Connect with us

Mohali

ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਕਰਨਾ ਬੰਦ ਕਰੇ ਸਰਕਾਰ: ਬਲਬੀਰ ਸਿੰਘ ਸਿੱਧੂ

Published

on

ਐਸ ਏ ਐਸ ਨਗਰ, 16 ਅਕਤੂਬਰ (ਸ.ਬ.) ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਮੰਡੀ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਵਿੱਚ ਹੋ ਰਹੀ ਦੇਰੀ ਨੂੰ ਦੇਖਦਿਆਂ ਉਨ੍ਹਾਂ ਨੇ ਡਾਇਰੈਕਟਰ ਫੂਡ ਸਪਲਾਈਜ਼, ਵਰਿੰਦਰ ਕੁਮਾਰ ਸ਼ਰਮਾ ਅਤੇ ਮਾਰਕਫੈਡ ਦੇ ਐਮਡੀ ਵਿਸ਼ੇਸ਼ ਸਾਰੰਗਲ ਨਾਲ ਫ਼ੋਨ ਤੇ ਗੱਲਬਾਤ ਕਰਕੇ ਕਿਸਾਨਾਂ ਦੀ ਫ਼ਸਲ ਦੀ ਜਲਦ ਖ਼ਰੀਦ ਅਤੇ ਲਿਫ਼ਟਿੰਗ ਯਕੀਨੀ ਬਣਾਉਣ ਦੀ ਮੰਗ ਕੀਤੀ।

ਇਸ ਮੌਕੇ ਸz. ਸਿੱਧੂ ਨੇ ਕਿਹਾ ਕਿ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਕਿਸਾਨਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਸਨੇਟਾ ਦੀ ਮੰਡੀ ਵਿੱਚ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਕਣਕ ਪਈ ਹੋਣ ਕਾਰਨ ਜਗ੍ਹਾ ਦੀ ਸਮੱਸਿਆ ਬਣੀ ਹੋਈ ਹੈ। ਉੱਥੇ ਨਾ ਫ਼ਸਲ ਰੱਖਣ ਲਈ ਢੁੱਕਵੀਂ ਜਗ੍ਹਾ ਹੈ ਅਤੇ ਨਾ ਹੀ ਭੰਡਾਰਨ ਦੇ ਪੁਖ਼ਤਾ ਪ੍ਰਬੰਧ ਹਨ। ਇਹ ਹਾਲਾਤ ਸਰਕਾਰ ਦੇ ਖ਼ਰੀਦ ਪ੍ਰਬੰਧਾਂ ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮੰਡੀਆਂ ਵਿੱਚ ਫ਼ਸਲ ਦੀ ਚੁਕਾਈ ਸਮੇਂ ਸਿਰ ਹੋਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਬੇਵਜ੍ਹਾ ਉਡੀਕ ਨਾ ਕਰਨੀ ਪਵੇ। ਉਹਨਾਂ ਕਿਹਾ ਕਿ ਪੰਜਾਬ ਭਰ ਵਿੱਚ ਝੋਨੇ ਤੇ ਪ੍ਰਤੀ ਕੁਇੰਟਲ 70 ਤੋਂ 80 ਰੁਪਏ ਤੱਕ ਦੀ ਕਟੌਤੀ ਕੀਤੇ ਜਾਣ ਦੀਆਂ ਸ਼ਿਕਾਇਤਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਜੇਕਰ ਕਿਸਾਨਾਂ ਦੀ ਫ਼ਸਲ ਤੇ ਬਿਨਾਂ ਜਾਇਜ਼ ਆਧਾਰ ਦੇ ਕਟੌਤੀਆਂ ਹੋ ਰਹੀਆਂ ਹਨ, ਤਾਂ ਇਹ ਉਨ੍ਹਾਂ ਦੀ ਮਿਹਨਤ ਦੀ ਕਮਾਈ ਨਾਲ ਬੇਇਨਸਾਫ਼ੀ ਹੈ ਅਤੇ ਸਰਕਾਰ ਤੁਰੰਤ ਇਨ੍ਹਾਂ ਸ਼ਿਕਾਇਤਾਂ ਦੀ ਜਾਂਚ ਕਰਵਾ ਕੇ ਕਟੌਤੀਆਂ ਦੇ ਕਾਰਨ ਸਪੱਸ਼ਟ ਕਰੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਮੁੱਲ ਦਿਵਾਏ। ਇਸ ਦੇ ਨਾਲ ਹੀ ਮੰਡੀਆਂ ਵਿੱਚ ਬਿਜਲੀ ਸਪਲਾਈ ਅਤੇ ਹੋਰ ਬੁਨਿਆਦੀ ਪ੍ਰਬੰਧਾਂ ਨੂੰ ਵੀ ਸੁਚਾਰੂ ਬਣਾਇਆ ਜਾਵੇ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਸ. ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸ. ਬਲਜੀਤ ਸਿੰਘ ਭਾਗੋਮਾਜਰਾ, ਸ. ਅਵਤਾਰ ਸਿੰਘ ਤਾਰੀ ਸਾਬਕਾ ਸਰਪੰਚ ਭਾਗੋਮਾਜਰਾ, ਸ. ਭੁਪਿੰਦਰ ਸਿੰਘ ਲੰਬੜਦਾਰ ਭਾਗੋਮਾਜਰਾ, ਸ. ਗਗਨਦੀਪ ਸਿੰਘ ਬੈਰੋਪੁਰ, ਸ. ਚਰਨਜੀਤ ਸਿੰਘ ਮੰਗਾ ਭਾਗੋਮਾਜਰਾ, ਗੁਰਪ੍ਰੀਤ ਸਿੰਘ ਭਾਗੋਮਾਜਰਾ ਅਤੇ ਸ. ਕਰਮਜੀਤ ਸਿੰਘ ਭਾਗੋਮਾਜਰਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending