Connect with us

Mohali

ਪਿੰਡ ਬਹਿਲੋਲਪੁਰ ਵਿੱਚ ਲੜਕੀਆਂ ਲਈ ਮੁਫ਼ਤ ਮੋਬਾਈਲ ਰਿਪੇਅਰਿੰਗ ਦੀ ਸਿਖਲਾਈ ਸ਼ੁਰੂ

Published

on

ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਭਾਈ ਘਨੱਈਆ ਜੀ ਕੇਅਰ ਸਰਵਿਸ ਐਂਡ ਵੈਲਫੇਅਰ ਸੋਸਾਇਟੀ (ਰਜਿ.), ਮੁਹਾਲੀ ਵੱਲੋਂ ਸੋਸ਼ਲ ਸਬਸਟੈਂਸ, ਚੰਡੀਗੜ੍ਹ ਦੇ ਸਹਿਯੋਗ ਨਾਲ ਪਿੰਡ ਬਹਿਲੋਲਪੁਰ ਦੇ ਕਮਿਊਨਿਟੀ ਸੈਂਟਰ ਵਿੱਚ ਲੜਕੀਆਂ ਲਈ ਮੋਬਾਈਲ ਰਿਪੇਅਰਿੰਗ ਦਾ 45 ਦਿਨਾਂ ਦਾ ਮੁਫ਼ਤ ਕਿੱਤਾਮੁਖੀ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ ਹੈ। ਇਹ ਕੇਂਦਰ ਪਿੰਡ ਦੇ ਸਰਪੰਚ ਸ੍ਰੀ ਮਨਰਾਜ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਗਿਆ ਹੈ।

ਸਿਖਲਾਈ ਕੇਂਦਰ ਦਾ ਉਦਘਾਟਨ ਮੁੱਖ ਮਹਿਮਾਨ ਡਾ. ਸੁਮੇਧਾ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਸਿੱਖਿਆ ਦੇ ਨਾਲ-ਨਾਲ ਕਿੱਤਾਮੁਖੀ ਹੁਨਰ ਹਾਸਲ ਕਰਨਾ ਵੀ ਬਹੁਤ ਜ਼ਰੂਰੀ ਹੈ। ਖ਼ਾਸ ਕਰਕੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਲਈ ਅਜਿਹੇ ਕੋਰਸ ਆਤਮਨਿਰਭਰਤਾ ਵੱਲ ਵਧਣ ਦਾ ਮਹੱਤਵਪੂਰਨ ਸਾਧਨ ਬਣ ਸਕਦੇ ਹਨ। ਮੋਬਾਈਲ ਫ਼ੋਨ ਅੱਜ ਹਰ ਵਿਅਕਤੀ ਦੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕਾ ਹੈ, ਇਸ ਲਈ ਮੋਬਾਈਲ ਰਿਪੇਅਰਿੰਗ ਦੇ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੀਆਂ ਸੰਭਾਵਨਾਵਾਂ ਮੌਜੂਦ ਹਨ। ਜਿਕਰਯੋਗ ਹੈ ਕਿ ਮੋਬਾਈਲ ਰਿਪੇਅਰਿੰਗ ਦੀ ਸਿਖਲਾਈ ਲਈ ਲੋੜੀਂਦੀ ਮਸ਼ੀਨਰੀ ਡਾ. ਸੁਮੇਧਾ ਸਿੰਘ ਦੇ ਪਰਿਵਾਰ ਵੱਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਸਿਖਿਆਰਥਣਾਂ ਨੂੰ ਵਿਹਾਰਕ ਤੌਰ ਤੇ ਕੰਮ ਸਿੱਖਣ ਦਾ ਮੌਕਾ ਮਿਲੇਗਾ।

