Mohali
ਮਾਨਸਾ ਵਿੱਚ ਨੌਜਵਾਨ ਦੀ ਮੌਤ ਤੋਂ ਬਾਅਦ ਲਾਸ਼ ਕਬਜ਼ੇ ਵਿੱਚ ਲੈਣ ਦੀ ਕਾਰਵਾਈ ਨੇ ਆਪ ਸਰਕਾਰ ਦੀ ਪੋਲ ਖੋਲ੍ਹੀ : ਅਮਨਜੋਤ ਕੌਰ ਰਾਮੂਵਾਲੀਆ
ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਦੀ ਓਵਰਡੋਜ਼ ਦੇ ਸ਼ੱਕ ਹੇਠ ਹੋਈ ਨੌਜਵਾਨ ਦਲਜੀਤ ਸਿੰਘ ਦੀ ਮੌਤ ਅਤੇ ਇਨਸਾਫ਼ ਮੰਗਦੇ ਪਰਿਵਾਰ ਦੀ ਆਵਾਜ਼ ਦਬਾਉਣ ਦੀ ਘਟਨਾ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਉਣ ਵਿੱਚ ਨਾਕਾਮ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਲੋਕਾਂ ਦੇ ਰੋਸ ਦਾ ਸਾਹਮਣਾ ਕਰਨ ਤੋਂ ਵੀ ਬਚ ਨਹੀਂ ਸਕਦੀ।
ਉਨ੍ਹਾਂ ਕਿਹਾ ਕਿ ਜਦੋਂ ਪਰਿਵਾਰ ਅਤੇ ਪਿੰਡ ਵਾਸੀ ਮ੍ਰਿਤਕ ਦੇਹ ਮਾਨਸਾ ਲਿਜਾ ਕੇ ਸਰਕਾਰ ਵਿਰੁੱਧ ਆਪਣਾ ਰੋਸ ਦਰਜ ਕਰਵਾਉਣਾ ਚਾਹੁੰਦੇ ਸਨ, ਤਾਂ ਪੁਲੀਸ ਵੱਲੋਂ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਕਾਰਵਾਈ ਨੇ ਲੋਕਾਂ ਵਿੱਚ ਹੋਰ ਗੁੱਸਾ ਪੈਦਾ ਕੀਤਾ। ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਲੋਕਾਂ ਦੇ ਰੋਸ ਨੂੰ ਰੋਕਣ ਨਾਲ ਨਸ਼ਿਆਂ ਦਾ ਸੰਕਟ ਖ਼ਤਮ ਨਹੀਂ ਹੋਵੇਗਾ। ਸਰਕਾਰ ਦੀ ਅਸਲ ਜ਼ਿੰਮੇਵਾਰੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ, ਨਸ਼ਿਆਂ ਦੀ ਸਪਲਾਈ ਨੂੰ ਬੰਦ ਕਰਨਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹਨ ਅਤੇ ਪਰਿਵਾਰਾਂ ਦੇ ਘਰ ਉੱਜੜਨ ਦੀਆਂ ਘਟਨਾਵਾਂ ਨੂੰ ਆਮ ਵਰਤਾਰਾ ਨਹੀਂ ਮੰਨਿਆ ਜਾ ਸਕਦਾ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਾ ਤਸਕਰੀ ਦੇ ਪੂਰੇ ਨੈਟਵਰਕ ਦੀ ਜਾਂਚ ਕਰਵਾਏ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਕਾਨੂੰਨੀ ਕਾਰਵਾਈ ਕਰੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਝੂਠੀ ਇਮਾਨਦਾਰੀ ਦੇ ਦਿਖਾਵੇ ਦੇ ਪੋਸਟਰ ਲਗਾਉਣ ਨਾਲ ਨਹੀਂ, ਸੁਰੱਖਿਅਤ ਭਵਿੱਖ ਅਤੇ ਜਵਾਬਦੇਹ ਸ਼ਾਸਨ ਨਾਲ ਮਤਲਬ ਹੈ। ਜਿਹੜੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਉਸ ਨੂੰ ਹੁਣ ਹਰ ਉਸ ਪਰਿਵਾਰ ਨੂੰ ਜਵਾਬ ਦੇਣਾ ਪਵੇਗਾ ਜਿਸ ਦਾ ਘਰ ਨਸ਼ਿਆਂ ਕਾਰਨ ਉੱਜੜ ਰਿਹਾ ਹੈ।
Mohali
ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰਾਂ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ : ਏ. ਡੀ. ਸੀ ਅਨਮੋਲ ਧਾਲੀਵਾਲ
ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ, ਚੀਫ਼ ਸੈਨੇਟਰੀ ਇੰਸਪੈਕਟਰਾਂ ਅਤੇ ਸੈਨੇਟਰੀ ਇੰਸਪੈਕਟਰਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।
ਇਸ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ 10 ਨਵੰਬਰ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਅਤੇ ਸ਼ਹਿਰਾਂ ਦੇ ਸਾਰੇ ਵਾਰਡਾਂ, ਬਾਜ਼ਾਰਾਂ ਤੇ ਧਾਰਮਿਕ ਸਥਾਨਾਂ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਲੋਕਾਂ ਦੀ ਆਵਾਜਾਈ ਵਧਣ ਦੇ ਮੱਦੇਨਜ਼ਰ ਸ਼ਹਿਰਾਂ ਦੀਆਂ ਮੁੱਖ ਸੜਕਾਂ, ਬਾਜ਼ਾਰਾਂ, ਜਨਤਕ ਥਾਵਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਦੀ ਨਿਯਮਤ ਸਫ਼ਾਈ ਕਰਵਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜੇ ਦੀ ਸਮੇਂ ਸਿਰ ਚੁਕਾਈ ਅਤੇ ਢੁੱਕਵੇਂ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸੇ ਵੀ ਥਾਂ ਤੇ ਕੂੜੇ ਦੇ ਢੇਰ ਨਾ ਲੱਗਣ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਅਤੇ ਮੁੱਖ ਸੜਕਾਂ ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇ ਅਤੇ ਲੋੜ ਅਨੁਸਾਰ ਸਫ਼ਾਈ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾਵੇ। ਜਿੱਥੇ ਸੰਭਵ ਹੋਵੇ, ਰਾਤ 11 ਵਜੇ ਤੋਂ ਬਾਅਦ ਜਾਂ ਸਵੇਰੇ 5 ਵਜੇ ਤੋਂ ਪਹਿਲਾਂ ਸਫ਼ਾਈ ਕਰਵਾਈ ਜਾਵੇ, ਤਾਂ ਜੋ ਆਵਾਜਾਈ ਅਤੇ ਲੋਕਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਵਿਘਨ ਨਾ ਪਵੇ।
ਨਾਲੀਆਂ ਅਤੇ ਜਲ ਨਿਕਾਸੀ ਪ੍ਰਣਾਲੀ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਉਹਨਾਂ ਕਿਹਾ ਕਿ ਪਾਣੀ ਦੀ ਨਿਕਾਸੀ ਸੁਚਾਰੂ ਬਣਾਈ ਰੱਖੀ ਜਾਵੇ। ਉਹਨਾਂ ਕਿਹਾ ਕਿ ਸਫ਼ਾਈ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਲੋਕਾਂ ਵੱਲੋਂ ਸਫ਼ਾਈ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਵਾਨਿਤ ਪਟਾਕਿਆਂ ਦੀਆਂ ਦੁਕਾਨਾਂ ਅਤੇ ਵਿਕਰੀ ਸਥਾਨਾਂ ਦੇ ਨੇੜੇ ਅੱਗ ਤੋਂ ਬਚਾਅ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ। ਇਨ੍ਹਾਂ ਥਾਵਾਂ ਤੇ ਫਾਇਰ ਬ੍ਰਿਗੇਡ ਦੀ ਸਹੂਲਤ, ਰੇਤ, ਪਾਣੀ ਅਤੇ ਹੋਰ ਲੋੜੀਂਦੇ ਸੁਰੱਖਿਆ ਸਾਧਨ ਉਪਲਬਧ ਰੱਖੇ ਜਾਣ ਅਤੇ ਸਬੰਧਤ ਵਿਭਾਗਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ।
Mohali
ਬਲੌਂਗੀ ਵਿੱਚ ਵੱਡੀ ਗਿਣਤੀ ਆਪ ਸਮਰਥਕ ਹੋਏ ਭਾਜਪਾ ਵਿੱਚ ਸ਼ਾਮਲ
