Connect with us

Mohali

ਤਿਉਹਾਰਾਂ ਦੇ ਸੀਜ਼ਨ ਦੌਰਾਨ ਛੋਟੇ ਵਪਾਰੀਆਂ ਲਈ ਪੁਖ਼ਤਾ ਪ੍ਰਬੰਧ ਕਰੇ ਨਗਰ ਨਿਗਮ : ਨਰਪਿੰਦਰ ਸਿੰਘ ਰੰਗੀ

Published

on

ਦੁਕਾਨਦਾਰਾਂ ਦੇ ਸਟਾਲ ਚੁੱਕਣ ਦੀ ਬਜਾਏ ਢੁੱਕਵੀਆਂ ਥਾਵਾਂ ਅਤੇ ਸਹੂਲਤਾਂ ਦਿੱਤੀਆਂ ਜਾਣ

ਐਸ ਏ ਐਸ ਨਗਰ, 19 ਅਕਤੂਬਰ (ਸ.ਬ.) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਨਗਰ ਨਿਗਮ ਦੇ ਕੌਂਸਲਰ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਨਗਰ ਨਿਗਮ ਨੂੰ ਅਪੀਲ ਕੀਤੀ ਹੈ ਕਿ ਦੀਵਾਲੀ, ਦੁਸਹਿਰੇ ਅਤੇ ਹੋਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਛੋਟੇ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਆਰਜ਼ੀ ਸਟਾਲ ਲਗਾ ਕੇ ਆਪਣਾ ਗੁਜ਼ਾਰਾ ਕਰਨ ਵਾਲੇ ਵਪਾਰੀਆਂ ਲਈ ਪਹਿਲਾਂ ਤੋਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾਣ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਇਨ੍ਹਾਂ ਵਪਾਰੀਆਂ ਨੂੰ ਬੇਲੋੜਾ ਤੰਗ-ਪਰੇਸ਼ਾਨ ਕਰਨ ਜਾਂ ਉਨ੍ਹਾਂ ਦੇ ਸਟਾਲ ਚੁੱਕਣ ਦੀ ਬਜਾਏ, ਲਾਗੂ ਨਿਯਮਾਂ ਅਨੁਸਾਰ ਢੁੱਕਵੀਆਂ ਥਾਵਾਂ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਦੀਵਾਲੀ ਅਤੇ ਦੁਸਹਿਰੇ ਵਰਗੇ ਤਿਉਹਾਰ ਛੋਟੇ ਵਪਾਰੀਆਂ ਲਈ ਸਾਲ ਦਾ ਸਭ ਤੋਂ ਮਹੱਤਵਪੂਰਨ ਕਾਰੋਬਾਰੀ ਸਮਾਂ ਹੁੰਦੇ ਹਨ। ਬਹੁਤ ਸਾਰੇ ਛੋਟੇ ਦੁਕਾਨਦਾਰ ਅਤੇ ਰੇਹੜੀ-ਫੜ੍ਹੀ ਵਾਲੇ ਪੂਰਾ ਸਾਲ ਇਸ ਸੀਜ਼ਨ ਦੀ ਉਡੀਕ ਕਰਦੇ ਹਨ, ਕਿਉਂਕਿ ਇਸ ਸਮੇਂ ਉਹ ਆਰਜ਼ੀ ਸਟਾਲ ਲਗਾ ਕੇ ਸਾਮਾਨ ਵੇਚਦੇ ਹਨ ਅਤੇ ਆਪਣੇ ਪਰਿਵਾਰਾਂ ਦੀਆਂ ਆਰਥਿਕ ਲੋੜਾਂ ਪੂਰੀਆਂ ਕਰਨ ਲਈ ਆਮਦਨ ਕਮਾਉਂਦੇ ਹਨ।

