Chandigarh
ਸ਼੍ਰੀਨਗਰ ਜਾ ਰਹੀ ਸਲੀਪਰ ਬੱਸ ਤੇ ਪੱਥਰਬਾਜ਼ੀ, ਜਾਨੀ ਨੁਕਸਾਨ ਤੋਂ ਬਚਾਅ
ਚੰਡੀਗੜ੍ਹ, 19 ਅਕਤੂਬਰ (ਸ.ਬ.) ਹਰਿਆਣਾ ਦੇ ਇੱਕ ਢਾਬੇ ਤੇ ਜੰਮੂ-ਕਸ਼ਮੀਰ ਦੀਆਂ ਸਵਾਰੀਆਂ ਨਾਲ ਭਰੀ ਬੱਸ ਉੱਤੇ ਪੱਥਰਾਂ ਤੇ ਇੱਟਾਂ ਨਾਲ ਹੋਏ ਹਮਲੇ ਤੋਂ ਅਗਲੇ ਹੀ ਦਿਨ ਹੀ ਬੀਤੀ ਦੇਰ ਰਾਤ ਪੰਜਾਬ ਵਿੱਚ ਵੀ ਉਸੇ ਆਪਰੇਟਰ ਦੀ ਸ਼੍ਰੀਨਗਰ ਜਾ ਰਹੀ ਇੱਕ ਨਿੱਜੀ ਸਲੀਪਰ ਵੋਲਵੋ ਬੱਸ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
‘ਸਟਾਰ ਵਰਲਡ ਵੈਂਚਰਜ਼’ ਦੇ ਬੱਸ ਚਾਲਕ ਇਸ਼ਫਾਕ ਅਹਿਮਦ ਨੇ ਦੱਸਿਆ ਕਿ ਇਹ ਘਟਨਾ ਰਾਤ ਦੇ ਕਰੀਬ 11 ਵਜੇ ਲੁਧਿਆਣਾ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਤੇ ਵਾਪਰੀ, ਜਦੋਂ ਬੱਸ ਸ਼੍ਰੀਨਗਰ ਵੱਲ ਜਾ ਰਹੀ ਸੀ। ਅਚਾਨਕ ਕੁਝ ਲੋਕਾਂ ਨੇ ਆ ਕੇ ਬੱਸ ਤੇ ਪੱਥਰਬਾਜ਼ੀ ਕਰ ਦਿੱਤੀ।
ਚਾਲਕ ਨੇ ਦੱਸਿਆ ਕਿ ਸਾਰੀਆਂ ਸਵਾਰੀਆਂ ਸੁਰੱਖਿਅਤ ਹਨ। ਜਿਸ ਸੀਟ ਵੱਲ ਪੱਥਰ ਮਾਰੇ ਗਏ, ਉੱਥੇ ਔਰਤਾਂ ਅਤੇ ਬੱਚੇ ਸੁੱਤੇ ਪਏ ਸਨ। ਇਸ ਘਟਨਾ ਤੋਂ ਬਾਅਦ ਮੁਸਾਫ਼ਰ ਬਹੁਤ ਜ਼ਿਆਦਾ ਡਰੇ ਹੋਏ ਹਨ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਪੰਜਾਬ ਪੁਲੀਸ ਨਾਲ ਸੰਪਰਕ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੇ ਬੱਸ ਨੂੰ ਕਈ ਕਿਲੋਮੀਟਰ ਤੱਕ ਆਪਣੀ ਸੁਰੱਖਿਆ ਹੇਠ ਅੱਗੇ ਲੰਘਾਇਆ। ਬੱਸ ਹੁਣ ਸ਼੍ਰੀਨਗਰ ਲਈ ਰਵਾਨਾ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੱਨਿਚਰਵਾਰ ਰਾਤ ਹਰਿਆਣਾ ਦੇ ਨਿਲੋਖੇੜੀ ਨੇੜੇ ਇੱਕ ਢਾਬੇ ਤੇ ਜੰਮੂ-ਕਸ਼ਮੀਰ ਦੇ ਮੁਸਾਫ਼ਰਾਂ ਨਾਲ ਭਰੀ ਇੱਕ ਨਿੱਜੀ ਸਲੀਪਰ ਬੱਸ ਤੇ ਪੱਥਰਾਂ ਅਤੇ ਇੱਟਾਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਇੱਕ ਯਾਤਰੀ ਅਤੇ ਇੱਕ ਵਰਕਰ ਜ਼ਖ਼ਮੀ ਹੋ ਗਏ ਸਨ। ਉਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਘਟਨਾ ਨੇ ਕਸ਼ਮੀਰ ਘਾਟੀ ਵਿੱਚ ਇੱਕ ਵੱਡਾ ਵਿਵਾਦ ਰੂਪ ਧਾਰਨ ਕਰ ਲਿਆ ਹੈ, ਜਿੱਥੇ ਧਾਰਮਿਕ ਅਤੇ ਸਿਆਸੀ ਆਗੂਆਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਹਰਿਆਣਾ ਵਿੱਚ ਹਮਲੇ ਦਾ ਸ਼ਿਕਾਰ ਹੋਈ ਬੱਸ ਦੇ ਡਰਾਈਵਰ ਨੇ ਦੋਸ਼ ਲਾਇਆ ਸੀ ਕਿ ਹਮਲਾਵਰਾਂ ਨੇ ਬੱਸ ਦੀ ਨੰਬਰ ਪਲੇਟ ਵੇਖ ਕੇ ਉਸ ਨੂੰ ਅੱਤਵਾਦੀ ਵੀ ਕਿਹਾ ਸੀ।
