Connect with us

Punjab

ਫਲਿੱਪਕਾਰਟ ਦੇ ਗੋਦਾਮ ਤੋਂ ਕਰੋੜਾਂ ਰੁਪਏ ਦੀ ਚੋਰੀ

Published

on

ਭੁੱਚੋ ਮੰਡੀ, 24 ਅਕਤੂਬਰ (ਸ.ਬ.) ਭੁੱਚੋ ਕੈਂਚੀਆਂ ਰੋਡ ਤੇ ਨਵੇਂ ਖੁੱਲ੍ਹੇ ਫਲਿੱਪਕਾਰਟ ਦੇ ਗੋਦਾਮ ਵਿੱਚ ਬੀਤੀ ਦੇਰ ਰਾਤ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਹ ਚੋਰੀ ਰਾਤ ਕਰੀਬ 2 ਤੋਂ 3 ਵਜੇ ਦੇ ਵਿਚਕਾਰ ਹੋਣ ਦਾ ਖ਼ਦਸ਼ਾ ਹੈ।

ਗੋਦਾਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਬੀਤੀ ਰਾਤ ਡਿਲੀਵਰੀ ਲਈ ਕਰੀਬ 980 ਮੋਬਾਈਲ ਫੋਨ ਭੁੱਚੋ ਮੰਡੀ ਦੇ ਗੋਦਾਮ ਵਿੱਚ ਲਿਆਂਦੇ ਗਏ ਸਨ। ਹਰ ਮੋਬਾਈਲ ਦੀ ਕੀਮਤ 35,000 ਤੋਂ 45,000 ਰੁਪਏ ਦੇ ਵਿਚਕਾਰ ਦੱਸੀ ਗਈ ਹੈ। ਸਵੇਰੇ ਜਦੋਂ ਉਹ ਗੋਦਾਮ ਪਹੁੰਚੇ ਤਾਂ ਉੱਥੋਂ ਸਾਰੇ ਮੋਬਾਈਲ ਗਾਇਬ ਸਨ। ਪ੍ਰਬੰਧਕਾਂ ਦੇ ਅਨੁਮਾਨ ਅਨੁਸਾਰ ਚੋਰੀ ਹੋਏ ਮੋਬਾਈਲ ਫੋਨਾਂ ਦੀ ਕੁੱਲ ਕੀਮਤ 4.5 ਕਰੋੜ ਰੁਪਏ ਤੋਂ ਵੱਧ ਹੋ ਸਕਦੀ ਹੈ।

ਘਟਨਾ ਦੀ ਸੂਚਨਾ ਮਿਲਣ ਤੇ ਭੁੱਚੋ ਮੰਡੀ ਪੁਲੀਸ ਚੌਕੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਪੁਲੀਸ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੱਤੀ ਜਾਵੇਗੀ।

Continue Reading

Chandigarh

ਚੰਡੀਗੜ੍ਹ ਦੇ ਵਿਦਿਆਰਥੀ ਨੈਤਿਕ ਦੇ ਕਤਲ ਕਾਂਡ ਦੇ ਆਰੋਪੀ ਵਲੋਂ ਪੁਲੀਸ ਹਿਰਾਸਤ ਤੋਂ ਫਰਾਰ ਹੋਣ ਦਾ ਯਤਨ

Published

on

By

ਪੁਲੀਸ ਮੁਲਾਜਮ ਦੀ ਪਿਸਤੌਲ ਖੋਹ ਕੇ ਚਲਾਈ ਗੋਲੀ, ਜਵਾਬੀ ਫਾਇਰਿੰਗ ਵਿੱਚ ਹੋਇਆ ਜਖਮੀ

ਚੰਡੀਗੜ੍ਹ, 24 ਅਕਤੂਬਰ (ਸ.ਬ.) ਸੈਕਟਰ-22 ਵਿੱਚ ਨੈਤਿਕ ਖੰਡੇਲਵਾਲ ਦੇ ਕਤਲ ਮਾਮਲੇ ਵਿੱਚ ਅੱਜ ਸਵੇਰੇ ਹਥਿਆਰ ਬਰਾਮਦ ਕਰਨ ਲਈ ਸੈਕਟਰ-50 ਦੇ ਜੰਗਲਾਂ ਵਿੱਚ ਲਿਜਾਏ ਗਏ ਮੁਲਜ਼ਮ ਮਨਮੇਹਰ ਪ੍ਰੀਤ ਸਿੰਘ ਨੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਅਨੁਸਾਰ, ਉਸ ਨੇ ਇੱਕ ਪੁਲੀਸ ਮੁਲਾਜ਼ਮਾਂ ਨੂੰ ਧੱਕਾ ਦਿੱਤਾ ਅਤੇ ਇਕ ਪਿਸਤੌਲ ਖੋਹ ਕੇ ਪੁਲੀਸ ਟੀਮ ਤੇ ਗੋਲੀ ਚਲਾ ਦਿੱਤੀ। ਗੋਲੀ ਏਐਸਆਈ ਪ੍ਰਦੀਪ ਦੀ ਬੁਲੇਟਪਰੂਫ ਜੈਕੇਟ ਤੇ ਲੱਗੀ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ।

ਪੁਲੀਸ ਦੀ ਜਵਾਬੀ ਫਾਇਰਿੰਗ ਵਿੱਚ ਮਨਮੇਹਰ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਜ਼ਖ਼ਮੀ ਮੁਲਜ਼ਮ ਨੂੰ ਸੈਕਟਰ-32 ਸਥਿਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੌਰਾਨ ਉਸ ਦਾ ਭਰਾ ਅਰਸ਼ ਵੀ ਮੌਕੇ ਤੇ ਮੌਜੂਦ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਜਾਂਚ ਦੌਰਾਨ ਮੁਲਜ਼ਮਾਂ ਨੇ ਕਥਿਤ ਤੌਰ ਤੇ ਦੱਸਿਆ ਸੀ ਕਿ ਨੈਤਿਕ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਸੈਕਟਰ-50 ਦੇ ਜੰਗਲਾਂ ਵਿੱਚ ਲੁਕਾਇਆ ਗਿਆ ਹੈ। ਇਸੇ ਹਥਿਆਰ ਦੀ ਬਰਾਮਦਗੀ ਲਈ ਅੱਜ ਸਵੇਰੇ ਆਪ੍ਰੇਸ਼ਨ ਸੈਲ ਦੀ ਟੀਮ ਦੋਵਾਂ ਭਰਾਵਾਂ ਨੂੰ ਉੱਥੇ ਲੈ ਕੇ ਪਹੁੰਚੀ ਸੀ। ਪੁਲੀਸ ਮੁਤਾਬਕ, ਹਥਿਆਰ ਬਰਾਮਦ ਕਰਨ ਦੀ ਕਾਰਵਾਈ ਦੌਰਾਨ ਮਨਮੇਹਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ਮੁਲਾਜ਼ਮਾਂ ਤੋਂ ਹਥਿਆਰ ਖੋਹ ਕੇ ਗੋਲੀਬਾਰੀ ਕਰ ਦਿੱਤੀ।

ਪੁਲੀਸ ਟੀਮ ਤੇ ਗੋਲੀ ਚਲਾਏ ਜਾਣ ਤੋਂ ਬਾਅਦ ਜਵਾਬੀ ਫਾਇਰਿੰਗ ਦੌਰਾਨ ਮਨਮੇਹਰ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਪਹੁੰਚਾਇਆ ਗਿਆ।

ਮਾਮਲੇ ਵਿੱਚ ਘਟਨਾ ਸਥਾਨ ਦੀ ਜਾਂਚ ਅਤੇ ਹਥਿਆਰ ਦੀ ਬਰਾਮਦਗੀ ਨਾਲ ਸਬੰਧਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਮਨਮੇਹਰ ਪ੍ਰੀਤ ਸਿੰਘ ਦਾ ਪਿਤਾ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਦੱਸਿਆ ਜਾਂਦਾ ਹੈ। ਨੈਤਿਕ ਕਤਲ ਮਾਮਲੇ ਵਿੱਚ ਮਨਮੇਹਰ ਅਤੇ ਉਸ ਦੇ ਭਰਾ ਅਰਸ਼ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਕਤਲ ਵਿੱਚ ਵਰਤਿਆ ਗਿਆ ਹਥਿਆਰ ਕਿੱਥੋਂ ਆਇਆ ਸੀ ਅਤੇ ਕੀ ਇਸ ਵਾਰਦਾਤ ਵਿੱਚ ਕਿਸੇ ਹੋਰ ਵਿਅਕਤੀ ਦੀ ਵੀ ਭੂਮਿਕਾ ਸੀ।