ਬਲੌਂਗੀ, 28 ਅਕਤੂਬਰ (ਸ.ਬ.) ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਲੌਂਗੀ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਥਾਨਕ ਆਗੂ ਰੀਟਾ ਸ਼ਰਮਾ ਆਪਣੇ ਵੱਡੀ ਗਿਣਤੀ ਸਾਥੀਆਂ ਅਤੇ ਟੀਮ ਮੈਂਬਰਾਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੁਹਾਲੀ ਸੰਜੀਵ ਵਸ਼ਿਸ਼ਠ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਰੀਟਾ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਜਪਾ ਦੀ ਵਿਚਾਰਧਾਰਾ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨ ਦਾ ਸੰਕਲਪ ਲਿਆ। ਉਹਨਾਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਸੰਜੀਵ ਵਸ਼ਿਸ਼ਠ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ।
Mohali
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ, ਉਤਸ਼ਾਹ ਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ
ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਗੁਰੂ ਰਾਮਦਾਸ ਜੀ ਵੈਲਫੇਅਰ ਸੋਸਾਇਟੀ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਲੋਂ ਰਾਮਗੜੀਆ ਸਭਾ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਹਿਯੋਗ ਨਾਲ ਸੋਸਾਇਟੀ ਦੇ ਪ੍ਰਧਾਨ ਸz. ਕਰਮ ਸਿੰਘ ਬਬਰਾ ਦੀ ਅਗਵਾਈ ਹੇਠ ਰਾਮਗੜ੍ਹੀਆ ਭਵਨ ਮੁਹਾਲੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੁਰਵਕ ਧੂਮ ਧਾਮ ਨਾਲ ਮਨਾਇਆ ਗਿਆ।
ਪ੍ਰਕਾਸ਼ ਗੁਰਪੁਰਬ ਦੀ ਖੁਸ਼ੀ ਵਿੱਚ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਹਨਾਂ ਵਿੱਚ ਭਾਈ ਪੁਰਸ਼ੋਤਮ ਸਿੰਘ ਹਜ਼ੂਰੀ ਰਾਗੀ ਜੱਥਾ ਰਾਮਗੜ੍ਹੀਆ ਸਭਾ, ਭਾਈ ਬਲਿਹਾਰ ਸਿੰਘ ਹੈਡ ਗ੍ਰੰਥੀ ਰਾਮਗੜ੍ਹੀਆ ਸਭਾ ਨੇ ਆਪਣੇ ਪ੍ਰਵਚਨਾ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਿਰਤਾਂਤ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ, ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਉਪਰੰਤ ਭਾਈ ਪ੍ਰੇਮ ਸਿੰਘ ਚੰਡੀਗੜ੍ਹ ਵਾਲਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਹਰਜੱਸ ਸਰਵਣ ਕਰਵਾਇਆ।
ਇਸ ਮੌਕੇ ਸੋਸਾਇਟੀ ਵਲੋਂ ਜਨਤਾ ਲੈਂਡ ਪ੍ਰਮੋਟਰ ਦੇ ਡਾਇਰੈਕਟਰ ਡਾ ਸਤਵਿੰਦਰ ਸਿੰਘ ਭੰਮਰਾ ਦੇ ਸਹਿਯੋਗ ਨਾਲ ਬੂਟਿਆਂ ਦਾ ਲੰਗਰ ਵੀ ਲਗਾਇਆ ਜਿਸ ਵਿੱਚ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ ਵੱਖ ਕਿਸਮ ਦੇ ਬੂਟੇ ਸੰਗਤਾਂ ਨੂੰ ਵੰਡੇ ਗਏ।
ਗੁਰੂ ਰਾਮਦਾਸ ਜੀ ਵੈਲਫੇਅਰ ਸੋਸਾਇਟੀ ਅਤੇ ਰਾਮਗੜੀਆ ਸਭਾ ਮੁਹਾਲੀ ਦੇ ਜਨਰਲ ਸਕੱਤਰ ਸz. ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿੱਚ ਕਈ ਧਾਰਮਿਕ ਅਤੇ ਉੱਘੇ ਸਿਆਸੀ ਆਗੂਆਂ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ ਜਿਨਾਂ ਵਿੱਚ ਮੁਹਾਲੀ ਦੇ ਸਾਬਕਾ ਸਿਹਤ ਮੰਤਰੀ ਸ ਬਲਬੀਰ ਸਿੰਘ ਸਿੱਧੂ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਕੌਂਸਲਰ ਸ ਜਸਵੀਰ ਸਿੰਘ ਮਣਕੂ ਅਤੇ ਸ ਕੰਵਲਜੀਤ ਸਿੰਘ ਰੂਬੀ, ਸ ਸੁਖਵਿੰਦਰ ਗੋਲਡੀ (ਸੀਨੀਅਰ ਬੀ ਜੇ ਪੀ ਆਗੂ), ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸ ਅਮਰਜੀਤ ਸਿੰਘ ਪਾਹਵਾ, ਸ ਪ੍ਰੀਤਮ ਸਿੰਘ, ਸ ਪਰਮਜੀਤ ਸਿੰਘ ਗਿੱਲ, ਸ ਭਜਨ ਸਿੰਘ, ਸ ਸੁਰਜੀਤ ਸਿੰਘ ਮਠਾੜੂ ਤੋਂ ਇਲਾਵਾ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸ ਗੁਰਚਰਨ ਸਿੰਘ ਨੰਨੜ੍ਹਾ, ਰਾਮਗੜੀਆ ਸਭਾ ਦੇ ਸਾਬਕਾ ਪ੍ਰਧਾਨ ਸ ਦਰਸ਼ਨ ਸਿੰਘ ਕਲਸੀ, ਸ ਜਸਵੰਤ ਸਿੰਘ ਭੁੱਲਰ, ਸ ਨਰਿੰਦਰ ਸਿੰਘ ਸੰਧੂ (ਸਾਹਿਬਜਾਦਾ ਟਿੰਬਰਜ਼ ਮੁਹਾਲੀ), ਸਹਿਯੋਗੀ ਸੰਸਥਾਵਾਂ ਦੇ ਪ੍ਰਬੰਧਕ ਸ ਪ੍ਰਦੀਪ ਸਿੰਘ ਭਾਰਜ ਪ੍ਰਧਾਨ ਦੀ ਭਾਈ ਲਾਲੋ ਕੋ ਆਪਰੈਟਿਵ ਸੁਸਾਇਟੀ ਲਿਮ: ਮੁਹਾਲੀ, ਸ ਮਨਜੀਤ ਸਿੰਘ ਮਾਨ ਪ੍ਰਧਾਨ ਦਸ਼ਮੇਸ਼ ਵੈਲਫੇਅਰ ਕੋਂਸਲ (ਰਜ਼ਿ) ਮੁਹਾਲੀ, ਸ ਦੀਦਾਰ ਸਿੰਘ ਕਲਸੀ, ਪ੍ਰਧਾਨ ਪ੍ਰਾਈਵੇਟ ਕੰਸ਼ਟਰਕਸ਼ਨ ਲੇਬਰ ਕੰਟਰਟੈਰਜ਼ ਅਸੋਸ਼ੀਏਸ਼ਨ (ਰਜ਼ਿ) ਮੁਹਾਲੀ ਅਤੇ ਸ ਬਲਵਿੰਦਰ ਸਿੰਘ ਕਲਸੀ ਜਨਰਲ ਸਕੱਤਰ, ਇਸਤਰੀ ਸਤਿਸੰਗ ਜੱਥੇ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਹੂੰਝਣ ਅਤੇ ਜੱਕੇ ਦੇ ਮੈਂਬਰ, ਸ ਬਲਵਿੰਦਰ ਸਿੰਘ ਹੂੰਜਣ, ਸ ਤਰਸੇਮ ਸਿੰਘ ਖੋਖਰ, ਸ ਮੋਨਿੰਦਰ ਸਿੰਘ ਸੋਹਲ, ਸ ਕੁਲਵਿੰਦਰ ਸਿੰਘ ਸੋਖੀ, ਸ ਸੁਰਿੰਦਰ ਸਿੰਘ ਜੰਡੂ, ਸ ਨਰਾਇਣ ਸਿੰਘ ਭੁੱਲਰ, ਸ ਸੁਰਜੀਤ ਸਿੰਘ ਮਠਾੜੂ, ਸ ਸਤਨਾਮ ਸਿੰਘ, ਸ ਲਖਬੀਰ ਸਿੰਘ ਸੰਧੂ, ਸ ਹਰਚਰਨ ਸਿੰਘ ਗਿੱਲ, ਸ ਦਵਿੰਦਰ ਸਿੰਘ ਨੰਨੜ੍ਹਾ, ਸ ਜਸਵੀਰ ਸਿੰਘ ਭੰਮਰਾ, ਸ ਰਣਜੀਤ ਸਿੰਘ ਹੰਸਪਾਲ, ਸ ਗੁਰਮੀਤ ਸਿੰਘ ਸਿਆਣ, ਸ ਗੁਲਜਾਰ ਸਿੰਘ ਵਿਰਦੀ, ਸ ਭੁਪਿੰਦਰ ਸਿੰਘ ਮੁੱਧੜ, ਸ ਅਵ.ਤਾਰ ਸਿੰਘ ਸਭੱਰਵਾਲ, ਸ ਹਰਬੰਸ ਸਿੰਘ, ਸ ਲਖਬੀਰ ਸਿੰਘ ਹੂੰਝਣ, ਸ ਹਰਮਿੰਦਰ ਸਿੰਘ ਜੰਡੂ, ਮਾਸ਼ਟਰ ਗੁਰਸ਼ਰਨ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