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਘਟਨਾ ਦੀ ਕੜੀ ਨਿੰਦਾ ਕਰਦਿਆਂ ਹਰਿਆਣਾ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ, ਹਰਿਆਣਾ ਪੁਲੀਸ ਨੇ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੀ ਨਫ਼ਰਤੀ ਹਿੰਸਾ (ਹੇਟ ਕਰਾਈਮ) ਦੇ ਪਹਿਲੂ ਤੋਂ ਇਨਕਾਰ ਕੀਤਾ ਹੈ ਅਤੇ ਦਾਅਵਾ ਕੀਤਾ ਹੈ ਕਿ ਇਹ ਮਾਮਲਾ ਮਾਮੂਲੀ ਸੜਕੀ ਬਹਿਸਬਾਜ਼ੀ ਤੋਂ ਸ਼ੁਰੂ ਹੋਇਆ ਸੀ।
Chandigarh
ਪੰਜਾਬ ਕਾਂਗਰਸ ਵੱਲੋਂ 2027 ਦੀਆਂ ਚੋਣਾਂ ਦੀ ਤਿਆਰੀ ਤੇਜ਼
ਪਰਗਟ ਸਿੰਘ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ, ਮੈਨੀਫੈਸਟੋ ਨੂੰ ਲੈ ਕੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਨਾਲ ਮੰਥਨ
ਚੰਡੀਗੜ੍ਹ, 10 ਨਵੰਬਰ (ਸ.ਬ.) ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਸੂਬੇ ਵਿੱਚ ਵੱਡੇ ਪੱਧਰ ਤੇ ਮੀਟਿੰਗਾਂ ਦਾ ਦੌਰ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਵਿੱਚ ਮੌਜੂਦਾ ਵਿਧਾਇਕਾਂ, ਸਾਬਕਾ ਵਿਧਾਇਕਾਂ, ਵੱਖ-ਵੱਖ ਅਹੁਦੇਦਾਰਾਂ ਅਤੇ ਹੋਰ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦਾ ਮੁੱਖ ਏਜੰਡਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨਾ ਰਿਹਾ। ਇਸ ਦੌਰਾਨ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਤੋਂ ਸੁਝਾਅ ਲਏ ਗਏ ਕਿ ਮੈਨੀਫੈਸਟੋ ਵਿੱਚ ਕਿਹੜੇ ਮੁੱਦਿਆਂ ਅਤੇ ਵਾਅਦਿਆਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਮੈਨੀਫੈਸਟੋ ਵਿੱਚ ਅਜਿਹੇ ਵਾਅਦੇ ਕੀਤੇ ਜਾਣ, ਜਿਨ੍ਹਾਂ ਨੂੰ ਸੱਤਾ ਵਿੱਚ ਆਉਣ ਤੇ ਅਮਲੀ ਰੂਪ ਦਿੱਤਾ ਜਾ ਸਕੇ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਇਸ ਵਾਰ ਮੈਨੀਫੈਸਟੋ ਨੂੰ ਸਿਰਫ਼ ਚੋਣ ਵਾਅਦਿਆਂ ਤੱਕ ਸੀਮਤ ਰੱਖਣ ਦੀ ਬਜਾਏ ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਅਤੇ ਸੂਬੇ ਦੀਆਂ ਲੋੜਾਂ ਦੇ ਆਧਾਰ ਤੇ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਵੀ ਲਗਾਤਾਰ ਸਰਗਰਮ ਹੈ।
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਤਰ੍ਹਾਂ ਕਾਂਗਰਸ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਤਿਆਰ ਕਰਨ ਲਈ ਕਈ ਪੱਧਰਾਂ ਤੇ ਕੰਮ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ 12 ਨਵੰਬਰ ਤੋਂ ਸਾਈਕਲ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ। ਇਸ ਯਾਤਰਾ ਰਾਹੀਂ ਉਹ ਲੋਕਾਂ ਤੱਕ ਪਹੁੰਚ ਕਰਨਗੇ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨਗੇ।
ਇਸ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਦੇ ਵੀ ਪੰਜਾਬ ਦੌਰੇ ਤੇ ਆਉਣ ਦੀ ਚਰਚਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਦੌਰੇ ਦੌਰਾਨ ਪੰਜਾਬ ਵਿੱਚ ਪਾਰਟੀ ਵੱਲੋਂ ਵੱਡੀ ਰੈਲੀ ਵੀ ਕੀਤੀ ਜਾ ਸਕਦੀ ਹੈ।
Chandigarh
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 10 ਨਵੰਬਰ (ਸ.ਬ.) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਤਰਸ ਦੇ ਆਧਾਰ ਤੇ ਭਰਤੀ ਕੀਤੇ ਗਏ 11 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਉਮੀਦਵਾਰਾਂ ਵਿੱਚ ਪੰਜ ਕਲਰਕ, ਤਿੰਨ ਸੇਵਾਦਾਰ, ਦੋ ਵਾਰਡ ਅਟੈਂਡੈਂਟ ਅਤੇ ਇੱਕ ਮੈਡੀਕਲ ਲੈਬਾਰਟਰੀ ਤਕਨੀਸ਼ੀਅਨ ਗ੍ਰੇਡ-2 ਸ਼ਾਮਲ ਹਨ।
ਕਲਰਕ ਦੀਆਂ ਪੋਸਟਾਂ ਤੇ ਨਿਯੁਕਤ ਹੋਣ ਵਾਲਿਆਂ ਵਿੱਚ ਪ੍ਰਥਮਦੀਪ ਸਿੰਘ, ਰੇਨੂੰ ਬਾਲਾ, ਰੀਤੂ, ਦਿਵਜੋਤ ਅਤੇ ਕਮਲਜੀਤ ਕੌਰ ਸ਼ਾਮਲ ਹਨ। ਗਗਨਦੀਪ ਕੌਰ ਨੂੰ ਮੈਡੀਕਲ ਲੈਬਾਰਟਰੀ ਤਕਨੀਸ਼ੀਅਨ ਗ੍ਰੇਡ-2 ਵਜੋਂ ਨਿਯੁਕਤੀ ਮਿਲੀ ਹੈ, ਜਦੋਂ ਕਿ ਮਧੂ, ਸਾਹਿਲ ਅਤੇ ਹਰਗੁਰਲਾਲ ਸਿੰਘ ਨੂੰ ਸੇਵਾਦਾਰ ਅਤੇ ਅਨੁਜ ਠਾਕੁਰ ਤੇ ਜਤਿੰਦਰ ਕੌਰ ਨੂੰ ਵਾਰਡ ਅਟੈਂਡੈਂਟ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੇਵਾ ਦੌਰਾਨ ਜਾਨ ਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਹਨਾਂ ਕਿਹਾ ਕਿ ਭਾਵੇਂ ਪਰਿਵਾਰਕ ਮੈਂਬਰ ਦਾ ਘਾਟਾ ਕਦੇ ਪੂਰਿਆ ਨਹੀਂ ਜਾ ਸਕਦਾ, ਪਰ ਤਰਸ ਦੇ ਆਧਾਰ ਤੇ ਸਮੇਂ ਸਿਰ ਸਰਕਾਰੀ ਰੋਜ਼ਗਾਰ ਮਿਲਣ ਨਾਲ ਪੀੜਤ ਪਰਿਵਾਰਾਂ ਨੂੰ ਵਿੱਤੀ ਸਥਿਰਤਾ, ਸੁਰੱਖਿਆ ਅਤੇ ਸਨਮਾਨਜਨਕ ਰੋਜ਼ੀ-ਰੋਟੀ ਮਿਲਦੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਸਿਵਲ ਸਰਜਨ ਦਫ਼ਤਰਾਂ, ਕਮਿਊਨਿਟੀ ਸਿਹਤ ਕੇਂਦਰਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਇਨ੍ਹਾਂ ਉਮੀਦਵਾਰਾਂ ਦੀ ਨਿਯੁਕਤੀ ਨਾਲ ਪ੍ਰਬੰਧਕੀ ਅਤੇ ਜ਼ਮੀਨੀ ਪੱਧਰ ਤੇ ਸਿਹਤ ਸੇਵਾਵਾਂ ਦੀ ਸੁਚਾਰੂ ਵੰਡ ਨੂੰ ਹੋਰ ਬਲ ਮਿਲੇਗਾ।
ਇਸ ਉਪਰੰਤ ਸਿਹਤ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਉਨ੍ਹਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਬੇਰੋਜ਼ਗਾਰ ਆਯੁਰਵੈਦਿਕ ਡੀ. ਫਾਰਮੇਸੀ ਉਪਵੈਦ ਯੂਨੀਅਨ, ਪੰਜਾਬ ਕੋਰੋਨਾ ਯੋਧੇ ਦਰਜਾ-4, ਪਟਿਆਲਾ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ, ਕੋਰੋਨਾ ਯੋਧੇ ਰਾਜਿੰਦਰਾ ਹਸਪਤਾਲ, ਪਟਿਆਲਾ ਅਤੇ ਪੰਜਾਬ ਕੈਮਿਸਟਸ ਐਸੋਸੀਏਸ਼ਨ (ਰਜਿ.) ਸਮੇਤ ਕਈ ਯੂਨੀਅਨਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਨਿਲ ਗੋਇਲ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਅਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਬਲਵਿੰਦਰ ਕੌਰ ਵੀ ਹਾਜ਼ਰ ਸਨ।
Chandigarh
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ
ਚੰਡੀਗੜ੍ਹ, 10 ਨਵੰਬਰ (ਸ.ਬ.) ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ, ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਪ੍ਰਤੀ ਸਮਰਪਿਤ ਚਿਹਰਿਆਂ ਨੂੰ ਬਤੌਰ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਬਲਾਕ ਪੱਧਰ ਤੋਂ ਲੈਕੇ ਜ਼ਿਲ੍ਹਾ ਪੱਧਰ ਤੱਕ ਵਰਕਰਾਂ ਤੋਂ ਮਿਲੇ ਸੁਝਾਅ ਉਪਰੰਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਇਨ੍ਹਾਂ ਨਾਮਾਂ ਦੀ ਨਿਯੁਕਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਲੋਕਾਂ ਤੱਕ ਲੈਕੇ ਜਾਣ ਲਈ ਕੀਤੀਆਂ ਗਈਆਂ ਹਨ।
ਪਾਰਟੀ ਦਫਤਰ ਤੋਂ ਜਾਰੀ ਸੂਚੀ ਵਿੱਚ ਅਮਨਦੀਪ ਸਿੰਘ ਡੱਡੂਆਣਾ ਨੂੰ ਅੰਮ੍ਰਿਤਸਰ ਸ਼ਹਿਰੀ, ਜਸਕਰਨ ਸਿੰਘ ਰਿਆੜ ਨੂੰ ਅੰਮ੍ਰਿਤਸਰ ਦਿਹਾਤੀ, ਪ੍ਰਗਟ ਸਿੰਘ ਵਿਰਕ ਨੂੰ ਬਠਿੰਡਾ, ਪਵਿੱਤਰ ਸਿੰਘ ਨੂੰ ਫਤਿਹਗੜ ਸਾਹਿਬ, ਨਛੱਤਰ ਸਿੰਘ ਦਬੜੀਖਾਨਾ ਨੂੰ ਫਰੀਦਕੋਟ, ਮਹਿੰਦਰ ਸਿੰਘ ਬਾਜਵਾ ਨੂੰ ਜਲੰਧਰ, ਹਰਜੀਤ ਸਿੰਘ ਭੂੰਦੜ ਨੂੰ ਮਾਨਸਾ, ਹਰਜੀਤ ਸਿੰਘ ਨੂੰ ਬਰਨਾਲਾ, ਸੁਖਬੀਰ ਸਿੰਘ ਬਲਬੇੜਾ ਨੂੰ ਪਟਿਆਲਾ, ਅਵਤਾਰ ਸਿੰਘ ਕਾਹਨਗੜ੍ਹ ਨੂੰ ਸੰਗਰੂਰ, ਜਗਦੇਵ ਸਿੰਘ ਚੌਦਾ ਨੂੰ ਮਲੇਰਕੋਟਲਾ, ਪ੍ਰਤਾਪ ਸਿੰਘ ਨੂੰ ਫਾਜ਼ਿਲਕਾ, ਉਮਰਾਓ ਸਿੰਘ ਨੂੰ ਪਠਾਨਕੋਟ, ਚਮਕੌਰ ਸਿੰਘ ਧੁੰਨ ਨੂੰ ਤਰਨ ਤਾਰਨ ਸਾਹਿਬ, ਜਗਦੀਪ ਸਿੰਘ ਭੁੱਲਰ ਨੂੰ ਫਿਰੋਜ਼ਪੁਰ, ਜਸਵਿੰਦਰ ਸਿੰਘ ਬਾਦਲ ਨੂੰ ਸ਼੍ਰੀ ਮੁਕਤਸਰ ਸਾਹਿਬ, ਰਸ਼ਪਾਲ ਸਿੰਘ ਨੂੰ ਕਪੂਰਥਲਾ, ਕੁਲਦੀਪ ਸਿੰਘ ਸਰਸੀਣੀ ਨੂੰ ਮੁਹਾਲੀ, ਮਨਜਿੰਦਰ ਸਿੰਘ ਬਲ ਨੂੰ ਗੁਰਦਾਸਪੁਰ ਦਿਹਾਤੀ, ਗੁਰਪ੍ਰੀਤ ਸਿੰਘ ਨੂੰ ਗੁਰਦਾਸਪੁਰ, ਅਮਨਦੀਪ ਸਿੰਘ ਹਸਨਪੁਰ ਨੂੰ ਲੁਧਿਆਣਾ (ਦਿਹਾਤੀ) ਰੋਹਿਤ ਖੁੱਲਰ ਨੂੰ ਲੁਧਿਆਣਾ ਸ਼ਹਿਰੀ 1, ਕਰਮਜੀਤ ਸਿੰਘ ਨੂੰ ਮੋਗਾ, ਸਰਬਜੀਤ ਸਿੰਘ ਨੂੰ ਰੂਪਨਗਰ, ਮਨਦੀਪ ਸਿੰਘ ਨੂੰ ਹੁਸ਼ਿਆਰਪੁਰ ਸ਼ਹਿਰੀ, ਮਨਜਿੰਦਰ ਸਿੰਘ ਰੜਾ ਨੂੰ ਹੁਸ਼ਿਆਰਪੁਰ ਦਿਹਾਤੀ, ਅਮਨਦੀਪ ਸਿੰਘ ਖਾਲਸਾ ਨੂੰ ਮੋਗਾ ਸ਼ਹਿਰੀ ਅਤੇ ਗੁਰਪ੍ਰੀਤ ਸਿੰਘ ਪ੍ਰਿੰਸ ਨੂੰ ਬਤੌਰ ਲੁਧਿਆਣਾ ਸ਼ਹਿਰੀ 2 ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International3 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
