Chandigarh
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਦੁਆਬਾ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ 150 ਸੰਵੇਦਨਸ਼ੀਲ ਥਾਵਾਂ ਤੇ ਨਸ਼ਾ ਮੁਕਤੀ ਮੋਰਚੇ ਦੇ ਮੈਂਬਰ ਤਾਇਨਾਤ
ਚੰਡੀਗੜ੍ਹ, 22 ਅਕਤੂਬਰ (ਸ.ਬ.) ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਨੇ ਦੁਆਬਾ ਖੇਤਰ ਦੇ ਨਸ਼ਿਆਂ ਤੋਂ ਪ੍ਰਭਾਵਿਤ 150 ਸੰਵੇਦਨਸ਼ੀਲ ਥਾਵਾਂ ਤੇ ਆਪਣੇ ਮੈਂਬਰ ਤਾਇਨਾਤ ਕਰਕੇ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਥਾਵਾਂ ਨੂੰ ਸਾਰੀਆਂ ਗ਼ੈਰ ਕਾਨੂੰਨੀ ਗਤੀਵਿਧੀਆਂ ਤੋਂ ਮੁਕਤ ਕਰਵਾਉਣ ਲਈ ਐਸ ਐਸ ਪੀਆਂ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਨਸ਼ਾ ਮੁਕਤੀ ਮੋਰਚੇ ਦੇ ਮੈਂਬਰਾਂ ਨੂੰ ਕਪੂਰਥਲਾ, ਨਵਾਂਸ਼ਹਿਰ, ਜਲੰਧਰ ਸ਼ਹਿਰੀ ਅਤੇ ਦਿਹਾਤੀ ਅਤੇ ਹੁਸ਼ਿਆਰਪੁਰ ਵਿੱਚ ਪੁਲੀਸ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਨਸ਼ਾ ਮੁਕਤੀ ਮੋਰਚੇ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਦੱਸਿਆ ਕਿ ਇਹ ਮੈਂਬਰ ਚਿੰਨ੍ਹਿਤ ਥਾਵਾਂ ਦੇ ਦੌਰਿਆਂ ਦੌਰਾਨ ਸਬੰਧਤ ਐਸ ਪੀ, ਡੀ ਐਸ ਪੀ ਅਤੇ ਐਸ ਐਚ ਓ ਨਾਲ ਮਿਲ ਕੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਸੀਨੀਅਰ ਪੁਲੀਸ ਅਧਿਕਾਰੀਆਂ ਅਤੇ ਥਾਣਾ ਪੱਧਰ ਦੇ ਮੁਲਾਜ਼ਮਾਂ ਨਾਲ ਹੋਈਆਂ ਮੀਟਿੰਗਾਂ ਰਾਹੀਂ ਚਾਰਾਂ ਜ਼ਿਲ੍ਹਿਆਂ ਵਿੱਚ ਤਾਲਮੇਲ ਨਾਲ ਭਾਗੀਦਾਰੀ ਲਈ ਇੱਕ ਰੂਪਰੇਖਾ ਤਿਆਰ ਕੀਤੀ ਗਈ ਹੈ।
Chandigarh
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰ 10 ਵਜੇ ਤੱਕ ਮੁਲਤਵੀ
ਚੰਡੀਗੜ੍ਹ, 22 ਅਕਤੂਬਰ (ਸ.ਬ.) ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ। ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੁੰਦਿਆਂ ਹੀ ਵਿਛੜੀਆਂ ਰੂਹਾਂ ਨੂੰ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਉੱਘੇ ਡਾਕਟਰ ਰਤਨ ਲਾਲ ਮਿੱਤਲ ਅਤੇ ਨਸ਼ਾ ਵਿਰੋਧੀ ਕਾਰਕੂਨ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਸੰਗਰੂਰ ਵਿਖੇ ਸੜਕ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ 8 ਮਗਨਰੇਗਾ ਕਾਮਿਆਂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਵਿਦਿਆ ਦੇਵੀ ਨੂੰ ਵੀ ਸਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ 23 ਅਕਤੂਬਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਆਪ ਸਰਕਾਰ ਤੇ ਗੈਂਗਸਟਰਵਾਦ ਅਤੇ ਨਾਜਾਇਜ਼ ਨਸ਼ਾ ਤਸਕਰੀ ਨੂੰ ਰੋਕਣ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।
Chandigarh
ਸਿਰਫ 9 ਮਿਨਟ ਵਿੱਚ ਸੈਸ਼ਨ ਖਤਮ ਕਰਕੇ ਚਰਚਾ ਤੋਂ ਭੱਜੀ ਆਪ ਸਰਕਾਰ : ਪਰਗਟ ਸਿੰਘ
ਚੰਡੀਗੜ੍ਹ, 22 ਅਕਤੂਬਰ (ਸ.ਬ.) ਪੰਜਾਬ ਕਾਂਗਰਸ ਨੇ ਅੱਜ ਵਿਧਾਨ ਸਭਾ ਦਾ ਇਜਲਾਸ ਸਿਰਫ ਨੌ ਮਿੰਟਾਂ ਵਿੱਚ ਖਤਮ ਕਰਨ ਲਈ ਸੂਬਾ ਸਰਕਾਰ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਨਸ਼ਿਆਂ ਦਾ ਪਸਾਰ ਤੇਜ਼ੀ ਨਾਲ ਹੋ ਰਿਹਾ ਹੈ। ਕਾਂਗਰਸੀ ਵਿਧਾਇਕ ਨੇ ਕਿਹਾ ਕਿ ਇਹਨਾਂ ਹਾਲਾਤਾਂ ਵਿੱਚ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਚਰਚਾ ਕਰਵਾਉਣ ਦੀ ਥਾਂ ਤੇ ਸਿਰਫ਼ ਨੌ ਮਿੰਟਾਂ ਵਿੱਚ ਸੈਸ਼ਨ ਨੂੰ ਖਤਮ ਕਰਕੇ ਭੱਜ ਗਈ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਆਪਣੀ ਜਿੰਮੇਵਾਰੀਆਂ ਤੋਂ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਸ਼ਰੇਆਮ ਵਿਕ ਰਹੇ ਹਨ ਅਤੇ ਪੁਲੀਸ ਵੀ ਆਮ ਆਦਮੀ ਪਾਰਟੀ ਦੇ ਵਰਕਰ ਵਾਂਗ ਕੰਮ ਕਰ ਰਹੀ ਹੈ ਜੋ ਕਿ ਬਹੁਤ ਗਲਤ ਗੱਲ ਹੈ। ਇਸ ਨੂੰ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ। ਇਸੇ ਕਰਕੇ ਸੈਸ਼ਨ ਨੂੰ ਸਿਰਫ ਨੌ ਮਿੰਟਾਂ ਵਿੱਚ ਖ਼ਤਮ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ, ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਨਿਕਲ ਰਿਹਾ ਅਤੇ ਮਾਈਨਿੰਗ ਵੀ ਜ਼ੋਰਾਂ ਤੇ ਚੱਲ ਰਹੀ ਹੈ ਹੈ। ਅਜਿਹੇ ਹਾਲਾਤਾਂ ਵਿੱਚ ਪੰਜਾਬ ਸਰਕਾਰ ਚਰਚਾ ਕਰਵਾਉਣ ਦੀ ਥਾਂ ਚਰਚਾ ਤੋਂ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ, ਕੈਬਨਟ ਮੰਤਰੀ ਜਾਂ ਕੋਈ ਵੀ ਵਿਧਾਇਕ ਉਸ ਦੇ ਪਰਿਵਾਰ ਕੋਲ ਦੁੱਖ ਸਾਂਝਾ ਕਰਨ ਲਈ ਨਹੀਂ ਗਿਆ। ਇਸ ਲਈ ਅਜਿਹੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਅਸਤੀਫਾ ਲੈਣ ਲਈ ਅਗਲੇ ਤਿੰਨ ਮਹੀਨੇ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Chandigarh
ਪੁੱਤ ਦੇ ਕਤਲ ਦਾ ਇਨਸਾਫ਼ ਲੈਣ ਲਈ ਵਿਧਾਨ ਸਭਾ ਪਹੁੰਚਿਆ ਅਬੋਹਰ ਦਾ ਪਰਿਵਾਰ
ਚੰਡੀਗੜ੍ਹ, 22 ਅਕਤੂਬਰ (ਸ.ਬ.) ਅਬੋਹਰ ਵਿੱਚ ਪਿਛਲੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅਜੈ ਨਾਮ ਦੇ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਮ੍ਰਿਤਕ ਦੀ ਮਾਤਾ ਮੰਜੂ ਅਤੇ ਭੈਣ ਸਿਮਰਨਜੋਤ ਨੂੰ ਨਾਲ ਲੈ ਕੇ ਵਿਧਾਨ ਸਭਾ ਪਹੁੰਚੇ। ਉਹਨਾਂ ਨੇ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਅਤੇ ਅਜੈ ਦੇ ਕਤਲ ਦੇ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਮ੍ਰਿਤਕ ਅਜੈ ਦੀ ਮਾਤਾ ਮੰਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੈ ਕੁਮਾਰ ਤੇ 27 ਸਤੰਬਰ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ ਅਤੇ ਉਸਦੀ ਇਲਾਜ ਦੌਰਾਨ ਡੀ ਐਮ ਸੀ ਲੁਧਿਆਣਾ ਵਿੱਚ ਮੌਤ ਹੋ ਗਈ ਸੀ। ਉਹਨਾਂ ਕਿਹਾ ਕਿ ਅਜੈ ਨੇ ਮੌਤ ਤੋਂ ਪਹਿਲਾਂ ਪੁਲੀਸ ਕੋਲ ਆਪਣੇ ਬਿਆਨ ਦਰਜ ਕਰਵਾਏ ਸੀ ਇਸ ਦੇ ਬਾਵਜੂਦ ਪੁਲੀਸ ਵੱਲੋਂ ਹੁਣ ਤਕ ਉਸਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਬਿਆਨ ਦਰਜ ਕਰਵਾਉਣ ਦੇ ਬਾਵਜੂਦ ਹਮਲਾਵਰਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਤੱਕ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੈ। ਉਦੋਂ ਤੱਕ ਪੀੜਿਤ ਪਰਿਵਾਰ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਆਉਣਗੇ ਅਤੇ ਪੀੜਿਤ ਨੂੰ ਇਨਸਾਫ਼ ਦਵਾਉਣ ਲਈ ਆਵਾਜ਼ ਬੁਲੰਦ ਕਰਨਗੇ। ਜੇ ਫਿਰ ਵੀ ਪੰਜਾਬ ਸਰਕਾਰ ਨੇ ਪੀੜਿਤ ਪਰਿਵਾਰ ਦੀ ਸੁਣਵਾਈ ਨਾ ਕੀਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali1 month agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
International1 month ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
