Connect with us

Chandigarh

ਸਾਲਾਨਾ ਸਭਿਆਚਾਰਕ ਪ੍ਰੋਗਰਾਮ ਮੋਹ ਮਾਲਵੇ ਦਾ ਕਰਵਾਇਆ

Published

on

ਚੰਡੀਗੜ੍ਹ, 27 ਅਕਤੂਬਰ (ਸ.ਬ.) ਮਾਲਵਾ ਕਲਚਰਲ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਮਾਲਵਾ ਆਰਟ ਐਂਡ ਕਲਚਰਲ ਸੁਸਾਇਟੀ ਦੇ ਸਹਿਯੋਗ ਨਾਲ ਸਲਾਨਾ ਸਭਿਆਚਾਰਕ ਪ੍ਰੋਗਰਾਮ ਮੋਹ ਮਾਲਵੇ ਦਾ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਤੇਜਵੀਰ ਸਿੰਘ ਤੇਜ਼ੀ ਅਤੇ ਵਿਸ਼ੇਸ਼ ਮਹਿਮਾਨ ਸਨ।

ਇਸ ਮੌਕੇ ਢਾਡੀ ਜਥੇ ਵੱਲੋਂ ਵਾਰਾਂ ਰਾਹੀਂ ਸਭਿਆਚਾਰ ਨਾਲ ਜੋੜਿਆ ਗਿਆ। ਸੁਸਾਇਟੀ ਦੇ ਮੈਂਬਰਾਂ, ਔਰਤਾਂ ਅਤੇ ਬੱਚਿਆਂ ਨੇ ਪੁਰਾਣੇ ਸੱਭਿਆਚਾਰਕ ਲੰਮੀ ਹੇਕ ਵਾਲੇ ਗੀਤਾਂ ਰਾਹੀਂ ਵਿਰਸੇ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ।

Continue Reading

Chandigarh

ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨਾਲ ਕੀਤੀ ਜਾਵੇਗੀ ਚੋਣ ਮੁਹਿੰਮ ਦੀ ਸ਼ੁਰੂਆਤ

Published

on

By

ਚੰਡੀਗੜ੍ਹ, 26 ਅਕਤੂਬਰ (ਸ.ਬ.) ਪੰਜਾਬ ਵਿਧਾਨ ਸਭਾ ਚੋਣਾਂ 2027 ਵਾਸਤੇ ਕਾਂਗਰਸ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪਾਰਟੀ ਆਗੂਆਂ ਦੀ ਮੀਟਿੰਗ ਤੋਂ ਪਹਿਲਾਂ ਕਿਹਾ ਕਿ ਕਾਂਗਰਸ 4 ਨਵੰਬਰ ਤੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਸ਼ੁਰੂ ਕਰੇਗੀ। ਇਸ ਦੀ ਸ਼ੁਰੂਆਤ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ਰੈਲੀ ਨਾਲ ਹੋਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਪੰਜਾਬ ਦੇ ਲੋਕਾਂ ਨਾਲ ਮਜ਼ਬੂਤ ਜੁੜਾਅ ਹੈ। ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੀ ਵਿਚਾਰਧਾਰਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਨੌਜਵਾਨਾਂ ਦੇ ਮੁੱਦਿਆਂ ਤੇ ਖ਼ਾਸ ਧਿਆਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਰਾਹੁਲ ਗਾਂਧੀ ਨਾਲ ਜੋੜਨ ਤੇ ਜ਼ੋਰ ਰਹੇਗਾ।

ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਕਰਦਿਆਂ ਵੇਣੂਗੋਪਾਲ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਹੁਤ ਮਾੜੀ ਹੈ ਅਤੇ ਸਰਕਾਰ ਇਸ ਨੂੰ ਕਾਬੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦਾ ਕੰਮ ਕਾਨੂੰਨ-ਵਿਵਸਥਾ ਕਾਇਮ ਰੱਖਣਾ ਅਤੇ ਲੋਕਾਂ ਦੀ ਸੁਰੱਖਿਆ ਕਰਨਾ ਹੈ, ਪਰ ਮੌਜੂਦਾ ਹਾਲਾਤ ਵਿੱਚ ਪੁਲੀਸ ਹੀ ਲੋਕਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਰਹੀ ਹੈ।

ਉਹਨਾਂ ਕਿਹਾ ਕਿ ਹੁਣ ਸਰਕਾਰ ਬਦਲਣ ਦਾ ਸਮਾਂ ਆ ਗਿਆ ਹੈ ਅਤੇ ਕਾਂਗਰਸ ਇਸ ਦਿਸ਼ਾ ਵਿੱਚ ਕੰਮ ਕਰੇਗੀ। ਭਾਜਪਾ ਵੱਲੋਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਨਿਸ਼ਾਨਾ ਬਣਾਏ ਜਾਣ ਬਾਰੇ ਪੁੱਛੇ ਸਵਾਲ ਤੇ ਵੇਣੂਗੋਪਾਲ ਨੇ ਕਿਹਾ ਕਿ ਪੂਰੇ ਦੇਸ਼ ਨੂੰ ਪਤਾ ਹੈ ਕਿ ਉਨ੍ਹਾਂ ਨੂੰ ਕਿਸ ਕਾਰਨ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ੁੱਧੀਕਰਨ ਦੇ ਮੁੱਦੇ ਦਾ ਵੀ ਜ਼ਿਕਰ ਕੀਤਾ। ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਸੂਬੇ ਵਿੱਚ ਸ਼ਾਂਤੀ ਅਤੇ ਬਿਹਤਰ ਮਾਹੌਲ ਕਾਇਮ ਹੋਵੇਗਾ।

ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸੰਸਦ ਮੈਂਬਰ, ਵਿਧਾਇਕ ਅਤੇ ਸਾਬਕਾ ਵਿਧਾਇਕ ਪਹੁੰਚੇ ਹਨ। ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਡਾ. ਧਰਮਵੀਰ ਗਾਂਧੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।

Continue Reading

Chandigarh

ਸ਼ਿਆਮ ਲਾਲ ਗੁੱਜਰ ਮਾਜਰੀਆਂ ਵਲੋਂ ਅਕਾਲੀ ਦਲ ਤੋਂ ਅਸਤੀਫ਼ਾ

Published

on

By

ਚਾਪਲੂਸਾਂ ਦੀ ਪੁੱਛ-ਪ੍ਰਤੀਤ ਹੋਣ ਅਤੇ ਮਿਹਨਤੀ ਵਰਕਰਾਂ ਦੀ ਅਣਦੇਖੀ ਦਾ ਦੋਸ਼ ਲਗਾਇਆ

ਚੰਡੀਗੜ੍ਹ, 26 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਤਿੰਨ ਜ਼ਿਲ੍ਹਿਆਂ ਦੇ ਇੰਚਾਰਜ ਚੌਧਰੀ ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਚੰਡੀਗੜ੍ਹ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਪਾਰਟੀ ਵਿੱਚ ਚਾਪਲੂਸੀ ਕਰਨ ਵਾਲਿਆਂ ਨੂੰ ਤਰਜੀਹ ਦੇਣ ਅਤੇ ਮਿਹਨਤੀ ਵਰਕਰਾਂ ਦੀ ਅਣਦੇਖੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਲਿਖਤੀ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਕੇ ਇਸ ਨੂੰ ਤੁਰੰਤ ਪ੍ਰਵਾਨ ਕਰਨ ਦੀ ਬੇਨਤੀ ਕੀਤੀ ਹੈ।

ਸ੍ਰੀ ਮਾਜਰੀਆਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ਵਿੱਚ ਬੀ ਸੀ ਵਰਗ ਦੀ ਆਬਾਦੀ 80 ਫ਼ੀਸਦੀ ਦੇ ਕਰੀਬ ਹੈ ਪਰੰਤੂ ਇਸਦੇ ਬਾਵਜੂਦ ਇਸ ਵਰਗ ਵਿੱਚੋਂ ਹਲਕਾ ਇੰਚਾਰਜ ਨਿਯੁਕਤ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨੂੰ ਇਸ ਬਾਰੇ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਪ੍ਹਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲਿਆਂ (ਕਿਚਨ ਕੈਬਿਨਟ) ਵਲੋਂ ਉਹਨਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਅਤੇ ਪਾਰਟੀ ਲਈ ਸਮਰਪਿਤ ਵਰਕਰਾਂ ਦੀ ਅਣਦੇਖੀ ਕੀਤੀ ਜਾਂਦੀ ਹੈ।

Continue Reading

Chandigarh

ਚੰਡੀਗੜ੍ਹ ਦੇ ਵਿਦਿਆਰਥੀ ਨੈਤਿਕ ਦੇ ਕਤਲ ਕਾਂਡ ਦੇ ਆਰੋਪੀ ਵਲੋਂ ਪੁਲੀਸ ਹਿਰਾਸਤ ਤੋਂ ਫਰਾਰ ਹੋਣ ਦਾ ਯਤਨ

