Punjab
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
ਅੰਮ੍ਰਿਤਸਰ, 26 ਅਕਤੂਬਰ (ਸ.ਬ.) ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਰਵਾਇਤਾਂ ਮੁਤਾਬਕ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਨਗਰ ਕੀਰਤਨ ਪਲਾਜ਼ਾ ਘੰਟਾ ਘਰ, ਜਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਂਕ, ਸ਼ੇਰਾਂ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਂਕ, ਚਾਟੀਵਿੰਡ ਚੌਂਕ, ਸੁਲਤਾਨਵਿੰਡ ਗੇਟ, ਘਿਓ ਮੰਡੀ ਚੌਂਕ ਅਤੇ ਪਲਾਜ਼ਾ ਘੰਟਾ ਘਰ ਤੋਂ ਹੁੰਦਾ ਹੋਇਆ ਸ਼ਾਮ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਕੇਵਲ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਹਰਪਾਲ ਸਿੰਘ ਜੱਲਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਸੰਗਤ ਸਮੇਤ ਹੋਰ ਵੱਡੀ ਗਿਣਤੀ ਵਿੱਚ ਸ਼ਖ਼ਸੀਅਤਾਂ ਹਾਜ਼ਰ ਸਨ।
Punjab
ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੋਗਾ ਪਹੁੰਚੇ ਡੀ ਜੀ ਪੀ, ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਮੋਗਾ, 26 ਅਕਤੂਬਰ (ਸ.ਬ.) ਬੀਤੀ ਦੇਰ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ, ਪੰਜਾਬ ਪੁਲੀਸ ਦੇ ਡੀ ਜੀ ਪੀ ਗੌਰਵ ਯਾਦਵ ਮੋਗਾ ਪਹੁੰਚੇ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਡੀ ਜੀ ਪੀ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ, ਮੋਗਾ ਵਿੱਚ ਇੱਕ ਦੁਕਾਨ ਦੇ ਬਾਹਰ ਕੁਝ ਨੌਜਵਾਨ ਬੈਠੇ ਹੋਏ ਸਨ। ਇਸ ਦੌਰਾਨ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਉੱਥੇ ਮੌਜੂਦ ਨੌਜਵਾਨਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਦੀ ਮੌਤ ਹੋ ਗਈ, ਜਦਕਿ ਹੋਰ ਵਿਅਕਤੀ ਵੀ ਗੋਲੀਆਂ ਅਤੇ ਛਰਰਿਆਂ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋ ਗਏ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲੀਸ ਦੀਆਂ ਟੀਮਾਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮੋਗਾ ਦੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਅਨੁਸਾਰ, ਪੀੜਤ ਧਿਰ ਵੱਲੋਂ ਕੁਝ ਵਿਅਕਤੀਆਂ ਦੇ ਨਾਮ ਵੀ ਪੁਲੀਸ ਨੂੰ ਦੱਸੇ ਗਏ ਹਨ। ਪੁਲੀਸ ਵੱਲੋਂ ਸਬੰਧਤ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਵੱਲੋਂ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਮੁੱਢਲੀ ਜਾਣਕਾਰੀ ਅਨੁਸਾਰ, ਇਸ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਗੋਲੀਬਾਰੀ ਦੇ ਅਸਲ ਕਾਰਨਾਂ ਬਾਰੇ ਪੁਲੀਸ ਜਾਂਚ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ।
ਡੀ ਜੀ ਪੀ ਗੌਰਵ ਯਾਦਵ ਨੇ ਸਪਸ਼ਟ ਕੀਤਾ ਕਿ ਪੁਲੀਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਗੋਲੀਕਾਂਡ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਹੁਣ ਸਭ ਦੀਆਂ ਨਜ਼ਰਾਂ ਪੁਲੀਸ ਜਾਂਚ ਉੱਤੇ ਟਿਕੀਆਂ ਹੋਈਆਂ ਹਨ, ਤਾਂ ਜੋ ਵਾਰਦਾਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਹੋ ਸਕੇ।
Mohali
ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰਾ ਘਰ -ਮੇਰਾ ਨਾਮ ਮੁਹਿੰਮ ਦੇ ਤਹਿਤ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜਗ੍ਹਾ ਨੂੰ ਲੈ ਕੇ ਕਾਫੀ ਝਗੜੇ ਝਮੇਲੇ ਹੁੰਦੇ ਰਹਿੰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦਾ ਕੋਈ ਪੱਕਾ ਹੱਲ ਹੋਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਅੱਜ ਇਹਨਾਂ ਪਿੰਡਾਂ ਦੇ 560 ਦੇ ਕਰੀਬ ਪਰਿਵਾਰਾਂ ਨੂੰ ਉਹਨਾਂ ਦੀ ਮਲਕੀਅਤ ਦੇ ਨਾਲ ਸੰਬੰਧਿਤ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਇਹ ਉਹਨਾਂ ਦੀ ਆਪਣੀ ਮਲਕੀਅਤ ਬਣ ਜਾਵੇਗੀ, ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਕੰਮ ਦੇ ਲਈ ਅਤੇ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਕਰਜ਼ਾ ਲੈਣ ਵਿੱਚ ਸਹੂਲਤ ਹੋਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਦੇ ਨਾਲ ਕੀਤੇ ਗਏ ਸਾਰੇ ਵਾਇਦੇ ਪੂਰੇ ਕੀਤੇ ਜਾ ਚੁੱਕੇ ਹਨੋ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਮੁਹਾਲੀ ਤੋਂ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਹਮੇਸ਼ਾ ਸਾਫ- ਸੁਥਰੀ ਰਾਜਨੀਤੀ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨ ਨੂੰ ਪਹਿਲ ਦਿੱਤੀ ਹੈ।
ਇਸ ਮੌਕੇ ਸਰਪੰਚ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਰੜਾ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ।
Mohali
ਮੁਹਾਲੀ ਵਿੱਚ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ
ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਕਿਨਾਰੇ ਮੰਗਦੇ ਹਨ ਭੀਖ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਸ਼ਹਿਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ ਹੈ ਜੋ ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਨਾਲ ਨਾਲ ਭੀਖ ਮੰਗਦਾ ਹੈ। ਇਹ ਭਿਖਾਰੀ ਸੜਕ ਦੇ ਕਿਨਾਰੇ ਖੜ੍ਹ ਜਾਂਦੇ ਹਨ ਅਤੇ ਜਦੋਂ ਕੋਈ ਵਾਹਨ ਆਉਂਦਾ ਹੈ ਤਾਂ ਅਚਾਨਕ ਅੱਗੇ ਆ ਕੇ ਭੀਖ ਮੰਗਣ ਲੱਗ ਜਾਂਦੇ ਹਨ ਅਤੇ ਇਹਨਾਂ ਕਾਰਨ ਕਦੇ ਵੀ ਕੋਈ ਵੀ ਹਾਦਸਾ ਵਾਪਰ ਸਕਦਾ ਹੈ।
ਇਸ ਸੰਬੰਧੀ ਸਮਾਜਸੇਵੀ ਆਗੂ ਸz. ਜਤਿੰਦਰ ਆਨੰਦ ਕਹਿੰਦੇ ਹਨ ਕਿ ਇਹ ਪ੍ਰਵਾਸੀ ਸੜਕਾਂ ਕਿਨਾਰੇ ਹੀ ਖਾਣਾ ਪੀਣਾ ਤੇ ਰੋਜ਼ਮਰਾ ਦੇ ਕੰਮ ਕਰਦੇ ਹਨ ਪਰ ਪ੍ਰਸ਼ਾਸਨ ਦਾ ਧਿਆਨ ਇਸ ਸਮਸਿਆ ਵੱਲ ਨਹੀਂ ਗਿਆ। ਇਹ ਮੰਗਤੇ ਤੁਰੇ ਜਾਂਦੇ ਆਮ ਲੋਕ, ਪਰਿਵਾਰਾਂ ਦੇ ਪਿੱਛੇ ਆਪਣੇ ਨੰਗ ਧੜੰਗ ਬੱਚਿਆਂ ਨੂੰ ਭੇਜ ਦਿੰਦੇ ਹਨ ਜਿਹੜੇ ਉਹਨਾਂ ਤੋਂ ਭੀਖ ਮੰਗਦੇ ਹਨ ਅਤੇ ਅਕਸਰ ਲੋਕ ਇਹਨਾਂ ਤੇ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਾ ਕੁੱਝ ਦੇ ਦਿੰਦੇ ਹਨ।
ਵਸਨੀਕਾਂ ਅਨੁਸਾਰ ਇਹ ਪ੍ਰਵਾਸੀ ਸ਼ਾਮ ਵੇਲੇ ਸ਼ਰਾਬ, ਮੀਟ ਤੇ ਹੋਰ ਨਸ਼ਿਆਂ ਵਿੱਚ ਮਸਤ ਰਹਿੰਦੇ ਹਨ ਅਤੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਪਹੁੰਚ ਕੇ ਭੀਖ ਮੰਗਣ ਲੱਗ ਜਾਂਦੇ ਹਨ ਜਿਸ ਕਾਰਨ ਮਾਰਕੀਟਾਂ ਵਿੱਚ ਆਉਂਦੇ ਖਰੀਦਦਾਰਾਂ ਅਤੇ ਦੁਕਾਨਦਾਰ ਨੂੰ ਤੰਗ ਹੋਣਾ ਪੈਂਦਾ ਹੈ। ਵਸਨੀਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹਲ ਲਈ ਠੋਸ ਕਾਰਵਾਈ ਕੀਤੀ ਜਾਵੇ ਤਾਂ ਜੋ ਤੋਂ ਜਨਤਾ ਨੂੰ ਇਹਨਾਂ ਤੋਂ ਛੁਟਕਾਰਾ ਮਿਲੇ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
National2 months agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