Continue Reading

Mohali

ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ : ਰਾਕੇਸ਼ ਟਿਕੈਤ

Published

on

By

ਮਾਨਸਾ, 24 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ ਹਨ। ਅੱਜ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇੱਕ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੜ ਰਹੇ ਲੋਕਾਂ ਦੀ ਸੁਰੱਖਿਆ ਅਤੇ ਸਰਕਾਰਾਂ ਦੀ ਜਵਾਬਦੇਹੀ ਨਾਲ ਜੁੜਿਆ ਗੰਭੀਰ ਸਵਾਲ ਹੈ।

ਇਸ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਰੋਕਣਾ ਦੋਵਾਂ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸਰਕਾਰਾਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਗੰਭੀਰ ਹਨ ਤਾਂ ਫਿਰ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਅਸਰਦਾਰ ਕਾਰਵਾਈ ਕਿਉਂ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਐਲਾਨਾਂ ਦੀ ਥਾਂ ਜ਼ਮੀਨੀ ਪੱਧਰ ਤੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

ਕਿਸਾਨ ਆਗੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਜਿਹੜੀ ਲੜਾਈ ਸ਼ੁਰੂ ਕੀਤੀ ਸੀ, ਉਸ ਨੂੰ ਅਧਵਾਟੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਮਜ਼ਬੂਤ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਝੋਟਾ ਦੇ ਕਤਲ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਨਾਲ-ਨਾਲ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਵੀ ਫ਼ੈਸਲਾਕੁਨ ਕਾਰਵਾਈ ਯਕੀਨੀ ਬਣਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਲੜਾਈ ਦਾ ਅਸਲ ਮਕਸਦ ਸਿਰਫ਼ ਇੱਕ ਕਤਲ ਦਾ ਇਨਸਾਫ਼ ਹਾਸਲ ਕਰਨਾ ਹੀ ਨਹੀਂ, ਬਲਕਿ ਅਜਿਹਾ ਮਾਹੌਲ ਸਿਰਜਣਾ ਵੀ ਹੈ, ਜਿਸ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਿਸੇ ਹੋਰ ਨੌਜਵਾਨ ਨੂੰ ਆਪਣੀ ਜਾਨ ਨਾ ਗੁਆਉਣੀ ਪਵੇ।

ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਸੀ, ਜਿਸ ਵਿੱਚ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਬੇਹੱਦ ਭਾਵੁਕ ਹੁੰਦਿਆਂ ਕਿਹਾ ਸੀ ਕਿ ਉਹ ਇਨਸਾਫ਼ ਦੀ ਇਸ ਲੜਾਈ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਉਡੀਕ ਕਰ ਰਹੇ ਹਨ। ਪਰਿਵਾਰ ਵੱਲੋਂ ਕੀਤੀ ਗਈ ਇਸ ਅਪੀਲ ਤੋਂ ਬਾਅਦ ਰਾਕੇਸ਼ ਟਿਕੈਤ ਦਾ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਸਾਹਮਣੇ ਆਇਆ ਸੀ।

Continue Reading

Mohali

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ ਕੀਤਾ

Published

on

By

ਐਸ ਏ ਐਸ ਨਗਰ, 24 ਅਕਤੂਬਰ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ 80, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਸਹਿਯੋਗ ਨਾਲ ਸੋਢੀ ਸੁਲਤਾਨ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।

ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 80, ਮੁਹਾਲੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹੋਈ। ਨਗਰ ਕੀਰਤਨ ਸੈਕਟਰ 80-85, ਸੈਕਟਰ 79-80 , ਸੈਕਟਰ 85-86, ਸੈਕਟਰ 78-79, ਸੈਕਟਰ68, ਸੈਕਟਰ 67, ਸੈਕਟਰ 69, ਸੈਕਟਰ-78 ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 79, ਮੁਹਾਲੀ ਵਿਖੇ ਸੰਪੂਰਨ ਹੋਇਆ।

ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਨੇ ਆਪਣੇ ਜੌਹਰ ਵਿਖਾਏ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ਤੇ ਲੰਗਰ ਦਾ ਆਯੋਜਨ ਕੀਤਾ ਗਿਆ।

Continue Reading

Latest News

Trending