Connect with us

Mohali

ਸ਼ਾਖਾ ਅਤੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਸਮੂਹ ਗਾਨ ਮੁਕਾਬਲਾ ਕਰਵਾਇਆ

Published

on

ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਭਾਰਤ ਵਿਕਾਸ ਪਰਿਸ਼ਦ ਮੁਹਾਲੀ ਬ੍ਰਾਂਚਾਂ ਦੇ ਆਪਸੀ ਸਹਿਯੋਗ ਨਾਲ ਗੋਲਡਨ ਬੈਲਜ਼ ਪਬਲਿਕ ਸਕੂਲ, ਸੈਕਟਰ-77, ਮੁਹਾਲੀ ਵਿਖੇ ਸ਼ਾਖਾ ਅਤੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਸਮੂਹ ਗਾਨ ਮੁਕਾਬਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਬ੍ਰਾਂਚ ਦੇ ਪ੍ਰਧਾਨ ਸ੍ਰੀ ਅਸ਼ੋਕ ਪਵਾਰ ਨੇ ਦੱਸਿਆ ਕਿ ਇਸ ਮੌਕੇ ਨੌਰਦਰਨ ਇੰਡੀਆ ਸਟੀਲ ਫਰਨੀਚਰ ਦੇ ਐਮ. ਡੀ. ਸ੍ਰੀ ਅਸ਼ੋਕ ਕੁਮਾਰ ਜੈਨ ਮੁੱਖ ਮਹਿਮਾਨ ਸਨ, ਜਦੋਂਕਿ ਗੋਲਡਨ ਬੈਲਜ਼ ਪਬਲਿਕ ਸਕੂਲ ਦੇ ਚੇਅਰਮੈਨ ਕਰਨਲ ਚਰਨਜੀਤ ਸਿੰਘ ਬਾਵਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਚੰਡੀਗੜ੍ਹ ਪ੍ਰਾਂਤ ਦੇ ਪ੍ਰਾਂਤਕ ਸੰਸਕਾਰ ਸੰਯੋਜਕ ਂ ਸ੍ਰੀਮਤੀ ਊਸ਼ਾ ਅਰੋੜਾ, ਆਯੋਜਨ ਸਕੱਤਰ ਸ੍ਰੀ ਐਸ. ਆਰ. ਸ਼ਰਮਾ ਅਤੇ ਪ੍ਰਾਂਤਕ ਸੰਸਕਾਰ ਸਹਿ-ਸੰਯੋਜਕ ਸ੍ਰੀ ਸੁਕਾਂਤ ਅਬਰੋਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

ਇਸ ਮੁਕਾਬਲੇ ਵਿੱਚ ਮੁਹਾਲੀ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਸਕੂਲਾਂ ਦੀਆਂ 9 ਟੀਮਾਂ ਨੇ ਸ਼ਾਖਾ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ। ਇਸ ਮੌਕੇ ਸ੍ਰੀ ਸੋਮੇਸ਼ ਗੁਪਤ, ਸ੍ਰੀ ਧਨਵੀਰ ਸਿੰਘ ਅਤੇ ਸ੍ਰੀ ਪ੍ਰਦੀਪ ਗਾਲਵ ਵੱਲੋਂ ਨਿਰਣਾਇਕ ਮੰਡਲ ਦੇ ਮੈਂਬਰਾਂ ਵਜੋਂ ਭੂਮਿਕਾ ਨਿਭਾਈ ਗਈ।

ਉਹਨਾਂ ਦੱਸਿਆ ਕਿ ਇਸ ਮੌਕੇ ਮੁਹਾਲੀ ਸ਼ਾਖਾ ਵੱਲੋਂ ਭਾਗ ਲੈਂਦਿਆਂ ਸੰਤ ਇਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਦੀ ਟੀਮ ਨੇ ਪਹਿਲਾ, ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਮੁਹਾਲੀ ਦੀ ਟੀਮ ਨੇ ਦੂਜਾ ਅਤੇ ਗਿਆਨ ਜੋਤੀ ਗਲੋਬਲ ਸਕੂਲ, ਫੇਜ਼-2, ਮੁਹਾਲੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਹਾਰਾਣਾ ਪ੍ਰਤਾਪ ਸ਼ਾਖਾ ਵੱਲੋਂ ਭਾਗ ਲੈਂਦਿਆਂ ਜੇ. ਵੀ. ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71, ਮੁਹਾਲੀ ਦੀ ਟੀਮ ਨੇ ਪਹਿਲਾ, ਬੀ. ਐਸ. ਐਚ. ਆਰੀਆ ਸੀਨੀਅਰ ਸੈਕੰਡਰੀ ਸਕੂਲ, ਪਿੰਡ ਸੋਹਾਣਾ ਦੀ ਟੀਮ ਨੇ ਦੂਜਾ ਅਤੇ ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ-70, ਮੁਹਾਲੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਸ਼ਾਖਾ ਵੱਲੋਂ ਭਾਗ ਲੈਂਦਿਆਂ ਪੀ. ਐਮ. ਸ਼੍ਰੀ ਕੇਂਦਰੀ ਵਿਦਿਆਲਿਆ, ਸੈਕਟਰ-80 ਦੀ ਟੀਮ ਨੇ ਪਹਿਲਾ ਅਤੇ ਸੇਂਟ ਸੋਲਜਰ ਇੰਟਰਨੈਸ਼ਨਲ ਕਾਨਵੈਂਟ ਸਕੂਲ, ਫੇਜ਼-7, ਮੁਹਾਲੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮੂਹ ਗਾਨ ਮੁਕਾਬਲੇ ਵਿੱਚ ਜੇ. ਵੀ. ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71, ਮੋਹਾਲੀ ਦੀ ਟੀਮ ਨੇ ਪਹਿਲਾ, ਸੰਤ ਇਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਦੀ ਟੀਮ ਨੇ ਦੂਜਾ ਅਤੇ ਸਕੋਨਿਸ ਵਰਲਡ ਸਕੂਲ, ਖਰੜ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਦੀਪ ਸਿੰਘ, ਸ੍ਰੀਮਤੀ ਊਸ਼ਾ ਅਰੋੜਾ ਨ ਵੀ ਵਿਚਾਰ ਸਾਂਝੇ ਕੀਤੇ। ਸਟੇਜ ਦੀ ਜਿੰਮੇਵਾਰਹ ਸ੍ਰੀ ਚਿਮਨ ਲਾਲ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋ. ਇਲਾਵਾ ਸ੍ਰੀ ਗੁਰਿੰਦਰ ਸਿੰਘ, ਸ੍ਰੀ ਮਧੁਕਰ ਕੌੜਾ, ਸ਼੍ਰੀ ਜੀ ਡੀ ਧੀਮਾਨ ਵੀ ਮੌਜੂਦ ਰਹੇ। ਅੰਤ ਵਿੱਚ ਪ੍ਰਾਂਤਕ ਉਪ-ਪ੍ਰਧਾਨ ਸ੍ਰੀ ਸੁਧੀਰ ਗੁਲਾਟੀ ਨੇ ਹਾਜ਼ਰ ਮਹਿਮਾਨਾਂ ਅਤੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending