੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਕਈ ਥਾਵਾਂ ਤੇ ਛਾਪੇਮਾਰੀ ਕੀਤੀ। ਹਾਲਾਂਕਿ ਸੀ. ਬੀ .ਆਈ. ਵੱਲੋਂ ਘੁੰਮਣ ਨੂੰ ਤਿੰਨ ਵਾਰ ਸੰਮਨ ਭੇਜਿਆ ਗਿਆ ਸੀ, ਪਰ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਅਤੇ ਪੰਜਾਬ ਸਰਕਾਰ ਨੇ ਸੀ.ਬੀ.ਆਈ. ਜਾਂਚ ਦੇ ਨਿਰਦੇਸ਼ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ। 12 ਅਕਤੂਬਰ ਨੂੰ, ਸੁਪਰੀਮ ਕੋਰਟ ਨੇ ਰਾਜ ਸਰਕਾਰ ਦੀ ਅਪੀਲ ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਸੀ ਪਰ ਐਫ.ਆਈ.ਆਰ. ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਮਾਮਲਾ ਪੈਂਡਿੰਗ ਰਹਿਣ ਦੌਰਾਨ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ।

Continue Reading

Chandigarh

ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ ਟੈਕ ਦੇ ਵਿਦਿਆਰਥੀ ਦੀ ਲਾਸ਼ ਮਿਲੀ

Published

on

By

ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਮ੍ਰਿਤਕ

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ.ਟੈਕ ਦੇ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਆਰੀਅਨ ਵਜੋਂ ਹੋਈ ਹੈ, ਜੋ ਕਿ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ। ਉਹ ਯੂਨੀਵਰਸਿਟੀ ਵਿੱਚ ਪੜ੍ਹਾਈ ਕਰਨ ਦੇ ਨਾਲ-ਨਾਲ ਕੈਂਪਸ ਦੇ ਹੋਸਟਲ ਨੰਬਰ-5 ਵਿੱਚ ਰਹਿ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਵੇਲੇ ਉਸ ਦੇ ਰੂਮਮੇਟ (ਕਮਰੇ ਵਿੱਚ ਨਾਲ ਰਹਿਣ ਵਾਲੇ ਸਾਥੀ) ਉੱਥੇ ਮੌਜੂਦ ਨਹੀਂ ਸਨ। ਜਦੋਂ ਉਹ ਕਮਰੇ ਵਿੱਚ ਵਾਪਸ ਪਰਤੇ ਤਾਂ ਉਨ੍ਹਾਂ ਨੇ ਆਰੀਅਨ ਨੂੰ ਬੇਸੁੱਧ ਅਤੇ ਮ੍ਰਿਤਕ ਹਾਲਤ ਵਿੱਚ ਪਾਇਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

ਘਟਨਾ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਹੋਸਟਲ ਵਿੱਚ ਰਹਿਣ ਵਾਲੇ ਹੋਰਨਾਂ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਰੀਅਨ ਪਿਛਲੇ ਕੁਝ ਸਮੇਂ ਤੋਂ ਕਿਹੜੀਆਂ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ ਅਤੇ ਉਸ ਦੀ ਮੌਤ ਪਿੱਛੇ ਅਸਲ ਕਾਰਨ ਕੀ ਰਹੇ ਹਨ। ਫਿਲਹਾਲ ਪੁਲੀਸ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਹੋਰਨਾਂ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲੀਸ ਜਾਂਚ ਪੂਰੀ ਹੋਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

Continue Reading

Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ

Published

on

By

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਮਾਣ, ਅਧਿਕਾਰਾਂ ਅਤੇ ਸੁਤੰਤਰਤਾ ਦੀ ਰਾਖੀ ਵਿੱਚ ਇਸ ਦੀ ਭੂਮਿਕਾ ਬਾਰੇ ਵਿਆਪਕ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਲਾਇਬ੍ਰੇਰੀ ਵਿੱਚ ਭਾਰਤੀ ਸੰਵਿਧਾਨ ਦੀਆਂ ਜਿਲਦਾਂ ਵੀ ਰੱਖੀਆਂ ਗਈਆਂ।

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਦਾ ਹੈ ਅਤੇ ਇਹ ਲੋਕਤੰਤਰੀ ਕਦਰਾਂ-ਕੀਮਤਾਂ ਤੇ ਨਿਆਂ ਦਾ ਮੁੱਖ ਆਧਾਰ ਹੈ। ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਕਿਹਾ ਕਿ ‘ਸੰਵਿਧਾਨ ਦਿਵਸ’ ਸਾਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਦੀ ਰਾਖੀ ਕਰਨ, ਉਨ੍ਹਾਂ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੰਦਾ ਹੈ। ਇਹ ਹਰੇਕ ਨਾਗਰਿਕ ਨੂੰ ਇੱਕ ਨਿਆਂਪੂਰਨ, ਸਮਾਨਤਾ ਵਾਲੇ ਅਤੇ ਸਾਰਿਆਂ ਲਈ ਬਰਾਬਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੇ ਫਰਜ਼ ਦੀ ਯਾਦ ਦਿਵਾਉਂਦਾ ਹੈ। ਸਮਾਗਮ ਵਿੱਚ ਰਾਜ ਸੂਚਨਾ ਕਮਿਸ਼ਨਰ ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਐਸ. ਬਾਠ ਅਤੇ ਹਰਪ੍ਰੀਤ ਸੰਧੂ ਵੀ ਸ਼ਾਮਲ ਹੋਏ।

Continue Reading

Chandigarh

ਪੰਜਾਬ ਪੁਲੀਸ ਵਿੱਚ ਵੱਡਾ ਫੇਰਬਦਲ, 31 ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਕਈ ਜ਼ਿਲ੍ਹਿਆਂ ਦੇ ਐਸ ਐਸ ਪੀ ਤੇ ਕਮਿਸ਼ਨਰ ਬਦਲੇ ਗਏ

ਚੰਡੀਗੜ੍ਹ, 25 ਨਵੰਬਰ (ਸ.ਬ.) ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਪ੍ਰਸ਼ਾਸਨਿਕ ਆਧਾਰ ਤੇ ਪੁਲੀਸ ਮਹਿਕਮੇ ਵਿੱਚ ਵੱਡਾ ਫੇਰਬਦਲ ਕਰਦਿਆਂ 31 ਆਈ ਪੀ ਐਸ ਤੇ ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲੀਸ ਕਮਿਸ਼ਨਰ ਬਣਾਇਆ ਗਿਆ ਹੈ। ਕੁਲਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਹਰਮਨਬੀਰ ਸਿੰਘ ਨੂੰ ਬਾਰਡਰ ਰੇਂਜ ਅੰਮ੍ਰਿਤਸਰ ਦਾ ਡੀ ਆਈ ਜੀ ਅਤੇ ਸਵਪਨ ਸ਼ਰਮਾ ਨੂੰ ਰੋਪੜ ਰੇਂਜ ਦਾ ਡੀ ਆਈ ਜੀ ਲਗਾਇਆ ਗਿਆ ਹੈ।

ਜਗਦਾਲੇ ਨੀਲਾਂਬਰੀ ਵਿਜੇ ਨੂੰ ਜਲੰਧਰ ਰੇਂਜ ਦੀ ਆਈ ਜੀ ਪੀ ਅਤੇ ਨਵੀਨ ਸਿੰਗਲਾ ਨੂੰ ਫਰੀਦਕੋਟ ਰੇਂਜ ਦਾ ਡੀ ਆਈ ਜੀ ਨਿਯੁਕਤ ਕੀਤਾ ਗਿਆ ਹੈ। ਹਰਜੀਤ ਸਿੰਘ ਨੂੰ ਡੀ ਆਈ ਜੀ ਬਠਿੰਡਾ ਰੇਂਜ, ਸਨੇਹਦੀਪ ਸ਼ਰਮਾ ਨੂੰ ਡੀ ਆਈ ਜੀ ਫਿਰੋਜ਼ਪੁਰ ਰੇਂਜ ਅਤੇ ਅਮਨੀਤ ਕੌਂਡਲ ਨੂੰ ਡੀ ਆਈ ਜੀ ਪਟਿਆਲਾ ਰੇਂਜ ਨਿਯੁਕਤ ਕੀਤਾ ਗਿਆ ਹੈ। ਡਾ. ਨਾਨਕ ਸਿੰਘ ਨੂੰ ਟੈਕਨੀਕਲ ਸਰਵਿਸਿਜ਼ ਚੰਡੀਗੜ੍ਹ ਵਿੱਚ ਡੀ ਆਈ ਜੀ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਪ੍ਰੋਵੀਜ਼ਨਿੰਗ ਚੰਡੀਗੜ੍ਹ ਵਿੱਚ ਡੀਆਈਜੀ ਦੇ ਅਹੁਦੇ ਤੇ ਤਾਇਨਾਤ ਕੀਤਾ ਗਿਆ ਹੈ।

ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਐਸ ਐਸ ਪੀ ਵੀ ਤਬਦੀਲ ਕੀਤੇ ਗਏ ਹਨ। ਸੁਰਿੰਦਰ ਲਾਂਬਾ ਨੂੰ ਸੰਗਰੂਰ, ਚਰਨਜੀਤ ਸਿੰਘ ਨੂੰ ਲੁਧਿਆਣਾ ਦਿਹਾਤੀ, ਰਵਜੋਤ ਗਰੇਵਾਲ ਨੂੰ ਵਿਜੀਲੈਂਸ ਬਿਊਰੋ ਐਸ ਏ ਐਸ ਨਗਰ, ਅੰਕੁਰ ਗੁਪਤਾ ਨੂੰ ਫਰੀਦਕੋਟ, ਅਸ਼ਵਨੀ ਗੋਤਿਆਲ ਨੂੰ ਫਿਰੋਜ਼ਪੁਰ, ਵਤਸਲਾ ਗੁਪਤਾ ਨੂੰ ਐਸ ਬੀ ਐਸ ਨਗਰ, ਡਾ. ਪ੍ਰਗਿਆ ਜੈਨ ਨੂੰ ਅੰਮ੍ਰਿਤਸਰ ਦਿਹਾਤੀ, ਤੁਸ਼ਾਰ ਗੁਪਤਾ ਨੂੰ ਗੁਰਦਾਸਪੁਰ, ਅਜੈ ਗਾਂਧੀ ਨੂੰ ਤਰਨਤਾਰਨ, ਮਨਿੰਦਰ ਸਿੰਘ ਨੂੰ ਰੋਪੜ, ਭੁਪਿੰਦਰ ਸਿੰਘ ਨੂੰ ਮਾਲੇਰਕੋਟਲਾ ਅਤੇ ਹਰਕਮਲਪ੍ਰੀਤ ਸਿੰਘ ਖੱਖ ਨੂੰ ਜਲੰਧਰ ਦਿਹਾਤੀ ਦਾ ਐਸ ਐਸ ਪੀ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਕੁਝ ਹੋਰ ਅਧਿਕਾਰੀਆਂ ਦੀਆਂ ਸੇਵਾਵਾਂ ਵਿਜੀਲੈਂਸ ਬਿਊਰੋ ਨੂੰ ਸੌਂਪੀਆਂ ਗਈਆਂ ਹਨ।

Continue Reading

Latest News

Trending