ਉਨ੍ਹਾਂ ਕਿਹਾ ਕਿ ਤਿਉਹਾਰਾਂ ਦੌਰਾਨ ਛੋਟੇ ਸਟਾਲਾਂ ਦੀ ਮਹੱਤਤਾ ਸਿਰਫ਼ ਵਪਾਰੀਆਂ ਤੱਕ ਸੀਮਿਤ ਨਹੀਂ ਹੈ ਬਲਕਿ ਆਮ ਲੋਕ ਵੀ ਦੀਵੇ, ਲਾਈਟਾਂ, ਸਜਾਵਟੀ ਸਾਮਾਨ, ਕੱਪੜੇ ਅਤੇ ਹੋਰ ਤਿਉਹਾਰੀ ਵਸਤਾਂ ਖਰੀਦਣ ਲਈ ਇਨ੍ਹਾਂ ਸਟਾਲਾਂ ਤੇ ਜਾਂਦੇ ਹਨ। ਛੋਟੇ ਵਪਾਰੀਆਂ ਦੀ ਮੌਜੂਦਗੀ ਨਾਲ ਲੋਕਾਂ ਨੂੰ ਵੱਖ-ਵੱਖ ਕੀਮਤਾਂ ਤੇ ਸਾਮਾਨ ਖਰੀਦਣ ਅਤੇ ਆਪਣੇ ਬਜਟ ਅਨੁਸਾਰ ਖਰੀਦਦਾਰੀ ਕਰਨ ਦੇ ਵਧੇਰੇ ਮੌਕੇ ਮਿਲਦੇ ਹਨ। ਇਸਦੇ ਨਾਲ ਹੀ ਕਈ ਪੱਕੀਆਂ ਦੁਕਾਨਾਂ ਦੇ ਮਾਲਕ ਵੀ ਤਿਉਹਾਰਾਂ ਦੌਰਾਨ ਆਪਣੀਆਂ ਦੁਕਾਨਾਂ ਦੇ ਬਾਹਰ ਵਾਧੂ ਸਟਾਲ ਲਗਾਉਂਦੇ ਹਨ। ਇਸ ਲਈ ਨਗਰ ਨਿਗਮ ਨੂੰ ਸਾਰੇ ਸਬੰਧਤ ਵਪਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਪਾਰਦਰਸ਼ੀ ਅਤੇ ਵਿਹਾਰਕ ਪ੍ਰਬੰਧ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਨਗਰ ਨਿਗਮ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਆਵਾਜਾਈ, ਸਫ਼ਾਈ, ਪੈਦਲ ਚੱਲਣ ਵਾਲਿਆਂ ਦੀ ਸਹੂਲੀਅਤ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਛੋਟੇ ਵਪਾਰੀਆਂ ਦੇ ਰੋਜ਼ਗਾਰ ਦੀ ਰੱਖਿਆ ਲਈ ਵੀ ਉਚਿਤ ਪ੍ਰਬੰਧ ਕੀਤੇ ਜਾਣ। ਇਸ ਸੰਬੰਧੀ ਤਿਉਹਾਰਾਂ ਤੋਂ ਪਹਿਲਾਂ ਸਟਾਲਾਂ ਲਈ ਢੁੱਕਵੀਆਂ ਥਾਵਾਂ ਨਿਰਧਾਰਤ ਕੀਤੀਆਂ ਜਾਣ ਅਤੇ ਵਪਾਰੀਆਂ ਨੂੰ ਲਾਗੂ ਨਿਯਮਾਂ, ਲੋੜੀਂਦੀਆਂ ਮਨਜ਼ੂਰੀਆਂ ਅਤੇ ਨਿਰਧਾਰਤ ਥਾਵਾਂ ਬਾਰੇ ਸਮੇਂ ਸਿਰ ਜਾਣਕਾਰੀ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਅਮੀਰ ਅਤੇ ਗਰੀਬ ਵਿਚਕਾਰ ਲਗਾਤਾਰ ਵਧ ਰਿਹਾ ਆਰਥਿਕ ਪਾੜਾ ਅਤੇ ਆਰਥਿਕ ਅਸਮਾਨਤਾ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਦੋਂ ਸਮਾਜ ਦੇ ਇੱਕ ਵਰਗ ਕੋਲ ਆਰਥਿਕ ਮੌਕੇ ਅਤੇ ਸਰੋਤ ਵਧਦੇ ਜਾਣ, ਜਦਕਿ ਦੂਜੇ ਵਰਗ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਵੀ ਸੰਘਰਸ਼ ਕਰਨਾ ਪਵੇ, ਤਾਂ ਲੋਕਾਂ ਵਿੱਚ ਨਿਰਾਸ਼ਾ, ਅਸੰਤੋਸ਼ ਅਤੇ ਸਮਾਜਿਕ ਟਕਰਾਅ ਦੀਆਂ ਸੰਭਾਵਨਾਵਾਂ ਵਧ ਸਕਦੀਆਂ ਹਨ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਜੁੜੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦੇ 4 ਆਰੋਪੀ ਗ੍ਰਿਫਤਾਰ

Published

on

By

ਕਾਬੂ ਕੀਤੇ ਵਿਅਕਤੀਆਂ ਤੋਂ 5 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬਰਾਮਦ

ਐਸ ਏ ਐਸ ਨਗਰ, 10 ਨਵੰਬਰ (ਸ.ਬ.) ਮੁਹਾਲੀ ਪੁਲੀਸ ਵੱਲੋਂ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਜੁੜੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦੇ 4 ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ 5 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਮੁਹਾਲੀ ਦੇ ਐਸ ਐਸ ਪੀ ਸ਼੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੀ. ਆਈ. ਏ ਸਟਾਫ ਖਰੜ ਦੇ ਇੰਚਾਰਜ ਇੰਸ: ਪਰਦੀਪ ਸਿੰਘ ਬਾਜਵਾ ਦੀ ਟੀਮ ਵੱਲੋਂ ਪਾਕਿਸਤਾਨੀ ਹੈਂਡਲਰਾਂ ਦੇ ਇਸ਼ਾਰੇ ਤੇ ਡਰੋਨ ਰਾਹੀਂ ਨਸ਼ਾ ਮੰਗਵਾਉਣ ਵਾਲੇ ਗਿਰੋਹ ਦੇ 04 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋ 5 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਇਹਨਾਂ ਵਿਅਕਤੀਆਂ ਨੂੰ ਬੀਤੀ 7 ਨਵੰਬਰ ਨੂੰ ਖਰੜ ਦੇ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੌਰਾਨ ਖੁਫੀਆ ਇਤਲਾ ਦੇ ਆਧਾਰ ਤੇ ਕਾਬੂ ਕੀਤਾ ਗਿਆ ਸੀ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਸੁਖਚੈਨ ਸਿੰਘ ਉਰਫ ਸੁੱਖੀ, ਮਨਪ੍ਰੀਤ ਸਿੰਘ, ਸੁਨੀਲ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ (ਜੋ ਕਿ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਹਨ) ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦਾ ਧੰਦਾ ਕਰਦੇ ਹਨ ਅਤੇ ਇਹ ਵਿਅਕਤੀ ਕਰੇਟਾ ਕਾਰ ਵਿੱਚ ਸਵਾਰ ਹੋ ਕੇ ਮੁਹਾਲੀ ਦੇ ਵੱਖ-ਵੱਖ ਇਲਾਕਿਆ ਵਿੱਚ ਨਸ਼ੇ ਅਤੇ ਹਥਿਆਰਾ ਦੀ ਸਪਲਾਈ ਕਰਦੇ ਹਨ। ਉਹਨਾਂ ਦੱਸਿਆ ਕਿ ਉਕਤ ਜਾਣਾਕਰੀ ਦੇ ਆਧਾਰ ਤੇ ਪੁਲੀਸ ਵੱਲੋਂ ਕਾਰਵਾਈ ਕਰਦਿਆਂ ਚਾਰਾਂ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ, 5 ਨਾਜਾਇਜ਼ ਪਿਸਟਲ ਅਤੇ ਡਰੱਗ ਮਨੀ ਬ੍ਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਖਰੜ੍ਹ ਵਿਖੇ ਐਨ. ਡੀ. ਪੀ. ਐਸ.ਐਕਟ ਦੀ ਧਾਰਾ 21-61-85 ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।

ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਪਾਕਿਸਤਾਨ ਅਧਾਰਿਤ ਪੀ. ਆਈ. ਓਜ ਦੇ ਸੰਪਰਕ ਵਿੱਚ ਸਨ। ਇਹ ਵਿਅਕਤੀ ਡਰੋਨ ਰਾਹੀਂ ਸਰਹੱਦ ਪਾਰ ਤੋਂ ਭੇਜੀ ਗਈ ਹੈਰੋਇਨ ਨੂੰ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਕਰਦੇ ਸਨ ਅਤੇ ਇਸ ਨੂੰ ਵੱਧ ਮੁਨਾਫਾ ਕਮਾਉਣ ਦੇ ਮਕਸਦ ਨਾਲ ਮੁਹਾਲੀ ਅਤੇ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਦੇ ਇਲਾਕੇ ਵਿੱਚ ਸਪਲਾਈ ਕਰਦੇ ਸਨ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਦਾ 4 ਦਿਨ ਦਾ ਪੁਲੀਸ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਉਕਤ ਵਿਅਕਤੀਆਂ ਤੋਂ ਹਥਿਆਰਾਂ ਅਤੇ ਹੈਰੋਈਨ ਤੋਂ ਇਲਾਵਾ ਇੱਥ ਕਰੇਟਾ ਕਾਰ ਅਤੇ 1 ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲੀਸ ਇਹਨਾਂ ਦੇ ਅਗਲੇ ਪਿਛਲੇ ਸੰਬੰਧਾਂ ਦੀ ਜਾਂਚ ਕਰ ਰਹੀ ਹੈ।

Continue Reading

Mohali

ਫੇਜ਼-1 ਦੇ ਰਾਮਲੀਲਾ ਗਰਾਊਂਡ ਦੇ ਪਿਛਲੇ ਪਾਸੇ ਬਣੇ ਜੰਗਲਨੁਮਾ ਇਲਾਕੇ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ

Published

on

By

ਜੇ. ਸੀ. ਬੀ. ਮਸ਼ੀਨ ਨਾਲ ਕੀਤੀ ਜਾ ਰਹੀ ਹੈ ਸਫਾਈ

ਐਸ ਏ ਐਸ ਨਗਰ, 10 ਨਵੰਬਰ (ਸ.ਬ.) ਸਥਾਨਕ ਫੇਜ਼-1 ਦੇ ਬੈਰੀਅਰ ਰਾਮਲੀਲਾ ਗਰਾਊਂਡ ਦੇ ਪਿਛਲੇ ਪਾਸੇ ਬਣੇ ਜੰਗਲਨੁਮਾ ਇਲਾਕੇ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਵਾਰਡ ਨੰਬਰ 3 ਦੀ ਕੌਂਸਲਰ ਗੁਰਮੀਤ ਕੌਰ ਦੀ ਅਗਵਾਈ ਹੇਠ ਇਲਾਕੇ ਦੇ ਮੋਹਤਬਰ ਵਿਅਕਤੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਜੇ. ਸੀ. ਬੀ. ਮਸ਼ੀਨ ਰਾਹੀਂ ਜੰਗਲਨੁਮਾ ਇਲਾਕੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਜਿਕਰਯੋਗ ਹੈ ਕਿ ਇਸ ਥਾਂ ਦੇ ਨਾਲ ਲੱਗਦੀ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੀ ਹੱਦ ਦੇ ਪਿੱਛੇ ਕਾਫ਼ੀ ਜੰਗਲਨੁਮਾ ਇਲਾਕਾ ਬਣਿਆ ਹੋਇਆ ਸੀ, ਜਿਸ ਕਾਰਨ ਸ਼ਰਾਰਤੀ ਅਨਸਰਾਂ ਅਤੇ ਨਸ਼ੇੜੀਆਂ ਨੂੰ ਲੁਕਣ ਦਾ ਮੌਕਾ ਮਿਲ ਜਾਂਦਾ ਸੀ। ਇਹ ਇਲਾਕਾ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ।

ਐਮ. ਸੀ. ਗੁਰਮੀਤ ਕੌਰ ਨੇ ਦੱਸਿਆ ਕਿ ਉਹਨਾਂ ਵਲੋਂ ਵੱਲੋਂ ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਫ਼ਾਈ ਕਰਵਾਉਣ ਦੀ ਬੇਨਤੀ ਕੀਤੀ ਗਈ ਸੀ, ਜਿਸ ਤੇ ਪ੍ਰਸ਼ਾਸਨ ਵੱਲੋਂ ਅੱਜ ਜੇ. ਸੀ. ਬੀ. ਮਸ਼ੀਨ ਭੇਜ ਕੇ ਸਫ਼ਾਈ ਦਾ ਕੰਮ ਆਰੰਭ ਕਰਵਾਇਆ ਗਿਆ ਹੈ ਅਤੇ ਇਸਦੇ ਅਧੀਨ ਫੇਜ਼ 2 ਦੇ ਐਚ ਐਲ ਕਵਾਟਰਾਂ ਦੇ ਪਿੱਛੇ ਪੈਂਦੇ ਜੰਗਲ ਦੀ ਸਫਾਈ ਦਾ ਕੰਮ ਵੀ ਕੀਤਾ ਜਾਣਾ ਹੈ। ਉਹਨਾਂ ਕਿਹਾ ਕਿ ਉਹਨਾਂ ਵਲੋਂ ਇਲਾਕੇ ਦੇ ਮੋਹਤਬਰ ਵਿਅਕਤੀਆਂ ਦੀ ਮੰਗ ਤੇ ਪੁਲੀਸ ਵਿਭਾਗ ਅਤੇ ਨਗਰ ਨਿਗਮ ਮੁਹਾਲੀ ਦੀ ਮਦਦ ਨਾਲ ਰਾਮਲੀਲਾ ਗਰਾਊਂਡ ਵਿੱਚ ਕੀਤੇ ਗਏ ਗੈਰ-ਕਾਨੂੰਨੀ ਕਬਜ਼ੇ ਹਟਵਾਏ ਗਏ ਸਨ।

ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀ ਸਫ਼ਾਈ ਕਰਵਾਉਣ ਦਾ ਮੁੱਖ ਮਕਸਦ ਗਲਤ ਅਨਸਰਾਂ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਲੁਕਣ ਲਈ ਕੋਈ ਥਾਂ ਨਾ ਮਿਲਣ ਦੇਣਾ ਅਤੇ ਇਲਾਕੇ ਵਿੱਚ ਸੁਰੱਖਿਅਤ ਤੇ ਸਾਫ਼-ਸੁਥਰਾ ਮਾਹੌਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਉਪਿੰਦਰ ਸਿੰਘ ਸੋਢੀ, ਫੇਜ਼-1 ਦੇ ਵਾਰਡ ਸਕੱਤਰ ਸ੍ਰੀ ਸਤਿੰਦਰ ਸ਼ਰਮਾ, ਨੰਦੀ ਸੇਵਾ ਸਮਿਤੀ ਦੇ ਪ੍ਰਧਾਨ ਸ੍ਰੀ ਸਚਿਨ ਸ਼ਰਮਾ, ਸਮਿਤੀ ਦੇ ਮੈਂਬਰ ਸ੍ਰੀ ਗੌਰਵ, ਹੋਰ ਸਮਾਜ ਸੇਵੀ ਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।

Continue Reading

Mohali

ਮੁਹਾਲੀ ਪੁਲੀਸ ਵਲੋਂ ਅੰਬ ਸਾਹਿਬ ਕਲੋਨੀ ਵਿਖੇ ਫੀਡ ਬੈਕ ਕੈਂਪ ਦਾ ਆਯੋਜਨ

Published

on

By

ਐਸ ਏ ਐਸ ਨਗਰ, 10 ਨਵੰਬਰ (ਸ.ਬ.) ਮੁਹਾਲੀ ਪੁਲੀਸ ਵਲੋਂ ਅੰਬ ਸਾਹਿਬ ਕਲੋਨੀ ਵਿਖੇ ਫੀਡ ਬੈਕ ਕੈਂਪ ਦਾ ਆਯੋਜਨ ਕੀਤਾ ਗਿਆ। ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਅਤੇ ਇੰਸਪੈਕਟਰ ਅਮਨ ਬੈਦਵਾਨ ਦੀ ਨਿਗਰਾਨੀ ਹੇਠ ਲਗਾਏ ਗਏ ਇਸ ਕੈਂਪ ਦੌਰਾਨ, ਸਥਾਨਕ ਨਿਵਾਸੀਆਂ ਨਾਲ ਵਿਸਤਾਰ ਸਹਿਤ ਚਰਚਾ ਗੱਲਬਾਤ ਕੀਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਮੌਕੇ ਕਲੋਨੀ ਦੇ ਵਸਨੀਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਅਤੇ ਖੇਤਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਪੁਲੀਸ ਨਾਲ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ। ਨਿਵਾਸੀਆਂ ਨੂੰ ਹੈਲਪਲਾਈਨ ਨੰਬਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਭਰੋਸਾ ਦਿੱਤਾ ਗਿਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਉਹਨਾਂ ਦੱਸਿਆ ਕਿ ਵਸਨੀਕਾਂ ਨਾਲ ਕੀਤੀ ਗਈ ਗੱਲਬਾਤ ਦੌਰਾਨ ਇਹ ਫੀਡਬੈਕ ਮਿਲਿਆ ਹੈ ਕਿ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਕਾਫ਼ੀ ਘੱਟ ਗਈ ਹੈ ਅਤੇ ਪੁਲੀਸ ਦੀ ਲਗਾਤਾਰ ਕਾਰਵਾਈ ਅਤੇ ਜਾਗਰੂਕਤਾ ਕਾਰਨ ਨਸ਼ਿਆਂ ਦੀ ਖਪਤ ਵੀ ਘੱਟ ਗਈ ਹੈ। ਉਹਨਾਂ ਕਿਹਾ ਕਿ ਇਲਾਕੇ ਵਿੱਚ ਪੁਲੀਸ ਗਸ਼ਤ ਵਧਣ ਨਾਲ ਜਨਤਾ ਸੁਰੱਖਿਅਤ ਅਤੇ ਵਧੇਰੇ ਆਤਮਵਿਸ਼ਵਾਸੀ ਮਹਿਸੂਸ ਕਰਦੀ ਹੈ।

ਉਹਨਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਐਨ ਡੀ ਪੀ ਐਸ ਐਕਟ ਅਧੀਨ ਕੁੱਲ 39 ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚ 54 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 21 ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਿਲ ਕਰਵਾਇਆ ਗਿਆ ਹੈ। ਇਸ ਦੌਰਾਨ 25 ਓਓਏਟੀ ਮਰੀਜ਼ ਦਾਖਿਲ ਕਰਵਾਏ ਗਏ ਹਨ ਅਤੇ 75 ਜਨਤਕ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਦੌਰਾਨ 12 ਕੇਸ ਕੀਤੇ ਗਏ ਹਨ ਅਤੇ 2 ਇਮਾਰਤਾਂ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ। ਇਸੋ ਦੌਰਾਨ ਨਸ਼ੀਲੀਆਂ ਦਵਾਈਆਂ ਵਿਰੁੱਧ ਕਾਰਵਾਈ ਤਹਿਤ ਵੀ 1 ਮਾਮਲਾ (ਐਨ ਕੇ ਫਾਰਮਾ ਵਿਰੁੱਧ) ਤਰਜ ਕੀਤਾ ਗਿਆ ਹੈ।

Continue Reading

Latest News

Trending