Mohali
ਕੌਂਸਲਰ ਅਰਵਿੰਦਰ ਕੌਰ ਵਲੋਂ ਪਿੰਡ ਮਦਨਪੁਰਾ ਅਤੇ ਫੇਜ਼ 2 ਦੀ ਮਾਰਕੀਟ ਦਾ ਦੌਰਾ
ਐਸ ਏ ਐਸ ਨਗਰ, 17 ਅਕਤੂਬਰ (ਆਰ ਪੀ ਵਾਲੀਆ) ਮੁਹਾਲੀ ਦੇ ਵਾਰਡ ਨੰਬਰ ਪੰਜ ਦੇ ਐਮਸੀ ਅਰਵਿੰਦਰ ਕੌਰ ਨੇ ਮਦਨਪੁਰਾ ਪਿੰਡ ਅਤੇ ਫੇਜ਼ 2 ਦੀ ਮਾਰਕੀਟ ਦਾ ਦੌਰਾ ਕੀਤਾ ਅਤੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਦੌਰਾਨ ਉਹਨਾਂ ਵਲੋਂ ਮਦਨਪੁਰਾ ਪਿੰਡ ਵਿੱਚ ਘਰੋਂ ਘਰੀ ਜਾ ਕੇ ਲੋਕਾਂ ਨੂੰ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਦੇ ਬਾਰੇ ਜਾਣਕਾਰੀ ਦਿੱਤੀ। ਫੇਜ਼ 2 ਦੀ ਮਾਰਕੀਟ ਦੇ ਦੌਰੇ ਦੌਰਾਨ ਉਹਨਾਂ ਮਾਰਕੀਟ ਦੇ ਸਾਹਮਣੇ ਵਾਲੀ ਗਰੀਨ ਬੈਲਟ ਵਿੱਚ ਫੈਲੀ ਹੋਈ ਗੰਦਗੀ ਦਾ ਜਾਇਜ਼ਾ ਲਿਆ ਅਤੇ ਜਲਦ ਤੋਂ ਜਲਦ ਸਫਾਈ ਕਰਵਾਉਣ ਦਾ ਭਰੋਸਾ ਦਿੱਤਾ।
ਉਹਨਾਂ ਕਿਹਾ ਕਿ ਗੰਦਗੀ ਦੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹਨਾਂ ਦੁਕਾਨਦਾਰਾਂ ਅਤੇ ਵਸਨੀਕਾ ਨੂੰ ਗਰੀਨ ਬੈਲਟ ਦੇ ਅੰਦਰ ਕੂੜਾ ਨਾ ਸੁੱਟਣ ਅਤੇ ਸਾਫ ਸਫਾਈ ਦਾ ਧਿਆਨ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪਬਲਿਕ ਨੂੰ ਵੀ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਉਹਨ ਵਲੋਂ ਸਮੇਂ ਸਮੇਂ ਤੇ ਇਸ ਵਾਰਡ ਦਾ ਦੌਰਾ ਕੀਤਾ ਜਾਵੇਗਾ ਅਤੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਹਨਾਂ ਨੂੰ ਹੱਲ ਕੀਤਾ ਜਾਵੇਗਾ।
Mohali
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀਆਂ ਵੱਲੋਂ ਮੀਟਿੰਗ
ਐਸ ਏ ਐਸ ਨਗਰ, 23 ਨਵੰਬਰ (ਸ. ਬ.) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਤੇ ਵਾਅਦਾ ਖਿਲਾਫੀ ਦਾ ਦੋਸ਼ ਲਾਉਦਿਆਂ ਕਿਹਾ ਕਿ ਉਹਨਾਂ ਨਾਲ ਜਾਣ-ਬੁੱਝ ਕੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਡੇਲੀਵੇਜ਼ ਕਰਮਚਾਰੀ ਪਿਛਲੇ 15-20 ਸਾਲਾ ਤੋਂ ਉਹਨਾਂ ਕਿਹਾ ਕਿ ਡੇਲੀਵੇਜ ਮੁਲਾਜਮ ਲੰਮੇ ਸਮੇਂ ਤੋਂ ਹੈਲਪਰ, ਕਲਰਕ, ਡਾਟਾ ਐਂਟਰੀ ਅਤੇ ਪੀਅਨ ਦਾ ਕੰਮ ਕਰਕੇ ਆਪਣੀਆ ਸੇਵਾਵਾਂ ਨਿਭਾਉਂਦੇ ਆ ਰਹੇ ਹਨ, ਪਰੰਤੂ ਹੁਣ ਤੱਕ ਕਿਸੇ ਵੀ ਸਰਕਾਰ ਅਤੇ ਬੋਰਡ ਮੈਨਜਮੈਂਟ ਨੇ ਉਹਨਾਂ ਦੀ ਬਾਂਹ ਨਹੀਂ ਫੜੀ।