ਕੋਰਸ ਦੇ ਟ੍ਰੇਨਰ ਸ੍ਰੀ ਗੁਰਜੀਤ ਸਿੰਘ ਨੇ ਕਿਹਾ ਕਿ ਮੋਬਾਈਲ ਰਿਪੇਅਰਿੰਗ ਇੱਕ ਅਜਿਹਾ ਤਕਨੀਕੀ ਹੁਨਰ ਹੈ, ਜਿਸ ਨੂੰ ਸਿੱਖ ਕੇ ਲੜਕੀਆਂ ਆਪਣੇ ਲਈ ਰੁਜ਼ਗਾਰ ਦੇ ਨਵੇਂ ਰਾਹ ਤਿਆਰ ਕਰ ਸਕਦੀਆਂ ਹਨ। ਸਿਖਲਾਈ ਦੌਰਾਨ ਵਿਹਾਰਕ ਗਿਆਨ ਅਤੇ ਤਕਨੀਕੀ ਕੰਮ ਦੀ ਸਮਝ ਵਿਕਸਿਤ ਕਰਨ ਤੇ ਜ਼ੋਰ ਦਿੱਤਾ ਜਾਵੇਗਾ, ਤਾਂ ਜੋ ਸਿਖਿਆਰਥਣਾਂ ਇਸ ਹੁਨਰ ਨੂੰ ਅਸਲ ਜੀਵਨ ਵਿੱਚ ਵਰਤ ਸਕਣ।

ਸੋਸਾਇਟੀ ਦੇ ਚੇਅਰਮੈਨ ਸ੍ਰੀ ਕੇ. ਕੇ. ਸੈਣੀ ਨੇ ਦੱਸਿਆ ਕਿ ਭਾਈ ਘਨੱਈਆ ਜੀ ਕੇਅਰ ਸਰਵਿਸ ਐਂਡ ਵੈਲਫੇਅਰ ਸੋਸਾਇਟੀ ਪਿਛਲੇ 10 ਸਾਲਾਂ ਤੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਤੇ ਮਹਿਲਾ ਸਸ਼ਕਤੀਕਰਨ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੀ ਹੈ। ਸੰਸਥਾ ਦਾ ਮੁੱਖ ਉਦੇਸ਼ ਲੜਕੀਆਂ ਨੂੰ ਸਿੱਖਿਆ, ਹੁਨਰ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਹੋਣ ਦੇ ਯੋਗ ਬਣਾਉਣਾ ਹੈ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਸ੍ਰੀ ਸੰਜੀਵ ਰਾਵੜਾ, ਜਨਰਲ ਸਕੱਤਰ ਸ੍ਰੀ ਨਰੇਸ਼ ਵਰਮਾ, ਪ੍ਰੈਸ ਸਕੱਤਰ ਸ੍ਰੀ ਸਤੀਸ਼ ਚੰਦਰ ਸੈਣੀ, ਸ੍ਰੀਮਤੀ ਰੇਨੂ, ਸ੍ਰੀਮਤੀ ਨਿਸ਼ਾ ਅਤੇ ਲਗਭਗ 45 ਸਿਖਿਆਰਥਣਾਂ ਹਾਜ਼ਰ ਸਨ।

Continue Reading

Mohali

ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰਾਂ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ : ਏ. ਡੀ. ਸੀ ਅਨਮੋਲ ਧਾਲੀਵਾਲ

Published

on

By

ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ, ਚੀਫ਼ ਸੈਨੇਟਰੀ ਇੰਸਪੈਕਟਰਾਂ ਅਤੇ ਸੈਨੇਟਰੀ ਇੰਸਪੈਕਟਰਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।

ਇਸ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ 10 ਨਵੰਬਰ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਅਤੇ ਸ਼ਹਿਰਾਂ ਦੇ ਸਾਰੇ ਵਾਰਡਾਂ, ਬਾਜ਼ਾਰਾਂ ਤੇ ਧਾਰਮਿਕ ਸਥਾਨਾਂ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਲੋਕਾਂ ਦੀ ਆਵਾਜਾਈ ਵਧਣ ਦੇ ਮੱਦੇਨਜ਼ਰ ਸ਼ਹਿਰਾਂ ਦੀਆਂ ਮੁੱਖ ਸੜਕਾਂ, ਬਾਜ਼ਾਰਾਂ, ਜਨਤਕ ਥਾਵਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਦੀ ਨਿਯਮਤ ਸਫ਼ਾਈ ਕਰਵਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜੇ ਦੀ ਸਮੇਂ ਸਿਰ ਚੁਕਾਈ ਅਤੇ ਢੁੱਕਵੇਂ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸੇ ਵੀ ਥਾਂ ਤੇ ਕੂੜੇ ਦੇ ਢੇਰ ਨਾ ਲੱਗਣ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਅਤੇ ਮੁੱਖ ਸੜਕਾਂ ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇ ਅਤੇ ਲੋੜ ਅਨੁਸਾਰ ਸਫ਼ਾਈ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾਵੇ। ਜਿੱਥੇ ਸੰਭਵ ਹੋਵੇ, ਰਾਤ 11 ਵਜੇ ਤੋਂ ਬਾਅਦ ਜਾਂ ਸਵੇਰੇ 5 ਵਜੇ ਤੋਂ ਪਹਿਲਾਂ ਸਫ਼ਾਈ ਕਰਵਾਈ ਜਾਵੇ, ਤਾਂ ਜੋ ਆਵਾਜਾਈ ਅਤੇ ਲੋਕਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਵਿਘਨ ਨਾ ਪਵੇ।

ਨਾਲੀਆਂ ਅਤੇ ਜਲ ਨਿਕਾਸੀ ਪ੍ਰਣਾਲੀ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਉਹਨਾਂ ਕਿਹਾ ਕਿ ਪਾਣੀ ਦੀ ਨਿਕਾਸੀ ਸੁਚਾਰੂ ਬਣਾਈ ਰੱਖੀ ਜਾਵੇ। ਉਹਨਾਂ ਕਿਹਾ ਕਿ ਸਫ਼ਾਈ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਲੋਕਾਂ ਵੱਲੋਂ ਸਫ਼ਾਈ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਵਾਨਿਤ ਪਟਾਕਿਆਂ ਦੀਆਂ ਦੁਕਾਨਾਂ ਅਤੇ ਵਿਕਰੀ ਸਥਾਨਾਂ ਦੇ ਨੇੜੇ ਅੱਗ ਤੋਂ ਬਚਾਅ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ। ਇਨ੍ਹਾਂ ਥਾਵਾਂ ਤੇ ਫਾਇਰ ਬ੍ਰਿਗੇਡ ਦੀ ਸਹੂਲਤ, ਰੇਤ, ਪਾਣੀ ਅਤੇ ਹੋਰ ਲੋੜੀਂਦੇ ਸੁਰੱਖਿਆ ਸਾਧਨ ਉਪਲਬਧ ਰੱਖੇ ਜਾਣ ਅਤੇ ਸਬੰਧਤ ਵਿਭਾਗਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ।

Continue Reading

Mohali

ਬਲੌਂਗੀ ਵਿੱਚ ਵੱਡੀ ਗਿਣਤੀ ਆਪ ਸਮਰਥਕ ਹੋਏ ਭਾਜਪਾ ਵਿੱਚ ਸ਼ਾਮਲ

Published

on

By

ਬਲੌਂਗੀ, 28 ਅਕਤੂਬਰ (ਸ.ਬ.) ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਲੌਂਗੀ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਥਾਨਕ ਆਗੂ ਰੀਟਾ ਸ਼ਰਮਾ ਆਪਣੇ ਵੱਡੀ ਗਿਣਤੀ ਸਾਥੀਆਂ ਅਤੇ ਟੀਮ ਮੈਂਬਰਾਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੁਹਾਲੀ ਸੰਜੀਵ ਵਸ਼ਿਸ਼ਠ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਰੀਟਾ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਜਪਾ ਦੀ ਵਿਚਾਰਧਾਰਾ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨ ਦਾ ਸੰਕਲਪ ਲਿਆ। ਉਹਨਾਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਸੰਜੀਵ ਵਸ਼ਿਸ਼ਠ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ।

Continue Reading

Mohali

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ, ਉਤਸ਼ਾਹ ਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਗੁਰੂ ਰਾਮਦਾਸ ਜੀ ਵੈਲਫੇਅਰ ਸੋਸਾਇਟੀ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਲੋਂ ਰਾਮਗੜੀਆ ਸਭਾ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਹਿਯੋਗ ਨਾਲ ਸੋਸਾਇਟੀ ਦੇ ਪ੍ਰਧਾਨ ਸz. ਕਰਮ ਸਿੰਘ ਬਬਰਾ ਦੀ ਅਗਵਾਈ ਹੇਠ ਰਾਮਗੜ੍ਹੀਆ ਭਵਨ ਮੁਹਾਲੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੁਰਵਕ ਧੂਮ ਧਾਮ ਨਾਲ ਮਨਾਇਆ ਗਿਆ।

ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਵਿੱਚ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਹਨਾਂ ਵਿੱਚ ਭਾਈ ਪੁਰਸ਼ੋਤਮ ਸਿੰਘ ਹਜ਼ੂਰੀ ਰਾਗੀ ਜੱਥਾ ਰਾਮਗੜ੍ਹੀਆ ਸਭਾ, ਭਾਈ ਬਲਿਹਾਰ ਸਿੰਘ ਹੈਡ ਗ੍ਰੰਥੀ ਰਾਮਗੜ੍ਹੀਆ ਸਭਾ ਨੇ ਆਪਣੇ ਪ੍ਰਵਚਨਾ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਿਰਤਾਂਤ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ, ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਉਪਰੰਤ ਭਾਈ ਪ੍ਰੇਮ ਸਿੰਘ ਚੰਡੀਗੜ੍ਹ ਵਾਲਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਹਰਜੱਸ ਸਰਵਣ ਕਰਵਾਇਆ।

ਇਸ ਮੌਕੇ ਸੋਸਾਇਟੀ ਵਲੋਂ ਜਨਤਾ ਲੈਂਡ ਪ੍ਰਮੋਟਰ ਦੇ ਡਾਇਰੈਕਟਰ ਡਾ ਸਤਵਿੰਦਰ ਸਿੰਘ ਭੰਮਰਾ ਦੇ ਸਹਿਯੋਗ ਨਾਲ ਬੂਟਿਆਂ ਦਾ ਲੰਗਰ ਵੀ ਲਗਾਇਆ ਜਿਸ ਵਿੱਚ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ ਵੱਖ ਕਿਸਮ ਦੇ ਬੂਟੇ ਸੰਗਤਾਂ ਨੂੰ ਵੰਡੇ ਗਏ।