Published

on

By

ਪੁਲੀਸ ਮੁਲਾਜਮ ਦੀ ਪਿਸਤੌਲ ਖੋਹ ਕੇ ਚਲਾਈ ਗੋਲੀ, ਜਵਾਬੀ ਫਾਇਰਿੰਗ ਵਿੱਚ ਹੋਇਆ ਜਖਮੀ

ਚੰਡੀਗੜ੍ਹ, 24 ਅਕਤੂਬਰ (ਸ.ਬ.) ਸੈਕਟਰ-22 ਵਿੱਚ ਨੈਤਿਕ ਖੰਡੇਲਵਾਲ ਦੇ ਕਤਲ ਮਾਮਲੇ ਵਿੱਚ ਅੱਜ ਸਵੇਰੇ ਹਥਿਆਰ ਬਰਾਮਦ ਕਰਨ ਲਈ ਸੈਕਟਰ-50 ਦੇ ਜੰਗਲਾਂ ਵਿੱਚ ਲਿਜਾਏ ਗਏ ਮੁਲਜ਼ਮ ਮਨਮੇਹਰ ਪ੍ਰੀਤ ਸਿੰਘ ਨੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਅਨੁਸਾਰ, ਉਸ ਨੇ ਇੱਕ ਪੁਲੀਸ ਮੁਲਾਜ਼ਮਾਂ ਨੂੰ ਧੱਕਾ ਦਿੱਤਾ ਅਤੇ ਇਕ ਪਿਸਤੌਲ ਖੋਹ ਕੇ ਪੁਲੀਸ ਟੀਮ ਤੇ ਗੋਲੀ ਚਲਾ ਦਿੱਤੀ। ਗੋਲੀ ਏਐਸਆਈ ਪ੍ਰਦੀਪ ਦੀ ਬੁਲੇਟਪਰੂਫ ਜੈਕੇਟ ਤੇ ਲੱਗੀ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ।

ਪੁਲੀਸ ਦੀ ਜਵਾਬੀ ਫਾਇਰਿੰਗ ਵਿੱਚ ਮਨਮੇਹਰ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਜ਼ਖ਼ਮੀ ਮੁਲਜ਼ਮ ਨੂੰ ਸੈਕਟਰ-32 ਸਥਿਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੌਰਾਨ ਉਸ ਦਾ ਭਰਾ ਅਰਸ਼ ਵੀ ਮੌਕੇ ਤੇ ਮੌਜੂਦ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਜਾਂਚ ਦੌਰਾਨ ਮੁਲਜ਼ਮਾਂ ਨੇ ਕਥਿਤ ਤੌਰ ਤੇ ਦੱਸਿਆ ਸੀ ਕਿ ਨੈਤਿਕ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਸੈਕਟਰ-50 ਦੇ ਜੰਗਲਾਂ ਵਿੱਚ ਲੁਕਾਇਆ ਗਿਆ ਹੈ। ਇਸੇ ਹਥਿਆਰ ਦੀ ਬਰਾਮਦਗੀ ਲਈ ਅੱਜ ਸਵੇਰੇ ਆਪ੍ਰੇਸ਼ਨ ਸੈਲ ਦੀ ਟੀਮ ਦੋਵਾਂ ਭਰਾਵਾਂ ਨੂੰ ਉੱਥੇ ਲੈ ਕੇ ਪਹੁੰਚੀ ਸੀ। ਪੁਲੀਸ ਮੁਤਾਬਕ, ਹਥਿਆਰ ਬਰਾਮਦ ਕਰਨ ਦੀ ਕਾਰਵਾਈ ਦੌਰਾਨ ਮਨਮੇਹਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ਮੁਲਾਜ਼ਮਾਂ ਤੋਂ ਹਥਿਆਰ ਖੋਹ ਕੇ ਗੋਲੀਬਾਰੀ ਕਰ ਦਿੱਤੀ।

ਪੁਲੀਸ ਟੀਮ ਤੇ ਗੋਲੀ ਚਲਾਏ ਜਾਣ ਤੋਂ ਬਾਅਦ ਜਵਾਬੀ ਫਾਇਰਿੰਗ ਦੌਰਾਨ ਮਨਮੇਹਰ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਪਹੁੰਚਾਇਆ ਗਿਆ।

ਮਾਮਲੇ ਵਿੱਚ ਘਟਨਾ ਸਥਾਨ ਦੀ ਜਾਂਚ ਅਤੇ ਹਥਿਆਰ ਦੀ ਬਰਾਮਦਗੀ ਨਾਲ ਸਬੰਧਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਮਨਮੇਹਰ ਪ੍ਰੀਤ ਸਿੰਘ ਦਾ ਪਿਤਾ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਦੱਸਿਆ ਜਾਂਦਾ ਹੈ। ਨੈਤਿਕ ਕਤਲ ਮਾਮਲੇ ਵਿੱਚ ਮਨਮੇਹਰ ਅਤੇ ਉਸ ਦੇ ਭਰਾ ਅਰਸ਼ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਕਤਲ ਵਿੱਚ ਵਰਤਿਆ ਗਿਆ ਹਥਿਆਰ ਕਿੱਥੋਂ ਆਇਆ ਸੀ ਅਤੇ ਕੀ ਇਸ ਵਾਰਦਾਤ ਵਿੱਚ ਕਿਸੇ ਹੋਰ ਵਿਅਕਤੀ ਦੀ ਵੀ ਭੂਮਿਕਾ ਸੀ।

Continue Reading

Trending