ਉਹਨਾਂ ਕਿਹਾ ਕਿ ਡੇਲੀਵੇਜ ਮੁਲਾਜਮਾਂ ਨੂੰ ਪੰਜਾਬ ਦੀ ਆਪ ਸਰਕਾਰ ਤੋਂ ਵੱਡੀਆਂ ਆਸਾਂ ਸਨ ਕਿਉਕਿ ਚੌਣਾਂ ਸਮੇਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਬੋਰਡ ਮੁਲਾਜਮਾਂ ਨੂੰ ਪੱਕੇ ਕਰਨ ਦੀ ਗਰੰਟੀ ਦਿੱਤੀ ਸੀ, ਪ੍ਰੰਤੂ ਸਾਢੇ ਚਾਰ ਸਾਲਾਂ ਦੇ ਕਾਰਜ ਕਾਲ ਦੌਰਾਨ ਸਰਕਾਰ ਨੇ ਇੱਕ ਪੂਣੀ ਵੀ ਨਹੀ ਕੱਤੀ।
ਉਹਨਾਂ ਕਿਹਾ ਕਿ ਬੀਤੀ 15 ਅਕਤੂਬਰ ਨੂੰਬੋਰਡ ਮੈਨੇਜਮੈਟ ਵੱਲੋਂ ਲਗਭਗ 160 ਡੇਲੀਵੇਜ ਮੁਲਾਜਮਾਂ ਨੂੰ 07 ਟੀਮਾਂ ਵਿੱਚ ਵੰਡ ਕੇ ਵੱਖ-ਵੱਖ ਸ਼ਾਖਾਵਾਂ ਵਿੱਚ ਪਿਆ ਪੁਰਾਣਾ ਸਮਾਨ ਜਿਵੇਂ ਕਿ ਅਲਮਾਰੀਆਂ , ਲੱਕੜ, ਟਾਇਰ , ਰੱਦੀ ਅਤੇ ਸਫਾਈ ਕਰਵਾਉਣ ਆਦਿ ਗੈਰਵਾਈਜ਼ ਕੰਮਾਂ ਤੇ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਯੂਨੀਅਨ ਦੇ ਜਰਨਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆਂ ਹੈ ਕਿ ਨਵੀਂ ਨੀਤੀ ਤੋਂ ਪਹਿਲਾਂ ਅਸੀਂ ਆਪਣੀ ਯੋਗਤਾ ਅਨੁਸਾਰ ਹੈਲਪਰ, ਕਲਰਕ , ਡਾਟਾ ਐਟਰੀ ਅਤੇ ਪੀਅਨ ਦਾ ਕੰਮ ਕਰਦੇ ਸੀ, ਪ੍ਰੰਤੂ ਜਿਨ੍ਹਾਂ ਮੁਲਾਜਮਾਂ ਨੇ ਬੋਰਡ ਵੱਲੋਂ ਨੀਤੀ ਨੂੰ ਆਧਾਰ ਨਹੀਂ ਬਣਾਇਆਂ ਅਤੇ ਇਸ ਨੂੰ ਮਾਣਯੋਗ ਹਾਈਕੋਰਟ ਵਿੱਚ ਚਣੌਤੀ ਦਿੱਤੀ ਹੈ, ਉਹਨਾਂ ਨੂੰ ਬਦਲੇ ਦੀ ਭਾਵਨਾ ਨਾਲ ਨਿਸਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਦੋਸ਼ ਲਾਇਆ ਹੈ ਕਿ ਕਈ ਬਜੁਰਗ ਅਰਤਾਂ ਅਤੇ ਗਰਭਵਤੀ ਔਰਤਾਂ ਤੋਂ ਵੀ ਭਾਰੀ ਲੱਕੜ, ਅਲਮਾਰੀਆਂ , ਟਾਂਇਰਾਂ ਅਤੇ ਸਫਾਈ ਦੇ ਕੰਮਾਂ ਤੇ ਲਗਾਇਆ ਗਿਆ ਹੈ।
ਉਹਨਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਮੰਗਾ ਨੂੰ ਲਾਗੂ ਨਾ ਕੀਤਾ ਅਤੇ ਕਰਮਚਾਰੀਆਂ ਨੂੰ ਪਹਿਲਾਂ ਵਾਲੀਆਂ ਸੀਟਾਂ ਤੇ ਨਾ ਭੇਜਿਆ ਗਿਆ ਤਾਂ ਯੂਨੀਅਨ ਵਲੋਂ ਆਉਂਦੇ ਦਿਨਾਂ ਵਿੱਚ ਕਿਸਾਨ ਜੱਥੇਬੰਦੀਆਂ ਅਤੇ ਮੁਲਾਜ਼ਮ ਜੱਥੇਬੰਦਿਆਂ ਦੇ ਸਹਿਯੋਗ ਦੇ ਨਾਲ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਕਰਨ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਬੂਟਾ ਸਿੰਘ, ਭਗਵੰਤ ਸਿੰਘ, ਸੁਸਮਾ ਕੁਮਾਰੀ, ਸਤਿੰਦਰ ਕੌਰ, ਸਰਿਸ਼ਟਾਂ, ਨਰਿੰਦਰ ਕੌਰ, ਨਿਰਮਲ ਸਿੰਘ, ਮਨਪ੍ਰੀਤ ਕੌਰ, ਬਲਜਿੰਦਰ ਕੌਰ, ਮੰਜ਼ੂ, ਰਵਨੀਤ ਕੌਰ ਆਦਿ ਮਾਹਿਲਾਵਾਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਸਨ ।
Mohali
ਬਲੌਂਗੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਤੇ ਬੈਲੇ ਸਰਬਜੀਤ ਸਿੰਘ ਰੌਕੀ
ਐਸ ਏ ਐਸ ਨਗਰ, 23 ਨਵੰਬਰ (ਪਵਨ ਰਾਵਤ ) ਵਾਲਮੀਕਿ ਸ਼ਕਤੀ ਸੰਗਠਨ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਰੌਕੀ ਵੱਲੋਂ ਬਲੌਂਗੀ, ਬੜਾ ਮਾਜਰ, ਅੰਬ ਸਾਹਿਬ ਕਾਲੋਨੀ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਰੌਕੀ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਸਰਕਾਰ ਦੇ ਵਿਰੁੱਧ ਨਹੀਂ, ਬਲਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੈ।
ਉਹਨਾਂ ਕਿਹਾ ਕਿ ਬਲੌਂਗੀ, ਬੜ ਮਾਜਰਾ ਅਤੇ ਅੰਬ ਸਾਹਿਬ ਕਾਲੋਨੀ, ਫੇਜ਼-11 ਮੁਹਾਲੀ ਵਿੱਚ ਕੂੜਾ-ਕਰਕਟ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਕੂੜਾ ਸੁੱਟਣ ਲਈ ਪੱਕੀ ਅਤੇ ਨਿਰਧਾਰਤ ਥਾਂ ਮੁਹੱਈਆ ਕਰਵਾਈ ਜਾਵੇ ਅਤੇ ਕੂੜੇ ਨੂੰ ਅੱਗ ਲਗਾਉਣ ਦੀ ਸਮੱਸਿਆ ਦਾ ਪੱਕਾ ਹੱਲ ਕਰਕੇ ਹਵਾ ਪ੍ਰਦੂਸ਼ਣ ਤੇ ਕਾਬੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਥਾਂ ਤੇ ਕੂੜਾ ਸੁੱਟਿਆ ਜਾਂਦਾ ਹੈ, ਉੱਥੇ ਹੀ ਮੰਡੀ ਵੀ ਲੱਗਦੀ ਹੈ, ਜਿਸ ਕਾਰਨ ਸਬਜ਼ੀ ਵਿਕਰੇਤਾਵਾਂ, ਗਾਹਕਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਹੈ।
ਉਹਨਾਂ ਮੰਗ ਕੀਤੀ ਕਿ ਬਲੌਂਗੀ ਅਤੇ ਬੜਾ ਮਾਜਰਾ ਵਿੱਚ ਨਸ਼ੇ ਦੀ ਵਿਕਰੀ ਤੇ ਸਖ਼ਤੀ ਨਾਲ ਰੋਕ ਲਗਾਈ ਜਾਵੇ, ਅਪਰਾਧਾਂ ਨੂੰ ਕੰਟਰੋਲ ਕਰਨ ਲਈ ਪੁਲੀਸ ਪ੍ਰਬੰਧ ਮਜ਼ਬੂਤ ਕੀਤੇ ਜਾਣ ਅਤੇ ਨਸ਼ੇ ਦੀ ਲਤ ਨਾਲ ਪ੍ਰਭਾਵਿਤ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਲੋੜ ਅਨੁਸਾਰ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਜਾਵੇ।
ਉਨ੍ਹਾਂ ਮੰਗ ਕੀਤੀ ਕਿ ਪੀ. ਜੀ. ਦੀ ਤਰ੍ਹਾਂ ਝੁੱਗੀਆਂ ਦੀ ਵੀ ਵੈਰੀਫਿਕੇਸ਼ਨ ਕਰਵਾਈ ਜਾਵੇ।
ਰੌਕੀ ਨੇ ਕਿਹਾ ਕਿ ਬਲੌਂਗੀ ਵਿੱਚ ਚੱਲ ਰਹੀ ਪਾਣੀ ਦੀ ਸਮੱਸਿਆ ਦਾ ਵੀ ਪੱਕਾ ਹੱਲ ਕੀਤਾ ਜਾਵੇ, ਬਲੌਂਗੀ ਥਾਣੇ ਤੋਂ ਸ਼ਿਵ ਮੰਦਰ ਤੱਕ ਪੱਕੀ ਸੜਕ ਬਣਾਈ ਜਾਵੇ ਅਤੇ ਬਲੌਂਗੀ ਸ਼ਿਵ ਮੰਦਰ ਦੇ ਸਾਹਮਣੇ ਚੱਲ ਰਹੀਆਂ ਮੀਟ ਦੀਆਂ ਦੁਕਾਨਾਂ ਨੂੰ ਹਟਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬਲੌਂਗੀ ਥਾਣੇ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਔਰਤਾਂ ਤੇ ਗਰੀਬ ਲੋਕਾਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਤ ਕਰਨ ਦੀ ਮੰਗ ਕੀਤੀ। ਇਸਦੇ ਨਾਲ ਹੀ ਉਹਨਾਂਮੰਗ ਕੀਤੀ ਕਿ ਬੜ ਮਾਜਰਾ ਵਿੱਚ ਪੁਲੀਸ ਚੌਕੀ ਜਾਂ ਬੀਟ ਬਾਕਸ ਸਥਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੌਥਾ ਦਰਜਾ ਅਤੇ ਸੀਵਰੇਜ ਮੁਲਾਜ਼ਮਾਂ ਨੂੰ ਸੇਫਟੀ ਕਿੱਟਾਂ ਅਤੇ ਲੋੜੀਂਦੀ ਸੁਰੱਖਿਆ ਸਮੱਗਰੀ ਮੁਹੱਈਆ ਕਰਵਾਉਣਾ ਵੀ ਜ਼ਰੂਰੀ ਹੈ।
ਸ੍ਰੀ ਰੌਕੀ ਨੇ ਦੱਸਿਆ ਕਿ ਉਹ ਇਨ੍ਹਾਂ ਸਮੱਸਿਆਵਾਂ ਸਬੰਧੀ ਉਹ ਕਈ ਵਾਰ ਡਿਪਟੀ ਕਮਿਸ਼ਨਰ ਦਫ਼ਤਰ, ਮੁਹਾਲੀ ਵਿਖੇ ਮੰਗ ਪੱਤਰ ਦੇ ਚੁੱਕੇ ਹਨ, ਪਰ ਅਜੇ ਤੱਕ ਇਨ੍ਹਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਹੋਇਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਗਠਨ ਵੱਲੋਂ ਪੂਰੇ ਪੰਜਾਬ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਲੋੜ ਪੈਣ ਤੇ ਚੱਕਾ ਜਾਮ ਕਰਨ ਦਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ।
ਇਸ ਮੌਕੇ ਗੁੱਡੂ ਬੜ ਮਾਜਰਾ, ਬਲੌਂਗੀ ਵਾਲਮੀਕੀ ਆਸ਼ਰਮ ਪ੍ਰਧਾਨ ਵਿਜੇ ਪਾਰਚਾ, ਸ਼ੁਭਮ ਲਾਲੜੂ, ਅਜੇ ਵਾਲਮੀਕੀ, ਅੰਕਿਤ ਮਟੌਰ, ਰੋਹਿਤ ਮਟੌਰ ਸੰਤੋਸ਼ ਬਲੌਂਗੀ, ਐਡਵੋਕੇਟ ਜੋਗੇਸ਼ ਸਹੋਤਾ, ਸੋਨੂ ਵਾਲਮੀਕੀ, ਰੀਨਾ ਪਾਰਚਾ, ਸੋਨੂ, ਗੋਮਤੀ, ਸੋਨੀਆ, ਗੋਲਡੀ ਅਤੇ ਬਲੌਂਗੀ ਰੇੜੀ ਫੜੀ ਸਬਜੀ ਮੰਡੀ ਪ੍ਰਧਾਨ ਰਾਜੇਸ਼ ਸਿੰਘ ਰਾਵਤ ਹਾਜਰ ਸਨ।
Mohali
ਮਾਈ ਭਾਰਤ ਵੱਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਦਾ ਆਯੋਜਨ
ਖਰੜ, 23 ਨਵੰਬਰ (ਸ.ਬ.) ਮਾਈ ਭਾਰਤ, ਐਸ. ਏ. ਐਸ. ਨਗਰ ਵੱਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਤਹਿਤ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਪੇਸ਼ਕਾਰੀ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦੌਰਾਨ ਨੌਜਵਾਨਾਂ ਨੇ ‘ਭਵਿੱਖ ਦਾ ਸ਼ਾਸਨ, ਸ਼ਹਿਰੀ ਪਰਿਵਰਤਨ ਅਤੇ ਨਾਗਰਿਕ ਸੇਵਾਵਾਂ’ ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਭਾਗੀਦਾਰਾਂ ਨੇ ਪੰਜ ਮੈਂਬਰੀ ਜੱਜਾਂ ਦੇ ਪੈਨਲ ਸਾਹਮਣੇ ਪੰਜ-ਪੰਜ ਮਿੰਟ ਦੀਆਂ ਪੇਸ਼ਕਾਰੀਆਂ ਦਿੱਤੀਆਂ।
ਮੁਕਾਬਲੇ ਵਿੱਚ ਸ਼ੋਭਨਾ ਨੇ ਪਹਿਲਾ, ਲਾਵਣਿਆ ਭੂਰੀਆ ਨੇ ਦੂਜਾ, ਮੁਸਕਾਨ ਨੇ ਤੀਜਾ, ਅਭਿਸਪਿਤ ਬਾਜਪਾਈ ਨੇ ਚੌਥਾ, ਅਨੁਸ਼ਾ ਜੋਸ਼ੀ ਨੇ ਪੰਜਵਾਂ ਅਤੇ ਅਨਮੋਲ ਠਾਕੁਰ ਨੇ ਛੇਵਾਂ ਸਥਾਨ ਹਾਸਲ ਕੀਤਾ। ਇਹ ਸਾਰੇ ਜੇਤੂ ਹੁਣ ਰਾਜ ਪੱਧਰੀ ਪੇਸ਼ਕਾਰੀ ਮੁਕਾਬਲੇ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਰਾਸ਼ਟਰੀ ਯੁਵਾ ਮਹਾਂਉਤਸਵ ਦੇ ਪੁਨਰਗਠਿਤ ਰੂਪ ਵਜੋਂ ਸ਼ੁਰੂ ਕੀਤੇ ਗਏ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ -2027 ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਵਿੱਚ ਅਗਵਾਈ ਦੇ ਗੁਣ ਵਿਕਸਿਤ ਕਰਨਾ, ਉਨ੍ਹਾਂ ਦੀ ਪ੍ਰਤਿਭਾ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਦੇਸ਼ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਤੇ ਉਨ੍ਹਾਂ ਦੇ ਵਿਚਾਰਾਂ ਨੂੰ ਮੰਚ ਪ੍ਰਦਾਨ ਕਰਨਾ ਹੈ।
-
International2 months agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International1 month agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