ਗੁਰੂ ਰਾਮਦਾਸ ਜੀ ਵੈਲਫੇਅਰ ਸੋਸਾਇਟੀ ਅਤੇ ਰਾਮਗੜੀਆ ਸਭਾ ਮੁਹਾਲੀ ਦੇ ਜਨਰਲ ਸਕੱਤਰ ਸz. ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿੱਚ ਕਈ ਧਾਰਮਿਕ ਅਤੇ ਉੱਘੇ ਸਿਆਸੀ ਆਗੂਆਂ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ ਜਿਨਾਂ ਵਿੱਚ ਮੁਹਾਲੀ ਦੇ ਸਾਬਕਾ ਸਿਹਤ ਮੰਤਰੀ ਸ ਬਲਬੀਰ ਸਿੰਘ ਸਿੱਧੂ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਕੌਂਸਲਰ ਸ ਜਸਵੀਰ ਸਿੰਘ ਮਣਕੂ ਅਤੇ ਸ ਕੰਵਲਜੀਤ ਸਿੰਘ ਰੂਬੀ, ਸ ਸੁਖਵਿੰਦਰ ਗੋਲਡੀ (ਸੀਨੀਅਰ ਬੀ ਜੇ ਪੀ ਆਗੂ), ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸ ਅਮਰਜੀਤ ਸਿੰਘ ਪਾਹਵਾ, ਸ ਪ੍ਰੀਤਮ ਸਿੰਘ, ਸ ਪਰਮਜੀਤ ਸਿੰਘ ਗਿੱਲ, ਸ ਭਜਨ ਸਿੰਘ, ਸ ਸੁਰਜੀਤ ਸਿੰਘ ਮਠਾੜੂ ਤੋਂ ਇਲਾਵਾ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸ ਗੁਰਚਰਨ ਸਿੰਘ ਨੰਨੜ੍ਹਾ, ਰਾਮਗੜੀਆ ਸਭਾ ਦੇ ਸਾਬਕਾ ਪ੍ਰਧਾਨ ਸ ਦਰਸ਼ਨ ਸਿੰਘ ਕਲਸੀ, ਸ ਜਸਵੰਤ ਸਿੰਘ ਭੁੱਲਰ, ਸ ਨਰਿੰਦਰ ਸਿੰਘ ਸੰਧੂ (ਸਾਹਿਬਜਾਦਾ ਟਿੰਬਰਜ਼ ਮੁਹਾਲੀ), ਸਹਿਯੋਗੀ ਸੰਸਥਾਵਾਂ ਦੇ ਪ੍ਰਬੰਧਕ ਸ ਪ੍ਰਦੀਪ ਸਿੰਘ ਭਾਰਜ ਪ੍ਰਧਾਨ ਦੀ ਭਾਈ ਲਾਲੋ ਕੋ ਆਪਰੈਟਿਵ ਸੁਸਾਇਟੀ ਲਿਮ: ਮੁਹਾਲੀ, ਸ ਮਨਜੀਤ ਸਿੰਘ ਮਾਨ ਪ੍ਰਧਾਨ ਦਸ਼ਮੇਸ਼ ਵੈਲਫੇਅਰ ਕੋਂਸਲ (ਰਜ਼ਿ) ਮੁਹਾਲੀ, ਸ ਦੀਦਾਰ ਸਿੰਘ ਕਲਸੀ, ਪ੍ਰਧਾਨ ਪ੍ਰਾਈਵੇਟ ਕੰਸ਼ਟਰਕਸ਼ਨ ਲੇਬਰ ਕੰਟਰਟੈਰਜ਼ ਅਸੋਸ਼ੀਏਸ਼ਨ (ਰਜ਼ਿ) ਮੁਹਾਲੀ ਅਤੇ ਸ ਬਲਵਿੰਦਰ ਸਿੰਘ ਕਲਸੀ ਜਨਰਲ ਸਕੱਤਰ, ਇਸਤਰੀ ਸਤਿਸੰਗ ਜੱਥੇ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਹੂੰਝਣ ਅਤੇ ਜੱਕੇ ਦੇ ਮੈਂਬਰ, ਸ ਬਲਵਿੰਦਰ ਸਿੰਘ ਹੂੰਜਣ, ਸ ਤਰਸੇਮ ਸਿੰਘ ਖੋਖਰ, ਸ ਮੋਨਿੰਦਰ ਸਿੰਘ ਸੋਹਲ, ਸ ਕੁਲਵਿੰਦਰ ਸਿੰਘ ਸੋਖੀ, ਸ ਸੁਰਿੰਦਰ ਸਿੰਘ ਜੰਡੂ, ਸ ਨਰਾਇਣ ਸਿੰਘ ਭੁੱਲਰ, ਸ ਸੁਰਜੀਤ ਸਿੰਘ ਮਠਾੜੂ, ਸ ਸਤਨਾਮ ਸਿੰਘ, ਸ ਲਖਬੀਰ ਸਿੰਘ ਸੰਧੂ, ਸ ਹਰਚਰਨ ਸਿੰਘ ਗਿੱਲ, ਸ ਦਵਿੰਦਰ ਸਿੰਘ ਨੰਨੜ੍ਹਾ, ਸ ਜਸਵੀਰ ਸਿੰਘ ਭੰਮਰਾ, ਸ ਰਣਜੀਤ ਸਿੰਘ ਹੰਸਪਾਲ, ਸ ਗੁਰਮੀਤ ਸਿੰਘ ਸਿਆਣ, ਸ ਗੁਲਜਾਰ ਸਿੰਘ ਵਿਰਦੀ, ਸ ਭੁਪਿੰਦਰ ਸਿੰਘ ਮੁੱਧੜ, ਸ ਅਵ.ਤਾਰ ਸਿੰਘ ਸਭੱਰਵਾਲ, ਸ ਹਰਬੰਸ ਸਿੰਘ, ਸ ਲਖਬੀਰ ਸਿੰਘ ਹੂੰਝਣ, ਸ ਹਰਮਿੰਦਰ ਸਿੰਘ ਜੰਡੂ, ਮਾਸ਼ਟਰ ਗੁਰਸ਼ਰਨ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜਰ ਸਨ।

Continue Reading

Latest News

Trending